Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਸਕੂਲ ਬੱਸ ਨਹਿਰ ’ਚ ਡਿੱਗੀ,6 ਬੱਚਿਆਂ ਦੀ ਮੌਤ

Web Admin

Web Admin

5 Dariya News

ਅੰਮ੍ਰਿਤਸਰ(ਕੁਲਜੀਤ ਸਿੰਘ) , 20 Sep 2016

Last updated on: Sep 20, 2016, 00:00 IST

ਅੱਜ ਦੁਪਹਿਰ ਬਾਅਦ ਅੰਮ੍ਰਿਤਸਰ ਦੇ ਨਜ਼ਦੀਕ ਇੱਕ ਸਕੂਲ ਬੱਸ ਦੇ ਨਹਿਰ ਵਿਚ ਡਿੱਗ ਜਾਣ ਦਾ ਹੌਲਨਾਕ ਹਾਦਸਾ ਵਾਪਰਿਆ ਹੈ। ਅੰਮ੍ਰਿਤਸਰ ਦੇ ਮਹਾਵਾ ਖੇਤਰ ਨੇੜੇ ਇਕ ਸਕੂਲੀ ਬੱਚਿਆਂ ਨਾਲ ਭਰੀ ਬੱਸ ਨਹਿਰ ਵਿਚ ਜਾ ਡਿੱਗੀ। ਇਸ ਹਾਦਸੇ ਵਿੱਚ ਛੇ ਬੱਚਿਆਂ ਦੀ ਮੌਕੇ ਉੱਤੇ ਹੀ ਮੌਤ ਹੋ ਗਈ, ਜਦੋਂਕਿ 30 ਹੋਰ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਜ਼ਖਮੀਆਂ ਨੂੰ ਇਕ ਪ੍ਰਾਈਵੇਟ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ, ਜਿਥੇ ਕੁਝ ਬੱਚਿਆਂ ਦੀ ਹਾਲਤ ਨਾਜ਼ੁਕ ਦਸੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਬੱਸ ਵਿਚ ਕੁੱਲ 50 ਬੱਚੇ ਸਵਾਰ ਹੋਣ ਦੀ ਜਾਣਕਾਰੀ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਡੀ ਏ ਵੀ ਪਬਲਿਕ ਸਕੂਲ ਅਟਾਰੀ ਦੀ ਇਹ ਮੰਦਭਾਗੀ ਬੱਸ ਬੱਚਿਆਂ ਨੂੰ ਸਕੂਲ ਤੋਂ ਉਨ੍ਹਾਂ ਦੇ ਘਰ ਛੱਡਣ ਜਾ ਰਹੀ ਸੀ। 

ਜਦੋਂ ਬੱਸ ਮਹਾਵਾ ਦੇ ਨਹਿਰ ਕੋਲ ਪਹੁੰਚੀ ਤਾਂ ਅਚਾਨਕ ਆਪਣਾ ਸੰਤੁਲਨ ਗੁਆ ਕੇ ਪਾਣੀ ਵਿੱਚ ਜਾ ਗਿਰੀ। ਚਸ਼ਮਦੀਦ ਸੂਤਰਾਂ ਨੇ ਦੱਸਿਆ ਕਿ ਇਹ ਹਾਦਸਾ ਬੱਸ ਡਰਾਈਵਰ ਦਾ ਬੱਸ ਉਤੋਂ ਕੰਟਰੋਲ ਗਵਾ ਦੇਣ ਕਾਰਨ ਵਾਪਰਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਬੱਚਿਆਂ ਦੇ ਮਾਪਿਆਂ ਨੇ ਵੀ ਮੌਕੇ ਉੱਤੇ ਪਹੁੰਚਣਾ ਸ਼ੁਰੂ ਕਰ ਦਿੱਤਾ ਅਤੇ ਮਾਹੌਲ ਬਹੁਤ ਹੀ ਗਮਗੀਨ ਹੋ ਗਿਆ। ਆਖ਼ਰੀ ਖ਼ਬਰਾਂ ਮਿਲਣ ਤਕ ਪੁਲਿਸ ਵੱਲੋਂ ਰਾਹਤ ਅਤੇ ਬਚਾਅ ਕਾਰਜ ਚਲਾਏ ਜਾ ਰਹੇ ਹਨ। ਛੇ ਬੱਚਿਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ, ਜਦੋਂਕਿ ਲਾਪਤਾ ਬੱਚਿਆਂ ਦੀ ਭਾਲ ਲਈ ਯਤਨ ਕੀਤੇ ਜਾ ਰਹੇ ਹਨ। ਪੁਲਿਸ ਨੇ ਕੇਸ ਦਰਜ ਕਰ ਲਿਆ ਹੈ। ਇਹ ਵੀ ਖਦਸ਼ਾ ਹੈ ਕਿ ਮ੍ਰਿਤਕਾਂ ਦੀ ਗਿਣਤੀ ਵਧ ਸਕਦੀ ਹੈ, ਕਿਉਂਕਿ ਹਾਲੇ ਵੀ ਕੁਝ ਬੱਚੇ ਲਾਪਤਾ ਦੱਸੇ ਜਾ ਰਹੇ ਹਨ।

 

Tags: HADSA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD