Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪ੍ਰਧਾਨਗੀ ਤੋਂ ਲਾਹੇ ਵਾਰਡ ਪ੍ਰਧਾਨ ਟਾਈਗਰ ਦੀ ਅਗਵਾਈ 'ਚ ਬਾਜਵਾ ਤੇ ਬੀਬੀ ਭੱਠਲ ਦਾ ਫੂਕਿਆ ਪੁਤਲਾ

ਬਾਜਵੇ ਨੇ ਰੰਜਸ਼ ਦੇ ਚੱਲਦਿਆਂ ਮੈਨੂੰ ਵਾਰਡ ਪ੍ਰਧਾਨ ਤੇ ਅਹੁਦੇ ਤੋਂ ਕੀਤਾ ਫਾਰਗ : ਜੋਗਿੰਦਰ ਟਾਈਗਰ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ, ਭਾਮੀਆਂ ਕਲ੍ਹਾਂ , 10 Sep 2016

Last updated on: Sep 10, 2016, 00:00 IST

ਕਾਂਗਰਸ ਦੇ ਸ਼ਹਿਰੀ ਪ੍ਰਧਾਨ ਗੁਰਪ੍ਰੀਤ ਗੋਗੀ ਨੇ ਜਿਸ ਆਗੂ ਨੂੰ ਅਜੇ ਕੁਝ ਮਹੀਨੇ ਪਹਿਲਾਂ ਵਾਰਡ ਨੰ: 12 ਦਾ ਪ੍ਰਧਾਨ ਲਗਾਇਆ ਸੀ ਹਲਕਾ ਇੰਚਾਰਜ ਵਿਕਰਮ ਸਿੰਘ ਬਾਜਵਾ ਦੁਆਰਾ ਉਸ ਨੂੰ ਉਤਾਰ ਕੇ ਕਿਸੇ ਹੋਰ ਵਿਆਕਤੀ ਨੂੰ ਵਾਰਡ ਪ੍ਰਧਾਨ ਬਣਾਏ ਜਾਣ ਦੇ ਮਾਮਲੇ ਨੇ ਅੱਗ ਫੜ੍ਹ ਲਈ ਹੈ। ਮਾਮਲਾ ਵਿਕਰਮ ਸਿੰਘ ਬਾਜਵਾ ਅਤੇ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਦੇ ਪੁਤਲੇ ਫੂਕਣ ਤੱਕ ਪਹੁੰਚ ਗਿਆ। ਗੱਦੀ ਤੋਂ ਉਤਾਰੇ ਜੋਗਿੰਦਰ ਸਿੰਘ ਟਾਈਗਰ ਦੇ ਸਮੱਰਥਕਾਂ ਨੇ ਉਨ੍ਹਾਂ ਦੇ ਦਫਤਰ ਵਿੱਚ ਇੱਕਠੇ ਹੋ ਕੇ ਇਨ੍ਹਾਂ ਦੋਵਾਂ ਦਾ ਪੁਤਲਾ ਫੂਕਦਿਆਂ ਪਾਰਟੀ ਹਾਈ ਕਮਾਂਡ ਤੋਂ ਇਸ ਫੈਸਲੇ ਨੂੰ ਵਾਪਸ ਲੈਣ ਦੀ ਮੰਗ ਕਰਦਿਆਂ ਕਿਹਾ ਕਿ ਉਹ ਸੂਬੇ ਵਿੱਚ ਇਸ ਵਾਰ ਕੈਪਟਨ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇਖਣਾ ਚਾਹੁੰਦੇ ਹਨ ਪਰ ਬਾਜਵਾ ਦੀਆਂ ਅਜਿਹੀਆਂ ਕਾਰਵਾਈਆਂ ਕਾਰਨ ਕਾਂਗਰਸ ਨੂੰ ਨੁਕਸਾਨ ਪਹੁੰਚ ਰਿਹਾ ਹੈ। ਮਾਮਲਾ ਸਬੰਧੀ ਜਾਣਕਾਰੀ ਦਿੰਦਿਆਂ ਜੋਗਿੰਦਰ ਸਿੰਘ ਟਾਈਗਰ ਨੇ ਦੱਸਿਆ ਕਿ ਉਨ੍ਹਾਂ ਦਾ ਨਾਮਧਾਰੀ ਪਰਿਵਾਰ ਪੰਡਤ ਜਵਾਹਰ ਲਾਲ ਨਹਿਰੂ ਦੇ ਸਮੇਂ ਤੋਂ ਕਾਂਗਰਸ ਨਾਲ ਜੁੜਿਆ ਹੋਇਆ ਹੈ ਅਤੇ ਕੁਝ ਮਹੀਨੇ ਪਹਿਲਾਂ ਸ਼ਹਿਰੀ ਪ੍ਰਧਾਨ ਗੋਗੀ ਨੇ ਉਨ੍ਹਾਂ ਨੂੰ ਵਾਰਡ ਦਾ ਪ੍ਰਧਾਨ ਨਿਯੁਕਤੀ ਪੱਤਰ ਦੇ ਕੇ ਨਿਯੁਕਤ ਕੀਤਾ ਸੀ। ਉਨ੍ਹਾਂ ਦੱਸਿਆ ਕਿ ਹਲਕੇ ਤੋਂ ਪਿਛਲੀਆਂ ਵਿਧਾਨ ਸਭਾ ਚੋਣਾਂ ਲੜ੍ਹ ਹਾਰ ਚੁੱਕੇ ਬਾਜਵਾ ਨੇ ਨਿੱਜੀ ਰੰਜ਼ਿਸ ਦੇ ਚੱਲਦਿਆਂ ਜਬਰੀ ਇਸ ਅਹੁਦੇ ਤੋਂ ਫਾਰਗ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮੇਰੀ ਜਗ੍ਹਾ ਵਾਰਡ ਪ੍ਰਧਾਨ ਬਣਾਏ ਗਏ ਕੁਲਵੀਰ ਸਿੰਘ ਨੂੰ ਸ਼ਹਿਰੀ ਪ੍ਰਧਾਨ ਦੀ ਬਜਾਏ ਕਿਸੇ ਹੋਰ ਹੀ ਬਲਾਕ ਪ੍ਰਧਾਨ ਤੋਂ ਨਿਯੂਕਤੀ ਪੱਤਰ ਦੁਆ ਦਿੱਤਾ ਗਿਆ ਜੋ ਕਾਂਗਰਸ ਪਾਰਟੀ ਦੇ ਨਿਯਮਾਂ ਮੁਤਾਬਿਕ ਗੈਰ ਕਾਨੂੰਨੀ ਵੀ ਹੈ। 

ਉਨ੍ਹਾਂ ਕਿਹਾ ਕੈਪਟਨ ਦੀ ਪਰਿਵਾਰਵਾਦ ਵਾਲੀ ਉਸਾਰੂ ਸੋਚ ਦੀ ਪੰਜਾਬ ਭਰ 'ਚ ਸਲਾਘਾ ਹੋਈ ਹੈ ਅਤੇ ਇਸਟੇ ਪਾਰਟੀ ਦੇ ਟਕਸਾਲੀ ਆਗੂਆਂ 'ਚ ਨਵਾਂ ਜੋਸ਼ ਭਰ ਦਿੱਤਾ ਹੈ ਅਤੇ ਉਹ ਵੀ ਟਿਕਟ ਦੇ ਮਜਬੂਤ ਦਾਅਵੇਦਾਰ ਬਣ ਗਏ ਹਨ। ਉਨ੍ਹਾਂ ਕਿਹਾ ਕਿ ਇਸ ਦੇ ਚੱਲਦਿਆਂ ਬਾਜਵਾ ਨੂੰ ਸਾਫ ਨਜਰ ਆਉਣ ਲੱਗਾ ਹੈ ਕਿ ਇਸ ਵਾਰ ਉਸ ਨੂੰ ਟਿਕਟ ਨਹੀ ਮਿਲਣੀ ਜਿਸ ਕਾਰਨ ਬੁਖਲਾਹਟ ਵਿੱਚ ਆ ਕੇ ਉਹ ਅਜਿਹੇ ਪਾਰਟੀ ਵਿਰੋਧੀ ਫੈਸਲੇ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਜਨਤਾ ਤੋਂ ਜਿਆਦਾ ਕਾਂਗਰਸ ਪਾਰਟੀ ਦੇ ਵਰਕਰ ਅਕਾਲੀ ਭਾਜਪਾ ਗਠਜੋੜ ਦੀ ਸਿਆਸੀ ਗੁੰਡਾਗਰਦੀ ਤੋਂ ਪੀੜਤ ਹਨ ਅਤੇ ਪਿਛਲੇ ਸਾਢੇ 9 ਸਾਲਾਂ ਤੋਂ ਸੰਤਾਪ ਭੋਗ ਰਹੇ ਹਨ। ਸ਼ਹਿਰੀ ਜਨਰਲ ਸਕੱਤਰ ਗੁਰਨਾਮ ਸਿੰਘ ਫੌਜੀ ਨੇ ਕਿਹਾ ਕਿ ਇਸ ਸੰਤਾਪ ਦਾ ਭੋਗ ਪਾਉਣ ਲਈ ਕੈਪਟਨ ਦੀ ਸਰਕਾਰ ਵੇਖਣ ਲਈ ਉਹ ਅਗਲੀਆਂ ਚੋਣਾਂ ਵਿੱਚ ਪਾਰਟੀ ਦੀ ਜਿੱਤ ਲਈ ਹਰ ਕੁਰਬਾਨੀ ਕਰਨ ਲਈ ਤਿਆਰ ਹਨ ਪਰ ਬਜਾਵੇ ਵਰਗੇ ਆਗੂ ਅਪਣੀ ਸੱਸ ਬੀਬੀ ਰਾਜਿੰਦਰ ਕੌਰ ਦੇ ਸਿਰ ਤੇ ਪਾਰਟੀ ਵਰਕਰਾਂ ਨਾਲ ਅਜਿਹੀਆਂ ਕਾਰਵਾਈਆਂ ਕਰਕੇ ਪਾਰਟੀ ਨੂੰ ਢਾਹ ਲਾ ਰਹੇ ਹਨ।

ਉਨ੍ਹਾਂ ਪਾਰਟੀ ਹਾਈ ਕਮਾਂਡ ਤੋਂ ਇਨਸਾਫ ਦੀ ਮੰਗ ਕਰਦਿਆਂ ਕਿਹਾ ਕਿ ਉਨ੍ਹਾ ਦੀ ਟੀਮ ਹਾਈ ਕਮਾਂਡ ਤੱਕ ਪਹੁੰਚ ਕਰਕੇ ਸਾਰੀ ਸਥਿਤੀ ਤੋਂ ਜਾਣੂ ਕਰਵਾਏਗੀ। ਇਸ ਮੌਕੇ ਐਸ ਪੀ ਐਸ ਗਿੱਲ ਸਾਬਕਾ ਵਾਰਡ ਪ੍ਰਧਾਨ, ਜਰਨੈਲ ਸਿੰਘ ਜੈਲੀ, ਮੋਹਣ ਸਿੰਘ ਪ੍ਰਧਾਨ, ਰਾਜਿੰਦਰ ਕੁਮਾਰ, ਰਤਨ ਸਿੰਘ ਕੰਬੋਜ, ਵਰਿੰਦਰ ਸਿੰਘ ਝੱਜ, ਅਮਰਜੀਤ ਸਿੰਘ ਧਾਲੀਵਾਲ, ਅਵਤਾਰ ਸਿੰਘ ਬੰਟੀ, ਸੰਦੀਪ ਸਿੰਘ, ਗੁਰਚਰਨ ਸਿੰਘ ਬਿੱਲਾ, ਕਮਲ ਦਵਿੰਦਰ ਸਿੰਘ ਅਤੇ ਹੋਰ ਹਾਜਰ ਸਨ। 

 

Tags: PUNJAB CONGRESS , PROTEST

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD