Thursday, 04 June 2026

 

 

ਖ਼ਾਸ ਖਬਰਾਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ

 

ਪੰਜਾਬ ਸਰਕਾਰ ਦੀ ਬੱਸਾਂ ਰਾਹੀਂ ਸੰਗਤ ਨੂੰ ਧਾਰਮਿਕ ਸਥਾਨਾਂ ਦੀ ਯਾਤਰਾ ਯੋਜਨਾ ਦਾ ਆਮ ਲੋਕਾਂ ਨੂੰ ਮਿਲ ਰਿਹੈ ਭਾਰੀ ਲਾਹਾ- ਚਰਨਜੀਤ ਸਿੰਘ ਅਟਵਾਲ

ਹਲਕਾ ਪਾਇਲ ਦੀ ਸੰਗਤ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ, ਸੰਗਤ ਵੱਲੋਂ ਯਾਤਰਾ ਯੋਜਨਾ ਲਈ ਪੰਜਾਬ ਸਰਕਾਰ ਦਾ ਧੰਨਵਾਦ

Web Admin

Web Admin

5 Dariya News

ਪਾਇਲ , 25 Sep 2016

Last updated on: Sep 25, 2016, 00:00 IST

ਪੰਜਾਬ ਸਰਕਾਰ ਵੱਲੋਂ ਹਰ ਵਰਗ ਦੇ ਲੋਕਾਂ ਨੂੰ ਧਾਰਮਿਕ ਸਥਾਨਾਂ ਦੀ ਬੱਸਾਂ ਰਾਹੀਂ ਮੁਫ਼ਤ ਯਾਤਰਾ ਕਰਾਉਣ ਦਾ ਸੰਗਤ ਨੂੰ ਧਾਰਮਿਕ ਸਥਾਨਾਂ ਦੀ ਯਾਤਰਾ ਸਕੀਮ ਦਾ ਆਮ ਲੋਕਾਂ ਨੂੰ ਭਾਰੀ ਲਾਹਾ ਮਿਲ ਰਿਹਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਨੇ ਅੱਜ ਸਵੇਰੇ ਸਥਾਨਕ ਦਾਣਾ ਮੰਡੀ ਤੋਂ ਹਲਕਾ ਪਾਇਲ ਦੀ ਸੰਗਤ ਦਾ ਜੱਥਾ ਬੱਸਾਂ ਰਾਹੀਂ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨ ਕਰਨ ਲਈ ਰਵਾਨਾ ਕਰਨ ਉਪਰੰਤ ਗੱਲਬਾਤ ਕਰਦਿਆਂ ਕੀਤਾ। ਦੱਸਣਯੋਗ ਹੈ ਕਿ ਬੱਸਾਂ ਵਿੱਚ ਰਵਾਨਾ ਹੋਏ ਸੈਂਕੜੇ ਸ਼ਰਧਾਲੂਆਂ ਨੂੰ ਪੂਰੀ ਯਾਤਰਾ ਦੌਰਾਨ ਸਾਰੀਆਂ ਸਹੂਲਤਾਂ ਮੁਫ਼ਤ ਮੁਹੱਈਆ ਕਰਵਾਈਆਂ ਜਾਣਗੀਆਂ। ਸ਼ਰਧਾਲੂਆਂ ਦੀ ਸਹੂਲਤ ਲਈ ਸਰਕਾਰੀ ਅਧਿਕਾਰੀ ਵੀ ਬੱਸ ਵਿੱਚ ਗਏ ਹਨ। ਬੱਸਾਂ ਵਿੱਚ ਸ਼ਰਧਾਲੂਆਂ ਨੂੰ ਆਡੀਓ ਸੀ.ਡੀਜ਼ ਰਾਹੀਂ ਸ਼ਬਦ ਵੀ ਸੁਣਾਏ ਜਾਣਗੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਅਟਵਾਲ ਨੇ ਪੰਜਾਬ ਸਰਕਾਰ, ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ ਅਤੇ ਉੱਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਦਾ ਇਸ ਯਾਤਰਾ ਯੋਜਨਾ ਲਈ ਧੰਨਵਾਦ ਕੀਤਾ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਜੋ ਕੁਝ ਸ਼ਰਧਾਲੂ ਰੇਲਗੱਡੀ ਰਾਹੀਂ ਦੂਰ-ਦਰਾਜ ਤੀਰਥ ਸਥਾਨਾਂ ਦੀ ਯਾਤਰਾ ਨਹੀਂ ਕਰ ਸਕਦੇ, ਜਿਸ ਕਾਰਨ ਇਹ ਨੇੜਲੇ ਤੀਰਥ ਸਥਾਨਾਂ ਦੀ ਯਾਤਰਾ ਲਈ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ, ਜੋ ਕਿ ਰੇਲ ਯਾਤਰਾ ਦੇ ਵਾਂਗ ਪੂਰੀ ਤਰ੍ਹਾਂ ਮੁਫ਼ਤ ਹੈ। ਉਨ੍ਹਾਂ ਦੱਸਿਆ ਕਿ ਇਹ ਬੱਸ ਯਾਤਰਾਵਾਂ ਅਲੱਗ-ਅਲੱਗ ਹਲਕਿਆਂ ਤੋਂ ਲਗਾਤਾਰ ਰਵਾਨਾ ਹੋਇਆ ਕਰਨਗੀਆਂ। ਜਿਸ ਵਿੱਚ ਕੋਈ ਵੀ ਵਿਅਕਤੀ ਯਾਤਰਾ 'ਤੇ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਅਮੀਰ ਵਿਰਸੇ ਦੀ ਸੰਭਾਲ ਅਤੇ ਇਸ ਦੀ ਪ੍ਰਫੁੱਲਤਾ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੀ ਇਹ ਡਿਊਟੀ ਸਮਝਦੀ ਹੈ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਪੰਜਾਬ ਦੇ ਅਮੀਰ ਸੱਭਿਆਚਾਰ ਤੋਂ ਜਾਣੂ ਕਰਵਾਇਆ ਜਾ ਸਕੇ। ਇਸ ਦੇ ਨਾਲ ਹੀ ਇਹ ਯਾਤਰਾ ਯੋਜਨਾ ਸੂਬੇ ਵਿਚ ਵਿਰਾਸਤੀ ਸੈਰ ਸਪਾਟੇ ਨੂੰ ਹੁਲਾਰਾ ਦੇਣ ਦਾ ਵੀ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਦੀ ਪੰਜਾਬ ਦੇ ਸੱਭਿਆਚਾਰ ਅਤੇ ਵਿਰਾਸਤ ਦੀ ਸੰਭਾਲ ਅਤੇ ਉਤਸ਼ਾਹਿਤ ਕਰਨ ਦੀ ਇਕ ਕੋਸ਼ਿਸ਼ ਹੈ। ਇਸ ਮੌਕੇ ਯਾਤਰਾ 'ਤੇ ਰਵਾਨਾ ਹੋਣ ਵਾਲੀ ਸੰਗਤ ਨੇ ਜੈਕਾਰਿਆਂ ਦੀ ਗੂੰਜ ਵਿੱਚ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

ਇਸ ਤੋਂ ਉਪਰੰਤ ਉਨ੍ਹਾਂ ਪਿੰਡ ਘਲੋਟੀ, ਰਾਣੋਂ, ਜੱਲ੍ਹਾ, ਅਫਜ਼ੁੱਲਾਪੁਰ, ਧਮੋਟ ਕਲਾਂ ਵਿਖੇ ਜਿੱਥੇ ਵਿਕਾਸ ਕਾਰਜਾਂ ਲਈ ਚੈੱਕ ਵੰਡੇ ਉਥੇ ਨਵੇਂ ਬਣੇ 102 ਨੀਲੇ ਕਾਰਡਾਂ ਦੀ ਵੀ ਵੰਡ ਕੀਤੀ। ਅਲੱਗ-ਅਲੱਗ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਡਾ. ਅਟਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਹਰੇਕ ਵਰਗ ਦੇ ਲੋਕਾਂ ਦੀਆਂ ਲੋੜਾਂ ਨੂੰ ਮੁੱਖ ਰੱਖ ਕੇ ਲੋਕ ਭਲਾਈ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚੋਂ ਇੱਕ ਆਟਾ ਦਾਲ ਯੋਜਨਾ ਦਾ ਸੂਬੇ ਦੇ ਲੱਖਾਂ ਲੋਕ ਲਾਭ ਲੈ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਯੂਥ ਅਕਾਲੀ ਆਗੂ ਸ੍ਰ. ਗੁਰਦੀਪ ਸਿੰਘ ਰਾਣੋਂ, ਸ਼੍ਰੋਮਣੀ ਅਕਾਲੀ ਦਲ (ਕਿਸਾਨ ਵਿੰਗ) ਦੇ ਜ਼ਿਲ੍ਹਾ ਪ੍ਰਧਾਨ ਸ੍ਰ. ਸੁਖਵੰਤ ਸਿੰਘ ਟਿੱਲੂ, ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਇੰਦਰਜੀਤ ਕੌਰ, ਬੀਬੀ ਸਮਨਪ੍ਰੀਤ ਕੌਰ, ਬੀਬੀ ਜਸਵੀਰ ਕੌਰ ਜਰਗ, ਬੀਬੀ ਮਨਜੀਤ ਕੌਰ ਦਾਊਮਾਜਰਾ ਅਤੇ ਹੋਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ। 

 

Tags: Charanjit Singh Atwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD