Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਸੁਖਬੀਰ ਵਲੋਂ 146 ਪੰਚਾਇਤ ਸੰਮਤੀਆਂ ਦੇ ਨਵੇਂ ਚੁਣੇ 2731 ਮੈਂਬਰਾਂ ਨੂੰ ਚੁਕਾਈ ਗਈ ਸਹੁੰ

13047 ਪਿੰਡਾਂ ਦੀ ਕਾਇਆ ਕਲਪ ਲਈ 10 ਹਜ਼ਾਰ ਕਰੋੜ ਦੀ ਵਿਕਾਸ ਯੋਜਨਾ ਦਾ ਐਲਾਨ

Web Admin

Web Admin

5 ਦਰਿਆ ਨਿਊਜ਼

ਲੁਧਿਆਣਾ , 19 Jul 2013

Last updated on: Jul 19, 2013, 00:00 IST

ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪੰਚਾਇਤ ਸੰਮਤੀਆਂ ਤੇ ਜਿਲ੍ਹਾ ਪ੍ਰੀਸ਼ਦਾਂ ਦੇ ਨਵੇਂ ਚੁਣੇ ਹੋਏ ਪ੍ਰਤੀਨਿਧੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਵਿਕਾਸ ਦੇ ਲਾਭਾਂ ਨੂੰ ਪਿੰਡਾਂ ਤੱਕ ਪਹੁੰਚਾਉਣ ਤਾਂ ਜੋ ਸੂਬੇ ਦਾ ਹਰ ਪਿੰਡ ਵਿਕਾਸ ਦਾ ਇੰਜਣ ਬਣ ਸਕੇ।ਅੱਜ ਇੱਥੇ ਨਵੇਂ ਚੁਣੇ ਹੋਏ ਜਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਮੈਂਬਰਾਂ ਨੂੰ ਸਹੁੰ ਚੁਕਾਉਣ ਪਿੱਛੋਂ ਸੂਬੇ ਦੇ ਪਿੰਡਾਂ ਦੇ ਵਿਕਾਸ ਲਈ 10 ਹਜ਼ਾਰ ਕਰੋੜ ਰੁਪੈ ਦੀ ਵਿਕਾਸ ਯੋਜਨਾ ਦਾ ਐਲਾਨ ਕਰਦੇ ਹੋਏ ਕਿਹਾ ਕਿ ਰਾਜ ਦੇ ਵੋਟਰ ਬਹੁਤ ਸੂਝਵਾਨ ਹਨ ਤੇ ਉਹ ਐਂਟ ਇੰਕਨਬੈਂਸੀ (ਸਥਾਪਤੀ ਵਿਰੋਧੀ ਰੁਝਾਨ) ਨੂੰ ਕੋਈ ਮਹੱਤਤਾ ਨਹੀਂ ਦਿੰਦੇ।  ਉਨ੍ਹਾਂ ਕਿਹਾ ਕਿ ਇਹ  ਇਕ ਸਮਰੱਥ ਲੋਕਤੰਤਰ ਦੀ ਨਿਸ਼ਾਨੀ ਹੈ ਕਿ ਪੰਜਾਬ ਦੇ ਲੋਕਾਂ ਨੇ ਕੰਮ ਦੇ ਆਧਾਰ 'ਤੇ ਪ੍ਰਤਿਨਧੀਆਂ ਨੂੰ ਚੁਣਨ ਦਾ ਫੈਸਲਾ ਕੀਤਾ ਹੈ। 

ਉਨ੍ਹਾਂ ਨਵੇਂ ਚੁਣੇ ਪ੍ਰਤੀਨਿਧੀਆਂ ਨੂੰ ਕਿਹਾ ਕਿ 'ਲੋਕਾਂ ਨੇ ਤੁਹਾਨੂੰ ਵੱਡੀ ਜਿੰਮੇਵਾਰੀ ਸੌਂਪੀ ਹੈ ਤੇ ਹੁਣ ਇਹ ਤੁਹਾਡੀ ਜਿੰਮੇਵਾਰੀ ਹੈ ਕਿ ਤੁਸੀਂ ਚੋਣਾਂ ਦੌਰਾਨ ਉਨ੍ਹਾਂ ਨਾਲ ਕੀਤੇ ਵਾਅਦਿਆਂ 'ਤੇ ਖਰੇ ਉਤਰੋ'। ਆਟਾ ਦਾਲ ਸਕੀਮ ਤਹਿਤ ਵਾਂਝੇ ਰਹਿ ਗਏ ਯੋਗ ਲਾਭਪਾਤਰੀਆਂ ਨੂੰ ਯੋਜਨਾ ਦੇ ਦਾਇਰੇ ਹੇਠ ਲਿਆਉਣ ਲਈ ਸ. ਬਾਦਲ ਨੇ ਇਸ ਸਕੀਮ ਲਈ ਨਵਾਂ ਸਰਵੇ ਕਰਵਾਉਣ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਹੈ ਜਿਸ ਨੇ ਲੋਕਾਂ ਨੂੰ ਲੱਕ ਤੋੜਵੀਂ ਮਹਿੰਗਾਈ ਦੀ ਮਾਰ ਤੋਂ ਬਚਾਉਣ ਲਈ ਅਜਿਹੀ ਯੋਜਨਾ ਦੀ 6 ਸਾਲ ਪਹਿਲਾਂ ਸ਼ੁਰੂਆਤ ਕੀਤੀ। ਕੇਂਦਰ ਸਰਕਾਰ ਦੇ ਭੋਜਨ ਸੁਰੱਖਿਆ ਬਿੱਲ ਨੂੰ ਉਨ੍ਹਾਂ ਪੰਜਾਬ ਦੀ ਆਟਾ ਦਾਲ ਸਕੀਮ ਦੀ ਧੁੰਦਲੀ ਕਾਪੀ ਕਰਾਰ ਦਿੱਤਾ। ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵਲੋਂ ਚੋਣ ਮੈਨੀਫੌਸਟੋ 'ਚ ਕੀਤੇ ਸਾਰੇ ਵਾਅਦੇ ਅਗਲੇ 2 ਸਾਲਾਂ ਦੌਰਾਨ ਪੂਰੇ ਕਰਨ ਦਾ ਵਾਅਦਾ ਕਰਦਿਆਂ ਸ. ਬਾਦਲ ਨੇ ਕਿਹਾ ਕਿ  ਅਗਲੇ 2 ਮਹੀਨਿਆਂ 'ਚ ਵਿਦਿਆਰਥੀਆਂ ਨੂੰ ਟੈਬਲੈਟ ਦੇਣ, ਵਿਦਿਆਰਥਣਾਂ ਨੂੰ ਸਾਈਕਲ ਦੇਣ , ਮੈਰਿਟ ਵਾਲੇ ਵਿਦਿਆਰਥੀਆਂ ਨੂੰ 30 ਹਜ਼ਾਰ ਰੁਪੈ ਵਜ਼ੀਫਾ ਦੇਣ ਦਾ ਕੰਮ ਪੂਰਾ ਹੋ ਜਾਵੇਗਾ। 

ਸ. ਬਾਦਲ ਨੇ ਕਿਹਾ ਕਿ  ਸੂਬੇ ਵਿਚ ਜਿੱਥੇ ਜਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਆਜਾਦ, ਨਿਰਪੱਖ ਤੇ ਸ਼ਾਂਤਮਈ ਤਰੀਕੇ ਨਾਲ ਕਰਵਾ ਕੇ ਦੇਸ਼ ਭਰ ਲਈ ਇਕ ਮਿਸਾਲ ਕਾਇਮ ਕੀਤੀ ਗਈ ਹੈ ਉੱਥੇ ਵਿਰੋਧੀ ਪਾਰਟੀਆਂ ਦੇ ਝੂਠੇ ਪ੍ਰਾਪੇਗੰਡੇ ਦੀ ਵੀ ਫੂਕ ਨਿਕਲ ਗਈ ਹੈ। ਉਨ੍ਹਾਂ ਕਿਹਾ ਕਿ ਇਹ ਤਸੱਲੀ ਵਾਲੀ ਗੱਲ ਹੈ ਕਿ ਹਾਲ ਹੀ ਵਿਚ ਪੰਚਾਇਤ ਸੰਮਤੀ ਤੇ ਜਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਪਿੱਛੋਂ ਪੰਚਾਇਤੀ ਚੋਣਾਂ ਦੌਰਾਨ ਵੀ ਸ਼ਾਂਤਮਈ ਤਰੀਕੇ ਨਾਲ 13047 ਪਿੰਡਾਂ ਵਿਚ ਸਰਪੰਚਾਂ ਤੇ 81190 ਪੰਚਾਂ ਦੀ ਚੋਣ ਹੋਈ ਹੈ, ਜਿਸ ਨਾਲ ਹੇਠਲੇ ਪੱਧਰ 'ਤੇ ਲੋਕਤੰਤਰ ਮਜ਼ਬੂਤ ਹੋਇਆ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਪੰਚਾਇਤਾਂ ਨੂੰ ਹੋਰ ਸ਼ਕਤੀਆਂ ਦੇ ਕੇ ਮਜ਼ਬੂਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੰਵਿਧਾਨ ਦੀ 73 ਵੀਂ ਸੋਧ ਲਾਗੂ ਕਰਕੇ ਪੰਚਾਇਤੀ ਚੋਣਾਂ ਵਾਰਡਬੰਦੀ ਅਨੁਸਾਰ  ਕਰਵਾਈ ਗਈ ਹੈ। ਸੂਬੇ ਭਰ ਵਿਚ 1920 ਪੰਚਾਇਤਾਂ ਦੀ ਚੋਣ ਸਰਬਸੰਮਤੀ ਨਾਲ ਹੋਣ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸ. ਬਾਦਲ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਇੰਨੀ ਵੱਡੀ ਗਿਣਤੀ ਵਿਚ ਲੋਕਾਂ ਨੇ ਵਖਰੇਵਿਆਂ ਤੋਂ ਉਪਰ ਉਠਕੇ ਸਰਬਸੰਮਤੀ ਕੀਤੀ।  

ਸ. ਬਾਦਲ ਨੇ ਕਿਹਾ ਕਿ ਉਹ ਪਿੰਡਾਂ ਦੇ ਵਿਕਾਸ ਨੂੰ ਸੂਬੇ ਦੇ ਵਿਕਾਸ ਦਾ ਆਧਾਰ ਸਮਝਦੇ ਹਨ। ਉਨ੍ਹਾਂ ਕਿਹਾ ਕਿ ਇਸ ਗੱਲ  ਨੂੰ ਧਿਆਨ ਵਿਚ ਰੱਖਦਿਆਂ ਸੂਬੇ ਦੇ ਸਾਰੇ ਪਿੰਡਾਂ ਦੇ ਵਿਕਾਸ ਲਈ 10 ਹਜ਼ਾਰ ਕਰੋੜ ਰੁਪੈ ਦੀ ਯੋਜਨਾ ਮਨਜ਼ੂਰ ਕੀਤੀ ਗਈ ਹੈ, ਜਿਸ ਤਹਿਤ ਪੜਾਅਵਾਰ ਵਿਕਾਸ ਹੋਵੇਗਾ।  ਇਸ ਯੋਜਨਾ ਤਹਿਤ 100 ਫੀਸਦੀ ਪਾਣੀ ਸਪਲਾਈ, ਸੀਵਰੇਜ਼ ਵਿਵਸਥਾ, ਪਿੰਡਾਂ ਦੇ ਛੱਪੜਾਂ ਦੀ ਸਫਾਈ ਤੇ ਨਵੀਨੀਕਰਨ, ਗਲੀਆਂ ਨੂੰ ਕੰਕਰੀਟ ਦੀਆਂ ਬਣਾਉਣਾ ਆਦਿ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਵਿਕਾਸ ਯੋਜਨਾ ਨੂੰ ਹੇਠਲੇ ਪੱਧਰ 'ਤੇ ਸਫਲਤਾਪੂਰਵਕ ਲਾਗੂ ਕਰਨ ਲਈ ਉਨ੍ਹਾਂ ਵਲੋਂ ਸਾਰੇ ਵਿਕਾਸ ਕਾਰਜਾਂ ਲਈ ਈ-ਟੈਂਡਰਿੰਗ ਕਰਨ ਦੇ ਨਾਲ-ਨਾਲ ਪਿੰਡਾਂ ਦੇ ਸਾਰੇ ਰਿਕਾਰਡ ਤੇ ਖਾਤਿਆਂ ਦਾ ਕੰਪਿਊਟਰੀਕਰਨ ਕਰਨ ਦੇ ਹੁਕਮ ਦਿੱਤੇ ਗਏ ਹਨ।  

ਉਨ੍ਹਾਂ ਕਿਹਾ ਕਿ ਹੁਣ ਜਦ ਦੇਸ਼ ਸੂਚਨਾ ਤਕਨੀਕ ਦੇ ਖੇਤਰ ਵਿਚ ਦਾਖਲ ਹੋ ਗਿਆ ਹੈ, ਤਾਂ ਉਨ੍ਹਾਂ ਦਾ ਸੁਪਨਾ ਹਰ ਪਿੰਡ ਨੂੰ ਇਕ ਸਾਈਬਰ ਹੱਬ ਬਣਾਉਣਾ ਹੈ। ਪਿੰਡਾਂ ਦੇ ਵਿਕਾਸ ਤੇ ਸਹੂਲਤਾਂ ਲਈ ਇਕ ਹੋਰ ਯੋਜਨਾ ਦਾ ਖੁਲਾਸਾ ਕਰਦਿਆਂ ਸ. ਬਾਦਲ ਨੇ ਕਿਹਾ ਕਿ  ਪੰਜਾਬ ਸਰਕਾਰ ਵਲੋਂ 13000 ਪਿੰਡਾਂ ਵਿਚ ਸਾਈਬਰ ਸੁਵਿਧਾ ਕੇਂਦਰ ਸਥਾਪਿਤ ਕਰਨ ਦੀ ਯੋਜਨਾ ਤਿਆਰ ਕੀਤੀ ਗਈ ਹੈ, ਜੋ ਕਿ ਪੇਂਡੂ ਲੋਕਾਂ ਉਨ੍ਹਾਂ ਦੇ ਪਿੰਡ ਵਿਚ ਕੁੱਲ 13 ਸੇਵਾਵਾਂ ਮੁਹੱਈਆ ਕਰਵਾਉਣਗੇ। ਇਨ੍ਹਾਂ ਵਿਚ ਜਿੱਥੇ ਬਿਜਲੀ ਤੇ ਪਾਣੀ ਦੇ ਬਿੱਲ, ਟੈਲੀਫੋਨ ਤੇ ਮੋਬਾਇਲ ਬਿੱਲ ਜਮ੍ਹਾਂ ਕਰਵਾਏ ਜਾ ਸਕਣਗੇ ਉੱਥੇ ਪਾਣੀ ਸਪਲਾਈ, ਸੀਵਰੇਜ਼, ਬਿਜਲੀ ਤੇ ਨਹਿਰੀ ਪਾਣੀ ਦੀ ਸਪਲਾਈ ਸਬੰਧੀ ਕਿਸੇ ਵੀ ਸਮੱਸਿਆ ਦੇ ਹੱਲ ਲਈ ਸ਼ਿਕਾਇਤ ਦਰਜ ਕਰਵਾਕੇ ਉਸਦਾ ਹੱਲ ਕਰਵਾਇਆ ਜਾ ਸਕੇਗਾ। 

ਪਿੰਡਾਂ ਦੇ ਸਾਰੇ ਜ਼ਮੀਨੀ ਰਿਕਾਰਡ ਦਾ ਕੰਪਿਊਟਰੀਕਰਨ ਕਰਨ ਲਈ ਮਾਲ  ਵਿਭਾਗ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਸ. ਬਾਦਲ ਨੇ ਕਿਹਾ ਕਿ ਇਸ ਨਾਲ ਲੋਕਾਂ ਨੂੰ ਆਪਣੀ ਜ਼ਮੀਨ ਦੀ ਦਾ ਰਿਕਾਰਡ ਬਿਨ੍ਹਾਂ ਕਿਸੇ ਖੱਜਲ ਖੁਆਰੀ ਦੇ 15 ਮਿੰਟ ਦੇ ਔਸਤਨ ਸਮੇਂ ਦੌਰਾਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿੱਤ ਕਮਿਸ਼ਨ , ਯੋਜਨਾ ਕਮਿਸ਼ਨ ਵਲੋਂ ਇਸ ਕੰਪਿਊਟਰੀਕਰਨ ਮਾਡਲ ਦੀ ਵਿਸਥਾਰਤ ਜਾਣਕਾਰੀ ਦੇਣ ਦੀ ਬੇਨਤੀ ਕੀਤੀ ਗਈ ਹੈ,  ਤਾਂ ਜੋ ਇਸਨੂੰ ਹੋਰਨਾਂ ਸੂਬਿਆਂ ਵਿਚ ਵੀ ਲਾਗੂ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ 12 ਵੇਂ ਵਿੱਤ ਕਮਿਸ਼ਨ ਵਲੋਂ ਪਿੰਡਾਂ ਵਿਚ ਪੀਣ ਵਾਲੇ ਪਾਣੀ ਦੀ ਸਪਲਾਈ ਲਈ 66.75 ਕਰੋੜ ਰੁਪੈ ਜਾਰੀ ਕੀਤੇ ਗਏ ਸਨ ਜਦਕਿ 13 ਵੇਂ ਵਿੱਤ ਕਮਿਸ਼ਨ ਵਲੋਂ 72.80 ਕਰੋੜ ਰੁਪੈ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਪਿੰਡਾਂ ਵਿਚ ਪੰਜਾਬ ਸਰਕਾਰ ਵਲੋਂ ਲੋੜਵੰਦਾਂ ਦੇ ਘਰੀਂ ਲੈਟਰਿਨਾਂ ਬਣਾਕੇ ਦਿੱਤੀਆਂ ਗਈਆਂ ਹਨ।

ਚੁਣੇ ਹੋਏ ਪ੍ਰਤੀਨਿਧੀਆਂ ਨੂੰ ਬਦਲਾਅ ਦੇ ਦੂਤ ਦੱਸਦਿਆਂ ਸ. ਬਾਦਲ ਨੇ 'ਤੁਸੀਂ ਖੁਸ਼ਕਿਸਮਤ ਹੋ ਕਿ ਲੋਕਾਂ ਨੇ ਤੁਹਾਨੂੰ ਚੁਣਕੇ ਵਿਕਾਸ ਲਈ ਵੱਡੀ ਜਿੰਮੇਵਾਰੀ ਸੌਂਪੀ ਹੈ, ਤੇ ਮੈਂ ਆਸ ਕਰਦਾ ਹਾਂ ਕਿ ਤੁਸੀਂ ਭਵਿੱਖ ਦੀਆਂ ਚੁਣੌਤੀਆਂ ਦੇ ਟਾਕਰੇ ਲਈ ਡਟਕੇ ਕੰਮ ਕਰੋਗੇ'।  ਪਿੰਡਾਂ ਦੀ ਸਾਂਝੀ ਜ਼ਮੀਨ ਦੇ ਬਿਹਤਰ ਤੇ ਸਰਬੋਤਮ ਵਰਤੋਂ ਦਾ ਸੱਦਾ ਦਿੰਦਿਆਂ ਸ. ਬਾਦਲ ਨੇ ਕਿਹਾ ਕਿ ਪਿੰਡਾਂ ਦੀ 1.57 ਲੱਖ ਹੈਕਟੇਅਰ ਪੰਚਾਇਤੀ ਜ਼ਮੀਨ 'ਤੇ ਕਾਸ਼ਤ ਹੋ ਰਹੀ ਹੈ ਤੇ ਪ੍ਰਭਾਵਸ਼ਾਲੀ ਤੇ ਪਾਰਦਰਸ਼ੀ ਤਰੀਕੇ ਨਾਲ ਜ਼ਮੀਨ ਠੇਕੇ 'ਤੇ ਦੇਣ ਨਾਲ ਇਸਤੋਂ ਪੰਚਾਇਤਾਂ ਦੀ ਆਮਦਨ 20 ਕਰੋੜ ਤੋਂ ਵੱਧਕੇ 240 ਕਰੋੜ ਰੁਪੈ ਹੋ ਗਈ ਹੈ।   

ਇਸ ਤੋਂ ਪਹਿਲਾਂ ਸੰਬੋਧਨ ਕਰਦਿਆਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ.. ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਅਗਲੇ 2 ਸਾਲਾਂ ਦੌਰਾਨ ਪਿੰਡਾਂ 'ਚ ਹਰ ਲੋੜਵੰਦ ਦੇ ਘਰ ਲੈਟਰਿਨ ਬਣਾਉਣ ਦਾ ਕੰਮ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਹੈ ਕਿ ਚੁਣੇ ਗਏ ਜਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਨੂੰ ਸ਼ਨਾਖਤੀ ਕਾਰਡ ਜਾਰੀ ਕੀਤੇ ਗਏ ਹਨ, ਜਿਸ ਨਾਲ ਉਹ ਮੁੱਖ ਮੰਤਰੀ ਤੇ ਬਾਕੀ ਮੰਤਰੀਆਂ ਤੱਕ ਆਸਾਨੀ ਨਾਲ ਪਹੁੰਚ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸ਼ਨਾਖਤੀ ਕਾਰਡ ਸਾਰੇ ਸਰਪੰਚਾਂ ਨੂੰ ਵੀ ਜਾਰੀ ਕੀਤੇ ਜਾਣਗੇ। ਸਥਾਨਕ ਸਰਕਾਰਾਂ ਬਾਰੇ ਮੰਤਰੀ ਭਗਤ ਚੂਨੀ ਲਾਲ ਨੇ ਕਿਹਾ ਕਿ ਲੋਕਾਂ ਦੇ ਆਸ਼ੀਰਵਾਦ ਨਾਲ ਗਠਜੋੜ ਲੋਕ ਸਭਾ ਦੀਆਂ ਸਾਰੀਆਂ ਸੀਟਾਂ ਜਿੱਤੇਗੀ। ਉਨ੍ਹਾਂ ਕਿਹਾ ਕਿ ਸ਼ਾਂਤਮਈ ਹੋਈਆਂ ਚੋਣਾਂ ਨੇ ਪੰਜਾਬ ਵਿਚ ਧੱਕਾ ਹੋਣ ਦਾ ਬੇਲੋੜਾ ਰੌਲਾ ਪਾਉਣ ਵਾਲੀ ਕਾਂਗਰਸ ਦੇ ਬੁੱਲ੍ਹ ਸੀਤ ਕੇ ਰੱਖ ਦਿੱਤੇ ਹਨ। 

ਇਸ ਮੌਕੇ ਟਰਾਂਸਪੋਰਟ ਮੰਤਰੀ ਸ. ਅਜੀਤ ਸਿੰਘ ਕੋਹਾੜ, ਵਿੱਤ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ, ਲੋਕ ਨਿਰਮਾਣ ਮੰਤਰੀ ਸ. ਸ਼ਰਨਜੀਤ ਸਿੰਘ ਢਿੱਲੋਂ, ਸੰਸਦੀ ਸਕੱਤਰ ਚੌਧਰੀ ਨੰਦ ਲਾਲ, ਮਹਿੰਦਰ ਕੌਰ ਜੋਸ਼, ਸੋਹਣ ਸਿੰਘ ਠੰਡਲ, ਪਵਨ ਕੁਮਾਰ ਟੀਨੂੰ, ਵਿਧਾਇਕ ਦਲਜੀਤ ਸਿੰਘ ਚੀਮਾ, ਪ੍ਰੇਮ ਮਿੱਤਲ, ਬਲਜੀਤ ਸਿੰਘ ਜਲਾਲਉਸਮਾਂ, ਮਨਪ੍ਰੀਤ ਸਿੰਘ ਇਆਲੀ, ਐਸ.ਆਰ. ਕਲੇਰ, ਬਲਵਿੰਦਰ ਸਿੰਘ ਬੈਂਸ, ਬੀਬੀ ਜਗੀਰ ਕੌਰ, ਮੁੱਖ ਮੰਤਰੀ ਦੇ ਸਲਾਹਕਾਰ ਮਹੇਸ਼ਇੰਦਰ ਸਿੰਘ ਗਰੇਵਾਲ, ਸੰਤਾ ਸਿੰਘ ਉਮੈਦਪੁਰੀ ਚੇਅਰਮੈਨ,ਸਾਬਕਾ ਐਮ.ਪੀ. ਗੁਰਚਰਨ ਸਿੰਘ ਗਾਲਿਬ, ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ, ਬਿਕਰਮਜੀਤ ਸਿੰਘ ਖਾਲਸਾ, ਜਗਜੀਵਨ ਸਿੰਘ ਖੀਰਨੀਆਂ, ਮੇਅਰ ਹਰਚਰਨ ਸਿੰਘ ਗੋਹਲਵੜੀਆ, ਮੱਖਣ ਸਿੰਘ ਲਾਲਕਾ ਤੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਹੋਰ ਸੀਨੀਅਰ ਆਗੂ ਸ਼ਾਮਿਲ ਸਨ।  

 

Tags: sukhbir , sukhbir singh badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD