Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਖੇਰੂ ਖੇਰੂ ਹੋ ਚੁੱਕੀ ਆਮ ਆਦਮੀ ਪਾਰਟੀ ਚੋਣਾਂ ਤੋਂ ਪਹਿਲਾਂ ਹੀ ਪੂਰੀ ਤਰਾਂ ਖਤਮ ਹੋ ਜਾਵੇਗੀ- ਪਰਕਾਸ਼ ਸਿੰਘ ਬਾਦਲ

'ਆਮ ਆਦਮੀ ਪਾਰਟੀ ਵੱਖ ਵੱਖ ਪਾਰਟੀਆਂ ਦੇ ਭਗੌੜੇ ਲੋਕਾਂ ਦਾ ਗੈਰ ਸਿਧਾਂਤਕ ਗੁੱਟ' , ਮੁੱਖ ਮੰਤਰੀ ਵੱਲੋਂ ਅਮਰਗੜ ਵਿਧਾਨ ਸਭਾ ਹਲਕੇ 'ਚ ਸੰਗਤ ਦਰਸ਼ਨ

Web Admin

Web Admin

5 Dariya News

ਲਸੋਈ (ਅਮਰਗੜ) , 17 Sep 2016

Last updated on: Sep 17, 2016, 00:00 IST

ਆਮ ਆਦਮੀ ਪਾਰਟੀ ਵਿੱਚ ਲਗਾਤਾਰ ਹੋ ਰਹੀ ਟੁੱਟ-ਭੱਜ 'ਤੇ ਪ੍ਰਤੀਕਿਰਿਆ ਪ੍ਰਗਟ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਗੈਰ ਸਿਧਾਂਤਕ ਲੋਕਾਂ ਦਾ ਇਹ ਧੜਾ ਖੇਰੂ ਖੇਰੂ ਹੋ ਗਿਆ ਹੈ ਅਤੇ ਚੋਣਾਂ ਤੋਂ ਪਹਿਲਾਂ ਹੀ ਇਹ ਪਾਰਟੀ ਪੂਰੀ ਤਰਾਂ ਖਤਮ ਹੋ ਜਾਵੇਗੀ|ਅੱਜ ਅਮਰਗੜ ਵਿਧਾਨ ਸਭਾ ਹਲਕੇ ਵਿੱਚ ਸੰਗਤ ਦਰਸ਼ਨ ਦੌਰਾਨ ਪੱਤਰਕਾਰਾਂ ਵੱਲੋਂ ਆਮ ਆਦਮੀ ਪਾਰਟੀ ਵਿੱਚ ਵਾਪਰ ਰਹੀਆਂ ਘਟਨਾਵਾਂ ਬਾਰੇ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ  ਕਿਹਾ ਕਿ ਪਹਿਲਾਂ ਇਸ ਦੇ ਦੋ ਲੋਕ ਸਭਾ ਮੈਂਬਰ ਇਸ ਨੂੰ ਛੱਡ ਕੇ ਗਏ, ਫਿਰ ਇਸ ਦੇ ਸੂਬਾ ਕਨਵੀਨਰ ਨੇ ਇਸ ਨੂੰ ਅਲਵਿਦਾ ਆਖੀ ਅਤੇ ਹੁਣ ਰੋਜ਼ਾਨਾ ਹੀ ਇਸ ਤੋਂ ਪਾਸਾ ਵੱਟਣ ਵਾਲੇ ਆਗੂਆਂ ਦੀਆਂ ਖ਼ਬਰਾਂ ਆ ਰਹੀਆਂ ਹਨ ਜੋ ਇਸ ਦੇ ਛੇਤੀਂ ਖਤਮ ਹੋਣ ਦਾ ਸੂਚਕ ਹਨ| ਸ. ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਮੌਕਾਪ੍ਰਸਤ ਲੋਕਾਂ ਦਾ ਨਾਪਾਕ ਗਠਜੋੜ ਹੈ ਜੋ ਜ਼ਿਆਦਾ ਸਮਾਂ ਨਹੀਂ ਚਲ ਸਕਦਾ| ਲੋਕ ਸਭਾ ਮੈਂਬਰ ਸ੍ਰੀ ਭਗਵੰਤ ਮਾਨ ਦੇ ਕਥਿਤ ਤੌਰ 'ਤੇ ਗੁੰਮ ਹੋਣ ਅਤੇ ਸੂਬਾ ਸਰਕਾਰ ਵੱਲੋਂ ਉਨਾਂ ਨੂੰ ਲੱਭਣ ਸਬੰਧੀ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਸ. ਬਾਦਲ ਨੇ ਕਿਹਾ ਕਿ ਉਨਾਂ ਨੂੰ ਸ੍ਰੀ ਭਗਵੰਤ ਮਾਨ ਦੇ ਗੁੰਮ ਹੋਣ ਦੀ ਕੋਈ ਵੀ ਜਾਣਕਾਰੀ ਨਹੀਂ ਹੈ ਅਤੇ ਜਦੋਂ ਇਸ ਸਬੰਧੀ ਕੋਈ ਗੱਲ ਸਾਹਮਣੇ ਆਈ ਤਾਂ ਜ਼ਰੂਰ ਕੋਈ ਨਾ ਕੋਈ ਕਦਮ ਚੁੱਕਿਆ ਜਾਵੇਗਾ ਕਿਉਂਕਿ ਕਿਸੇ ਵੀ ਗੁੰਮ ਹੋਏ ਵਿਅਕਤੀ ਨੂੰ ਲੱਭਣਾ ਸਰਕਾਰ ਦੀ ਜ਼ਿੰਮੇਂਵਾਰੀ ਹੈ|

ਸੂਬੇ ਵਿੱਚ ਡੇਂਗੂ ਦੀ ਬਿਮਾਰੀ ਦੇ ਫੈਲਣ ਸਬੰਧੀ ਪੁੱਛੇ ਗਏ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਉਨ੍ਹਾਂ  ਕਿਹਾ ਕਿ ਇਸ ਬਿਮਾਰੀ ਨਾਲ ਨਿਪਟਣ ਲਈ ਸੂਬਾ ਸਰਕਾਰ ਪੂਰੀ ਤਰਾਂ ਤਿਆਰ ਹੈ ਅਤੇ ਸਿਹਤ ਵਿਭਾਗ ਨੂੰ ਡੇਂਗੂ ਦੇ ਮਰੀਜ਼ਾਂ ਦੇ ਇਲਾਜ ਲਈ ਸਾਰੇ ਢੁਕਵੇਂ ਕਦਮ ਚੁੱਕਣ ਲਈ ਪਹਿਲਾਂ ਹੀ ਆਖਿਆ ਜਾ ਚੁੱਕਾ ਹੈ| 

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਜਨਮ ਦਿਨ ਬਾਰੇ ਪੱਤਰਕਾਰਾਂ ਵੱਲੋਂ ਛੇੜੀ ਗੱਲ ਬਾਰੇ ਸ. ਬਾਦਲ ਨੇ ਕਿਹਾ ਕਿ ਸ੍ਰੀ ਮੋਦੀ ਨੇ ਪ੍ਰਧਾਨ ਮੰਤਰੀ ਵਜੋਂ ਦੇਸ਼ ਨੂੰ ਵਿਕਾਸ ਦੀ ਲੀਹ 'ਤੇ ਪਾਇਆ ਹੈ ਅਤੇ ਉਨਾਂ ਦੀ ਅਗਵਾਈ ਵਿੱਚ ਦੇਸ਼ ਦਾ ਸਮੁੱਚੇ ਵਿਸ਼ਵ ਵਿੱਚ ਰੁਤਬਾ ਵਧਿਆ ਹੈ| ਸ. ਬਾਦਲ ਨੇ ਕਿਹਾ ਕਿ ਉਨ੍ਹਾਂ  ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਪਹਿਲਾਂ ਹੀ ਜਨਮ ਦਿਨ 'ਤੇ ਵਧਾਈ ਦਿੱਤੀ ਹੈ| ਇਸ ਤੋਂ ਪਹਿਲਾਂ ਸੰਗਤ ਦਰਸ਼ਨ ਦੌਰਾਨ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਸ. ਬਾਦਲ ਨੇ ਕਿਹਾ ਕਿ ਕਾਂਗਰਸ ਨੇ ਧਾਰਮਿਕ, ਆਰਥਿਕ ਅਤੇ ਸਮਾਜਿਕ ਤੌਰ 'ਤੇ ਸੂਬੇ ਦਾ ਨਾ ਪੂਰਿਆ ਜਾ ਸਕਣ ਵਾਲਾ ਨੁਕਸਾਨ ਕੀਤਾ ਹੈ ਅਤੇ ਇਸ ਨੇ ਆਪਣੇ 60 ਸਾਲ ਦੇ ਰਾਜ ਦੌਰਾਨ ਲੋਕਾਂ ਨੂੰ ਧਰਮ, ਜਾਤੀ ਅਤੇ ਖੇਤਰ ਦੇ ਨਾਂ 'ਤੇ ਵੰਡ ਕੇ ਆਪਣਾ ਉੱਲੂ ਸਿੱਧਾ ਕੀਤਾ ਹੈ| ਉਨ੍ਹਾਂ  ਕਿਹਾ ਕਿ ਕਾਂਗਰਸ ਦੇ ਰਾਜ ਵਿੱਚ ਅਮੀਰ ਹੋਰ ਅਮੀਰ ਅਤੇ ਗਰੀਬ ਹੋਰ ਗਰੀਬ ਹੋਏ ਹਨ| ਇਸ ਦੀਆਂਨੀਤੀਆਂ ਦੇ ਕਾਰਨ ਹੀ ਦੇਸ਼ ਦੇ ਕਿਸਾਨ ਖੁਦਕਸ਼ੀਆਂ ਦੇ ਰਾਹ ਤੁਰ ਪਏ ਹਨ| ਲੋਕਾਂ ਨੂੰ ਸਿਆਸੀ ਫੈਸਲਾ ਲੈਂਦੇ ਹੋਏ ਆਪਣੇ ਹਿੱਤਾਂ ਨੂੰ ਧਿਆਨ ਵਿੱਚ ਰੱਖਣ ਦੀ ਅਪੀਲ ਕਰਦੇ ਹੋਏ ਸ. ਬਾਦਲ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਆਪਣੇ ਮੌਜੂਦਾ ਕਾਰਜਕਾਲ ਦੌਰਾਨ ਹੁਣ ਤੱਕ ਕਿਸਾਨਾਂ ਦੇ ਟਿਊਬਵੈਲਾਂ ਲਈ ਤਕਰੀਬਨ 50,000 ਕਰੋੜ ਦੇ ਬਿੱਲਾਂ ਦਾ ਭੁਗਤਾਨ ਸਰਕਾਰੀ ਖਜ਼ਾਨੇ ਵਿੱਚੋਂ ਕੀਤਾ ਹੈ ਅਤੇ ਜੇ ਸਰਕਾਰ ਬਿੱਲ ਨਾ ਮੁਆਫ਼ ਕਰਦੀ ਤਾਂ ਪੰਜਾਹ ਹਜ਼ਾਰ ਕਰੋੜ ਦਾ ਇਹ ਬੋਝ ਵੀ ਕਿਸਾਨਾਂ 'ਤੇ ਹੀ ਪੈ ਜਾਣਾ ਸੀ ਜੋ ਕਿ ਪਹਿਲਾਂ ਹੀ ਕਰਜ਼ੇ ਦੇ ਬੋਝ ਹੇਠ ਦੱਬੇ ਪਏ ਹਨ| 

ਉਨ੍ਹਾਂ  ਕਿਹਾ ਕਿ ਉਨ੍ਹਾਂ  ਦੀ ਸਰਕਾਰ ਨੇ ਹੁਣ ਕਿਸਾਨਾਂ ਲਈ ਬਿਨਾ ਵਿਆਜ ਤੋਂ 50,000 ਰੁਪਏ ਦੀ ਕਰਜ਼ੇ ਦੀ ਵਿਵਸਥਾ ਕਰਨ ਤੋਂ ਇਲਾਵਾ ਕਿਸਾਨਾਂ, ਨੀਲੇ ਕਾਰਡ ਧਾਰਕਾਂ, ਵਪਾਰੀਆਂ ਅਤੇ ਉਸਾਰੀ ਕਿਰਤੀਆਂ ਦੇ ਵਾਸਤੇ 50, 000 ਰੁਪਏ ਤੱਕ ਦੇ ਇਲਾਜ ਦਾ ਮੁਫ਼ਤ ਪ੍ਰਬੰਧ ਵੀ ਕੀਤਾ ਹੈ| ਪਰਿਵਾਰ ਦੇ ਮੁਖੀ ਦੀ ਹਾਦਸੇ ਵਿੱਚ ਮੌਤ ਹੋ ਜਾਣ ਜਾਂ ਪੂਰੀ ਤਰਾਂ ਨਕਾਰਾ ਹੋ ਜਾਣ ਲਈ ਵੀ ਪੰਜ ਲੱਖ ਦੇ ਬੀਮੇ ਦੀ ਵਿਵਸਥਾ ਕੀਤੀ ਹੈ| ਸਮਾਜਿਕ ਸੁਰੱਖਿਆ ਦੇ ਹੇਠ ਦਿੱਤੀਆਂ ਜਾਂਦੀਆਂ ਪੈਨਸ਼ਨਾਂ ਦੀ ਰਾਸ਼ੀ 250 ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ 500 ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਹੈ| ਸੂਬੇ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਸਿਹਤ ਸਹੂਲਤਾਂ ਦੇ ਸਬੰਧ ਵਿੱਚ ਉਨ੍ਹਾਂ  ਕਿਹਾ ਕਿ ਪੰਜਾਬ ਹੀ ਇੱਕੋ ਇੱਕ ਸੂਬਾ ਹੈ ਜਿੱਥੇ ਕੈਂਸਰ ਦੇ ਮਰੀਜਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ ਅਤੇ ਹੁਣ ਸਰਕਾਰ ਨੇ ਸਰਕਾਰੀ ਹਸਪਤਾਲਾਂ ਵਿੱਚ ਹੈਪੇਟਾਈਟਿਸ-ਸੀ ਦੇ ਮਰੀਜਾਂ ਦਾ ਵੀ ਮੁਫਤ ਇਲਾਜ ਸ਼ੁਰੂ ਕਰ ਦਿੱਤਾ ਹੈ|ਮੁੱਖ ਮੰਤਰੀ ਨੇ ਅੱਜ ਖਾਨਪੁਰ, ਲਸੋਈ ਅਤੇ ਚੌਂਦਾ ਵਿਖੇ ਸੰਗਤ ਦਰਸ਼ਨ ਕਰਕੇ ਦਰਜਨਾਂ ਪੰਚਾਇਤਾਂ ਨੂੰ ਵਿਕਾਸ ਲਈ ਗ੍ਰਾਂਟ ਤਕਸੀਮ ਕੀਤੀਆਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ|ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ, ਹਲਕੇ ਦੇ ਵਿਧਾਇਕ ਸ. ਇਕਬਾਲ ਸਿੰਘ ਝੂੰਦਾ, ਮੁੱਖ ਮੰਤਰੀ ਦੇ ਸੰਯੁਕਤ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਕੁਮਾਰ ਅਮਿਤ, ਮੈਂਬਰ ਐਸ.ਜੀ.ਪੀ.ਸੀ ਜੈਪਾਲ ਸਿੰਘ ਮੰਡੀਆਂ, ਜਸਵੀਰ ਸਿੰਘ ਦਿਓਲ, ਜਿਲ੍ਹਾ ਪ੍ਰਧਾਨ ਮਹਿਲਾ ਅਕਾਲੀ ਦਲ ਪਰਮਜੀਤ ਕੌਰ ਵਿਰਕ, ਡਿਪਟੀ ਕਮਿਸ਼ਨਰ ਸ. ਅਰਸਦੀਪ ਸਿੰਘ ਥਿੰਦ , ਡੀ.ਆਈ.ਜੀ ਬਲਕਾਰ ਸਿੰਘ ਸਿੱਧੂ ਅਤੇ ਐਸ.ਐਸ.ਪੀ. ਪ੍ਰਿਤਪਾਲ ਸਿੰਘ ਥਿੰਦ ਹਾਜ਼ਰ ਸਨ

 

Tags: Parkash Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD