Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਸਤਿਗੁਰੂ ਰਵਿਦਾਸ ਜੀ ਦੀ ਬਾਣੀ ਨੂੰ ਜੀਵਨ ਦਾ ਆਧਾਰ ਬਣਾਉਣ ਅਤੇ ਡਾ. ਅੰਬੇਦਕਰ ਦੀ ਸੋਚ ਅਪਨਾਉਣ ਦੀ ਲੋੜ- ਵਿਜੇ ਸਾਂਪਲਾ ਅਤੇ ਰਾਜੇਸ਼ ਬਾਘਾ

ਦਾਣਾ ਮੰਡੀ ਜਲੰਧਰ ਬਾਈਪਾਸ ਵਿਖੇ ਹੋਏ ਦੂਜੇ ਮਹਾਨ ਸੰਤ ਸੰਮੇਲਨ ਵਿੱਚ ਸ਼ਿਰਕਤ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 10 Sep 2016

Last updated on: Sep 10, 2016, 00:00 IST

ਕੇਂਦਰੀ ਮੰਤਰੀ ਵਿਜੇ ਸਾਂਪਲਾ ਅਤੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਬਾਰੇ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਾਜੇਸ਼ ਬਾਘਾ ਨੇ ਕਿਹਾ ਹੈ ਕਿ ਸਤਿਗੁਰੂ ਰਵਿਦਾਸ ਜੀ ਮਹਾਰਾਜ ਨੇ ਅੱਜ ਤੋਂ 639 ਸਾਲ ਪਹਿਲਾਂ ਦੱਬੇ ਕੁਚਲੇ ਲੋਕਾਂ 'ਤੇ ਵਿਰੋਧੀਆਂ ਵੱਲੋਂ ਕੀਤੇ ਜਾ ਰਹੇ ਅੱਤਿਆਚਾਰ ਨੂੰ ਰੋਕਣ ਲਈ ਇਕ ਸੰਘਰਸ਼ਮਈ ਜੀਵਨ ਗੁਜ਼ਾਰਿਆ, ਜਿਸਦੀ ਬਦੋਲਤ ਅੱਜ ਅਸੀਂ ਖੁੱਲੇ ਆਸਮਾਨ ਦੇ ਥੱਲੇ ਇਕ ਚੰਗਾ ਜੀਵਨ ਜੀਅ ਰਹੇ ਹਾਂ। ਉਨਾਂ ਕਿਹਾ ਕਿ ਸਾਨੂੰ ਸਤਿਗੁਰੂ ਰਵਿਦਾਸ ਜੀ ਮਹਾਰਾਜ ਜੀ ਦੀ ਪਵਿੱਤਰ ਬਾਣੀ ਨੂੰ ਆਪਣੇ ਜੀਵਨ ਦਾ ਅਧਾਰ ਬਣਾਉਣਾ ਚਾਹੀਦਾ ਹੈ। ਸਾਨੂੰ ਡਾ. ਅੰਬੇਡਕਰ ਜੀ ਦੀ ਸੋਚ ਨੂੰ ਅਪਣਾਉਣਾ ਚਾਹੀਦਾ ਹੈ ਜਿਨਾਂ ਨੇ ਸਾਨੂੰ ਵੋਟ ਦਾ ਅਧਿਕਾਰ ਲੈ ਕੇ ਦਿੱਤਾ ਤੇ ਸੰਵਿਧਾਨ ਦੇ ਸਾਨੂੰ ਕਾਨੂੰਨੀ ਹੱਕ ਲੈ ਕੇ ਦਿੱਤੇ। ਸਾਨੂੰ ਸਾਰਿਆਂ ਨੂੰ ਸੰਤਾਂ, ਗੁਰੂਆਂ, ਮਹਾਂਪੁਰਸ਼ਾਂ ਦੇ ਦੱਸੇ ਮਾਰਗ 'ਤੇ ਚੱਲ ਕੇ ਆਪਣਾ ਜੀਵਨ ਸਫਲ ਬਣਾਉਣਾ ਚਾਹੀਦਾ ਹੈ।

ਅੱਜ ਸਤਿਗੁਰੂ ਰਵਿਦਾਸ ਧਰਮ ਸਮਾਜ (ਸਰਧਸ) ਵੱਲੋਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਜੋਤਿ ਜੋਤ ਸਮਾਗਮ ਅਤੇ ਰਵਿਦਾਸੀਆ ਧਰਮ ਦੇ ਅਮਰ ਸ਼ਹੀਦ ਸ਼੍ਰੀ 108 ਸੰਤ ਰਾਮਾਨੰਦ ਜੀ ਦੀ ਸ਼ਹਾਦਤ ਨੂੰ ਸਮਰਪਿਤ ਦੂਜਾ ਮਹਾਨ ਸੰਤ ਸੰਮੇਲਨ ਦਾਣਾ ਮੰਡੀ , ਨੇੜੇ ਜਲੰਧਰ ਬਾਈਪਾਸ ਵਿਖੇ ਧੁਮ ਧਾਮ ਨਾਲ ਮਨਾਇਆ ਗਿਆ। ਸਮਾਗਮ ਵਿੱਚ ਵਿਸ਼ੇਸ਼ ਤੌਰ 'ਤੇ ਸ੍ਰੀ 108 ਸੰਤ ਨਿਰੰਜਨ ਦਾਸ ਪਹੁੰਚੇ ਤੇ ਸੰਗਤਾਂ ਨੂੰ ਆਸ਼ੀਰਵਾਦ ਦਿੱਤਾ। ਇਸ ਮੌਕੇ ਤੇ ਪ੍ਰਸਿੱਧ ਗਾਇਕ ਕੇ.ਐਸ. ਮੱਖਣ ਨੇ ਕਾਂਸ਼ੀ ਦੀ ਸੋਹਣੀ ਧਰਤੀ ਨੂੰ ਲੱਖ ਲੱਖ ਵਾਰੀ ਪ੍ਰਣਾਮ ਦੇ ਸ਼ਬਦਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਵਿੱਚ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਵਿਜੈ ਦਾਨਵ, ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ, ਵਿਧਾਇਕ ਅਵਿਨਾਸ਼ ਚੰਦਰ ਕਲੇਰ, ਵਿਧਾਇਕ ਰਣਜੀਤ ਸਿੰਘ ਢਿੱਲੋਂ, ਸ਼੍ਰੌਮਣੀ ਅਕਾਲੀ ਦਲ ਮਾਲਵਾ ਜ਼ੋਨ-3 ਦੇ ਪ੍ਰਧਾਨ ਤਰਸੇਮ ਸਿੰਘ ਭਿੰਡਰ, ਸਾਬਕਾ ਜਿਲਾ ਪ੍ਰਧਾਨ ਪ੍ਰਵੀਨ ਬਾਂਸਲ ਅਤੇ ਹੋਰ ਸੰਗਤ ਵੱਡੀ ਗਿਣਤੀ ਵਿੱਚ ਹਾਜ਼ਰ ਸੀ।

 

Tags: Vijay Sampla , Rajesh Bagha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD