Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਅਕਾਲੀ ਦਲ ਦੀ ਸ਼ਹਿ 'ਤੇ ਮੈਨੂੰ ਬਦਨਾਮ ਕਰਨ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼-ਦੇਵ ਮਾਨ

ਦਲਿਤ ਵਰਗ ਸੰਪੂਰਨ ਤੌਰ 'ਤੇ ਆਮ ਆਦਮੀ ਪਾਰਟੀ ਦੇ ਨਾਲ

Web Admin

Web Admin

5 Dariya News

ਚੰਡੀਗੜ੍ਹ (ਪੰਜਾਬ) , 11 Sep 2016

ਆਮ ਆਦਮੀ ਪਾਰਟੀ ਪੰਜਾਬ ਦੇ ਐਸ.ਸੀ/ਐਸ.ਟੀ ਦੇ ਮੁਖੀ ਦੇਵ ਮਾਨ ਨੇ ਆਪਣੇ ਕੈਨੇਡਾ ਦੀ ਇਕ ਔਰਤ ਸ਼ਮਾ ਦੁਆਰਾ ਉਨਾਂ ਉਤੇ ਛੇੜਛਾੜ ਦੇ ਲਗਾਏ ਗਏ ਇਲਜ਼ਾਮਾਂ ਨੂੰ ਝੂਠਾ ਅਤੇ ਬੇ-ਬੁਨਿਆਦ ਕਰਾਰ ਦਿੱਤਾ ਹੈ। ਮਾਨ ਨੇ ਕਿਹਾ ਕਿ ਅਜਿਹੀਆਂ ਕਾਰਵਾਈਆਂ ਅਕਾਲੀ ਦਲ ਦੇ ਇਸ਼ਾਰੇ 'ਤੇ ਹੋ ਰਹੀਆਂ ਹਨ।ਪ੍ਰੈਸ ਨੂੰ ਜਾਰੀ ਇੱਕ ਬਿਆਨ ਵਿਚ ਮਾਨ ਨੇ ਕਿਹਾ ਕਿ ਉਹ ਸੰਨ 2000 ਤੋਂ ਇਕ ਕਲਾਕਾਰ ਵਜੋਂ ਕੈਨੇਡਾ ਜਾ ਰਿਹਾ ਹੈ ਅਤੇ 2010 ਤੋਂ ਵਰਕ ਪਰਮੀਟ 'ਤੇ ਉਥੇ ਰਿਹਾ। ਇਸ ਦੌਰਾਨ ਉਸਦੇ ਖਿਲਾਫ ਅਜਿਹਾ ਕੋਈ ਇਲਜ਼ਾਮ ਨਹੀਂ ਲੱਗਿਆ ਅਤੇ ਨਾ ਹੀ ਕਦੇ ਪੁਲਿਸ ਨੇ ਉਸਨੂੰ ਇਸ ਸੰਬੰਧੀ ਪੁੱਛਿਆ। ਪੰਜਾਬ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਣਦੇ ਸਾਰ ਹੀ ਉਨਾਂ ਉਤੇ ਅਜਿਹੇ ਝੂਠੇ ਅਤੇ ਬੇ-ਬੁਨਿਆਦ ਲੱਗਣੇ ਸ਼ੁਰੂ ਹੋ ਗਏ ਹਨ। ਉਨਾਂ ਇਸ ਕਾਰਜ ਲਈ ਅਕਾਲੀਆਂ ਦੀ ਸ਼ਹਿ 'ਤੇ ਕੰਮ ਕਰ ਰਹੇ ਕੈਨੇਡਿਅਨ ਮੂਲ ਦੇ ਯਸ਼ ਸਰਮਾ ਅਤੇ ਜੱਸੀ ਜਸਰਾਜ ਨੂੰ ਜਿੰਮੇਵਾਰ ਠਹਿਰਾਇਆ ਹੈ।ਮਾਨ ਨੇ ਕਿਹਾ ਕਿ ਕੈਨੇਡਾ ਇੱਕ ਅਜਿਹਾ ਮੁਲਕ ਹੈ ਜਿਸ ਵਿਚ ਅਜਿਹੀ ਘਟਨਾ ਦੇ ਤੁਰੰਤ ਬਾਅਦ ਪੁਲਿਸ ਤੁਹਾਡੀ ਪੁੱਛਗਿਛ ਕਰਦੀ ਹੈ ਪਰੰਤੂ ਕਿਉਂ ਜੋ ਉਨਾਂ ਨੇ ਕਦੀ ਅਜਿਹਾ ਕੋਈ ਕੰਮ ਨਹੀਂ ਕੀਤਾ ਇਸ ਲਈ ਪੁਲਿਸ ਨੇ ਉਨਾਂ ਨੂੰ ਕਦੇ ਵੀ ਨਹੀਂ ਪੜਤਾਲਿਆ। 

ਉਨਾਂ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਚੜਤ ਨੂੰ ਵੇਖ ਕੇ ਵਿਰੋਧੀ ਪਾਰਟੀਆਂ ਸ੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਬੌਖਲਾ ਗਏ ਹਨ ਅਤੇ ਅਜਿਹੀਆਂ ਮਨ ਘੜੰਤ ਅਤੇ ਬੇ-ਬੁਨਿਆਦ ਕਾਰਵਾਈਆਂ ਕਰ ਰਹੇ ਹਨ।ਮਾਨ ਨੇ ਕਿਹਾ ਕਿ ਪੰਜਾਬ ਵਿਚ ਦਲਿਤ ਵੋਟ ਬੈਂਕ ਦਾ ਆਮ ਆਦਮੀ ਪਾਰਟੀ ਵੱਲ ਝੁਕਾਅ ਹੋਣ ਅਤੇ ਪਾਰਟੀ ਵਿਚ ਉਨਾਂ ਦੇ ਦਲਿਤ ਵਿੰਗ ਦੇ ਮੁਖੀ ਹੋਣ ਕਾਰਨ ਉਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਅਜਿਹੀਆਂ ਘਟੀਆ ਪੱਧਰ ਦੀਆਂ ਕਾਰਵਾਈਆਂ ਭਵਿੱਖ ਵਿਚ ਵੀ ਹੁੰਦੀਆਂ ਰਹਿਣਗੀਆਂ ਪਰੰਤੂ ਉਹ ਇਸ ਤੋਂ ਘਬਰਾਉਣ ਵਾਲੇ ਨਹੀਂ ਅਤੇ ਅਰਵਿੰਦ ਕੇਜਰੀਵਾਲ ਦੇ ਪੰਜਾਬ ਬਦਲਣ ਦੇ ਸੁਪਨੇ ਨੂੰ ਸੱਚ ਕਰਨ ਲਈ ਤਨਦੇਹੀ ਨਾਲ ਕਾਰਜ ਕਰਦੇ ਰਹਿਣਗੇ।

 

 

Tags: Dev Mann

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD