Friday, 05 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ

 

ਮੀਨਾਰ-ਏ-ਬੇਗਮਪੁਰਾ ਯਾਦਗਾਰ ਬਣਾਉਣ ਦਾ ਕੰਮ ਜੰਗੀ ਪੱਧਰ 'ਤੇ

ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਨੇ ਚੱਲ ਰਹੇ ਕੰਮ ਦਾ ਲਿਆ ਜਾਇਜ਼ਾ, 151 ਫੁੱਟ ਉਚੀ ਮੀਨਾਰ ਦੇ ਕੰਮ ਦੀ ਹੋਈ ਸ਼ੁਰੂਆਤ

Web Admin

Web Admin

5 Dariya News

15 Sep 2016

Last updated on: Sep 15, 2016, 00:00 IST

ਜੇਲ੍ਹਾਂ, ਸੈਰ ਸਪਾਟਾ ਤੇ ਸਭਿਆਚਾਰ ਮਾਮਲੇ ਮੰਤਰੀ ਪੰਜਾਬ ਸ੍ਰ: ਸੋਹਣ ਸਿੰਘ ਠੰਡਲ ਨੇ ਖੁਰਾਲਗੜ੍ਹ ਵਿਖੇ ਬਣਾਈ ਜਾ ਰਹੀ ਸ੍ਰੀ ਗੁਰੂ ਰਵਿਦਾਸ ਜੀ ਦੀ ਯਾਦਗਾਰ ਮੀਨਾਰ-ਏ-ਬੇਗਮਪੁਰਾ ਦਾ ਜਾਇਜ਼ਾ ਲਿਆ। ਕਰੀਬ 100 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਬਣਾਈ ਜਾ ਰਹੀ ਇਸ ਯਾਦਗਾਰ ਵਿੱਚ ਆਡੀਟੋਰੀਅਮ ਹਾਲ, ਮਿਊਜ਼ਿਅਮ, ਓਪਨ ਏਅਰ ਥੀਏਟਰ ਅਤੇ ਮੀਨਾਰ ਤੋਂ ਇਲਾਵਾ ਪਾਰਕਿੰਗ ਅਤੇ ਹੋਰ ਸਹੂਲਤਾਂ ਲਈ ਕਰੀਬ 180 ਕਾਰੀਗਰ ਇਮਾਰਤ ਦੇ ਨਿਰਮਾਣ ਲਈ ਜੰਗੀ ਪੱਧਰ 'ਤੇ ਕੰਮ ਕਰ ਰਹੇ ਹਨ। ਕੰਮ ਦਾ ਨਿਰੀਖਣ ਕਰਨ ਤੋਂ ਬਾਅਦ ਕੈਬਨਿਟ ਮੰਤਰੀ ਸ੍ਰ: ਸੋਹਣ ਸਿੰਘ ਠੰਡਲ ਨੇ ਦੱਸਿਆ ਕਿ ਮੀਨਾਰ-ਏ-ਬੇਗਮਪੁਰਾ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਵਿੱਚ ਕਰੀਬ 151 ਫੁੱਟ ਉਚੇ ਬਣਾਏ ਜਾ ਰਹੇ ਮੀਨਾਰ ਲਈ ਜਗ੍ਹਾ ਦੀ ਪੁਟਾਈ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਅਤੇ ਇਸੇ ਹਫ਼ਤੇ ਇਸ ਦੇ ਨਿਰਮਾਣ ਕਾਰਜ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਨੇ ਮੌਕੇ 'ਤੇ ਮੌਜੂਦ ਸਬੰਧਤ ਵੱਖ-ਵੱਖ ਵਿਭਾਗ ਦੇ ਅਧਿਕਾਰੀਆਂ ਅਤੇ ਏ.ਐਸ.ਸੀ. ਬਿਲਡਰ ਪ੍ਰਾਈਵੇਟ ਲਿਮਟਡ ਦੇ ਠੇਕੇਦਾਰਾਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਮੀਨਾਰ ਦੇ ਨਿਰਮਾਣ ਵਿੱਚ ਸੁਰੱਖਿਆ ਦੇ ਪੱਖੋਂ ਛੋਟੀ ਤੋਂ ਛੋਟੀ ਗੱਲ ਦਾ ਧਿਆਨ ਰੱਖਿਆ ਜਾਵੇ। ਮੀਨਾਰ ਦੀ ਗੁਣਵੱਤਾ ਵਿੱਚ ਕਿਸੇ ਕਿਸਮ ਦੀ ਕੋਈ ਅਣਗਹਿਲੀ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਜਦ ਇਹ ਇਮਾਰਤ ਪੂਰੀ ਬਣ ਕੇ ਤਿਆਰ ਹੋ ਜਾਵੇਗੀ, ਤਾਂ ਇਸ ਦੀ ਅਲੌਕਿਕ ਦਿਖ ਦੇਖ ਕੇ ਸਾਰੀਆਂ ਸੰਗਤਾਂ ਕਾਇਲ ਹੋ ਜਾਣਗੀਆਂ। ਇਸ ਦੌਰਾਨ ਉਨ੍ਹਾਂ ਨੇ ਗੁਣਵੱਤਾ ਲਈ ਬਣਾਈ ਗਈ ਵਿਸ਼ੇਸ਼ ਲੈਬਾਰਟਰੀ ਦਾ ਵੀ ਦੌਰਾ ਕੀਤਾ ਅਤੇ ਮੀਨਾਰ ਦੇ ਨਕਸ਼ੇ ਨੂੰ ਦੇਖਦੇ ਹੋਏ ਵਿਸ਼ੇਸ਼ ਤੌਰ 'ਤੇ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ।ਇਸ ਮੌਕੇ 'ਤੇ ਐਸ.ਡੀ.ਐਮ ਗੜ੍ਹਸ਼ੰਕਰ ਸ੍ਰੀ ਹਰਦੀਪ ਸਿੰਘ ਧਾਲੀਵਾਲ, ਐਕਸੀਅਨ ਲੋਕ ਨਿਰਮਾਣ ਵਿਭਾਗ ਸ੍ਰੀ ਕੰਵਲ ਨੈਨ,  ਤਹਿਸੀਲਦਾਰ ਸ੍ਰੀ ਭੁਪਿੰਦਰ ਸਿੰਘ, ਸਾਬਕਾ ਪ੍ਰਧਾਨ ਮਿਊਂਸੀਪਲ ਕਮੇਟੀ ਗੜ੍ਹਸ਼ੰਕਰ ਸ਼੍ਰੀ ਕਰਨੈਲ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। 

 

Tags: Sohan Singh Thandal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD