Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਸੌਪਿਨਜ਼ ਸਕੂਲ ਵੱਲੋਂ ਵਿਸ਼ਵ ਸੈਰ-ਸਪਾਟਾ ਦਿਵਸ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਸ਼ੁਰੂਆਤ

ਮਹੀਨਾ ਭਰ ਕੈਂਪਸ ਵਿਚ ਵਿਸ਼ਵ ਦੇ ਵੱਖ ਵੱਖ ਦੇਸ਼ਾਂ ਸਬੰਧੀ ਕਰਵਾਇਆ ਜਾਏਗਾ ਜਾਣੂ

Web Admin

Web Admin

5 Dariya News

ਚੰਡੀਗੜ , 17 Sep 2016

Last updated on: Sep 17, 2016, 00:00 IST

ਸੌਪਿਨਜ਼ ਸਕੂਲ, ਸੈਕਟਰ 32 ਵੱਲੋਂ ਆਪਣੇ ਵਿਦਿਆਰਥੀਆਂ ਨੂੰ ਵਿਸ਼ਵ ਭਰ ਦੇ ਦੇਸ਼ਾਂ ਦੇ ਸਮਾਜ, ਸਭਿਆਚਾਰ, ਰਾਜਨੀਤਿਕ ਅਤੇ ਆਰਥਿਕ ਹਾਲਤਾਂ ਨਾਲ ਜਾਣੂ ਕਰਾਉਣ ਦੇ ਮੰਤਵ ਨਾਲ ਵਿਸ਼ਵ ਸੈਰ ਸਪਾਟਾ ਦਿਵਸ ਨੂੰ ਸਮਰਪਿਤ ਈਸਟ ਮੀਟ ਵੈਸਟ ਨਾਮਕ ਥੀਮ ਹੇਠ ਸਭਿਆਚਾਰਕ ਪ੍ਰੋਗਰਾਮਾਂ ਦੀ ਲੜੀ ਸ਼ੁਰੂ ਕੀਤੀ। ਮਹੀਨਾ ਭਰ ਚੱਲਣ ਵਾਲੇ ਇਸ ਪ੍ਰੋਗਰਾਮ ਅਧੀਨ ਵਿਦਿਆਰਥੀਆਂ ਨੂੰ ਵਿਸ਼ਵ ਦੇ ਲਗਭਗ ਹਰ ਦੇਸ਼ ਦੀ ਜਾਣਕਾਰੀ ਦਿਤੀ ਜਾਵੇਗੀ।ਇਸ ਮਹੀਨਾ ਭਰ ਚੱਲਣ ਵਾਲੇ ਪ੍ਰੋਗਰਾਮਾਂ  ਵਿਚ ਪੋਸਟਰ ਮੇਕਿੰਗ, ਬੁੱਕ ਮਾਰਕ ਮੇਕਿੰਗ, ਸੋਫਟ ਬੋਰਡ, ਸਕਰੈਪ ਫਾਈਲ, ਰੋਲ ਪਲੇਅ ਆਦਿ ਦੇ ਮੁਕਾਬਲੇ ਵੀ ਕਰਵਾਏ ਜਾਣਗੇ। ਪਹਿਲੇ ਦਿਨ ਇਸ ਪ੍ਰੋਗਰਾਮ ਵਿਚ ਵਿਦਿਆਰਥੀਆਂ ਦੇ ਮਾਪਿਆਂ ਨੂੰ ਸੱਦਾ ਦਿਤਾ ਗਿਆ।ਜਦ ਕਿ ਸਟੇਜ ਤੇ ਉਨ੍ਹਾਂ ਦੇ ਨੰਨੇ ਮੁੰਨਿਆਂ ਨੇ ਬਿਹਤਰੀਨ ਪੇਸ਼ਕਾਰੀ ਕੀਤੀ। ਵਿਦਿਆਰਥੀਆਂ ਨੇ ਇਸ ਮੌਕੇ ਤੇ ਇਕ ਅੰਗਰੇਜ਼ੀ ਨਾਟਕ ਅਤਿਥੀ ਦੇਵੋ ਭਵਾ ਦੇ ਪੇਸ਼ਕਾਰੀ ਕੀਤੀ। ਜਦ ਕਿ ਸੈਰ ਸਪਾਟਾ ਵਿਭਿੰਨਤਾ, ਵਿਸ਼ਵ ਭਾਈਚਾਰਾ, ਸਮਾਜਿਕ ਏਕਤਾ ਵਿਸ਼ਿਆਂ ਤੇ ਵਿਦਿਆਰਥੀਆਂ ਦਰਮਿਆਨ ਭਾਸ਼ਣ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਜਾਪਾਨ, ਸਪੇਨ ਅਤੇ ਭਾਰਤ ਦੇ ਸਭਿਆਚਾਰ ਦੀ ਪੇਸ਼ਕਾਰੀ ਵੀ ਸਟੇਜ ਤੇ ਡਾਂਸ ਰਾਹੀਂ ਬਹੁਤ ਹੀ ਵਧੀਆਂ ਢੰਗ ਨਾਲ ਦਿਤੀ।ਸਕੂਲ ਦੇ ਪ੍ਰਿੰਸੀਪਲ ਸੂਰਿਤਾ ਸ਼ਰਮਾ ਨੇ ਪ੍ਰੋਗਰਾਮ ਵਿਚ ਹਿੱਸਾ ਲੈਣ ਵਾਲੇ ਮਾਪਿਆਂ ਨੂੰ ਧੰਨਵਾਦ ਕਰਦੇ ਹੋਏ ਦੱਸਿਆਂ ਕਿ ਇਸ ਮਹੀਨਾਵਾਰ ਪ੍ਰੋਗਰਾਮ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਵਿਸ਼ਵ ਭਰ ਦੇ ਦੇਸ਼ਾਂ ਸਬੰਧੀ ਜਾਣਕਾਰੀ ਦੇਣਾ ਹੈ ਤਾਂ ਕਿ ਉਨ੍ਹਾਂ ਨੂੰ ਇਹ ਪਤਾ ਹੋਵੇ ਕਿ ਕਿਸ ਦੇਸ਼ ਦਾ ਸਭਿਆਚਾਰ ਅਤੇ ਉੱਥੇ ਵੇਖਣ ਯੋਗ ਕੀ ਹੈ। ਇਸ ਮੌਕੇ ਤੇ ਹਾਜ਼ਰ ਮਾਪਿਆਂ ਨੇ ਵੀ ਸਕੂਲ ਵੱਲੋਂ ਚੁੱਕੇ ਇਸ ਉਪਰਾਲੇ ਲਈ ਮੈਨੇਜਮੈਂਟ ਦੀ ਸ਼ਲਾਘਾ ਕੀਤੀ।

 

Tags: Saupins School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD