Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੈਪਟਨ ਅਮਰਿੰਦਰ ਨੇ ਅਜਨਾਲਾ 'ਚ ਪਾਰਟੀ ਵਰਕਰਾਂ ਉਪਰ ਹਮਲੇ ਦੀ ਨਿੰਦਾ ਕੀਤੀ

ਕਿਹਾ, ਲੜਾਈ ਕੋਈ ਵਿਕਲਪ ਨਹੀਂ ਹੈ, ਉੜੀ ਵਰਗੀਆਂ ਘਟਨਾਵਾਂ ਦਾ ਮੂੰਹ ਤੋੜ ਜਵਾਬ ਦੇਣਾ ਚਾਹੀਦੈ

Web Admin

Web Admin

5 Dariya News

ਅਟਾਰੀ (ਅੰਮ੍ਰਿਤਸਰ) , 26 Sep 2016

Last updated on: Sep 26, 2016, 00:00 IST

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਭਾਰਤ ਤੇ ਪਾਕਿਸਤਾਨ ਵਿਚਾਲੇ ਜੰਗ ਸਿਰਫ ਲੋਕਾਂ ਲਈ ਦੁੱਖਾਂ ਦਾ ਕਾਰਨ ਬਣੇਗੀ, ਜਿਸਦਾ ਅਸਰ ਖਾਸ ਕਰਕੇ ਸਰਹੱਦੀ ਇਲਾਕਿਆਂ 'ਚ ਰਹਿਣ ਵਾਲੇ ਲੋਕਾਂ ਉਪਰ ਪਏਗਾ। ਹਾਲਾਂਕਿ, ਉਨ੍ਹਾਂ ਨੇ ਦੁਹਰਾਇਆ ਕਿ ਉੜੀ ਵਰਗੇ ਹਮਲਿਆਂ ਦੇ ਜ਼ਿੰਮੇਵਾਰਾਂ ਨੂੰ ਸਬਕ ਸਿਖਾਉਣ ਲਈ ਇਨ੍ਹਾਂ ਨੂੰ ਮੂੰਹ ਤੋੜ ਜਵਾਬ ਦਿੱਤੇ ਜਾਣ ਦੀ ਲੋੜ ਹੈ।ਇਸ ਲੜੀ ਹੇਠ ਇਥੇ ਸਕੂਲ ਬੱਸ ਹਾਦਸੇ ਦੇ ਪੀੜਤਾਂ ਦੇ ਪਰਿਵਾਰਾਂ ਨਾਲ ਮਿੱਲਣ ਤੋਂ ਬਾਅਦ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਜੰਗ ਦੇ ਹਾਲਾਤਾਂ ਦੌਰਾਨ ਸਰਹੱਦੀ ਇਲਾਕਿਆਂ 'ਚ ਰਹਿਣ ਵਾਲੇ ਲੋਕਾਂ ਨੂੰ ਸੱਭ ਤੋਂ ਜ਼ਿਆਦਾ ਦੁੱਖ ਭੋਗਣਾ ਪੈਂਦਾ ਹੈ। ਇਹੋ ਕਾਰਨ ਹੈ, ਉਨ੍ਹਾਂ ਨੇ ਉੜੀ ਹਮਲੇ ਦਾ ਸੀਮਿਤ ਮੂੰਹ ਤੋੜ ਜਵਾਬ ਦਿੱਤੇ ਜਾਣ 'ਤੇ ਜ਼ੋਰ ਦਿੱਤਾ ਸੀ। ਹਾਲਾਂਕਿ, ਕਾਰਵਾਈ ਤੇ ਜਵਾਬ ਦਾ ਤਰੀਕਾ ਫੌਜ਼ ਤੇ ਭਾਰਤ ਸਰਕਾਰ ਨੇ ਤੈਅ ਕਰਨਾ ਹੈ।ਇਸ ਮੌਕੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਐਤਵਾਰ ਨੂੰ ਅਜਨਾਲਾ ਵਿਖੇ ਮੋਟਰ ਸਾਈਕਲ ਰੈਲੀ ਕੱਢਣ ਦੌਰਾਨ ਪਾਰਟੀ ਵਰਕਰਾਂ 'ਤੇ ਕਾਤਿਲਾਨਾ ਹਮਲੇ ਦੀ ਨਿੰਦਾ ਕੀਤੀ। ਉਨ੍ਹਾਂ ਨੇ ਅੰਮ੍ਰਿਤਸਰ ਦਿਹਾਤੀ ਦੇ ਐਸ.ਐਸ.ਪੀ., ਜਿਨ੍ਹਾਂ ਹੇਠ ਉਹ ਇਲਾਕਾ ਆਉਣਾ ਹੈ, ਨੂੰ ਦੋਸ਼ੀਆਂ ਖਿਲਾਫ ਹੱਤਿਆ ਦੀ ਕੋਸ਼ਿਸ਼ ਦਾ ਮਾਮਲਾ ਦਰਜ਼ ਕਰਨ ਲਈ ਕਿਹਾ ਹੈ, ਜਿਹੜੇ ਲੋਕ ਅਕਾਲੀ ਗੁੰਡਿਆਂ ਤੋਂ ਇਲਾਵਾ ਹੋਰ ਕੋਈ ਨਹੀਂ ਹੋਣਗੇ। 

ਉਨ੍ਹਾਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਸਿਰਫ ਕੁਝ ਮਹੀਨਿਆਂ ਦਾ ਸਮਾਂ ਰਹਿ ਗਿਆ ਹੈ, ਜਦੋਂ ਇਨ੍ਹਾਂ 'ਚੋਂ ਹਰੇਕ ਨੂੰ ਠੀਕ ਕਰ ਦਿੱਤਾ ਜਾਵੇਗਾ।ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਕਾਂਗਰਸ ਦੀ ਮੁਹਿੰਮ ਉਪਰ ਟਿੱਪਣੀ ਬਾਰੇ ਇਕ ਸਵਾਲ ਦੇ ਜਵਾਬ 'ਚ ਕੈਪਟਨ ਅਮਰਿੰਦਰ ਨੇ ਉਨ੍ਹਾਂ ਨੂੰ ਆਪਣੀ ਪਾਰਟੀ ਤੇ ਉਸਦੀ ਦੀ ਮੁਹਿੰਮ ਬਾਰੇ ਚਿੰਤਾ ਕਰਨ ਲਈ ਕਿਹਾ।ਉਨ੍ਹਾਂ ਨੇ ਕਿਹਾ ਕਿ ਅਕਾਲੀਆਂ ਦੀ ਉਲਟੀ ਗਿਣਤੀ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਸੀ ਅਤੇ ਕੁਝ ਮਹੀਨਿਆਂ ਦਾ ਸਮਾਂ ਰਹਿ ਗਿਆ ਹੈ, ਜਦੋਂ ਚੋਣਾਂ ਦਾ ਐਲਾਨ ਹੋ ਜਾਵੇਗਾ ਤੇ ਸੂਬੇ 'ਚ ਇਨ੍ਹਾਂ ਦੀ ਸਰਕਾਰ ਦਾ ਹੁਕਮ ਚੱਲਣਾ ਬੰਦ ਹੋ ਜਾਵੇਗਾ ਅਤੇ ਉਦੋਂ ਇਹ ਪ੍ਰਚਾਰ ਲਈ ਆਪਣੇ ਘਰਾਂ 'ਚੋਂ ਬਾਹਰ ਵੀ ਨਹੀਂ ਨਿਕਲ ਸਕਣਗੇ।ਉਨ੍ਹਾਂ ਨੇ ਕਿਹਾ ਕਿ ਬਾਦਲ ਤੇ ਮਜੀਠੀਆ ਸਿਰਫ ਸੋਸ਼ਲ ਮੀਡੀਆ ਤੱਕ ਸੀਮਿਤ ਰਹਿ ਜਾਣਗੇ ਅਤੇ ਇਨ੍ਹਾਂ ਦੀ ਮੁਹਿੰਮ ਸਿਰਫ ਫੇਸਬੁੱਕ ਤੇ ਵਟਸਅਪ 'ਤੇ ਹੀ ਚੱਲੇਗੀ, ਕਿਉਂਕਿ ਲੋਕ ਇਨ੍ਹਾਂ ਨੂੰ ਇਨ੍ਹਾਂ ਦੇ ਸੁਰੱਖਿਆ ਘੇਰੇ ਤੋਂ ਬਾਹਰ ਹੀ ਨਹੀਂ ਨਿਕਲਣ ਦੇਣਗੇ। ਜਿਸਦਾ ਬਾਦਲਾਂ ਨੂੰ ਪਹਿਲਾਂ ਹੀ ਅੰਦਾਜ਼ਾ ਲੱਗ ਚੁੱਕਾ ਹੈ ਤੇ ਇਸੇ ਕਾਰਨ ਇਨ੍ਹਾਂ ਨੇ ਵਾਧੂ ਸੁਰੱਖਿਆ ਦੀ ਮੰਗ ਕੀਤੀ ਹੈ, ਜਦਕਿ ਇਨ੍ਹਾਂ ਨੂੰ ਪਹਿਲਾਂ ਹੀ ਜੈਡ ਪਲੱਸ ਤੋਂ ਵੱਧ ਸੁਰੱਖਿਆ ਹਾਸਿਲ ਹੈ।

 

Tags: Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD