ਪੰਜਾਬ ਵਿਜੀਲੈਂਸ ਬਿਊਰੋ ਵਲੋਂ ਅੱਜ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ ਨੂੰ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਨਾਲ ਸਬੰਧ ਜੂਨੀਅਰ ਇੰਜੀਨੀਅਰ ਰਾਜਿੰਦਰ ਸਿੰਘ ਜੋ ਕਿ ਉੱਪ ਮੰਡਲ ਦਫ਼ਤਰ ਮਹਿਲ ਕਲਾਂ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਸੀ, ਨੂੰ ਪਿੰਡ ਮਹਿਲਾਂ, ਜ਼ਿਲ੍ਹਾ ਸੰਗਰੂਰ ਦੇ ਵਾਸੀ ਅਲਵਿੰਦਰ ਸਿੰਘ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਸ਼ਿਕਾਇਤ ਕਰਤਾ ਦਾ ਸ਼ਿਕਾਇਤ ਕੀਤੀ ਸੀ ਕਿ ਜੇ.ਈ. ਉਸਦਾ ਮੋਟਰ ਕੁਨੈਕਸ਼ਨ ਬਦਲਣ ਬਦਲੇ ਉਸਤੋਂ 5 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਬੁਲਾਰੇ ਅਨੁਸਾਰ ਸ਼ਿਕਾਇਤ ਕਰਤਾ ਵਲੋਂ ਦਿੱਤੀ ਜਾਣਕਾਰੀ ਦੇ ਆਧਾਰ 'ਤੇ ਵਿਜੀਲੈਂਸ ਬਿਊਰੋ ਦੀ ਇੱਕ ਟੀਮ ਗਠਿਤ ਕੀਤੀ ਗਈ ਸਪ ਜਿਸਨੇ ਜੂਨੀਅਰ ਇੰਜੀਨੀਅਰ ਰਾਜਿੰਦਰ ਸਿੰਘ ਨੂੰ 5 ਹਜ਼ਾਰ ਰੁਪਏ ਦੀ ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ।