Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਓਕਰੇਜ਼ ਇੰਟਰਨੈਸ਼ਨਲ ਸਕੂਲ ਸਾਈਬਰ ਬੂਲਿੰਗ ਵਿਸ਼ੇ ਤੇ ਸੈਮੀਨਾਰ ਦਾ ਆਯੋਜਨ

ਇੰਟਰਨੈੱਟ ਦੀ ਦੁਰਵਰਤੋਂ ਅਤੇ ਸੋਸ਼ਲ ਮੀਡੀਆ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 10 Sep 2016

Last updated on: Sep 10, 2016, 00:00 IST

ਓਕਰੇਜ਼ ਇੰਟਰਨੈਸ਼ਨਲ ਸਕੂਲ, ਮੁਹਾਲੀ ਵੱਲੋਂ ਵਿਦਿਆਰਥੀਆਂ ਨੂੰ ਸਾਈਬਰ ਬੂਲਿੰਗ ਯਾਨੀ ਇੰਟਰਨੈੱਟ ਦੀ ਦੁਰਵਰਤੋਂ ਸਬੰਧੀ ਜਾਗਰੂਕ ਕਰਨ ਦੇ ਮੰਤਵ ਨਾਲ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਆਸਟ੍ਰੇਲੀਆ ਤੋਂ ਕੰਪਿਊਟਰ ਮਾਹਿਰ ਡਾ ਹਰਲੀਨ ਗਿੱਲ ਨੇ ਵਿਦਿਆਰਥੀਆਂ ਨੂੰ ਸਾਈਬਰ ਬੂਲਿੰਗ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿਤੀ। ਡਾ. ਗਿੱਲ ਨੇ ਸਾਈਬਰ ਬੂਲਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆਂ ਕਿ  ਜਦ ਕੋਈ ਬੱਚਾ ਇੰਟਰਨੈੱਟ ਤੇ ਕਿਸੇ ਦੂਜੇ ਬੱਚੇ ਨੂੰ ਧਮਕਾਉਂਦਾ ਜਾਂ ਪਰੇਸ਼ਾਨ ਕਰਦਾ ਹੈ ਤਾਂ ਉਸ ਨੂੰ ਸਾਈਬਰ ਬੂਲਿੰਗ ਕਿਹਾ ਜਾਂਦਾ ਹੈ। ਇਸ ਸਿਸਟਮ ਵਿਚ ਬੇਸ਼ੱਕ ਧਮਕੀ ਦੇਣ ਜਾਂ ਧਮਕੀ ਲੈਣ ਵਾਲੇ ਦੋਹਾਂ ਪਾਸੇ ਤੋਂ ਨਾਬਾਲਗ ਹੋਣਾ ਜ਼ਰੂਰੀ ਹੁੰਦਾ ਹੈ ਕਿਉਂਕਿ ਜੇਕਰ ਇਕ ਵੀ ਬਾਲਗ ਹੁੰਦਾ ਹੈ ਤਾਂ ਉਸ ਨੂੰ ਸਾਈਬਰ ਹਰਾਸ਼ਮੈਂਟ ਕਿਹਾ ਜਾਂਦਾ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਇੰਟਰਨੈੱਟ ਤੇ ਕਿਸੇ ਵੀ ਤਰਾਂ ਦੀ ਧਮਕੀ ਜਾ ਗਲਤ ਸ਼ਬਦਾਵਲੀ ਲਿਖਣ ਤੋਂ ਗੁਰੇਜ਼ ਕਰਨ ਦੀ ਪ੍ਰੇਰਨਾ ਦਿਤੀ। ਉਨ੍ਹਾਂ ਵਿਦਿਆਰਥੀਆਂ ਨੂੰ  ਸੋਸ਼ਲ ਮੀਡੀਆ ਦੀ ਵਰਤੋਂ ਸਮੇਂ ਬਹੁਤ ਧਿਆਨ ਰੱਖਣਾ ਚਾਹੀਦਾ ਹੈ ਕਿਉਂਕਿ ਕਿਸੇ ਵੀ ਤਰਾਂ ਦੀ ਗਲਤ ਸ਼ਬਦਾਵਲੀ ਉਨ੍ਹਾਂ ਲਈ ਮੁਸੀਬਤ ਦਾ ਕਾਰਨ ਬਣਾ ਸਕਦੀ ਹੈ। 

ਉਨ੍ਹਾਂ ਬੱਚਿਆਂ ਨੂੰ ਪ੍ਰੇਰਨਾ ਦਿੰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਨੂੰ ਸੋਸ਼ਲ ਮੀਡੀਆ ਤੇ ਜਾਂ ਇੰਟਰਨੈੱਟ ਤੇ ਕਿਸੇ ਵੀ ਤਰਾਂ ਧਮਕੀ ਮਿਲਦੀ ਹੈ ਤਾਂ ਉਹ ਇਸ ਦੀ ਜਾਣਕਾਰੀ ਆਪਣੇ ਮਾਪਿਆਂ ਜਾਂ ਅਧਿਆਪਕਾਂ ਨੂੰ ਦੇਣ। ਕਿਉਂਕਿ ਅਕਸਰ ਇਸ ਤਰਾਂ ਦੀ ਹਰਕਤ ਅਕਸਰ ਉਨ੍ਹਾਂ ਦੇ ਸਾਥੀ ਜਾਂ ਜਾਣਕਾਰ ਵੱਲੋਂ ਕੀਤੀ ਜਾਂਦੀ ਹੈ।ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਰਮਨਜੀਤ ਘੁੰਮਣ ਨੇ ਜਾਣਕਾਰੀ ਦਿੰਦੇ ਹੋਏ ਦੱਸਿਆਂ ਇਕ ਅੱਜ ਇੰਟਰਨੈੱਟ ਅਤੇ ਸੋਸ਼ਲ ਮੀਡੀਆ ਹਰ ਬੱਚੇ ਦੀ ਪਹੁੰਚ ਵਿਚ ਹੈ ਪਰ ਜੇਕਰ ਉਸ ਨੂੰ ਇੰਟਰਨੈੱਟ ਤੇ ਕਿਸੇ ਤਰਾਂ ਦੀ ਧਮਕੀ ਜਾਂ ਕੋਈ ਗਲਤ ਸ਼ਬਦਾਵਲੀ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਉਹ ਡਰ ਜਾਂਦੇ ਹਨ ਜਿਸ ਦਾ ਅਸਰ ਉਨ੍ਹਾਂ ਦੀ ਬਾਲ ਅਵਸਥਾ ਤੇ ਪੈਣਾ ਲਾਜ਼ਮੀ ਹੈ। ਇਸੇ ਗੱਲ ਨੂੰ ਧਿਆਨ ਵਿਚ ਰੱਖਦੇ ਹੋਏ ਇਸ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜੋ ਕਿ ਪੂਰੀ ਤਰਾਂ ਸਫਲ ਰਿਹਾ।

 

Tags: Oakridge International School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD