Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਬਾਦਲਾਂ ਵੱਲੋਂ ਗ਼ਲਤ ਤਰੀਕੇ ਇਕੱਠਾ ਕੀਤਾ ਧਨ ਤੇ ਜਾਇਦਾਦਾਂ ਆਮ ਆਦਮੀ ਪਾਰਟੀ ਜ਼ਬਤ ਕਰ ਲਵੇਗੀ: ਅਰਵਿੰਦ ਕੇਜਰੀਵਾਲ

Web Admin

Web Admin

5 Dariya News

ਬਾਘਾ ਪੁਰਾਣਾ (ਮੋਗਾ) , 11 Sep 2016

ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਸੰਕਲਪ ਲਿਆ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ-ਭਾਰਤੀ ਜਨਤਾ ਪਾਰਟੀ ਦੇ 10 ਵਰਿਆਂ ਦੇ ਕੁਸ਼ਾਸਨ ਦੌਰਾਨ ਬਾਦਲਾਂ ਤੇ ਉਨਾਂ ਦੇ ਹੋਰ ਕੈਬਿਨੇਟ ਮੰਤਰੀਆਂ ਵੱਲੋਂ ਗ਼ਲਤ ਤਰੀਕੇ ਨਾਲ ਇਕੱਠਾ ਕੀਤਾ ਧਨ ਤੇ ਜਾਇਦਾਦਾਂ ਸਭ ਕੁਝ ਜ਼ਬਤ ਕਰ ਲਿਆ ਜਾਵੇਗਾ।ਇੱਥੋਂ ਦੀ ਨਵੀਂ ਅਨਾਜ ਮੰਡੀ ਵਿੱਚ ਕਿਸਾਨਾਂ ਦਾ ਮੈਨੀਫ਼ੈਸਟੋ ਜਾਰੀ ਕਰਦੇ ਸਮੇਂ ਕੇਜਰੀਵਾਲ ਨੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ 2017 ’ਚ ਇੱਕ ਵਾਰ ਆਮ ਆਦਮੀ ਪਾਰਟੀ ਦੀ ਸੱਤਾ ਕਾਇਮ ਹੋਣ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਬਿਕਰਮ ਮਜੀਠੀਆ, ਆਦੇਸ਼ ਪ੍ਰਤਾਪ ਸਿੰਘ ਕੈਰੋਂ ਅਤੇ ਸਿਕੰਦਰ ਸਿੰਘ ਮਲੂਕਾ ਵੱਲੋਂ ਗ਼ਲਤ ਤਰੀਕੇ ਇਕੱਠੇ ਕੀਤੇ ਧਨ ਤੇ ਜਾਇਦਾਦਾਂ ਦੀ ਜਾਂਚ ਦੇ ਹੁਕਮ ਦਿੱਤੇ ਜਾਣਗੇ। ਫਿਰ ਦੋਸ਼ੀ ਪਾਏ ਜਾਣ ’ਤੇ, ਆਮ ਆਦਮੀ ਪਾਰਟੀ ਦੀ ਸਰਕਾਰ ਉਨਾਂ ਨੂੰ ਜੇਲ ਭੇਜ ਦੇਵੇਗੀ ਅਤੇ ਉਨਾਂ ਦਾ ਧਨ ਜ਼ਬਤ ਕਰ ਲਵੇਗੀ, ਜਿਹੜਾ ਉਨਾਂ ਪੰਜਾਬ ਦੀ ਜਨਤਾ ਨੂੰ ਲੁੱਟ ਕੇ ਇਕੱਠਾ ਕੀਤਾ ਹੈ।ਲੋਕਾਂ ਦੀਆਂ ਆਕਾਸ਼ ਗੁੰਜਾਉਂਦੀਆਂ ਤਾੜੀਆਂ ਦੇ ਜਵਾਬ ਵਿੱਚ ਕੇਜਰੀਵਾਲ ਨੇ ਕਿਹਾ ਕਿ ਬਾਦਲਾਂ ਤੇ ਹੋਰ ਅਕਾਲੀ ਮੰਤਰੀਆਂ ਤੋਂ ਜ਼ਬਤ ਕੀਤਾ ਧਨ ਆਮ ਲੋਕਾਂ ਦੇ ਲਾਭ ਲਈ ਨਵੇਂ ਹਸਪਤਾਲ ਤੇ ਸਕੂਲ ਖੋਲਣ ’ਤੇ ਖ਼ਰਚ ਕੀਤਾ ਜਾਵੇਗਾ।

ਕੇਜਰੀਵਾਲ ਨੇ ਕਿਹਾ ਕਿ ਇੱਕ ਵਿਸਤਿ੍ਰਤ ਜਾਂਚ ਕਰਵਾਏ ਜਾਣ ਤੋਂ ਬਾਅਦ, ਜੇ ਇਹ ਪਾਇਆ ਗਿਆ ਕਿ ਬਾਦਲਾਂ ਦੀਆਂ ਬੱਸਾਂ ਦੇ ਕਾਫ਼ਲੇ ਵੀ ਗ਼ਲਤ ਢੰਗ ਨਾਲ ਇਕੱਠੇ ਕੀਤੇ ਧਨ ਨਾਲ ਤਿਆਰ ਕੀਤੇ ਗਏ ਹਨ; ਤਾਂ ਇਹ ਬੱਸਾਂ ਵੀ ਪੰਜਾਬ ਦੇ ਬੇਰੋਜ਼ਗਾਰ ਨੌਜਵਾਨਾਂ ’ਚ ਵੰਡ ਦਿੱਤੀਆਂ ਜਾਣਗੀਆਂ, ਤਾਂ ਜੋ ਉਹ ਉਨਾਂ ਨਾਲ ਆਪਣੀ ਉਪਜੀਵਕਾ ਚਲਾ ਸਕਣ।ਉਨਾਂ ਬਾਦਲਾਂ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਹੁਣ ਚੋਣਾਂ ’ਚ ਕੇਵਲ ਚਾਰ ਮਹੀਨੇ ਰਹਿ ਗਏ ਹਨ, ਜੇ ਬਾਦਲਾਂ ’ਚ ਦਮ ਹੈ, ਤਾਂ ਉਹ ਉਨਾਂ ਨੰ ਗਿ੍ਰਫ਼ਤਾਰ ਕਰ ਕੇ ਵਿਖਾਉਣ ਜਾਂ ਫਿਰ ਆਮ ਆਦਮੀ ਪਾਰਟੀ ਦੀ ਸਰਕਾਰ ਉਨਾਂ ਨੂੰ ਗਿ੍ਰਫ਼ਤਾਰ ਕਰ ਕੇ ਜੇਲਾਂ ’ਚ ਡੱਕ ਦੇਵੇਗੀ।ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਉੱਤੇ ਤਿੱਖਾ ਹਮਲਾ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਕੈਪਟਨ ਦੀ ਬਾਦਲਾਂ ਨਾਲ ਬਹੁਤ ਨੇੜਤਾ ਹੈ, ਜੋ ਉਨਾਂ ਦੇ ਉਸ ਬਿਆਨ ਦੇ ਜਵਾਬ ਵਿੱਚ ਕੈਪਟਨ ਦੇ ਪ੍ਰਤੀਕਰਮ ਤੋਂ ਸਪੱਸ਼ਟ ਹੈ, ਜਦੋਂ ਉਨਾਂ (ਕੇਜਰੀਵਾਲ ਨੇ) ਕਿਹਾ ਸੀ ਕਿ ਉਹ ਬਾਦਲਾਂ ਨੂੰ ਜੇਲ ਭੇਜਣ ਤੱਕ ਪੰਜਾਬ ’ਚ ਹੀ ਰਹਿਣਗੇ। ‘‘ਕੈਪਟਨ ਕੋ ਮਿਰਚੀ ਕਿਉ ਲਗੀ?’’ (ਕੈਪਟਨ ਨੂੰ ਕਿਉ ਤਕਲੀਫ਼ ਹੋਈ?), ਇਸ ਤੋਂ ਪਤਾ ਲਗਦਾ ਹੈ ਕਿ ਕੈਪਟਨ ਇਸ ਵੇਲੇ ਬਾਦਲਾਂ ਤੇ ਮਜੀਠੀਆ ਦੇ ਵਕੀਲ ਹਨ।ਕੇਜਰੀਵਾਲ ਨੇ ਅਕਾਲੀਆਂ ਦੀ ਕਥਿਤ ਸਰਪ੍ਰਸਤੀ ਹੇਠ ਚੱਲ ਰਹੇ ਅਨੇਕਾਂ ਬਹੁ-ਕਰੋੜੀ ਚਿਟ-ਫ਼ੰਡ ਘੁਟਾਲਿਆਂ ਦੀ ਡੂੰਘੇਰੀ ਜਾਂਚ ਕਰਵਾਉਣ ਦਾ ਐਲਾਨ ਵੀ ਕੀਤਾ ਅਤੇ ਸੰਕਲਪ ਲਿਆ ਕਿ ਕਿਸਾਨਾਂ ਤੇ ਗ਼ਰੀਬਾਂ ਦਾ ਠੱਗਿਆ ਧਨ ਉਨਾਂ ਨੂੰ ਵਾਪਸ ਦਿਵਾਇਆ ਜਾਵੇਗਾ ਅਤੇ ਅਜਿਹੀਆਂ ਚਿਟ ਫ਼ੰਡ ਕੰਪਨੀਆਂ ਦੇ ਮਾਲਕਾਂ ਨੂੰ ਜੇਲ ਭੇਜਿਆ ਜਾਵੇਗਾ।

ਕਿਸਾਨਾਂ ਦਾ ਮੈਨੀਫ਼ੈਸਟੋ ਜਾਰੀ ਕਰਦਿਆਂ, ਕੇਜਰੀਵਾਲ ਨੇ ਐਲਾਨ ਕੀਤਾ ਕਿ ਖੇਤੀਬਾੜੀ ਖੇਤਰ ਨੂੰ ਦਸੰਬਰ 2018 ਤੱਕ ਕਰਜ਼ਾ-ਮੁਕਤ ਬਣਾ ਦਿੱਤਾ ਜਾਵੇਗਾ।ਕਿਸਾਨਾਂ ਨੂੰ ਕਰਜ਼ਾ-ਮੁਕਤ ਬਣਾਉਣ ਬਾਰੇ ਵਿਸਤਿ੍ਰਤ ਖ਼ਾਕਾ (ਬਲੂ-ਪਿ੍ਰੰਟ) ਜੱਗ ਜ਼ਾਹਿਰ ਕਰਦਿਆਂ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਕੇਜਰੀਵਾਲ ਨੇ ਭਰੋਸਾ ਦਿਵਾਇਆ ਕਿ 1934 ਦਾ ਸਰ ਛੋਟੂ ਰਾਮ ਕਾਨੂੰਨ (ਸ਼ਾਹੂਕਾਰਾਂ ਦਾ ਕਰਜ਼ਾ) ਮੁੜ ਲਾਗੂ ਕੀਤਾ ਜਾਵੇਗਾ ਅਤੇ ਕਿਹਾ ਕਿ ਕਿਸੇ ਵੀ ਹਾਲਤ ਵਿੱਚ ਭੁਗਤਾਨਯੋਗ ਵਿਆਜ ਦੀ ਰਕਮ ਮੂਲਧਨ ਤੋਂ ਵੱਧ ਨਹੀਂ ਹੋਵੇਗੀ।ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬੈਂਕਾਂ ਦੇ ਕਰਜ਼ਿਆਂ ਲਈ ਕਰਜ਼ਾ-ਮੁਆਫ਼ੀ ਦੀ ਯੋਜਨਾ ਲਾਗੂ ਕਰੇਗੀ, ਜਿਸ ਅਧੀਨ ਗ਼ਰੀਬ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰ ਦਿੱਤੇ ਜਾਣਗੇ। ਅਨੁਸੂਚਿਤ ਜਾਤਾਂ ਤੇ ਪੱਛੜੀਆਂ ਸ਼੍ਰੇਣੀਆਂ ਦੇ ਕਰਜ਼ੇ ਤਾਂ ਮੁਆਫ਼ ਹੋਣਗੇ ਹੀ। ਹੋਰ ਕਿਸਾਨਾਂ ਦੇ ਕਰਜ਼ਿਆਂ ਉੱਤੇ ਲੱਗਣ ਵਾਲੇ ਵਿਆਜ ਵੀ ਮੁਆਫ਼ ਹੋਣਗੇ।ਕੇਜਰੀਵਾਲ ਨੇ ਕਿਹਾ ਕਿ ਫ਼ਸਲਾਂ ਦੇ ਨੁਕਸਾਨ ਦੀ ਭਰਪਾਈ ਦੇ ਮਾਮਲੇ ਵਿੱਚ ਸੋਕੇ, ਹੜਾਂ, ਕੀੜਿਆਂ ਜਾਂ ਸੁੰਡੀਆਂ ਦੇ ਹਮਲੇ, ਬੇਮੌਸਮੀ ਵਰਖਾ ਕਾਰਨ ਫ਼ਸਲਾਂ ਦੇ ਨੁਕਸਾਨ ਹੋਣ ਦੀ ਸਥਿਤੀ ਵਿੱਚ 20,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਫ਼ਸਲ ਨਾਕਾਮ ਰਹਿਣ ਦੀ ਹਾਲਤ ਵਿੱਚ ਖੇਤ ਮਜ਼ਦੂਰਾਂ ਨੂੰ ਹੋਣ ਵਾਲੇ ਕੰਮ ਦੇ ਨੁਕਸਾਨ ਲਈ ਹਰ ਮਹੀਨੇ 10,000 ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ।

ਇਸ ਮੌਕੇ ਲੋਕ ਹਿਤ ਅਭਿਆਨ ਦੇ ਮੁਖੀ ਜਗਮੀਤ ਬਰਾੜ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਨਮਾਨਿਤ ਕੀਤਾ।ਕੈਨੇਡਾ ਦੇ ਐਨ.ਆਰ.ਆਈ. ਵਿੰਗ ਦੇ ਪ੍ਰਧਾਨ ਜਸਕੀਰਤ ਕੌਰ ਮਾਨ ਨੇ ਪੰਜਾਬ ਲਈ ਹਾਈ-ਟੈਕ ਮੁਹਿੰਮ ਵੈਨ ਦੀਆਂ ਚਾਬੀਆਂ ਕੇਜਰੀਵਾਲ ਨੂੰ ਸੌਂਪੀਆਂ ਅਤੇ ਆਉਣ ਵਾਲੇ ਕੁਝ ਦਿਨਾਂ ਵਿੱਚ ਪਾਰਟੀ ਨੂੰ ਅਜਿਹੀਆਂ 100 ਹੋਰ ਵੈਨਾਂ ਦੇਣ ਦੀ ਪੇਸ਼ਕਸ਼ ਕੀਤੀ।ਇਸ ਮੌਕੇ ਮੌਜੂਦ ਆਮ ਆਦਮੀ ਪਾਰਟੀ ਦੇ ਹੋਰ ਆਗੂਆਂ ਵਿੱਚ ਸੂਬਾ ਕਨਵੀਨਰ ਗੁਰਪ੍ਰੀਤ ਸਿੰਘ ਘੁਗੀ, ਆਮ ਆਦਮੀ ਪਾਰਟੀ ਦੇ ਐਮ.ਪੀ. ਭਗਵੰਤ ਮਾਨ, ਪ੍ਰੋ. ਸਾਧੂ ਸਿੰਘ, ਪੰਜਾਬ ਦੇ ਇੰਚਾਰਜ ਸੰਜੇ ਸਿੰਘ, ਸਹਿ-ਇੰਚਾਰਜ ਜਰਨੈਲ ਸਿੰਘ, ਮੈਨੀਫ਼ੈਸਟੋ ਕਮੇਟੀ ਦੇ ਮੁਖੀ ਕੰਵਰ ਸੰਧੁ, ਕਿਸਾਨ ਵਿੰਗ ਦੇ ਮੁਖੀ ਕੈਪਟਨ ਜੀ.ਐਸ. ਕੰਗ, ਪਾਰਟੀ ਦੇ ਬੁਲਾਰੇ ਸੁਖਪਾਲ ਸਿੰਘ ਖੈਰਾ, ਪਾਰਟੀ ਦੇ ਲੀਗਲ ਸੈਲ ਦੇ ਮੁਖੀ ਹਿੰਮਤ ਸਿੰਘ ਸ਼ੇਰਗਿਲ, ਮਹਿਲਾਵਿੰਗ ਦੇ ਮਖੀ ਪ੍ਰੋ. ਬਲਜਿੰਦਰ ਕੌਰ, ਯੂਥ ਵਿੰਗ ਦੇ ਮਖੀ ਹਰਜੋਤ ਬੈਂਸ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕੌਂਸਲ ਮੈਂਬਰ ਯਾਮਿਨੀ ਗੋਮਰ, ਕੈਨੇਡਾ ਦੇ ਐਨ.ਆਰ.ਆਈ. ਵਿੰਗ ਦੇ ਪ੍ਰਧਾਨ ਜਸਕੀਰਤ ਕੌਰ ਮਾਨ, ਕੁਲਤਾਰ ਸਿੰਘ ਸੰਧਵਾਂ ਅਤੇ ਜਸਵੀਰ ਸਿੰਘ ਜੱਸੀ ਸੇਖੋਂ ਸ਼ਾਮਲ ਸਨ।

 

Tags: Arvind Kejriwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD