Thursday, 16 May 2024

 

 

ਖ਼ਾਸ ਖਬਰਾਂ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ

 

ਬਾਦਲ ਐਂਡ ਕੰਪਨੀ ਨੂੰ ਜੇਲ ਭੇਜਣ ਤੱਕ ਪੰਜਾਬ ਵਿੱਚ ਹੀ ਡੱਟ ਕੇ ਬੈਠਾਂਗਾ : ਅਰਵਿੰਦ ਕੇਜਰੀਵਾਲ

ਛੋਟੇ ਅਤੇ ਗਰੀਬ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ ਕਰਾਂਗੇ , ਜਾਨ ਤੱਲੀ 'ਤੇ ਧਰ ਕੇ ਚਲਦੇ ਹਾਂ, ਬਾਦਲਾਂ ਤੋਂ ਡਰਨ ਵਾਲੇ ਨਹੀਂ : ਕੇਜਰੀਵਾਲ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 08 Sep 2016

ਚਾਰ ਦਿਨਾਂ ਦੌਰੇ ਉੱਤੇ ਪੰਜਾਬ ਪਹੁੰਚੇ ਆਮ ਆਦਮੀ ਪਾਰਟੀ (ਆਪ) ਦੇ ਸੰਯੋਜਕ ਅਤੇ ਦਿੱਲੀ  ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੱਤਾਧਾਰੀ ਬਾਦਲ ਸਰਕਾਰ ਨੂੰ ਲਲਕਾਰਦੇ ਹੋਏ ਕਿਹਾ ਕਿ ਉਹ ਪੰਜਾਬ ਵਿੱਚ ਉਦੋਂ ਤੱਕ ਡੇਰਾ ਜਮਾਏ ਰੱਖਣਗੇ, ਜਦੋਂ ਤੱਕ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਕੇ ਬਾਦਲ ਐਂਡ ਕੰਪਨੀ ਨੂੰ ਜੇਲ ਦੀਆਂ ਸਲਾਖਾਂ ਪਿਛੇ ਨਹੀਂ ਕਰ ਦਿੰਦੇ।ਝਾਂਡੇ ਪਿੰਡ ਵਿੱਚ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ, 'ਮੈਂ ਇੱਥੇ ਖੂੰਡਾ ਗੱਡਕੇ ਬੈਠਾਂਗਾ,  ਬਾਦਲਾਂ ਨੂੰ ਜੇਲ  ਵਿੱਚ ਭੇਜ ਕੇ ਹੀ ਵਾਪਸ ਮੁੜਾਂਗਾ' । ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ  ਉਹ ਬਾਘਾ ਪੁਰਾਣਾ ਵਿੱਚ 11 ਸਤੰਬਰ ਨੂੰ ਕਿਸਾਨ ਚੋਣ ਮਨੋਰਥ ਪੱਤਰ (ਮੈਨਿਫੇਸਟੋ) ਜਾਰੀ ਕਰਣਗੇ। ਉਨ੍ਹਾਂ ਨੇ ਕਿਹਾ ਕਿ ਕਿਸੇ ਸਮਾਂ ਸਭ ਤੋਂ ਖੁਸ਼ਹਾਲ ਮੰਨਿਆ ਜਾਂਦਾ ਪੰਜਾਬ ਦਾ ਕਿਸਾਨ ਅਕਾਲੀ-ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਦੀ ਕਿਸਾਨ ਵਿਰੋਧੀ ਨੀਤੀਆਂ ਦੇ ਕਾਰਨ ਅੱਜ ਆਤਮ-ਹੱਤਿਆਵਾਂ ਕਰਨ ਨੂੰ ਮਜਬੂਰ ਹੋ ਗਿਆ ਹੈ। ਖੇਤੀ ਬਾੜੀ ਘਾਟੇ ਦਾ ਧੰਦਾ ਬਣ ਕੇ ਰਹਿ ਗਿਆ ਹੈ, ਪਰੰਤੂ ਆਮ ਆਦਮੀ ਪਾਰਟੀ ਨੇ ਪੰਜਾਬ  ਦੇ ਕਿਸਾਨਾਂ ਦੀ ਖੁਸ਼ਹਾਲੀ ਬਹਾਲ ਕਰਨ ਲਈ ਪੰਜਾਬ ਦੇ ਕਿਸਾਨਾਂ ਵਿੱਚ ਬੈਠ ਕੇ ਉਨ੍ਹਾਂ ਦੇ ਸਲਾਹ ਮਸ਼ਵਰੇ ਦੇ ਅਧਾਰ ਤੇ ਹੀ ਕਿਸਾਨ ਚੋਣ ਮਨੋਰਥ ਪੱਤਰ ਤਿਆਰ ਕੀਤਾ ਹੈ।   

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕਰਜ਼ ਦੇ ਬੋਝ ਤੋਂ ਦੁੱਖੀ ਪੰਜਾਬ ਦੇ ਕਿਸਾਨਾਂ ਨੂੰ ਕਰਜ਼ ਤੋਂ ਮੁੱਕਤੀ ਦਿੱਤੀ ਜਾਵੇਗੀ। ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਛੋਟੇ ਅਤੇ ਗਰੀਬ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ ਕੀਤਾ ਜਾਵੇਗਾ। ਬਾਕੀ ਕਿਸਾਨਾਂ ਨੂੰ ਕਰਜ਼ ਦੇ ਵਿਆਜ ਤੋਂ ਛੁੱਟ ਦਿੱਤੀ ਜਾਵੇਗੀ। ਦਸੰਬਰ 2018 ਤੱਕ ਪੰਜਾਬ ਦੇ ਸਾਰੇ ਕਿਸਾਨਾਂ ਨੂੰ ਕਰਜ਼ ਮੁਕੱਤ ਕਰ ਦਿੱਤਾ ਜਾਵੇਗਾ।ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਉੱਤੇ ਹੁਣ ਹਰ ਤਰੀਕੇ ਨਾਲ ਹਮਲੇ ਕੀਤੇ ਜਾਣਗੇ।  'ਲੁਧਿਆਣਾ ਵਿੱਚ ਮੇਰੀ ਗੱਡੀ ਉੱਤੇ ਵੀ ਲੋਹੇ ਦੀ ਰਾੜ ਨਾਲ ਹਮਲਾ ਹੋਇਆ। ਮਲੋਟ ਰੈਲੀ ਵਿੱਚ ਸੰਸਦ ਭਗਵੰਤ ਮਾਨ ਉੱਤੇ ਹਮਲਾ ਕਰਵਾਇਆ ਗਿਆ ਅਤੇ  ਭਵਿੱਖ ਵਿਚ ਹੋਰ ਵੀ ਹਮਲੇ ਹੋਣਗੇ। ਇਹ ਵਿਰੋਧੀ ਲੋਕ ਸਭ ਕੁਝ ਕਰਵਾਉਣਗੇ  ਪਰੰਤੂ ਅਸੀ ਡਰਨ ਵਾਲੇ ਨਹੀਂ, ਅਸੀ ਜਾਨ ਤੱਲੀ 'ਤੇ ਧਰ ਕੇ ਤੁਰਦੇ ਹਾਂ ਪੂਰਾ ਪੰਜਾਬ ਸਾਡੇ ਨਾਲ ਹੈ '। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਿਵੇਂ-ਜਿਵੇਂ ਚੋਣ ਨਜਦੀਕ ਆ ਰਹੇ ਹਨ, ਸਾਡੇ ਵਿਰੋਧੀ ਸਾਡੇ ਤੇ ਹਰ-ਰੋਜ ਚਿੱਕੜ ਉਛਾਲ ਰਹੇ ਹਨ। ਸਾਡੇ ਵਿਰੋਧੀ ਸਾਡੇ ਖਿਲਾਫ ਝੂਠਾ ਅਤੇ ਗਲਤ ਪ੍ਰਚਾਰ ਕਰਣਗੇ, ਫਰਜ਼ੀ ਸੀਡੀਆਂ ਸਾਹਮਣੇ ਲਿਆਉਣਗੇ ਅਤੇ ਇਹ ਕੰਮ ਸ਼ੁਰੂ ਹੋ ਚੁੱਕਿਆ ਹੈ। ਸਾਨੂੰ ਸੂਚਨਾ ਮਿਲੀ ਹੈ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਖਿਲਾਫ ਸੁਖਬੀਰ ਬਾਦਲ ਨੇ 63 ਫਰਜ਼ੀ ਸੀਡੀਆਂ ਤਿਆਰ ਕਰਵਾਇਆਂ ਹਨ।ਰੋਜ਼ਾਨਾ ਦੋ- ਚਾਰ ਕੱਢਕੇ ਆਮ ਆਦਮੀ ਪਾਰਟੀ ਦੇ ਅਕਸ ਨੂੰ ਖ਼ਰਾਬ ਕਰਣ ਦੀ ਕੋਸ਼ਿਸ਼ ਕਰਣਗੇ। ਆਪਣੇ ਨਿੱਜੀ ਚੈਨਲ ਉੱਤੇ ਵਾਰ-ਵਾਰ ਦਿਖਾਉਣਗੇ, ਪਰੰਤੂ ਪੰਜਾਬ ਦੇ ਲੋਕ ਸਮਝਦਾਰ ਹਨ,  ਇਹਨਾਂ ਦੀ (ਬਾਦਲਾਂ)  ਦੀਆਂ ਸਾਜਿਸ਼ਾਂ ਤੋਂ ਸੁਚੇਤ ਰਹਿਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਫਰੀਦਕੋਟ ਤੋਂ ਸੰਸਦ ਪ੍ਰੋ. ਸਾਧੂ ਸਿੰਘ ਅਤੇ ਸੰਗਰੂਰ ਤੋਂ ਸੰਸਦ ਭਗਵੰਤ ਮਾਨ ਮੌਜੂਦ ਸਨ।  

 

Tags: Arvind Kejriwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD