Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੰਜਾਬ ਵਿਚ ਸੰਪੂਰਨ ਤੌਰ ਤੇ ਜੰਗਲ ਰਾਜ-ਜਰਨੈਲ ਸਿੰਘ

ਆਪ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ 28 ਸਤੰਬਰ ਤੋਂ ਸ਼ੁਰੂ ਕਰੇਗੀ ‘ਇਨਸਾਫ ਮਾਰਚ’

ਪੰਜਾਬ ਵਿਚ ਸੰਪੂਰਨ ਤੌਰ ਤੇ ਜੰਗਲ ਰਾਜ-ਜਰਨੈਲ ਸਿੰਘ

Web Admin

Web Admin

5 Dariya News

ਚੰਡੀਗੜ , 26 Sep 2016

Last updated on: Sep 26, 2016, 00:00 IST

ਆਮ ਆਦਮੀ ਪਾਰਟੀ ਨੇ ਮੰਗਲਵਾਰ ਨੂੰ ਬਾਦਲ ਸਰਕਾਰ ਦੁਆਰਾ ਲੋਕਾਂ ਸੁਰੱਖਿਆ ਮੁਹੱਇਆ ਕਰਵਾਉਣ ਵਿਚ ਅਸਫਲ ਰਹਿਣ ‘ਤੇ ਉਸਦੀ ਕੜੀ ਅਲੋਚਨਾ ਕੀਤੀ। ਮੀਡੀਆ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਪ੍ਰਭਾਰੀ ਜਰਨੈਲ ਸਿੰਘ ਅਤੇ ਲੀਗਲ ਵਿੰਗ ਦੇ ਮੁਖੀ ਹਿੰਮਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਹਰ ਰੋਜ ਅਖਬਾਰਾਂ ਵਿਚ ਛਪ ਰਹੀਆਂ ਅਪਰਾਧ ਦੀਆਂ ਖਬਰਾਂ ਪੰਜਾਬ ਦੀ ਅਸਲ ਹਾਲਤ ਬਿਆਨ ਕਰਦੀਆਂ ਹਨ। ਜਰਨੈਲ ਸਿੰਘ ਨੇ ਕਿਹਾ ਕਿ ਪੰਜਾਬ ‘ਚ ਸੰਪੂਰਨ ਤੌਰ ਤੇ ਜੰਗਲ ਰਾਜ ਹੈ ਅਤੇ ਅਕਾਲੀ ਵਰਕਰ ਸ਼ਰੇਆਮ ਲੋਕਾਂ ਉਤੇ ਅਤਿਆਚਾਰ ਕਰ ਰਹੇ ਹਨ। ਪੁਲਿਸ ਦੋਸ਼ੀਆਂ ਨੂੰ ਫੜਨ ਦੀ ਥਾਂ ਉਨਾਂ ਨੂੰ ਬਚਾਉਣ ਵਿਚ ਲੱਗੀ ਹੋਈ ਹੈ। ਜਰਨੈਲ ਸਿੰਘ ਨੇ ਪੁਲਿਸ ਨੂੰ ਬਾਦਲ ਪਰਿਵਾਰ ਦੀ ਨਿੱਜੀ ਫੌਜ ਵਜੋਂ ਕੰਮ ਨਾ ਕਰਕੇ ਲੋਕਾਂ ਹਿੱਤਾਂ ਲਈ ਡਿੳੂਟੀ ਦੇਣ ਲਈ ਕਿਹਾ। ਮੋਗਾ ਨੇੜੇ ਪਿੰਡ ਭਿੰਡਰ ਕਲਾਂ ਵਿੱਚ ਅਕਾਲੀ ਸਰਪੰਚ ਦੁਆਰਾ ਆਪ ਦੇ ਵਰਕਰ ਜਗਰੂਪ ਸਿੰਘ ਦੀ ਹੱਤਿਆ ਕਰਨ ਅਤੇ ਪੁਲਿਸ ਵਲੋਂ ਉਸ ਖਿਲਾਫ ਕਾਰਵਾਈ ਨਾ ਕਰਨ ਸੰਬੰਧੀ ਬੋਲਦਿਆਂ ਜਰਨੈਲ ਨੇ ਕਿਹਾ ਕਿ ਜੇਕਰ ਪੁਲਿਸ ਦੋਸ਼ੀਆਂ ਖਿਲਾਫ ਕਾਰਵਾਈ ਨਹੀਂ ਕਰਦੀ ਤਾਂ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਦੇ ਵਰਕਰ ਥਾਣੇ ਦਾ ਘੇਰਾਓ ਕਰਨਗੇ। 

ਉਨਾਂ ਕਿਹਾ ਕਿ ਸ਼ਹੀਦ-ਏ-ਆਜਮ ਭਗਤ ਸਿੰਘ ਦੇ  ਜਨਮ ਦਿਹਾੜੇ 28 ਸਤੰਬਰ ਤੋਂ ਆਮ ਆਦਮੀ ਪਾਰਟੀ ਪੰਜਾਬ ਭਰ ਵਿਚ ‘ਇਨਸਾਫ ਮਾਰਚ’ ਸ਼ੁਰੂ ਕਰੇਗੀ। ਜਲੰਧਰ ਨੇੜੇ ਕਿਸ਼ਨਗੜ ਵਿਚ ਇਕ ਵਪਾਰੀ ਵਲੋਂ ਪਰਿਵਾਰ ਸਮੇਤ ਆਤਮ ਹੱਤਿਆ ਕਰਨ ਦੇ ਮਾਮਲੇ ਬਾਰੇ ਬੋਲਦਿਆਂ ਜਰਨੈਲ ਸਿੰਘ ਨੇ ਕਿਹਾ ਕਿ ਪੀੜਿਤ ਫਾਇਨਾਂਸਰ ਦੁਆਰਾ ਵਾਰ-ਵਾਰ ਧਮਕਾਇਆ ਜਾ ਰਿਹਾ ਸੀ ਕਿ ਜੇਕਰ ਉਹ ਉਸਦੇ ਪੈਸੇ ਨਹੀਂ ਮੋੜਦਾ ਤਾਂ ਉਸਦੀ ਧੀ ਅਗਵਾਹ ਕਰ ਲਈ ਜਾਵੇਗੀ। ਜਦਕਿ ਮਿ੍ਰਤਕ ਵਲੋਂ ਲਿਖੇ ਖੁਦਕਸ਼ੀ ਨੋਟ ਵਿਚ ਉਸਨੇ ਲਿਖਿਆ ਹੈ ਕਿ ਉਹ ਪਹਿਲਾਂ ਹੀ ਸਾਰੇ ਪੈਸੇ ਚੁਕਾ ਚੁੱਕਿਆ ਸੀ। ਜਰਨੈਲ ਨੇ ਕਿਹਾ ਕਿ ਸੂਬੇ ਦੇ ਲੋਕ ਪੁਲਿਸ ਅਤੇ ਸਿਵਿਲ ਅਧਿਕਾਰੀਆਂ ਕੋਲੋਂ ਇਨਸਾਫ ਦੀ  ਕੋਈ ਆਸ ਨਾ ਰੱਖਦੇ ਹੋਏ ਖੁਦਕੁਸ਼ੀਆਂ ਕਰ ਰਹੇ ਹਨ। ਬਰਗਾੜੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਕੇਸ ਵਿਚ ਪੁਲਿਸ ਵਲੋਂ ਦੋਸ਼ੀਆਂ ਨੂੰ ਨਾ ਪਕੜੇ ਜਾਣ ਦੀ ਨਿਖੇਧੀ ਕਰਦਿਆਂ ਜਰਨੈਲ ਸਿੰਘ ਨੇ ਕਿਹਾ ਕਿ ਪੁਲਿਸ ਦੀ ਉਸ ਕੇਸ ਵਿਚ ਨਾਕਾਮੀ ਕਾਰਨ ਹੀ ਸੂਬੇ ਵਿਚ ਅਜਿਹੀਆਂ ਹੋਰ ਘਟਨਾਵਾਂ ਵਾਪਰ ਰਹੀਆਂ ਹਨ। ਜਰਨੈਲ ਨੇ ਕਿਹਾ ‘‘ਜੇਕਰ ਪੁਲਿਸ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਦੋਸ਼ੀਆਂ ਨੂੰ ਪਕੜ ਕੇ ਕਾਨੂੰਨ ਅਨੁਸਾਰ ਉਨਾਂ ਦੇ ਖਿਲਾਫ ਕਾਰਵਾਈ ਕਰਦੀ ਤਾਂ ਭਵਿੱਖ ਵਿਚ ਕਿਸੇ ਦੀ ਅਜਿਹਾ ਕਰਨ ਦੀ ਹਿੰਮਤ ਨਾ ਪੈਂਦੀ।’’ ਬਾਦਲਾਂ ਉਤੇ ਹਮਲਾ ਕਰਦਿਆਂ ਜਰਨੈਲ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਉਨਾਂ ਦੇ ਝੂਠੇ ਵਾਅਦਿਆਂ ਉਤੇ ਵਿਸ਼ਵਾਸ਼ ਨਹੀਂ ਕਰਦੇ।

 

Tags: Himmat Singh Shergill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD