Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਗਿਆਨ ਜੋਤੀ ਵਲੋਂ ਨਵੇਂ ਆਏ ਵਿਦਿਆਰਥੀਆਂ ਨੂੰ 'ਫਰੈਸ਼ਰ ਡੇ' ਪਾਰਟੀ ਦੌਰਾਨ ਜੀ ਆਇਆ ਕਿਹਾ ਗਿਆ

ਸਖ਼ਤ ਮਿਹਨਤ, ਅਨੁਸ਼ਾਸ਼ਨ ਅਤੇ ਸਮੇਂ ਦੀ ਪਾਬੰਦੀ ਸਫਲ ਜਿੰਦਗੀ ਦੀ ਕੁੰਜੀ- ਚੇਅਰਮੈਨ ਬੇਦੀ

ਗਿਆਨ ਜੋਤੀ ਵਲੋਂ ਨਵੇਂ ਆਏ ਵਿਦਿਆਰਥੀਆਂ ਨੂੰ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 12 Sep 2016

Last updated on: Sep 12, 2016, 00:00 IST

ਗਿਆਨ ਜਯੋਤੀ ਇੰਸੀਚਿਟਿਊਟ ਆਫ਼ ਮੈਨਜ਼ਮੈਂਟ ਅਤੇ ਟੈਕਨੌਲੋਜ਼ੀ ,ਫੇਸ 2, ਵਿਖੇ ਫਰੈਸ਼ਰ ਡੇ ਪਾਰਟੀ ਦਾ ਆਯੋਜਨ ਕੀਤਾ ਜਿਸ ਵਿਚ ਐੱਮ.ਬੀ.ਏ, ਐੱਮ. ਸੀ.ਏ, ਬੀ.ਬੀ.ਏ ਅਤੇ ਬੀ.ਸੀ.ਏ ਦੇ ਨਵੇਂ ਆਏ ਵਿਦਿਆਰਥੀਆਂ ਨੂੰ ਜੀ ਆਇਆ ਕਿਹਾ । ਇਸ ਮੌਕੇ ਤੇ ਕਈ ਰੰਗਾਂਰੰਗ ਪ੍ਰੋਗਰਾਮ ਦੀ ਵੀ ਪੇਸ਼ਕਾਰੀ ਕੀਤੀ ਗਈ । ਗਿਆਨ ਜੋਤੀ ਗਰੁੱਪ ਆਫ ਇੰਸੀਚਿਟਿਊਟਸ  ਦੇ ਚੇਅਰਮੈਨ ਜੇ. ਐਸ ਬੇਦੀ ਨੇ ਇਸ ਪ੍ਰੋਗਰਾਮ 'ਚ ਮੁੱਖ ਮਹਿਮਾਨ ਸਮੂਲੀਅਤ ਕਰਦੇ ਹੋਏ ਵਿਦਿਆਰਥੀਆਂ ਨਾਲ ਅਣਮੁੱਲੀਆਂ ਗੱਲਾਂ ਸਾਂਝੀਆਂ ਕੀਤੀਆਂ ।ਚੇਅਰਮੈਨ  ਬੇਦੀ  ਨੇ ਨਵੇਂ ਆਏ ਵਿਦਿਆਰਥੀਆਂ  ਨੂੰ ਜੀ ਆਇਆ ਕਹਿੰਦੇ ਹੋਏ ਆਪਣੇ ਅੰਦਰ ਸਖਤ ਮਿਹਨਤ, ਅਨੁਸ਼ਾਸ਼ਨ, ਚੰਗੀ ਸੋਚ ਅਤੇ ਸਮੇਂ ਦੇ ਪਾਬੰਦ ਹੋਣ ਦੇ ਚੰਗੇ ਗੁਣ ਪੈਦਾ ਕਰਨ ਨੂੰ ਕਿਹਾ। ਇਸ ਦੇ ਨਾਲ ਹੀ ਉਨਾਂ ਵਿਦਿਆਰਥੀਆਂ  ਨੂੰ ਸਦਾ ਸਹੀ ਰਸਤੇ ਤੇ ਚੱਲਣ ਲਈ ਪ੍ਰੇਰਣਾ ਦਿਤੀ। 

ਚੇਅਰਮੈਨ ਬੇਦੀ ਨੇ ਵਿਦਿਆਰਥੀਆਂ ਨੂੰ ਸਬੋਧਨ ਕਰਦੇ ਹੋਏ ਕਿਹਾ ਕਿ ਸਭਿਆਚਾਰਕ ਗਤੀਵਿਧੀਆਂ ਵੀ ਪੜਾਈ ਦਾ ਇੱਕ ਅਜਿਹਾ ਜਰੂਰੀ ਅੰਗ ਹਨ ਜੋ ਸਦਭਾਵਨਾ ਪੇਦਾ ਕਰਦੀਆਂ ਹਨ ਅਤੇ ਵਾਤਾਵਰਨ ਨੂੰ ਰਸਮਈ ਬਣਾਉਂਦੀਆਂ ਹਨ । ਇਸ ਮੌਕੇ ਤੇ ਵਿਦਿਆਰਥੀਆਂ ਨੇ  ਵੱਖ ਵੱਖ ਰਾਜਾਂ ਦੇ ਡਾਂਸ ਪੇਸ਼ ਕਰਕੇ ਅਲਗ ਅਲੱਗ ਸਭਿਆਚਾਰਾਂ ਦੀ ਦਿੱਖ ਨੂੰ ਸਭ ਦੇ ਸਨਮੁੱਖ ਪੇਸ਼ ਕੀਤਾ ।ਇਸ ਦਿਨ ਮੌਕੇ ਖਿੱਚ ਦਾ ਕੇਂਦਰ ਮਿਸ ਫਰੈਸ਼ਰ ਅਤੇ ਮਿਸਟਰ ਫਰੈਸ਼ਰ ਦਾ ਮੁਕਾਬਲਾ ਸੀ । ਇਸ ਦੌਰਾਨ ਪ੍ਰਤੀਯੋਗੀਆਂ ਨੇ ਰੈਂਪ ਤੇ ਆਪਣੇ ਜਲਵੇ ਦਿਖਾਏ, ਜਦ ਕਿ ਪ੍ਰਸ਼ਨ ਉੱਤਰਾਂ ਦੇ ਦੌਰ ਵਿੱਚ ਪ੍ਰਤੀਯੋਗੀਆਂ ਦੀ ਬੁੱਧੀ ਦੀ ਪਰਖ ਕੀਤੀ ਗਈ । ਅੰਤ ਵਿਚ ਅੰਡਰ ਗ੍ਰੈਜ਼ੂਏਟ ਸਟਰੀਮ ਵਿਚ ਸਿਮਰਨਪ੍ਰੀਤ ਕੌਰ ਨੂੰ ਮਿਸ ਫਰੈਸ਼ਰ ਅਤੇ ਦਾਨੀਅਲ ਅਹਿਮਦ ਨੂੰ ਮਿਸਟਰ ਫਰੈਸ਼ਰ ਚੁਣਿਆ ਗਿਆ। ਜਦ ਕਿ ਪੋਸਟਗ੍ਰੈਜ਼ੂਏਸ਼ਨ ਵਿਚ ਪ੍ਰਭਜੋਤ ਕੌਰ ਅਤੇ ਕੰਵਰਦੀਪ ਮਿਸਟਰ ਅਤੇ ਮਿਸ ਫਰੈਸ਼ਰ ਰਹੇ।ਅੰਤ 'ਚ ਸਮਾਗਮ ਦਾ ਮੁੱਖ ਆਕਰਸ਼ਣ ਗਿਆਨ ਜੋਤੀ ਦੇ ਵਿਦਾਆਰਥੀਆਂ ਵਲੋ ਗਰੁੱਪ ਭੰਗੜਾ  ਪੇਸ਼ ਕੀਤਾ ਗਿਆ।

 

Tags: Gian Jyoti Institute

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD