Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

21 ਮਹਿਲਾਵਾਂ ਸਮੇਤ 274 ਸ਼ਰਧਾਲ਼ੂਆਂ ਨੇ ਖੂਨਦਾਨ ਕੀਤਾ

21 ਮਹਿਲਾਵਾਂ ਸਮੇਤ  274 ਸ਼ਰਧਾਲ਼ੂਆਂ ਨੇ ਖੂਨਦਾਨ ਕੀਤਾ

Web Admin

Web Admin

5 Dariya News

ਮਨੀਮਾਜਰਾ , 18 Sep 2016

ਸਤਿਗੁਰੂ ਮਾਤਾ ਸਵਿੰਦਰ ਹਰਦੇਵ ਜੀ ਮਹਾਰਾਜ ਦੀ ਅਸੀਮ ਕਿਰਪਾ ਨਾਲ ਸੰਤ ਨਿਰੰਕਾਰੀ ਮਿਸ਼ਨ ਜਿਥੇ ਸੰਸਾਰ ਵਿੱਚ ਬ੍ਰਹਮ ਗਿਆਨ  ਦੇ ਕੇ ਆਤਮਾ ਨੂੰ ਪ੍ਰਮਾਤਮਾ ਨਾਲ ਮਿਲਾ ਰਿਹਾ ਹੈ , ਉਥੇ ਹੀ ਸਮਾਜਿਕ ਕੰਮਾਂ ਵਿੱਚ ਯੋਗਦਾਨ ਦੇ ਕੇ ਸੰਸਾਰ ਨੂੰ ਨਵੀਂ ਰਾਹ ਦਿਖਾ ਰਿਹਾ ਹੈ।  ਇਸੇ  ਲੜੀ ਵਿਚ ਸੰਤ ਨਿਰੰਕਾਰੀ ਚੈਰੀਟੇਬਲ ਫੌਂਡੇਸ਼ਨ ਦ੍ਵਾਰਾ ਸਥਾਨਕ ਸੰਤ ਨਿਰੰਕਾਰੀ ਸਤਸੰਗ ਭਵਨ ਵਿਖੇ 14 ਵਾਂ ਖੂਨਦਾਨ ਕੈੰਪ ਲਗਾਇਆ ਗਿਆ।  ਇਸ ਖੂਨਦਾਨ ਕੈੰਪ ਦਾ ਉਦਘਾਟਨ ਡਾਕਟਰ ਤਪਸਿਆ ਰਾਘਵ, ਆਈ ਐ ਏਸ, ਐਸਡੀਐਮ ,ਈਸਟ ਚੰਡੀਗੜ੍ਹ ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਇਸ ਕੈੰਪ ਵਿਚ 21 ਮਹਿਲਾਵਾਂ ਸਮੇਤ  274 ਸ਼ਰਧਾਲ਼ੂਆਂ ਨੇ ਖੂਨਦਾਨ ਕੀਤਾ। ਡਾਕਟਰ ਰਾਘਵ ਨੇ ਇਸ ਮੌਕੇ ਤੇ ਖੂਨਦਾਨ ਕਰਨ ਵਾਲਿਆਂ ਨੂੰ ਉਤਸਾਹਿਤ ਕਰਦੇ ਹੋਏ ਕਿਹਾ ਕਿ ਮਾਨਵਤਾ ਨੂੰ ਬਚਾਉਣ ਲਈ ਖੂਨਦਾਨ ਤੋਂ ਵੱਡਾ ਕੋਈ ਦਾਨ ਨਹੀਂ ਹੈ। ਉਹਨਾਂ ਨੇ ਕਿਹਾ ਕਿ ਇਸ ਦਾਨ ਨਾਲ ਹਜ਼ਾਰਾਂ ਲੋਕਾਂ ਨੂੰ ਨਵਾਂ ਜੀਵਨ ਦੇਣ ਵਿਚ ਮਿਸ਼ਨ ਦ੍ਵਾਰਾ ਦਿਤੇ ਜਾ ਰਹੇ ਯੋਗਦਾਨ ਦੀ ਜਿੰਨੀ ਸਰਾਹਨਾ ਕੀਤੀ ਜਾਵੇ , ਓਨੀ ਘੱਟ ਹੈ। ਉਹਨਾਂ ਨੇ ਨਿਰੰਕਾਰੀ ਮਿਸ਼ਨ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਮਿਸ਼ਨ ਸਦਾ ਹੀ ਆਪਣੇ ਸ਼ਰਧਾਲੂਆਂ ਨੂੰ ਮਾਨਵਤਾ ਲਈ ਜੀਵਨ ਜੀਣ ਦੀ ਪ੍ਰੇਰਨਾ ਦੇ ਰਿਹਾ ਹੈ। 

ਇਸ ਮੌਕੇ ਤੇ ਚੰਡੀਗੜ੍ਹ ਜ਼ੋਨ ਦੇ ਜ਼ੋਨਲ ਇੰਚਾਰਜ ਡਾਕਟਰ ਬੀ ਐਸ ਚੀਮਾ ਨੇ ਖੂਨਦਾਨੀਆਂ ਅਤੇ  ਸ਼ਰਧਾਲੂਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਨਿਰੰਕਾਰੀ ਸ਼ਰਧਾਲੂ ਹਮੇਸ਼ਾ ਹੀ ਮਾਨਵਤਾ ਦੀ ਸੇਵਾ ਲਈ ਤਿਆਰ ਰਹਿੰਦੇ ਹਨ, ਜਿਸ ਨਾਲ ਦੁਜਿਆਂ ਦਾ ਜੀਵਨ ਵੀ ਸੁਖਮਈ ਬਣਾਇਆ ਜਾ ਸਕੇ। ਇਸ ਨਾਲ ਸਾਰੀਆਂ ਵਿਚ ਮਾਨਵੀ ਗੁਣਾਂ ਦਾ ਵਿਕਾਸ ਹੁੰਦਾ ਹੈ ਅਤੇ ਸਾਰੇ ਇੱਕ - ਦੂਜੇ ਦੇ ਸੁਖ- ਦੁੱਖ ਵਿਚ ਸਹਾਈ ਹੁੰਦੇ ਹਨ। ਸਥਾਨਕ ਬ੍ਰਾਂਚ ਦੇ ਮੁਖੀ ਦੇਵਿੰਦਰ ਭਜਨੀ ਨੇ ਮੁੱਖ ਮਹਿਮਾਨ ਡਾਕਟਰ ਤਪਸਿਆ ਰਾਘਵ, ਆਈ ਐ ਏਸ, ਐਸਡੀਐਮ, ਈਸਟ ਚੰਡੀਗੜ੍ਹ ,ਚੰਡੀਗੜ੍ਹ ਜ਼ੋਨ ਦੇ ਜ਼ੋਨਲ ਇੰਚਾਰਜ ਡਾਕਟਰ ਬੀ ਐਸ  ਚੀਮਾ ਅਤੇ  ਪੀਜੀਆਈ ਚੰਡੀਗੜ੍ਹ  ਦੇ ਬਲੱਡ ਟ੍ਰਾੰਸਫੂਜਨ ਅਧਿਕਾਰੀ ਡਾਕਟਰ ਸੁਚੇਤ ਸਚਦੇਵ  ਦੀ ਅਗਵਾਈ ਹੇਠ 17 ਮੈਂਬਰੀ ਟੀਮ ਦਾ ਖੂਨ ਇਕੱਠਾ ਕਰਨ ਲਈ ਧੰਨਵਾਦ ਕੀਤਾ।  ਉਹਨਾਂ ਨੇ ਕਿਹਾ ਕਿ ਖੂਨਦਾਨ ਕੈੰਪਾਂ ਦੀ ਲੜੀ ਨਿਰੰਕਾਰੀ ਮਿਸ਼ਨ ਦ੍ਵਾਰਾ ਹਰ ਵਰ੍ਹੇ 24 ਅਪ੍ਰੈਲ ਤੋਂ ਪੂਰੇ ਵਿਸ਼ਵ ਭਰ ਵਿਚ ਕੀਤੀ ਜਾਂਦੀ ਹੈ। ਅਤੇ ਇਹ ਸੇਵਾ ਸਾਰਾ ਸਾਲ ਚਲਦਾ ਰਹਿੰਦਾ ਹੈ। ਇਹ ਖੂਨਦਾਨ ਕੈੰਪ  ਨਿਰੰਕਾਰੀ ਬਾਬਾ ਗੁਰੁਬਚਨ ਸਿੰਘ ਜੀ ਮਹਾਰਾਜ ਦੇ ਬਲੀਦਾਨ ਦਿਵਸ ਦੇ ਤਹਿਤ ਚਲਾਏ ਜਾਂਦੇ ਹਨ।ਇਸ ਕੈੰਪ ਵਿਚ ਸੰਤ ਨਿਰੰਕਾਰੀ ਸੇਵਾਦਲ ਦੇ ਖੇਤਰੀ ਸੰਚਾਲਕ ਆਤਮ ਪ੍ਰਕਾਸ਼, ਚੰਡੀਗੜ੍ਹ ਦੀ ਵਾਰਡ ਨੰਬਰ 24 ਦੀ ਕੌਂਸਲਰ  ਰਾਜਿੰਦਰ ਕੌਰ ਰੱਤੂ ਤੋਂ ਇਲਾਵਾ ਇਲਾਕੇ ਦੇ ਪਤਵੰਤੇ ਸੱਜਣਾਂ ਵੀ ਪਹੁੰਚੇ।

 

Tags: Nirankari

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD