Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਅਰਵਿੰਦ ਕੇਜਰੀਵਾਲ ਨੇ ਆਪ ਦੀ ਸਰਕਾਰ ਬਣਨ 'ਤੇ 'ਛਾਪੇਮਾਰੀ ਰਾਜ' ਤੋਂ ਮੁਕਤੀ ਦਾ ਕੀਤਾ ਵਾਅਦਾ

Web Admin

Web Admin

5 Dariya News

ਜਲੰਧਰ , 25 Sep 2016

Last updated on: Sep 25, 2016, 00:00 IST

ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਐਤਵਾਰ ਨੂੰ ਜਲੰਧਰ ਵਿਚ ਇਸ ਗੱਲ ਦਾ ਐਲਾਨ ਕੀਤਾ ਕਿ 2017 ਵਿਚ ਪੰਜਾਬ ਵਿਚ ਆਪ ਦੀ ਸਰਕਾਰ ਬਣਨ ਤੋਂ ਬਾਅਦ 'ਛਾਪੇਮਾਰੀ ਰਾਜ' ਦਾ ਅੰਤ ਕਰ ਦਿੱਤਾ ਜਾਵੇਗਾ।ਮਹਾਰਾਜਾ ਅਗਰਸੈਨ ਜਯੰਤੀ ਦੇ ਮੌਕੇ ਮੁੱਖ ਮਹਿਮਾਨ ਵਜੋਂ ਲੋਕਾਂ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿਚ ਆਪ ਦੀ ਸਰਕਾਰ ਤੋਂ ਬਾਅਦ ਵਪਾਰੀਆਂ ਅਤੇ ਕਾਰੋਬਾਰੀਆਂ ਉਤੇ ਛਾਪੇ ਮਾਰਨੇ ਬੰਦ ਕਰ ਦਿੱਤੇ ਗਏ ਹਨ।  ਕੇਜਰੀਵਾਲ ਨੇ ਕਿਹਾ ਕਿ, ''ਅਸੀ ਇਹ ਮਹਿਸੂਸ ਕੀਤਾ ਹੈ ਕਿ ਛਾਪੇਮਾਰੀ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦੀ ਥਾਂ ਵਧਾਵਾ ਦਿੰਦੀ ਹੈ। ਇਸਦੇ ਨਾਲ ਸਰਕਾਰ ਨੂੰ ਵੀ ਕਰ ਦਾ ਘਾਟਾ ਪੈਂਦਾ ਹੈ। ਇਸ ਲਈ ਇਹ ਅਤਿਅੰਤ ਜਰੂਰੀ ਹੈ ਕਿ ਸਰਕਾਰ ਨੂੰ ਛਾਪੇਮਾਰੀ ਰਾਜ ਖਤਮ ਕਰ ਦੇਣਾ ਚਾਹੀਦਾ ਹੈ।''  ਉਨ੍ਹਾਂ ਕਿਹਾ ਕਿ ਇਸ ਨੀਤੀ ਰਾਹੀਂ ਇੰਸਪੈਕਟਰ ਸਰਕਾਰੀ ਖਜਾਨੇ ਦੀ ਥਾਂ ਆਪਣੀਆਂ ਜੇਬਾਂ ਭਰਨ ਵੱਲ ਵੱਧ ਧਿਆਨ ਦਿੰਦੇ ਹਨ।ਕੇਜਰੀਵਾਲ  ਨੇ ਕਿਹਾ ਕਿ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਦਿੱਲੀ ਵਿਚ ਬਣੀ ਤਾਂ ਉਸ ਸਮੇਂ ਮਹੀਨੇ ਵਿਚ ਕਰੀਬ 150 ਛਾਪੇ ਪੈਂਦੇ ਸਨ। ਆਪ ਨੇ ਇਸ ਨੂੰ ਸੰਪੂਰਨ ਤੌਰ ਤੇ ਬੰਦ ਕਰ ਦਿੱਤਾ ਅਤੇ ਅਜਿਹੀ ਸਥਿਤੀ ਵਿਚ ਜਿੱਥੇ ਵਿਭਾਗ ਕੋਲ ਪੂਰੇ ਸਬੂਤ ਹੋਣ ਕਿ ਕਿਸਦੇ ਖਿਲਾਫ ਛਾਪੇਮਾਰੀ ਕਰਨੀ ਹੈ ਦੀ ਸੂਰਤ ਵਿਚ ਹੀ ਛਾਪਾ ਮਾਰਿਆ ਜਾਂਦਾ ਹੈ। 

ਕੇਜਰੀਵਾਲ ਨੇ ਕਿਹਾ ਕਿ ਵਪਾਰੀਆਂ ਅਤੇ ਕਾਰੋਬਾਰੀਆਂ ਨੇ ਉਨ੍ਹਾਂ ਨੂੰ ਦੱਸਿਆ ਹੈ ਕਿ ਇਨਕਮ ਟੈਕਸ ਵਿਭਾਗ ਕਾਲੇ ਧਨ ਦਾ ਟੀਚਾ ਪੂਰਾ ਕਰਨ ਦੀ ਨੀਅਤ ਨਾਲ ਦੇਸ਼ ਭਰ ਵਿਚ ਛਾਪੇਮਾਰੀ ਕਰ ਰਿਹਾ ਹੈ। ''ਛੋਟੇ ਵਪਾਰੀਆਂ ਉਤੇ ਛਾਪੇ ਮਾਰਨ ਦੀ ਥਾਂ ਇਨਕਮ ਟੈਕਸ ਵਿਭਾਗ ਨੂੰ ਵਿਜੈ ਮਾਲਿਆ ਦੇ ਘਰ ਛਾਪੇ ਮਾਰੀ ਕਰਨ ਚਾਹੀਦੀ ਹੈ, ਮੈਨੂੰ ਆਸ ਹੈ ਕਿ ਉਨ੍ਹਾਂ ਦਾ 7,000 ਕਰੋੜ ਦਾ ਟੀਚਾ ਪੂਰਾ ਹੋ ਜਾਵੇਗਾ'' ਕੇਜਰੀਵਾਲ ਨੇ ਕਿਹਾ। ਉਨ੍ਹਾਂ ਕਿਹਾ ਕਿ ਧਨਾਢ ਘਰਾਣਿਆ ਨੂੰ ਲੁੱਟਣ ਲਈ ਖੁੱਲ੍ਹ ਦਿੱਤੀ ਹੋਈ ਹੈ ਜਿਸ ਤੋਂ ਸਰਕਾਰ ਦੀ ਕਾਲੇ ਧੰਨ ਸੰਬੰਧੀ ਗੰਭੀਰਤਾ ਦਾ ਅੰਦਾਜਾ ਲਗਾਇਆ ਜਾ ਸਕਦਾ ਹੈ।ਪੰਜਾਬ ਵਿਚ ਨਸ਼ੇ ਦੀ ਸਮੱਸਿਆ ਦਾ ਜ਼ਿਕਰ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਸਾਨੂੰ ਪੰਜਾਬ ਵਿਚੋਂ ਇਸ ਨੂੰ ਖਤਮ ਕਰਨਾ ਪਵੇਗਾ ਅਤੇ ਇਸਦੇ ਖਾਤਮੇ ਮਗਰੋਂ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਨੌਕਰੀਆਂ ਦੀ ਜਰੂਰਤ ਹੋਵੇਗੀ ਜਿਸਨੂੰ ਕਿ ਉਦਯੋਗ ਵਰਗ ਪੂਰਾ ਕਰੇਗਾ। ਇਸ ਤਰੀਕੇ ਨਾਲ ਉਹ ਨੌਜਵਾਨ ਦੁਬਾਰਾ ਨਸ਼ੇ ਦੀ ਦਲਦਲ ਵਿਚ ਨਹੀਂ ਫਸਣਗੇ। 

ਕੇਜਰੀਵਾਲ ਨੇ ਕਿਹਾ ਕਿ ਕਿਸੇ ਸਮੇਂ ਬੀਜੇਪੀ ਨੂੰ ਵਪਾਰੀ ਵਰਗ ਦੀ ਪਾਰਟੀ ਕਿਹਾ ਜਾਂਦਾ ਸੀ ਪਰੰਤੂ ਆਮ ਆਦਮੀ ਪਾਰਟੀ ਦੀਆਂ ਵਪਾਰੀ ਪੱਖੀ ਨੀਤੀਆਂ ਕਾਰਨ ਆਪ ਹੁਣ ਵਪਾਰੀ ਵਰਗ ਦੀ ਸਭ ਤੋਂ ਚਹੇਤੀ ਪਾਰਟੀ ਬਣ ਗਈ ਹੈ। ਆਪ ਨੇ ਦਿੱਲੀ ਵਿਚ ਵਪਾਰੀਆਂ ਦੇ ਬਿਨਾ ਕਹੇ ਹੀ ਅਨੇਕਾਂ ਵਸਤੂਆਂ ਉਤੇ ਵੈਟ 12.5 ਪ੍ਰਤੀਸ਼ਤ ਤੋਂ ਘਟਾ ਕੇ 5 ਪ੍ਰਤੀਸ਼ਤ ਕਰ ਦਿੱਤਾ ਹੈ।ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ, ਸੰਸਦ ਮੈਂਬਰ ਭਗਵੰਤ ਮਾਨ ਅਤੇ ਸਾਧੂ ਸਿੰਘ, ਸੂਬਾ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ (ਘੁੱਗੀ),  ਲੀਗਲ ਸੈਲ ਦੇ ਇੰਚਾਰਜ ਹਿੰਮਤ ਸਿੰਘ ਸ਼ੇਰਗਿੱਲ ਅਤੇ ਸਾਬਾਕਾ ਐਮ.ਪੀ. ਜਗਮੀਤ ਸਿੰਘ ਬਰਾੜ ਵੀ ਮੌਜੂਦ ਸਨ। 

 

Tags: Arvind Kejriwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD