Saturday, 18 May 2024

 

 

ਖ਼ਾਸ ਖਬਰਾਂ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ

 

ਕੁਐਸਟ ਗਰੁੱਪ ਦੇ ਵਿਦਿਆਰਥੀਆਂ ਲਈ ਸਥਿਤੀ ਗਿਆਨ ਪ੍ਰੋਗਰਾਮ ਦਾ ਆਯੋਜਨ

ਟਰੈਜ਼ਰ ਹੰਟ ਮਨੋਰੰਜਕ ਪ੍ਰੋਗਰਾਮ ਵਿਚ ਵਿਦਿਆਰਥੀਆਂ ਨੇ ਕੈਂਪਸ ਵਿਚ ਕੀਤੀ ਸ਼ੁਰੂਆਤ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 16 Sep 2016

ਕੁਐਸਟ ਗਰੁੱਪ ਆਫ਼ ਇੰਸੀਚਿਊਟਸ਼ਨਜ਼ ਵੱਲੋਂ  ਸੈਸ਼ਨ ੨੦੧੬¸ ੧੭  ਦੇ ਵੱਖ ਵੱਖ ਕੋਰਸਾਂ ਦੇ ਵਿਦਿਆਰਥੀਆਂ ਲਈ ਸਥਿਤੀ-ਗਿਆਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਨਵੇਂ ਆਏ ਵਿਦਿਆਰਥੀਆਂ ਨੂੰ ਸੰਸਥਾ ਦਾ ਰੇਖਾ - ਚਿੱਤਰ ਅਤੇ ਮੈਨੇਜਮੈਂਟ ਦੇ ਵਿਸ਼ਾਲ ਖੇਤਰ ਤੋਂ ਸੁਣਨ-ਦੇਖਣ ਅਤੇ ਸਲਾਈਡ ਦਿਖਾ ਕੇ ਜਾਣੂ ਕਰਾਇਆ ਗਿਆ।ਇਸ ਦੇ ਨਾਲ ਹੀ ਕੁਐਸਟ ਗਰੁੱਪ ਦੇ ਵਿਕਾਸ ਦਾ ਸਫ਼ਰ ਵੀ ਪਾਵਰ ਪੁਆਇੰਟ ਪ੍ਰੈਜੈਂਟੇਸ਼ਨ ਦੁਆਰਾ ਦਿਖਾਇਆ ਗਿਆ ਕੁਐਸਟ ਗਰੁੱਪ ਦੇ ਚੇਅਰਮੈਨ ਡੀ ਐੱਸ ਸੇਖੋਂ ਨੇ ਨਵੇਂ ਆਏ ਵਿਦਿਆਰਥੀਆਂ ਨੂੰ ਜੀ-ਆਇਆ ਕਹਿੰਦੇ ਹੋਏ ਵਿਦਿਆਰਥੀ ਆਪਣੇ ਟੀਚਾ ਮਿੱਥ ਕੇ ਆਪਣੇ ਨਿਸ਼ਾਨੇ ਤੱਕ ਪਹੁੰਚਣ ਲਈ ਰਣਨੀਤੀ ਹੁਣ ਤੋਂ ਹੀ ਬਣਾਉਣ ਦੀ ਪ੍ਰੇਰਨਾ ਦਿਤੀ। ਤਾਂ ਕਿ ਉਹ ਆਪਣੇ ਸੁਪਨੇ ਪੂਰੇ ਕਰਨ ਲਈ ਹੁਣ ਤੋਂ ਹੀ ਇਕ ਨਵੀਂ ਰਣਨੀਤੀ ਬਣਾ ਸਕਣ । ਉਨ੍ਹਾਂ ਅਨੁਸ਼ਾਸਨ, ਸਕਾਰਾਤਮਿਕ ਰਵੱਈਆ ਅਤੇ ਤਿਆਗ-ਭਾਵਨਾ ਤੇ ਜ਼ੋਰ ਦਿੰਦੇ ਹੋਏ  ਕਿਹਾ ਕਿ  ਨੂੰ ਆਪਣੇ ਜ਼ਿੰਦਗੀ ਦਾ ਮਕਸਦ ਪਾਉਣ ਲਈ ਹਮੇਸ਼ਾ ਉੱਚਾ ਨਿਸ਼ਾਨਾ ਰੱਖਣਾ ਚਾਹੀਦਾ ਹੈ । ਚੇਅਰਮੈਨ ਸੇਖੋਂ  ਨੇ ਵਿਦਿਆਰਥੀਆਂ ਨੂੰ ਆਪਣੇ ਗਿਆਨ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਲਾਇਬ੍ਰੇਰੀ ਅਤੇ ਇੰਟਰਨੈੱਟ ਦਾ ਪ੍ਰਯੋਗ ਕਰਨ ਲਈ ਕਿਹਾ ।ਗਰੁੱਪ ਦੇ ਵਾਇਸ ਚੇਅਰਮੈਨ ਹਰਿੰਦਰ ਕਾਂਡਾ ਅਤੇ ਜੇ ਪੀ ਐੱਸ ਧਾਲੀਵਾਲ   ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਕੁਐਸਟ ਗਰੁੱਪ ਵਿਦਿਆਰਥੀਆਂ ਨੂੰ ਆਧੁਨਿਕ  ਸਿੱਖਿਆ ਦੇ ਨਾਲ ਨਾਲ ਪਰੰਪਰਾਗਤ ਵੀ ਦਿੰਦਾ ਹੈ । ਉਨ੍ਹਾਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਨੰਬਰ ਲੈ ਕੇ ਆਉਣ ਦੀ ਪ੍ਰੇਰਨਾ ਦਿੰਦੇ ਹੋਏ ਕਿਹਾ ਕਿ ਜੇਕਰ ਉਹ ਵਧੀਆਂ ਨੰਬਰ ਲੈ ਕੇ ਆਪਣੀ ਡਿਗਰੀ ਪਾਸ ਕਰਦੇ ਹਨ ਤਾਂ ਉਨ੍ਹਾਂ ਦੀ  ਪਲੇਸਮੈਂਟ ਯਕੀਨੀ ਹੈ ਉਨ੍ਹਾਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ  ਕੁਐਸਟ ਗਰੁੱਪ  ਉਨ੍ਹਾਂ ਦੀਆਂ ਜ਼ਿੰਦਗੀਆਂ ਨੂੰ ਸਹੀ ਸੇਧ ਦੇਵੇਗਾ ਅਤੇ ਆਪਣੇ ਉਦੇਸ਼ ਨੂੰ ਪੂਰਾ ਕਰਨ ਲਈ ਪੂਰਾ ਯੋਗਦਾਨ ਦੇਵੇਗਾ, ਇਸ ਦੇ ਨਾਲ ਹੀ ਉਨ੍ਹਾਂ ਕਾਰਜ-ਪ੍ਰਣਾਲੀ ਦੀਆਂ ਨਵੀਆਂ ਨੀਤੀਆਂ ਤੇ ਵੀ ਚਾਨਣਾ ਪਾਇਆ ।ਇਸ ਮੌਕੇ ਵਿਦਿਆਰਥੀਆਂ ਲਈ ਖ਼ਜ਼ਾਨਾ ਲੱਭੋ ਨਾਮਕ ਇਕ ਦਿਮਾਗ਼ੀ ਖੇਡ ਦਾ ਪ੍ਰਬੰਧ ਕੀਤਾ ਗਿਆ ਜਿਸ 'ਚ ਵਿਦਿਆਰਥੀਆਂ ਨੇ ਖੂਬ ਮਨੋਰੰਜਨ ਕੀਤਾ । 

 

Tags: Quest Group of Institutions

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD