Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਬ੍ਰਿਗੇਡੀਅਰ ਗਗਨੇਜ਼ਾ ਦੇ ਕਾਤਿਲਾਂ ਨੂੰ ਬਖਸ਼ਿਆ ਨਹੀਂ ਜਾਵੇਗਾ- ਰਾਜਨਾਥ ਸਿੰਘ

ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਵਿਰੋਧੀ ਤਾਕਤਾਂ ਨੂੰ ਇਕਮੁੱਠ ਹੋ ਕੇ ਭਾਂਜ ਦੇਣ ਦਾ ਸੱਦਾ

Web Admin

Web Admin

5 Dariya News

ਜਲੰਧਰ , 27 Sep 2016

ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਆਰ.ਐਸ.ਐਸ. ਦੇ ਪੰਜਾਬ ਸਹਿ ਇੰਚਾਰਜ ਬ੍ਰਿਗੇਡੀਅਰ ਜਗਦੀਸ਼ ਗਗਨੇਜ਼ਾ ਦੇ ਕਾਤਿਲਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਸੀ.ਬੀ.ਆਈ. ਜਾਂਚ ਚੱਲ ਰਹੀ ਹੈ ਅਤੇ ਦੋਸ਼ੀਆਂ ਨੂੰ ਹਰ ਕੀਮਤ 'ਤੇ ਸਜ਼ਾ ਦਿਵਾਈ ਜਾਵੇਗੀ। ਅੱਜ ਇੱਥੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸਮੇਤ ਬ੍ਰਿਗੇਡੀਅਰ ਜਗਦੀਸ਼ ਗਗਨੇਜ਼ਾ ਦੇ ਸ਼ਰਧਾਂਜਲੀ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਸਿਫਾਰਸ਼ 'ਤੇ ਕੇਂਦਰ ਸਰਕਾਰ ਵਲੋਂ ਕੇਂਦਰੀ ਜਾਂਚ ਏਜੰਸੀ ਨੂੰ ਪੜਤਾਲ ਵਿਚ ਤੇਜੀ ਲਿਆਉਣ ਲਈ ਹਦਾਇਤ ਕੀਤੀ ਗਈ ਹੈ, ਤਾਂ ਜੋ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਜ਼ਾ ਦੇ ਕੇ ਪੰਜਾਬ ਦੀ  ਭਾਈਚਾਰਕ ਸਾਂਝ ਨੂੰ ਸੱਟ ਮਾਰਨ ਦੀ ਕੋਸ਼ਿਸ਼ ਕਰਨ ਵਾਲੀਆਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਜਾ ਸਕੇ। ਉਨ੍ਹਾਂ ਇਸ ਮਾਮਲੇ ਵਿਚ ਪੰਜਾਬ ਸਰਕਾਰ ਵਲੋਂ ਮੁਹੱਈਆ ਕਰਵਾਏ ਗਏ ਤੱਥਾਂ 'ਤੇ ਤਸੱਲੀ ਜ਼ਾਹਿਰ ਕੀਤੀ। ਕੇਂਦਰੀ ਗ੍ਰਹਿ ਮੰਤਰੀ ਨੇ ਦੁੱਖ ਦੀਆਂ ਇਨ੍ਹਾਂ ਘੜੀਆਂ ਵਿਚ ਗਗਨੇਜ਼ਾ ਪਰਿਵਾਰ ਨੂੰ ਡੂੰਘੀ ਹਮਦਰਦੀ ਜ਼ਾਹਿਰ ਕਰਦਿਆਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿਵਾਇਆ। 

ਸੂਬੇ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਸ਼੍ਰੀ ਗਗਨੇਜ਼ਾ ਨੇ ਹਮੇਸ਼ਾ ਸੂਬੇ ਦੀ ਭਾਈਚਾਰਕ ਸਾਂÎਝ ਤੇ ਸਦਭਾਵਨਾ ਲਈ ਕੰਮ ਕੀਤਾ। ਉਨ੍ਹਾਂ  ਕਿਹਾ ਕਿ ਪੰਜਾਬ ਦੇ ਲੋਕਾਂ ਦੀ ਸਭ ਤੋਂ ਵੱਡੀ ਤਾਕਤ ਇੱਥੇ ਭਾਈਚਾਰਕ ਸਾਂਝ ਤੇ ਏਕਤਾ ਹੀ ਹੈ, ਜਿਸਨੂੰ ਤੋੜਨ ਲਈ  ਦੇਸ਼ ਵਿਰੋਧੀ ਤਾਕਤਾਂ ਵਲੋਂ ਲਗਾਤਾਰ ਯਤਨ ਜਾਰੀ ਹਨ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਅਜਿਹੀਆਂÎ ਪੰਜਾਬ ਵਿਰੋਧੀ ਤਾਕਤਾਂ ਨੂੰ ਇਕਮੁੱਠ ਹੋ ਕੇ ਕਰਾਰ ਜਵਾਬ ਦੇਣ ਤਾਂ ਜੋ  ਰਾਜ ਅੰਦਰ ਸ਼ਾਂਤੀ ਤੇ ਸਦਭਾਵਨਾ ਨੂੰ ਬਰਕਰਾਰ ਰੱਖਿਆ ਜਾ ਸਕੇ। ਅਕਾਲੀ ਦਲ-ਭਾਜਪਾ ਸਰਕਾਰ ਨੂੰ ਭਾਈਚਾਰਕ ਸਾਂਝ ਦੀ ਮੁਦਈ ਦੱਸਦਿਆਂ  ਸ. ਬਾਦਲ ਨੇ ਕਿਹਾ ਕਿ ਇਸ ਗਠਜੋੜ ਸਰਕਾਰ ਲੋਕਾਂ ਦੇ ਸਹਿਯੋਗ ਨਾਲ ਸੂਬਾ ਵਿਰੋਧੀ ਤਾਕਤਾਂ ਦੇ  ਮਨਸੂਬਿਆਂ ਨੂੰ ਪੂਰਾ ਨਹੀਂ ਹੋਣ ਦੇਵੇਗੀ। 

ਇਸ ਪਿੱਛੋਂ ਕੇਂਦਰੀ ਗ੍ਰਹਿ ਮੰਤਰੀ ਤੇ ਉਪ ਮੁੱਖ ਮੰਤਰੀ ਵਲੋਂ ਸ੍ਰੀਮਤੀ ਗਗਨੇਜ਼ਾ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਵੱਖਰੇ ਤੌਰ 'ਤੇ ਮੁਲਾਕਾਤ ਕੀਤੀ। ਇਸ ਮੌਕੇ ਬ੍ਰਿਗੇਡੀਅਰ ਜਗਦੀਸ਼ ਗਗਨੇਜ਼ਾ ਨੂੰ ਸ਼ਰਧਾਂਜਲੀ ਦੇਣ ਵਾਲਿਆਂ ਵਿਚ ਕੇਂਦਰੀ ਰਾਜ ਮੰਤਰੀ ਵਿਜੈ ਸਾਂਪਲਾ , ਕੈਬਨਿਟ ਮੰਤਰੀ ਅਜੀਤ ਸਿੰਘ ਕੋਹਾੜ, ਮਦਨ ਮੋਹਨ ਮਿੱਤਲ , ਚੂਨੀ ਲਾਲ ਭਗਤ, ਵਿਧਾਇਕ ਮਨੋਰੰਜਨ ਕਾਲੀਆ, ਕੇ.ਡੀ. ਭੰਡਾਰੀ , ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਕਮਲ ਸ਼ਰਮਾ, ਸੀਨੀਅਰ ਭਾਜਪਾ ਆਗੂ ਅਵਿਨਾਸ਼ ਰਾਏ ਖੰਨਾ, ਮੇਅਰ ਸੁਨੀਲ ਜੋਤੀ, ਭਾਜਪਾ ਜਿਲ੍ਹਾ ਪ੍ਰਧਾਨ ਰਮੇਸ਼ ਸ਼ਰਮਾ, ਡਿਵੀਜ਼ਨਲ ਕਮਿਸ਼ਨਰ ਐਚ.ਐਸ. ਨੰਦਾ, ਡਿਪਟੀ ਕਮਿਸ਼ਨਰ ਕਮਲ ਕਿਸ਼ੋਰ ਯਾਦਵ ਤੋਂ ਇਲਾਵਾ ਧਾਰਮਿਕ  ਤੇ ਸਮਾਜਿਕ ਸ਼ਖਸ਼ੀਅਤਾਂ  ਸ਼ਾਮਿਲ ਸਨ।     

 

Tags: Rajnath Singh , Sukhbir Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD