Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਮੁੱਖ ਮੰਤਰੀ ਤੀਰਥ ਯੋਜਨਾ ਦੇ ਤਹਿਤ ਵਿਧਾਨ ਸਭਾ ਹਲਕਾ ਉਤਰੀ ਅਤੇ ਪੂਰਬੀ ਤੋਂ ਰੇਲ ਗੱਡੀ ਰਾਹੀਂ ਰਵਾਨਾ ਹੋਇਆ 1 ਹਜ਼ਾਰ ਤੀਰਥ ਯਾਤਰੀਆਂ ਦਾ ਜੱਥਾ

ਰਣਜੀਤ ਢਿੱਲੋਂ, ਅਮਨ ਬੱਗਾ ਅਤੇ ਪ੍ਰਵੀਨ ਬਾਂਸਲ ਨੇ ਝੰਡੀ ਦਿਖਾ ਕੇ ਕੀਤਾ ਰਵਾਨਾ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 06 Sep 2016

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਸ਼ਰਧਾਲੂਆਂ ਨੂੰ ਰਾਜ ਸਰਕਾਰ ਦੇ ਖਰਚ 'ਤੇ ਬਨਾਰਸ (ਕਾਂਸ਼ੀ) ਧਾਮ ਦੇ ਪਾਵਨ ਤੀਰਥ ਦੇ ਦਰਸ਼ਨਾਂ ਲਈ ਉੱਤਰੀ ਵਿਧਾਨ ਸਭਾ ਅਤੇ ਪੂਰਬੀ ਵਿਧਾਨ ਸਭਾ ਹਲਕੇ ਦੇ ਇੱਕ ਹਜ਼ਾਰ ਸ਼ਰਧਾਲੂਆਂ ਦਾ ਜੱਥਾ ਲੁਧਿਆਣਾ ਰੇਲਵੇ ਸਟੇਸ਼ਨ ਤੋਂ ਰਵਾਨਾ ਹੋਇਆ। ਵਿਧਾਇਕ ਰਣਜੀਤ ਸਿੰਘ ਢਿੱਲੋਂ, ਜ਼ਿਲ੍ਹਾ ਭਾਜਪਾ ਦੇ ਸਾਬਕਾ ਪ੍ਰਧਾਨ ਪ੍ਰਵੀਨ ਬਾਂਸਲ ਅਤੇ ਯੂਥ ਅਕਾਲੀ ਦਲ ਮਾਲਵਾ ਜ਼ੋਨ ਦੇ ਜਨਰਲ ਸਕੱਤਰ ਅਤੇ ਅਕਾਲੀ ਦਲ ਪ੍ਰਧਾਨ ਮਦਨ ਲਾਲ ਬੱਗਾ ਦੇ ਸਪੁੱਤਰ ਅਮਨ ਬੱਗਾ ਨੇ ਬਨਾਰਸ ਜਾਣ ਵਾਲੀ ਰੇਲ ਗੱਡੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ । ਇਸ ਤੋਂ ਪਹਿਲਾਂ ਰਣਜੀਤ ਸਿੰਘ ਢਿੱਲੋਂ ਅਤੇ ਅਮਨ ਬੱਗਾ ਨੇ ਯਾਤਰਾ ਦੇ ਨਿਰਵਿਘਨ ਸੰਪੰਨ ਹੋਣ ਦੀ ਅਰਦਾਸ ਕਰ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਰਾਜ ਸਰਕਾਰ ਨੇ ਆਪਣਾ ਰਾਜ ਧਰਮ ਦਾ ਫਰਜ਼ ਨਿਭਾਉਂਦੇ ਹੋਏ ਆਰਥਿਕ ਤੌਰ 'ਤੇ ਪਿਛੜੇ ਵਰਗ ਨਾਲ ਸੰਬੰਧਤ ਸ਼ਰਧਾਲੂਆਂ ਜੋ ਕਿ ਸਾਲਾਂ ਤੋਂ ਮਨ ਵਿੱਚ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਦੀ ਇੱਛਾ ਸੰਜੋਏ ਬੈਠੇ ਸਨ । ਮਗਰ ਆਰਥਿਕ ਤੰਗੀ ਦੇ ਚੱਲਦੇ ਧਾਰਮਿਕ ਪਵਿੱਤਰ ਸਥਾਨਾਂ ਦੇ ਦਰਸ਼ਨ ਕਰਨ ਵਿੱਚ ਅਸਮਰੱਥ ਸਨ, ਉਨ੍ਹਾਂ ਲਈ ਰੇਲ ਗੱਡੀਆਂ ਅਤੇ ਬੱਸਾਂ ਰਾਹੀਂ ਸਮੇਂ-ਸਮੇਂ 'ਤੇ ਨਿਸ਼ੁਲਕ ਯਾਤਰਾਵਾਂ ਸ਼ੁਰੂ ਕੀਤੀਆਂ ਹਨ । ਇਸ ਯੋਜਨਾ ਤਹਿਤ ਹੀ ਅੱਜ ਵਿਧਾਨ ਸਭਾ ਹਲਕਾ ਉੱਤਰੀ ਅਤੇ ਪੂਰਬੀ ਦੇ ਇੱਕ ਹਜ਼ਾਰ ਸ਼ਰਧਾਲੂਆਂ ਦਾ ਕਾਫ਼ਲਾ ਲੁਧਿਆਣਾ ਰੇਲਵੇ ਸਟੇਸ਼ਨ ਤੋਂ ਰਵਾਨਾ ਕੀਤਾ ਗਿਆ। ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਖਾਣ-ਪੀਣ ਦੇ ਪ੍ਰਬੰਧ, ਮੁਫਤ ਡਾਕਟਰੀ ਸਹਾਇਤਾ ਦੀ ਵਿਵਸਥਾ ਦੇ ਨਾਲ-ਨਾਲ ਰੇਲ ਸਫ਼ਰ ਦੇ ਦੌਰਾਨ ਹੋਰ ਸਹੂਲਤਾਂ ਵੀ ਰਾਜ ਸਰਕਾਰ ਵੱਲੋਂ ਨਿਸ਼ੁਲਕ ਦਿੱਤੀਆਂ ਜਾਂਦੀਆਂ ਹਨ । ਇਸ ਮੌਕੇ 'ਤੇ ਬਲਵਿੰਦਰ ਸਿੰਘ ਘੁੰਮਣ, ਨੇਕ ਸਿੰਘ ਸੇਖੇਵਾਲ,  ਸਰਵਜੀਤ ਲਾਡੀ,  ਮਨਪ੍ਰੀਤ ਬੰਟੀ, ਰਾਜੂ ਚਾਵਲਾ, ਸਮਰਾਟ ਸ਼ਰਮਾ, ਸ਼ਾਮ ਚਿਟਕਾਰਾ, ਬੌਬੀ ਸ਼ਰਮਾ, ਮਨਦੀਪ ਭਨੋਟ, ਲੱਕੀ ਚਾਵਲਾ, ਸੁਰਿੰਦਰ ਰਾਣਾ, ਦੇਸ ਰਾਜ ਸ਼ਰਮਾ, ਮੁਰਾਰੀ ਲਾਲ, ਸੰਜੀਵ ਮਹਿਮੀ, ਹਨੀ ਤੁੱਲੀ, ਅਰਵਿੰਦਰ ਰਵੀ, ਰਵੀ ਕਪੂਰ, ਦਰਸ਼ਨ ਸਿੰਘ, ਗੁਰਪ੍ਰੀਤ ਬਿੱਲਾ ਸਹਿਤ ਹੋਰ ਵੀ ਮੌਜੂਦ ਸਨ ।

 

Tags: DHARMIK

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD