Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਡਾ. ਚੀਮਾ ਵੱਲੋਂ ਗੁਰੂ ਗੋਬਿੰਦ ਸਿੰਘ ਦੇ 'ਮਾਨਸ ਕੀ ਜਾਤ ਸਭੈ ਏਕੇ ਪਹਿਚਾਨਬੋ' ਦੇ ਸਿਧਾਂਤ 'ਤੇ ਅਮਲ ਕਰਨ ਦਾ ਸੱਦਾ

ਸਿੱਖਿਆ ਵਿਭਾਗ ਸ਼ੁਰੂ ਕਰੇਗਾ ਪੰਜਾਬੀ ਦੀ ਆਨਲਾਈਨ ਸਿਖਲਾਈ : ਸਿੱਖਿਆ ਮੰਤਰੀ

Web Admin

Web Admin

5 Dariya News

ਸ਼ਿਮਲਾ , 25 Sep 2016

Last updated on: Sep 25, 2016, 00:00 IST

ਪੰਜਾਬ ਦੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਲੋਕਾਂ ਨੂੰ ਗੁਰੂ ਗੋਬਿੰਦ ਸਿੰਘ ਸਾਹਿਬ ਵੱਲੋਂ ਦਰਸਾਏ 'ਮਾਨਸ ਕੀ ਜਾਤ ਸਭੈ ਏਕੇ ਪਹਿਚਾਨਬੋ' ਦੇ ਸਿਧਾਂਤ 'ਤੇ ਚੱਲਣ ਦਾ ਸੱਦਾ ਦਿੱਤਾ ਹੈ।ਅੱਜ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਿਮਲਾ ਦੇ 'ਰਿਜ' ਵਿਖੇ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਵਿਚ ਪੰਜਾਬ ਦੇ ਮੁੱਖ ਮੰਤਰੀ ਸ੍ਰ ਪਰਕਾਸ਼ ਸਿੰਘ ਬਾਦਲ ਵੱਲੋਂ ਸ਼ਮੂਲੀਅਤ ਕਰਦਿਆਂ ਡਾ. ਚੀਮਾ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਨੇ ਆਪਣੇ ਜੀਵਨ ਵਿਚ ਜਾਤ-ਪਾਤ, ਛੂਤਛਾਤ, ਨਸਲੀ ਵਿਤਕਰੇ ਤੇ ਜਬਰ ਤੇ ਜੁਲਮ ਦੇ ਖਿਲਾਫ ਜੰਗ ਲੜਾਈ ਸੀ। ਉਹਨਾਂ ਕਿਹਾ ਕਿ ਗੁਰੂ ਸਾਹਿਬ ਦੀ ਜੰਗ ਕਿਸੇ ਇਕ ਵਿਸ਼ੇਸ਼ ਧਰਮ ਦੇ ਖਿਲਾਫ ਨਹੀਂ ਸੀ ਸਗੋਂ ਮਨੁੱਖਤਾ ਲਈ ਲੜੀ ਗਈ ਇਸ ਜੰਗ ਵਿਚ ਪੀਰ ਬੁੱਧੂ ਸ਼ਾਹ, ਦੀਵਾਨ ਟੋਡਰ ਮੰਲ, ਨੱਥੂ ਰਾਮ ਖਹਿਰਾ, ਨੂਰਾ ਮਾਹੀ ਵਰਗੀਆਂ ਅਨੇਕਾਂ ਮਹਾਨ ਸ਼ਖਸੀਅਤਾਂ ਨੇ ਧਰਮ ਦੇ ਆਧਾਰ ਤੋਂ ਉਪਰ ਉਠ ਕੇ ਗੁਰੂ ਸਾਹਿਬ ਦਾ ਡੱਟ ਕੇ ਸਾਥ ਦਿੱਤਾ ਸੀ ਤੇ ਇਸ ਜੰਗ ਵਿਚ ਆਪਣੀਆਂ ਤੇ ਆਪਣੇ ਪਰਿਵਾਰਾਂ ਦੀਆਂ ਵੱਡੀਆਂ ਕੁਰਬਾਨੀਆਂ ਵੀ ਦਿੱਤੀਆਂ। ਉਹਨਾਂ ਕਿਹਾ ਕਿ ਗੁਰੂ ਸਾਹਿਬ ਦੀ ਜੰਗ ਸਮੇਂ ਦੇ ਹਾਕਮਾਂ ਦੇ ਜਬਰ ਤੇ ਜੁਲਮ ਦੇ ਖਿਲਾਫ ਤੇ ਦੁਨੀਆ ਦੀ ਰਾਖੀ ਲਈ ਲੜੀ ਗਈ ਜੰਗ ਸੀ।

ਡਾ. ਚੀਮਾ ਨੇ ਕਿਹਾ ਕਿ ਗੁਰੂ ਸਾਹਿਬ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਸਾਨੂੰ ਅੱਜ ਵੀ 'ਮਾਨਸ ਕੀ ਜਾਤ ਸਭੈ ਏਕੇ ਪਹਿਚਾਨਬੋ' ਦੇ ਸਿਧਾਂਤ 'ਤੇ ਅਮਲ ਕਰਨ ਦੀ ਜਰੂਰਤ ਹੈ ਤੇ ਜਾਤੀ, ਨਸਲ, ਧਰਮ, ਰੰਗ ਹਰ ਤਰ੍ਹਾਂ ਦੇ ਭੇਦ ਭਾਵ ਤੋਂ ਰਹਿਤ ਹੋ ਕੇ ਨਰੋਏ, ਖੁਸ਼ਹਾਲ, ਪ੍ਰਗਤੀਸ਼ੀਲ ਤੇ ਉਸਾਰੂ ਸਮਾਜ ਦੀ ਸਿਰਜਣਾ ਵਾਸਤੇ ਹਮੇਸ਼ਾ ਯਤਨਸ਼ੀਲ ਰਹਿਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿਖਿਆਵਾ ਅਜੋਕੇ ਜੀਵਨ ਵਿਚ ਸਾਡੀਆਂ ਮਾਰਗ ਦਰਸ਼ਕ ਹਨ ਜਿਹਨਾਂ 'ਤੇ ਚਲਦਿਆਂ ਅਸੀਂ ਸਰਬਤ ਦੇ ਭਲੇ ਦੇ ਸਿਧਾਂਤ 'ਤੇ ਕੰਮ ਕਰ ਸਕਦੇ ਹਾਂ। ਉਹਨਾਂ ਕਿਹਾ ਕਿ ਸਿੱਖ ਇਤਿਹਾਸ ਵਿਚ ਸਮਾਜਿਕ ਸਮਾਨਤਾ ਤੇ ਬਰਾਬਰੀ ਦਾ ਸੰਦੇਸ਼ ਬਹੁਤ ਹੀ ਜ਼ੋਰਦਾਰ ਢੰਗ ਨਾਲ ਦਿੱਤਾ ਗਿਆ ਹੈ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਨੇ ਸਮਾਜਿਕ ਨਾ ਬਰਾਬਰੀ ਦੇ ਖਿਲਾਫ ਹੀ ਵੱਡੀ ਜੰਗ ਆਰੰਭੀ ਸੀ।ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ  350 ਸਾਲਾ ਪ੍ਰਕਾਸ਼ ਪੁਰਬ 'ਤੇ ਰਾਜ ਪੱਧਰੀ ਸਮਾਗਮ ਆਯੋਜਤ ਕਰਨ 'ਤੇ ਹਿਮਾਚਲ ਪ੍ਰਦੇਸ਼ ਸਰਕਾਰ ਦਾ ਧੰਨਵਾਦ ਕਰਦਿਆਂ ਡਾ. ਚੀਮਾ ਨੇ ਕਿਹਾ ਕਿ ਗੁਰੂ ਸਾਹਿਬ ਨੇ ਆਪਣਾ ਸਰਬੰਸ ਵਾਰ ਕੇ ਸਮੁੱਚੇ ਹਿੰਦੋਸਤਾਨ ਹੀ ਨਹੀਂ ਬਲਕਿ ਲੋਕਾਈ ਦੀ ਰਾਖੀ ਵਾਸਤੇ ਕੁਰਬਾਨੀ ਦੀ ਅਦੁੱਤੀ ਮਿਸਾਲ ਪੇਸ਼ ਕੀਤੀ। ਉਹਨਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਇਹ ਸਮਾਗਮ ਕੀਤੇ ਜਾਣਾ ਆਪਣੇ ਆਪ ਵਿਚ ਚੰਗੀ ਮਿਸਾਲ ਹੈ।

ਪੰਜਾਬ ਤੋਂ ਬਾਹਰ ਵੱਖ ਵੱਖ ਰਾਜਾਂ ਤੇ ਦੇਸ਼ ਵਿਦੇਸ਼ ਵਿਚ ਬੈਠੀ ਸੰਗਤ ਨੂੰ ਪੰਜਾਬੀ ਨਾਲ ਜੁੜੇ ਰਹਿਣ ਦਾ ਸੱਦਾ ਦਿੰਦਿਆਂ ਡਾ. ਚੀਮਾ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਪੰਜਾਬੀ ਦੀ ਆਨ ਲਾਈਨ ਸਿਖਲਾਈ ਸ਼ੁਰੂ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਪੰਜਾਬੀ ਸਿਖਲਾਈ ਦਾ ਆਨ ਲਾਈਨ ਪੋਰਟਲ ਸ਼ੁਰੂ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਤੇ ਇਸਦੀ ਸ਼ੁਰੂਆਤ ਜਲਦ ਹੀ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਵਿਦੇਸ਼ਾਂ ਵਿਚ ਬੈਠੀ ਸੰਗਤ ਲਈ ਇਹ ਪੋਰਟਲ ਵਿਸ਼ੇਸ਼ ਤੌਰ 'ਤੇ ਲਾਭਕਾਰੀ ਸਿੱਧ ਹੋਵੇਗਾ ਤੇ ਪੰਜਾਬੀ ਸਿੱਖਣ ਵਿਚ ਉਹਨਾਂ ਦੀ ਮਦਦ ਕਰੇਗਾ। ਉਹਨਾਂ ਆਸ ਪ੍ਰਗਟ ਕੀਤੀ ਕਿ ਇਸ ਉਪਰਾਲੇ ਸਦਕਾ ਦੇਸ਼ ਵਿਦੇਸ਼ ਵਿਚ ਬੈਠੇ ਪੰਜਾਬੀ ਪਰਿਵਾਰਾਂ ਦੀ ਅਜੋਕੀ ਤੇ ਅਗਲੀ ਪੀੜੀ ਨੂੰ ਪੰਜਾਬੀ ਨਾਲ ਜੋੜੇ ਰੱਖਣ ਵਿਚ ਵੱਡੀ ਸਹਾਇਤਾ ਮਿਲੇਗੀ।ਇਸ ਮੌਕੇ ਡਾ. ਚੀਮਾ ਨੇ ਸਮੁੱਚੀ ਸੰਗਤ ਨੂੰ ਪੰਜਾਬ ਸਰਕਾਰ ਵੱਲੋਂ ਆਯੋਜਿਤ ਕੀਤੇ ਜਾ ਰਹੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਸਮਾਗਮ ਅਤੇ ਪੰਜਾਬੀ ਸੂਬੇ ਦੀ ਸਥਾਪਨਾ ਦੇ 50 ਸਾਲਾ ਸਮਾਗਮਾਂ ਵਿਚ ਸ਼ਮੂਲੀਅਤ ਦਾ ਸੱਦਾ ਵੀ ਦਿੱਤਾ।

 

Tags: Dr Daljit Singh Cheema

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD