Monday, 13 May 2024

 

 

ਖ਼ਾਸ ਖਬਰਾਂ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ

 

ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਯੋਜਨਾ-ਪੰਜਾਬ ਸਰਕਾਰ ਦੀ ਬੱਸਾਂ ਰਾਹੀਂ ਸੰਗਤ ਨੂੰ ਧਾਰਮਿਕ ਸਥਾਨਾਂ ਦੀ ਯਾਤਰਾ ਸਕੀਮ ਦਾ ਆਮ ਲੋਕਾਂ ਨੂੰ ਮਿਲ ਰਿਹਾ ਭਾਰੀ ਲਾਹਾ-ਹੀਰਾ ਸਿੰਘ ਗਾਬੜੀਆ

ਲੁਧਿਆਣਾ ਦੀ ਸੰਗਤ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ , ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਲੁਧਿਆਣਾ ਗਾਬੜੀਆ ਨੇ ਕੀਤਾ ਰਵਾਨਾ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 07 Sep 2016

ਪੰਜਾਬ ਸਰਕਾਰ ਵੱਲੋਂ ਹਰ ਵਰਗ ਦੇ ਲੋਕਾਂ ਨੂੰ ਧਾਰਮਿਕ ਸਥਾਨਾਂ ਦੀ ਬੱਸਾਂ ਰਾਹੀਂ ਮੁਫ਼ਤ ਯਾਤਰਾ ਕਰਾਉਣ ਦਾ ਸੰਗਤ ਨੂੰ ਧਾਰਮਿਕ ਸਥਾਨਾਂ ਦੀ ਯਾਤਰਾ ਸਕੀਮ ਦਾ ਆਮ ਲੋਕਾਂ ਨੂੰ ਭਾਰੀ ਲਾਹਾ ਮਿਲ ਰਿਹਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ  ਹੀਰਾ ਸਿੰਘ ਗਾਬੜੀਆ ਚੇਅਰਮੈਨ ਜ਼ਿਲ੍ਹਾ ਯੋਜ਼ਨਾ ਬੋਰਡ ਅਤੇ ਸਾਬਕਾ ਮੰਤਰੀ ਨੇ ਅੱਜ ਸਵੇਰੇ ਸ਼ਹਿਰ ਲੁਧਿਆਣਾ ਦੀ ਸੰਗਤ ਦਾ ਜੱਥਾ ਬੱਸਾਂ ਰਾਹੀਂ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨ ਕਰਨ ਲਈ ਰਵਾਨਾ ਕਰਨ ਉਪਰੰਤ ਗੱਲਬਾਤ ਕਰਦਿਆਂ ਕੀਤਾ। ਦੱਸਣਯੋਗ ਹੈ ਕਿ ਬੱਸਾਂ ਵਿੱਚ ਰਵਾਨਾ ਹੋਏ ਸੈਂਕੜੇ ਸ਼ਰਧਾਲੂਆਂ ਨੂੰ ਪੂਰੀ ਯਾਤਰਾ ਦੌਰਾਨ ਸਾਰੀਆਂ ਸਹੂਲਤਾਂ ਮੁਫ਼ਤ ਮੁਹੱਈਆ ਕਰਵਾਈਆਂ ਜਾਣਗੀਆਂ। ਸ਼ਰਧਾਲੂਆਂ ਦੀ ਸਹੂਲਤ ਲਈ ਸਰਕਾਰੀ ਅਧਿਕਾਰੀ ਵੀ ਬੱਸ ਵਿੱਚ ਗਏ ਹਨ। ਬੱਸਾਂ ਵਿੱਚ ਸ਼ਰਧਾਲੂਆਂ ਨੂੰ ਆਡੀਓ ਸੀ.ਡੀਜ਼ ਰਾਹੀਂ ਸ਼ਬਦ ਵੀ ਸੁਣਾਏ ਜਾਣਗੇ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ. ਗਾਬੜੀਆ ਨੇ ਪੰਜਾਬ ਸਰਕਾਰ, ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ ਅਤੇ ਉੱਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਦਾ ਇਸ ਯਾਤਰਾ ਯੋਜਨਾ ਲਈ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਕੁਝ ਸ਼ਰਧਾਲੂ ਰੇਲਗੱਡੀ ਰਾਹੀਂ ਦੂਰ-ਦਰਾਜ ਤੀਰਥ ਸਥਾਨਾਂ ਦੀ ਯਾਤਰਾ ਨਹੀਂ ਕਰ ਸਕਦੇ, ਜਿਸ ਕਾਰਨ ਇਹ ਨੇੜਲੇ ਤੀਰਥ ਸਥਾਨਾਂ ਦੀ ਯਾਤਰਾ ਲਈ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ, ਜੋ ਕਿ ਰੇਲ ਯਾਤਰਾ ਦੇ ਵਾਂਗ ਪੂਰੀ ਤਰ੍ਹਾਂ ਮੁਫ਼ਤ ਹੈ। ਉਨ੍ਹਾਂ ਦੱਸਿਆ ਕਿ ਇਹ ਬੱਸ ਯਾਤਰਾਵਾਂ ਅਲੱਗ-ਅਲੱਗ ਹਲਕਿਆਂ ਤੋਂ ਲਗਾਤਾਰ ਰਵਾਨਾ ਹੋਇਆ ਕਰਨਗੀਆਂ। ਜਿਸ ਵਿੱਚ ਕੋਈ ਵੀ ਵਿਅਕਤੀ ਯਾਤਰਾ 'ਤੇ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਅਮੀਰ ਵਿਰਸੇ ਦੀ ਸੰਭਾਲ ਅਤੇ ਇਸ ਦੀ ਪ੍ਰਫੁੱਲਤਾ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੀ ਇਹ ਡਿਊਟੀ ਸਮਝਦੀ ਹੈ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਪੰਜਾਬ ਦੇ ਅਮੀਰ ਸੱਭਿਆਚਾਰ ਤੋਂ ਜਾਣੂ ਕਰਵਾਇਆ ਜਾ ਸਕੇ। ਇਸ ਦੇ ਨਾਲ ਹੀ ਇਹ ਯਾਤਰਾ ਯੋਜਨਾ ਸੂਬੇ ਵਿਚ ਵਿਰਾਸਤੀ ਸੈਰ ਸਪਾਟੇ ਨੂੰ ਹੁਲਾਰਾ ਦੇਣ ਦਾ ਵੀ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਦੀ ਪੰਜਾਬ ਦੇ ਸੱਭਿਆਚਾਰ ਅਤੇ ਵਿਰਾਸਤ ਦੀ ਸੰਭਾਲ ਅਤੇ ਉਤਸ਼ਾਹਿਤ ਕਰਨ ਦੀ ਇਕ ਕੋਸ਼ਿਸ਼ ਹੈ। ਇਸ ਮੌਕੇ ਯਾਤਰਾ 'ਤੇ ਰਵਾਨਾ ਹੋਣ ਵਾਲੀ ਸੰਗਤ ਨੇ ਜੈਕਾਰਿਆਂ ਦੀ ਗੂੰਜ ਵਿੱਚ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। 

 

Tags: Hira Singh Gabria

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD