Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਲਕਾ ਸਾਹਨੇਵਾਲ ਦੀਆਂ 14 ਪੰਚਾਇਤਾਂ ਨੂੰ ਸੀਵਰੇਜ਼ ਸਹੂਲਤ ਦੇਣ ਦੇ ਕੰਮ ਦਾ ਨੀਂਹ ਪੱਥਰ 25 ਸਤੰਬਰ ਨੂੰ

ਜਲ ਸਪਲਾਈ ਮੰਤਰੀ ਰੱਖੜਾ ਅਤੇ ਸਿੰਚਾਈ ਮੰਤਰੀ ਢਿੱਲੋਂ ਰੱਖਣਗੇ ਨੀਂਹ ਪੱਥਰ, 21 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਨਾਲ 50 ਹਜ਼ਾਰ ਆਬਾਦੀ ਨੂੰ ਮਿਲੇਗਾ ਲਾਭ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 24 Sep 2016

Last updated on: Sep 24, 2016, 00:00 IST

ਸਿੰਚਾਈ ਮੰਤਰੀ  ਸ਼ਰਨਜੀਤ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਹਲਕਾ ਸਾਹਨੇਵਾਲ ਦੇ ਜਾਰੀ ਵਿਕਾਸ ਕਾਰਜਾਂ ਨੂੰ ਅੱਗੇ ਤੋਰਦਿਆਂ ਤਿੰਨ ਪਿੰਡਾਂ ਮੇਹਰਬਾਨ, ਜਗੀਰਪੁਰ ਅਤੇ ਬਾਜੜਾ ਦੀਆਂ 14 ਪੰਚਾਇਤਾਂ ਨੂੰ ਸੀਵਰੇਜ਼ ਸਹੂਲਤ ਨਾਲ ਜੋੜਿਆ ਜਾ ਰਿਹਾ ਹੈ, ਜਿਸਦਾ ਨੀਂਹ ਪੱਥਰ ਰੱਖਣ ਲਈ 25 ਸਤੰਬਰ ਦਿਨ ਐਤਵਾਰ ਨੂੰ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰ. ਸੁਰਜੀਤ ਸਿੰਘ ਰੱਖੜਾ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿੰਚਾਈ ਮੰਤਰੀ ਸ੍ਰ. ਸ਼ਰਨਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਹਲਕਾ ਸਾਹਨੇਵਾਲ ਦੇ ਤਿੰਨ ਪਿੰਡ ਮੇਹਰਬਾਨ, ਜਗੀਰਪੁਰ ਅਤੇ ਬਾਜੜਾ ਨਗਰ ਨਿਗਮ ਲੁਧਿਆਣਾ ਦੇ ਨਾਲ ਲੱਗਦੇ ਹਨ। ਇਨ੍ਹਾਂ ਪਿੰਡਾਂ ਵਿੱਚ ਕੁੱਲ 14 ਪੰਚਾਇਤਾਂ ਪੈਂਦੀਆਂ ਹਨ, ਜਿੱਥੇ ਕਿ ਸੀਵਰੇਜ਼ ਦੀ ਅਣਹੋਂਦ ਕਾਰਨ ਸਥਾਨਕ ਲੋਕਾਂ ਨੂੰ ਬਹੁਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਲੋਕਾਂ ਦੀ ਸਮੱਸਿਆ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਕੋਲ ਇਹ ਮਾਮਲਾ ਉਠਾਇਆ ਗਿਆ ਸੀ, ਜਿਸ ਉਪਰੰਤ ਇਹ ਪ੍ਰੋਜੈਕਟ ਮਨਜ਼ੂਰ ਹੋਇਆ ਹੈ।ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ 21 ਕਰੋੜ ਰੁਪਏ ਦੀ ਲਾਗਤ ਨਾਲ 14 ਪੰਚਾਇਤਾਂ ਨੂੰ ਸੀਵਰੇਜ਼ ਦੀ ਸਹੂਲਤ ਨਾਲ ਜੋੜਿਆ ਜਾਵੇਗਾ। ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ 50 ਹਜ਼ਾਰ ਆਬਾਦੀ ਨੂੰ 8500 ਦੇ ਕਰੀਬ ਸੀਵਰੇਜ ਕੁਨੈਕਸ਼ਨ ਜਾਰੀ ਕੀਤੇ ਜਾਣਗੇ। ਇਸ ਪੂਰੇ ਖੇਤਰ ਨੂੰ ਕਵਰ ਕਰਨ ਲਈ 164 ਕਿਲੋਮੀਟਰ ਲੰਮੀ ਸੀਵਰੇਜ ਲਾਈਨ ਵਿਛਾਈ ਜਾਵੇਗੀ। ਉਨ੍ਹਾਂ ਦਾਅਵੇ ਨਾਲ ਕਿਹਾ ਕਿ ਇਸ ਪ੍ਰੋਜੈਕਟ ਦੇ ਪੂਰਾ ਹੋਣ ਨਾਲ ਇਸ ਖੇਤਰ ਵਿੱਚ ਵੱਡੇ ਪੱਧਰ 'ਤੇ ਗੰਦ ਨਿਕਲ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਇੱਕ ਸੰਖੇਪ ਸਮਾਗਮ ਦੁਪਹਿਰ 12 ਵਜੇ ਪਿੰਡ ਮੇਹਰਬਾਨ ਨਾਲ ਲੱਗਦੇ ਰਾਇਲ ਕੈਸਲ ਰਿਜ਼ੋਰਟ ਵਿਖੇ ਰੱਖਿਆ ਗਿਆ ਹੈ। ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਖੇਤਰ ਦੇ ਲੋਕ ਪਹੁੰਚ ਕੇ ਪੰਜਾਬ ਸਰਕਾਰ ਅਤੇ ਸ੍ਰ. ਸੁਰਜੀਤ ਸਿੰਘ ਰੱਖੜਾ ਦਾ ਧੰਨਵਾਦ ਕਰਨਗੇ। 

 

Tags: Sharanjit Singh Dhillon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD