Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਕੇਜਰੀਵਾਲ ਕਿੰਗ ਕੋਬਰਾ ਵਾਂਗ ਇੱਕ ਇੱਕ ਕਰਕੇ ਆਪਣੀ ਪਾਰਟੀ ਦੇ ਲੀਡਰਾਂ ਨੂੰ ਡੰਗ ਰਿਹਾ ਹੈ : ਹਰਸਿਮਰਤ ਕੌਰ ਬਾਦਲ

ਕਾਂਗਰਸ ਪਾਰਟੀ ਨੂੰ ਪੰਜਾਬ ਵਿਚ ਵੱਡੇ ਫਰਕ ਨਾਲ ਹਰਾਵਾਂਗੇ : ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ

Web Admin

Web Admin

5 Dariya News

ਮਾਨਸਾ , 17 Sep 2016

Last updated on: Sep 17, 2016, 00:00 IST

ਕੈਪਟਨ ਅਮਰਿੰਦਰ ਸਿੰਘ ਨੂੰ ਹੀ ਨਹੀਂ ਬਲਕਿ ਪੂਰੀ ਕਾਂਗਰਸ ਪਾਰਟੀ ਨੂੰ ਪੰਜਾਬ ਵਿਚ ਵੱਡੇ ਫਰਕ ਨਾਲ ਹਰਾਵਾਂਗੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਭਾਰਤ ਸਰਕਾਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਮਾਨਸਾ ਜ਼ਿਲ੍ਹੇ ਅੰਦਰ ਪੇਂਡੂ ਖੇਤਰ ਦੇ ਸੇਵਾ ਕੇਂਦਰਾਂ ਦਾ ਉਦਘਾਟਨ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਹ ਉਹੀ ਅਮਰਿੰਦਰ ਸਿੰਘ ਹੈ, ਜਿਸਨੇ 2002 ਵਿਚ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਆਉਣ 'ਤੇ ਸ. ਪਰਕਾਸ਼ ਸਿੰਘ ਬਾਦਲ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਨੂੰ ਚਾਲੂ ਰੱਖਿਆ ਜਾਵੇਗਾ, ਪਰੰਤੂ ਜਦੋਂ ਕਾਂਗਰਸ ਸਰਕਾਰ ਬਣੀ, ਤਾਂ ਕੈਪਟਨ ਅਮਰਿੰਦਰ ਸਿੰਘ ਨੇ ਸਾਰੀਆਂ ਸਹੂਲਤਾਂ ਬੰਦ ਹੀ ਨਹੀਂ ਕੀਤੀਆਂ ਸਗੋਂ ਮੋਟਰਾਂ ਦੇ ਬਿਲ ਵੀ ਕਿਸਾਨਾਂ ਨੂੰ ਲਗਾ ਦਿੱਤੇ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਪਟਿਆਲਾ ਦੇ ਲੋਕਾਂ ਨੂੰ ਧੋਖਾ ਦੇ ਕੇ ਸ਼੍ਰੀ ਅੰਮ੍ਰਿਤਸਰ ਸਾਹਿਬ ਤੋਂ ਚੋਣ ਲੜੀ, ਹੁਣ ਉਹ ਅੰਮ੍ਰਿਤਸਰ ਦੇ ਲੋਕਾਂ ਨੂੰ ਧੋਖਾ ਦੇ ਕੇ ਪਟਿਆਲਾ ਤੋਂ ਚੋਣ ਲੜਨ ਦੀ ਤਿਆਰੀ ਵਿਚ ਹੈ ਅਤੇ ਅੰਮ੍ਰਿਤਸਰ ਤੋਂ ਦੁਬਾਰਾ ਐਮ.ਪੀ. ਦੀ ਚੋਣ ਕਰਾਵੇਗਾ।

ਪੱਤਰਕਾਰਾਂ ਨਾਲ ਆਮ ਆਦਮੀ ਪਾਰਟੀ ਸਬੰਧੀ ਗੱਲ ਕਰਦਿਆਂ ਬੀਬਾ ਬਾਦਲ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਕਿੰਗ ਕੋਬਰਾ ਵਾਂਗ ਆਪਣੀ ਹੀ ਪਾਰਟੀ ਦੇ ਲੀਡਰਾਂ ਨੂੰ ਇੱਕ ਇੱਕ ਕਰਕੇ ਡੰਗ ਰਿਹਾ ਹੈ ਅਤੇ ਪੰਜਾਬ ਦਾ ਮੁੱਖ ਮੰਤਰੀ ਬਣਨ ਦਾ ਸੁਪਨਾ ਦੇਖ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਾਬਿਲ ਲੋਕ ਕਦੇ ਵੀ ਬਾਹਰਲੇ ਬੰਦੇ ਨੂੰ ਕਬੂਲ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਕੇਜਰੀਵਾਲ ਆਪਣੀ ਖਾਂਸੀ ਦਾ ਇਲਾਜ ਕਰਵਾਉਣ ਲਈ ਦਿੱਲੀ ਨੂੰ ਛੱਡ ਕੇ ਬੰਗਲੋਰ ਬੈਠਾ ਹੈ ਜਦਕਿ ਦਿੱਲੀ ਦੇ ਲੋਕ ਚਿਕਨਗੁਨੀਆ ਤੇ ਡੇਂਗੂ ਦੀ ਬਿਮਾਰੀ ਤੋਂ ਬੇਹਾਲ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਹੀ ਨਹੀਂ ਕੇਜਰੀਵਾਲ ਦੇ ਕਈ ਮੰਤਰੀ ਵੀ ਦਿੱਲੀ ਨੂੰ ਛੱਡ ਕੇ ਵਿਦੇਸ਼ਾਂ ਅਤੇ ਦੂਜੇ ਸੂਬਿਆਂ ਵਿਚ ਲੋਕਾਂ ਦੇ ਪੈਸਿਆਂ ਨਾਲ ਐਸ਼ੋ-ਆਰਾਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਲੋਕਾਂ ਨੂੰ ਗੁੰਮਰਾਹ ਕਰ ਕੇ ਵੋਟਾਂ ਦੀ ਰਾਜਨੀਤੀ ਕਰ ਰਹੇ ਹਨ ਅਤੇ ਜਦੋਂ ਇਨ੍ਹਾਂ ਦੀ ਸਰਕਾਰ ਬਣ ਜਾਂਦੀ ਹੈ, ਤਾਂ ਇਹ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਭੁੱਲ ਜਾਂਦੇ ਹਨ। ਉਨ੍ਹਾਂ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਲੋਕਾਂ ਵਿਚ ਬੈਠ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣਦੇ ਹਨ। ਉਨ੍ਹਾਂ ਕਿਹਾ ਕਿ ਸ. ਪਰਕਾਸ਼ ਸਿੰਘ ਬਾਦਲ ਨੇ ਸੇਵਾ ਅਤੇ ਤਰੱਕੀ ਦੇ ਨਾਅਰੇ 'ਤੇ ਖ਼ਰਾ ਉਤਰਦਿਆਂ ਲੋਕਾਂ ਨੂੰ ਕਈ ਸਹੂਲਤਾਂ ਦਿੱਤੀਆਂ ਅਤੇ ਸੂਬੇ ਨੂੰ ਤਰੱਕੀ ਦੀਆਂ ਬੁਲੰਦੀਆਂ 'ਤੇ ਪਹੁੰਚਾਇਆ ਹੈ।

ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਭਾਰਤ ਸਰਕਾਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਲੈਣ ਲਈ ਬਿਲਕੁਲ ਵੀ ਖੱਜਲ-ਖੁਆਰ ਨਹੀਂ ਹੋਣਾ ਪਵੇਗਾ ਅਤੇ ਉਨ੍ਹਾਂ ਨੂੰ ਆਪਣੇ ਘਰ ਦੇ ਆਸ-ਪਾਸ ਹੀ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰ ਖੋਲ੍ਹੇ ਗਏ ਹਨ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਦੇ ਵਸਨੀਕਾਂ ਨੂੰ ਉਨ੍ਹਾਂ ਦੇ ਪਿੰਡਾਂ ਵਿਚ ਹੀ ਪ੍ਰਸ਼ਾਸ਼ਨਿਕ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਮਾਨਸਾ ਜ਼ਿਲ੍ਹੇ ਵਿਚ 61 ਸੇਵਾ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਅੱਜ ਪੇਂਡੂ ਖੇਤਰ ਦੇ 9 ਸੇਵਾ ਕੇਂਦਰਾਂ ਦਾ ਪਿੰਡ ਭੈਣੀ ਬਾਘਾ, ਅਕਲੀਆ, ਅਤਲਾ ਕਲਾਂ, ਮੱਤੀ, ਬੋੜਾਵਾਲ, ਬਰ੍ਹੇ, ਕੁਲਾਣਾ, ਦਾਤੇਵਾਸ ਅਤੇ ਕੁਲਰੀਆਂ ਵਿਖੇ ਉਦਘਾਟਨ ਕੀਤਾ ਗਿਆ ਹੈ। ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਨ੍ਹਾਂ ਸੇਵਾ ਕੇਂਦਰਾਂ ਦੇ ਉਦਘਾਟਨ ਨਾਲ ਹੁਣ ਪਿੰਡਾਂ ਦੇ ਵਸਨੀਕਾਂ ਨੂੰ ਨਾਗਰਿਕ ਸੇਵਾਵਾਂ ਲਈ ਸ਼ਹਿਰ ਜਾਂ ਸਰਕਾਰੀ ਦਫ਼ਤਰਾਂ ਵਿਚ ਨਹੀਂ ਜਾਣਾ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਨਾਲ ਆਮ ਲੋਕਾਂ ਨੂੰ ਕਈ ਸੇਵਾਵਾਂ ਇੱਕੋ ਛੱਤੇ ਹੇਠ ਹੀ ਪ੍ਰਾਪਤ ਹੋ ਜਾਣਗੀਆਂ। ਇਸ ਤੋਂ ਇਲਾਵਾ ਬੀਬਾ ਬਾਦਲ ਨੇ ਪਿੰਡ ਰੱਲਾ ਵਿਖੇ ਤਿੰਨ ਢਾਣੀਆਂ ਦੇ ਰਸਤੇ ਦੀ ਉਸਾਰੀ ਅਤੇ ਪਿੰਡ ਅਕਲੀਆ ਵਿਖੇ ਫਿਰਨੀ ਦੀ ਮੁੜ ਉਸਾਰੀ ਦਾ ਨੀਂਹ ਪੱਥਰ ਰੱਖਿਆ।

ਅੱਜ ਦੇ ਮਾਨਸਾ ਦੌਰੇ ਦੌਰਾਨ ਬੀਬਾ ਹਰਸਿਮਰਤ ਕੌਰ ਬਾਦਲ ਨੇ ਜਿੱਥੇ ਗੋਦ ਲਏ ਪਿੰਡ ਬਰ੍ਹੇ ਦਾ ਦੌਰਾ ਕੀਤਾ, ਉਥੇ ਬੁਢਲਾਡਾ ਅਤੇ ਬਰੇਟਾ ਵਿਖੇ ਵੱਖ-ਵੱਖ ਵਾਰਡਾਂ ਵਿਚ ਧਰਮਸ਼ਾਲਾਵਾਂ, ਪਾਰਕ, ਗਊਸ਼ਾਲਾ ਦੇ ਸ਼ੈਡ, ਸ਼ਮਸ਼ਾਨਘਾਟ, ਸਕੂਲਾਂ ਦੇ ਕਮਰਿਆਂ ਆਦਿ ਦੀ ਉਸਾਰੀ ਲਈ ਕਰੋੜਾਂ ਰੁਪਏ ਦੀ ਗ੍ਰਾਂਟ ਦਿੱਤੀ। ਇਸ ਮੌਕੇ ਹਲਕਾ ਵਿਧਾਇਕ ਮਾਨਸਾ ਸ਼੍ਰੀ ਪ੍ਰੇਮ ਮਿੱਤਲ, ਹਲਕਾ ਵਿਧਾਇਕ ਬੁਢਲਾਡਾ ਸ਼੍ਰੀ ਚਤਿੰਨ ਸਿੰਘ ਸਮਾਓ, ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ, ਐਸ.ਐਸ.ਪੀ. ਸ਼੍ਰੀ ਗੁਰਪ੍ਰੀਤ ਸਿੰਘ ਤੂਰ, ਓ.ਐਸ.ਡੀ. ਟੂ ਡਿਪਟੀ ਸੀ.ਐਮ. ਸ਼੍ਰੀ ਮੋਹਨੀਸ਼ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਹਰਿੰਦਰ ਸਿੰਘ ਸਰਾ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਮਾਨਸਾ ਸ਼੍ਰੀ ਪ੍ਰੇਮ ਅਰੋੜਾ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਬਠਿੰਡਾ ਸ਼੍ਰੀ ਜਗਦੀਪ ਸਿੰਘ ਨਕੱਈ, ਚੇਅਰਮੈਨ ਪਨਸੀਡ ਪੰਜਾਬ ਸ਼੍ਰੀ ਸੁਖਵਿੰਦਰ ਸਿੰਘ ਔਲਖ, ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸ਼੍ਰੀ ਗੁਰਮੇਲ ਸਿੰਘ ਫਫੜੇ ਭਾਈਕੇ, ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ (ਸ਼ਹਿਰੀ) ਸ਼੍ਰੀ ਮਨਦੀਪ ਸਿੰਘ ਗੋਰਾ, ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ (ਦਿਹਾਤੀ) ਸ਼੍ਰੀ ਅਵਤਾਰ ਸਿੰਘ ਰਾੜਾ, ਜਿਲ੍ਹਾ ਪ੍ਰਧਾਨ ਐਸ.ਸੀ.ਵਿੰਗ ਸ਼੍ਰੀ ਸਵਰਨ ਸਿੰਘ ਹੀਰੇਵਾਲਾ, ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ (ਸ਼ਹਿਰੀ) ਮੈਡਮ ਸਿਮਰਜੀਤ ਕੌਰ ਸਿੰਮੀ, ਮੈਡਮ ਚਿਤਵੰਤ ਕੌਰ, ਐਸ.ਜੀ.ਪੀ.ਸੀ . ਮੈਂਬਰ ਸ਼੍ਰੀ ਮਿੱਠੂ ਸਿੰਘ ਕਾਹਨੇਕੇ, ਪ੍ਰਧਾਨ ਨਗਰ ਪੰਚਾਇਤ ਭੀਖੀ ਸ਼੍ਰੀ ਹਰਪੀ੍ਰਤ ਸਿੰਘ, ਸ਼੍ਰੀ ਗੁਰਮੇਲ ਸਿੰਘ ਠੇਕੇਦਾਰ, ਜਨਰਲ ਸਕੱਤਰ ਮਾਲਵਾ ਜੋਨ ਸ਼ੀ੍ਰ ਕੇਵਲ ਸਿੰਘ ਜੋਗਾ, ਸ਼੍ਰੀ ਗਰਤੇਜ ਸਿੰਘ, ਸ਼੍ਰੀ ਕੁਲਵਿੰਦਰ ਸਿੰਘ ਕਿੰਦੀ, ਸ਼੍ਰੀ ਪ੍ਰਸ਼ੋਤਮ ਕੁਮਾਰ, ਸ਼੍ਰੀ ਲਖਵਿੰਦਰ ਸਿੰਘ ਮੂਸਾ ਤੋਂ ਇਲਾਵਾ ਹੋਰ ਵੀ ਸਖ਼ਸ਼ੀਅਤਾਂ ਮੌਜੂਦ ਸਨ।

 

Tags: Harsimrat Kaur Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD