Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੇਜਰੀਵਾਲ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ-ਸੇਵਾ ਸਿੰਘ ਸੇਖਵਾਂ

ਸਰ ਛੋਟੂ ਰਾਮ, ਚੌਧਰੀ ਦੇਵੀ ਲਾਲ ਤੇ ਪਰਕਾਸ਼ ਸਿੰਘ ਬਾਦਲ ਹੀ ਕਿਸਾਨਾਂ ਦੇ ਅਸਲ ਆਗੂ- ਸ਼ਰਨਜੀਤ ਸਿੰਘ ਢਿੱਲੋਂ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 19 Sep 2016

Last updated on: Sep 19, 2016, 00:00 IST

ਪੰਜਾਬ ਸਰਕਾਰ ਦੇ ਤਕਨੀਕੀ ਸਿੱਖਿਆ ਅਤੇ ਇੰਡਸਟਰੀਅਲ ਟਰੇਨਿੰਗ ਬੋਰਡ ਦੇ ਚੇਅਰਮੈਨ ਤੇ ਸ਼ੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ  ਪ੍ਰਧਾਨ ਸੇਵਾ ਸਿੰਘ ਸੇਖਵਾਂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਕਿਸਾਨਾਂ ਨੂੰ ਸਹੂਲਤਾਂ ਦੇਣ ਦੇ ਸਬੰਧੀ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਜਦਕਿ ਸੱਚਾਈ ਇਹ ਹੈ ਕਿ ਜਿਹੜੇ ਵਾਅਦੇ ਉਨ੍ਹਾਂ ਵਲੋਂ ਆਪਣੇ ਮੈਨੀਫੈਸਟੋ ਵਿਚ ਕੀਤੇ ਹਨ ਉਹ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਲਾਗੂ ਕੀਤੇ ਗਏ ਹਨ, ਜਿਸ ਵਿਚ ਵਿਆਜ ਰਹਿਤ ਕਰਜ਼ ਤੇ ਮੁਫਤ ਸਿਹਤ ਸੇਵਾਵਾਂ ਵੀ  ਸ਼ਾਮਿਲ ਹਨ। ਅੱਜ ਇੱਥੇ ਪਾਰਟੀ ਦੇ ਕਿਸਾਨ ਵਿੰਗ ਦੇ ਅਹੁਦੇਦਾਰਾਂ ਨਾਲ ਮੀਟਿੰਗ ਕਰਨ ਮੌਕੇ ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ, ਭਾਈ ਘਨੱਈਆ ਸਿਹਤ ਯੋਜਨਾ ਤੇ ਵਿਆਜ ਰਹਿਤ ਕਰਜ਼ ਯੋਜਨਾ ਦਾ ਲਾਭ ਲੈਣ ਜਿਸ ਤਹਿਤ ਜਿੱਥੇ ਮੁਫਤ ਇਲਾਜ ਦੀ ਸਹੂਲਤ ਮਿਲ ਰਹੀ ਹੈ ਉੱਥੇ ਹੀ 50 ਹਜ਼ਾਰ ਤੱਕ ਵਿਆਜ ਰਹਿਤ ਕਰਜ਼ਾ ਵੀ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬ ਦੇ ਕਿਸਾਨਾਂ ਦੇ ਹਿੱਤੂ ਹੋਣ ਦਾ ਡਰਾਮਾ ਰਚ ਰਹੇ ਹਨ ਜਦਕਿ ਸਤਲੁਜ ਯਮੁਨਾ ਲਿੰਕ ਨਹਿਰ ਦੇ ਮੁੱਦੇ 'ਤੇ ਪੰਜਾਬ ਦਾ ਪਾਣੀ ਖੋਹਣ ਵਿਚ ਦਿੱਲੀ ਸਰਕਾਰ ਨੇ ਕੋਈ ਕਸਰ ਬਾਕੀ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਵੱਲੋਂ ਪੰਜਾਬ ਦੇ ਵਿਰੁੱਧ ਅਦਾਲਤ ਵਿਚ ਹਲਫਨਾਮਾ ਦਿੱਤਾ ਗਿਆ ਸੀ , ਜਿਸ ਤੋਂ ਸਾਬਿਤ ਹੋ ਗਿਆ ਸੀ ਕਿ ਆਮ ਆਦਮੀ ਪਾਰਟੀ ਦਾ ਪੰਜਾਬ ਦੇ ਕਿਸਾਨਾਂ ਨਾਲ ਕੋਈ ਲੈਣਾ ਦੇਣਾ ਨਹੀਂ ਹੈ। 

ਸ. ਸੇਖਵਾਂ ਨੇ ਕਿਹਾ ਕਿ ਅਕਾਲੀ ਦਲ ਨੇ ਹੀ ਕਿਸਾਨਾਂ ਦੇ ਹੱਕ ਦੀ ਗੱਲ ਹਮੇਸ਼ਾ ਕੀਤੀ ਹੈ ਉਹਨਾਂ ਦੱਸਿਆ ਕਿ ਅੱਜ 19 ਸਾਲ ਹੋ ਗਏ ਨੇ ਕਿਸਾਨਾਂ ਦੇ ਬਿਜਲੀ ਬਿੱਲ ਮੁਆਫ਼ ਕੀਤਿਆਂ ਜਿਸ ਤਹਿਤ ਸਾਲਾਨਾ 6000 ਕਰੋੜ ਰੁਪੈ ਦੀ ਮੁਫਤ ਬਿਜਲੀ ਕਿਸਾਨਾਂ ਨੂੰ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਤੀਜੀ ਵਾਰ ਅਕਾਲੀ ਭਾਜਪਾ ਗਠਜੋੜ ਸਰਕਾਰ ਬਣਾਉਣ ਵਿੱਚ ਕਿਸਾਨ ਵਿੰਗ ਅਹਿਮ ਯੋਗਦਾਨ ਪਾਵੇਗਾ। ਇਸ ਮੌਕੇ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਸਰ ਛੋਟੂ ਰਾਮ, ਚੌਧਰੀ ਦੇਵੀ ਲਾਲ ਤੋਂ ਬਾਅਦ ਦੇਸ਼ ਵਿਚ ਕੇਵਲ ਸ. ਪਰਕਾਸ਼ ਸਿੰਘ ਬਾਦਲ ਹੀ ਲੋਕ ਨੇਤਾ ਹਨ , ਜਿਨਾਂ ਨੇ ਦੇਸ਼ ਦੇ ਹਰ ਵਰਗ ਤੇ ਵਿਸ਼ੇਸ਼ ਕਰਕੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਅਨੇਕਾਂ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿਚ ਮੁਫਤ ਬਿਜਲੀ ਦੇਣ ਦੀ ਸ਼ੁਰੂਆਤ ਸ. ਬਾਦਲ ਵਲੋਂ ਹੀ ਕੀਤੀ ਗਈ ਸੀ ਤੇ ਹੁਣ ਵਿਆਜ ਰਹਿਤ ਕਰਜ਼ਾ ਦੇਣਾ ਹੀ ਉਨ੍ਹਾਂ ਵਲੋਂ ਹੀ ਸ਼ੁਰੂ ਕੀਤਾ ਗਿਆ ਹੈ। ਕਿਸਾਨ ਵਿੰਗ ਜ਼ਿਲ੍ਹਾ ਲੁਧਿਆਣਾ ਦੇ ਅਹੁਦੇਦਾਰਾਂ ਦਾ ਵੀ ਐਲਾਨ ਕੀਤਾ ਗਿਆ। ਇਸ ਮੌਕੇ ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ, ਐਸ.ਐਸ.ਬੋਰਡ ਦੇ ਚੇਅਰਮੈਨ ਸੰਤਾ ਸਿੰਘ ਉਮੈਦਪੁਰੀ, ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ, ਹਰਪਾਲ ਸਿੰਘ ਜੱਲ੍ਹਾ,  ਚਰਨ ਸਿੰਘ ਆਲਮਗੀਰ,  ਯੂਥ ਅਕਾਲੀ ਦਲ ਦੇ ਆਗੂ ਹਰਪ੍ਰੀਤ ਸਿੰਘ ਸ਼ਿਵਾਲਿਕ, ਜਿਲ੍ਹਾ ਪ੍ਰਧਾਨ ਕਿਸਾਨ ਵਿੰਗ ਸੁਖਵੰਤ ਸਿੰਘ ਟਿੱਲੂ ਤੇ ਜਸਬੀਰ ਸਿੰਘ ਖਾਨਪੁਰ, ਬੀਬੀ ਸੁਰਿੰਦਰ ਕੌਰ ਦਿਆਲ, ਬਾਬਾ ਜਗਰੂਪ ਸਿੰਘ  ਤੇ ਹਰਸੁਰਿੰਦਰ ਸਿੰਘ ਗਿੱਲ ਹਾਜ਼ਰ ਸਨ। 

 

Tags: Sharanjit Singh Dhillon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD