Thursday, 16 May 2024

 

 

ਖ਼ਾਸ ਖਬਰਾਂ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ

 

ਜਗਮੀਤ ਸਿੰਘ ਬਰਾੜ ਨੇ ਬਿਨਾ ਸ਼ਰਤ ਆਮ ਆਦਮੀ ਪਾਰਟੀ ਨੂੰ ਦਿੱਤਾ ਸਮਰਥਨ

5 Dariya News

ਚੰਡੀਗੜ , 06 Sep 2016

ਕਾਂਗਰਸ ਦੇ ਸਾਬਕਾ ਐਮ.ਪੀ. ਅਤੇ ਕੇਂਦਰੀ ਵਰਕਿੰਗ ਕਮੇਟੀ ਦੇ ਮੈਂਬਰ ਜਗਮੀਤ ਸਿੰਘ ਬਰਾੜ ਆਪਣੇ ਸਾਥੀਆਂ ਸਾਬਕਾ ਐਮ.ਐਲ.ਏ. ਡਾ. ਹਰਬੰਸ ਲਾਲ, ਸਾਬਕਾ ਐਮ.ਐਲ.ਏ. ਵਿਜੈ ਸਾਥੀ, ਸਾਬਕਾ ਐਮ.ਐਲ.ਏ. ਤਰਸੇਮ ਯੋਧਾ, ਸਾਬਕਾ ਐਮ.ਐਲ.ਏ. ਰਿਪਜੀਤ ਸਿੰਘ ਬਰਾੜ ਅਤੇ ਸ੍ਰੀ ਮੁਕਤਸਰ ਸਾਹਿਬ ਜਿਲਾ ਕਾਂਗਰਸ ਦੇ ਸਾਬਕਾ ਪ੍ਰਧਾਨ ਗੁਰਦਾਸ ਗਿਰਧਰ ਸਮੇਤ ਅੱਜ ਆਮ ਆਦਮੀ ਪਾਰਟੀ ਨੂੰ ਬਿਨਾ ਕਿਸੇ ਸ਼ਰਤ ਸਮਰੱਥਨ ਦੇਣ ਦਾ ਐਲਾਨ ਕੀਤਾ। ਉਨਾਂ ਨੇ ਕਿਹਾ ਕਿ 'ਪੰਜਾਬ ਲੋਕ ਹਿੱਤ ਅਭਿਆਨ' ਆਮ ਆਦਮੀ ਪਾਰਟੀ ਨਾਲ ਮਿਲਕੇ ਭ੍ਰਿਸ਼ਟਾਚਾਰੀ ਅਕਾਲੀ ਅਤੇ ਕਾਂਗਰਸ ਪੰਜਾਬ ਵਿਚੋਂ ਚਲਦਾ ਕਰੇਗਾ। ਆਪਣਾ ਸਮਰਥਨ 'ਆਪ' ਨੂੰ ਦਿੰਦਿਆਂ ਬਰਾੜ ਨੇ ਕਿਹਾ ਕਿ ਇਹ ਉਨਾਂ ਦੇ 42 ਸਾਲ ਦੇ ਰਾਜਨੀਤਿਕ ਸਫਰ ਵਿਚ ਪਹਿਲਾ ਮੌਕਾ ਹੈ ਕਿ ਉਨਾਂ ਨੇ ਕਿਸੇ ਨੂੰ ਆਪਣਾ ਸਮਰਥਨ ਦੇਣ ਦਾ ਐਲਾਨ ਕੀਤਾ ਹੋਵੇ। ਉਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਪਿਛਲੇ 2 ਸਾਲਾਂ ਤੋਂ ਬਾਦਲਾਂ ਦੇ ਭ੍ਰਿਸ਼ਟਾਚਾਰ ਨਸ਼ੇ ਦੇ ਆਤੰਕ ਅਤੇ ਹੋਰ ਕੁ-ਕਰਮਾ ਦੇ ਖਿਲਾਫ ਸਿੱਧੇ ਤੌਰ ਤੇ ਟਕੱਰ ਲੈਂਦੀ ਆ ਰਹੀ ਹੈ। 

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਦੀ ਤੁਲਨਾ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨਾਲ ਕਰਦਿਆਂ ਕਿਹਾ ਕਿ ਭਾਵੇਂ ਉਨਾਂ ਨੂੰ ਗਾਂਧੀ ਜੀ ਨਾਲ ਮਿਲਣ ਦਾ ਮੌਕੇ ਨਹੀਂ ਮਿਲੀਆਂ ਪਰੰਤੂ ਉਨਾਂ ਨੂੰ ਕੇਜਰੀਵਾਲ ਵਿਚ ਗਾਂਧੀ ਜੀ ਵਾਲੀ ਸਧਾਰਣਤਾ ਅਤੇ ਦੂਰਦਰਸ਼ਿਤਾ ਜਰੂਰ ਦਿਖਾਈ ਦਿੰਦੀ ਹੈ। ਸਾਬਕਾ ਐਮ.ਪੀ ਨੇ ਕਿਹਾ ਕਿ ਉਨਾਂ ਨੇ ਆਮ ਆਦਮੀ ਪਾਰਟੀ ਨੂੰ ਬਿਨਾ ਕਿਸੇ ਸ਼ਰਤ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਕਿਉਂ ਜੋ ਅਸੀ ਪੰਜਾਬ ਨੂੰ ਅਕਾਲੀਆਂ ਅਤੇ ਕਾਂਗਰਸੀਆਂ ਦੀ ਭ੍ਰਿਸ਼ਟ ਰਾਜ ਤੋਂ ਮੁਕਤ ਕਰਵਾਉਣਾ ਚਾਹੁੰਦੇ ਹਾਂ ਉਨ•ਾਂ ਦਾ ਇਕੋ ਇਕ ਮੰਤਵ ਪੰਜਾਬ ਨੂੰ ਖੁਸ਼ਹਾਲ ਬਣਾਉਣਾ ਹੈ। ਉਨਾਂ ਕਿਹਾ ਕਿ ਇਨਾਂ ਪਾਰਟੀਆਂ ਨੇ ਪੰਜਾਬ ਵਿਚ ਕਿਸਾਨ ਅਤੇ ਕਿਸਾਨੀ ਨੂੰ ਤਬਾਹ ਕਰਕੇ ਨਸ਼ੇ ਬੇਰੋਜਗਾਰੀ ਅਤੇ ਮਾੜੀ ਕਾਨੂੰਨ ਵਿਵਸਥਾ ਨੂੰ ਜਨਮ ਦਿੱਤਾ ਹੈ। ਇਸ ਮੌਕੇ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਸੰਜੇ ਸਿੰਘ, ਸਹਿ ਇੰਚਾਰਜ ਜਰਨੈਲ ਸਿੰਘ, ਸੂਬਾ ਕਨਵੀਨਰ ਗੁਰਪ੍ਰੀਤ ਸਿੰਘ ਘੁੱਗੀ, ਸੰਸਦ ਮੈਂਬਰ ਭਗਵੰਤ ਮਾਨ,  ਪੰਜਾਬ ਡਾਇਲਾਗ ਦੇ ਮੁੱਖੀ ਕੰਵਰ ਸੰਧੂ, ਪਾਰਟੀ ਕੇ ਬੁਲਾਰੇ ਸੁਖਪਾਲ ਸਿੰਘ ਖਹਿਰ, ਲੀਗਲ ਸੈਲ ਦੇ ਮੁੱਖੀ ਹਿਮੰਤ ਸਿੰਘ ਸ਼ੇਰਗਿੱਲ, ਪਾਰਟੀ ਬੁਲਾਰੇ ਸੀ.ਡੀ. ਕੰਬੋਜ ਅਤੇ ਸੀਨੀਅਰ ਆਗੂ ਜਸਬੀਰ ਸਿੰਘ ਬੀਰ ਮੌਜੂਦ ਸਨ। 

ਬਰਾੜ ਦੇ ਪੰਜਾਬ ਲੋਕ ਹਿੱਤ ਅਭਿਆਨ ਦੁਆਰਾ ਸਮਰਥਨ ਦਿੱਤੇ ਜਾਣ ਤੋਂ ਬਾਅਦ ਸੰਜੇ ਸਿੰਘ ਨੇ ਕਿਹਾ ਕਿ ਅਸੀ ਬਰਾੜ ਨਾਲ ਕਾਫੀ ਲੰਬੇ ਸਮੇਂ ਤੋਂ ਗਲਬਾਤ ਕਰ ਰਹੇ ਸੀ ਅਤੇ ਉਹ ਹਮੇਸ਼ਾ ਹੀ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਗੰਭੀਰ ਹੀ ਰਹੇ ਹਨ। ਇਹ ਕੋਈ ਰਾਜਨੀਤਿਕ ਗਠਜੋੜ ਨਹੀਂ ਹੈ ਪਰੰਤੂ ਸੋਚ ਅਤੇ ਮਾਨਸਿਕਤਾ ਨਾਲ ਜੁੜਿਆ ਮਸਲਾ ਹੈ। ਉਨਾਂ ਕਿਹਾ ਕਿ ਬਰਾੜ ਨੇ ਕਦੇ ਵੀ ਸਿਟਾਂ ਨੂੰ ਲੈ ਕੇ ਕਦੇ ਕੋਈ ਗੱਲ ਨਹੀਂ ਕੀਤੀ ਅਤੇ ਉਨਾਂ ਦਾ ਇਕੋਂ ਮੰਤਵ ਕਾਂਗਰਸ ਅਤੇ ਬਾਦਲਾਂ ਤੋਂ ਪੰਜਾਬ ਨੂੰ ਬਚਾਉਣਾ ਹੈ।ਰਾਜਨੀਤੀ ਵਿਚ ਬਰਾੜ ਦੇ ਰੋਲ ਬਾਰੇ ਬੋਲਦਿਆਂ ਸੰਜੇ ਸਿੰਘ ਨੇ ਕਿਹਾ ਕਿ ਬਰਾੜ ਇਕੋ ਇਕ ਅਜਿਹਾ ਕਾਂਗਰਸੀ ਲੀਡਰ ਸੀ ਜਿਸਨੇ ਪਾਰਲੀਮੈਂਟ ਵਿਚ ਆਪਣੀ ਹੀ ਸਰਕਾਰ ਦੇ ਖਿਲਾਫ 1984 ਦੇ ਸਿੱਖ ਕਤਲੇਆਮ ਦਾ ਮੁੱਦਾ ਚੁੱਕਿਆ ਸੀ। ਉਨਾਂ ਨੇ ਕਿਹਾ ਕਿ ਬਰਾੜ ਦੁਆਰਾ ਆਮ ਆਦਮੀ ਪਾਰਟੀ ਦਾ ਸਾਥ ਦੇਣ ਦੇ ਐਲਾਨ ਤੋਂ ਬਾਅਦ ਪਾਰਟੀ ਨਿਸ਼ਚਿਤ ਤੌਰ ਦੇ ਪੰਜਾਬ ਵਿਚ ਵੱਡੇ ਫਰਕ ਨਾਲ ਚੋਣਾਂ ਜਿੱਤ ਕੇ ਸਰਕਾਰ ਬਣਾਏਗੀ।

 

Tags: Sanjay Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD