Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਸੋਪਿੰਨਜ਼ ਸਕੂਲ ਦੇ ਵਿਦਿਆਰਥੀਆਂ ਨੇ ਕੈਂਸਰ ਦੇ ਮਰੀਜ਼ਾਂ ਨਾਲ ਜ਼ਿੰਦਗੀ ਦੇ ਪਲ ਕੀਤੇ ਸਾਂਝੇ

ਸਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਖ਼ੁਸ਼ਨੁਮਾ ਮਾਹੌਲ ਸਿਰਜਿਆ

Web Admin

Web Admin

5 Dariya News

ਚੰਡੀਗੜ੍ਹ , 28 Sep 2016

Last updated on: Sep 28, 2016, 00:00 IST

ਸੋਪਿੰਨਜ਼ ਸਕੂਲ, ਸੈਕਟਰ 32 ਵੱਲੋਂ ਕੈਂਸਰ ਦੀ ਮਰੀਜ਼ਾਂ ਲਈ ਇਕ ਖ਼ਾਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਵਿਦਿਆਰਥੀਆਂ ਵੱਲੋਂ ਉਨ੍ਹਾਂ ਨੂੰ ਗੁਲਾਬ ਭੇਟ ਕਰਦੇ ਹੋਏ ਖ਼ੂਬਸੂਰਤ ਜ਼ਿੰਦਗੀ ਦੀ ਕਾਮਨਾ ਕੀਤੀ। ਇਸ ਦੇ ਨਾਲ ਹੀ ਵਿਦਿਆਰਥੀਆਂ ਵੱਲੋਂ ਇਸ ਦਿਨ ਨੂੰ ਯਾਦਗਾਰੀ ਬਣਾਉਦੇਂ ਹੋਏ ਸਟੇਜ ਤੇ ਕਈ ਰੰਗਾਂ ਰੰਗ ਪ੍ਰੋਗਰਾਮ ਵੀ ਪੇਸ਼ ਕੀਤੇ ਜੋ ਕਿ ਆਏ ਮਹਿਮਾਨਾਂ ਲਈ ਇਕ ਯਾਦਗਾਰੀ ਦਿਨ ਵਜੋਂ ਹੋ ਨਿੱਬੜੇ। ਜ਼ਿਕਰਖਾਸ ਹੈ ਕਿ ਕੈਂਸਰ ਇਕ ਅਜਿਹੀ ਭਿਆਨਕ ਬਿਮਾਰੀ ਹੈ  ਜੋ ਕਿ ਇਨਸਾਨ ਜ਼ਿੰਦਗੀ ਲਈ ਬਹੁਤ ਘਾਤਕ ਸਿੱਧ ਹੁੰਦੀ ਹੈ। ਇਸ ਦੌਰਾਨ ਕੈਂਸਰ ਦਾ ਮਰੀਜ਼ ਭਾਰੀ ਮਾਨਸਿਕ ਅਤੇ ਸਰੀਰਕ ਪ੍ਰੇਸ਼ਾਨੀ ਵਿਚੋਂ ਗੁਜ਼ਰਦਾ ਹੈ। ਅਜਿਹੇ ਸਮੇਂ ਵਿਚ ਵਿਦਿਆਰਥੀਆਂ ਵੱਲੋਂ ਕੀਤਾ ਗਿਆ ਇਹ ਉਪਰਾਲਾ ਯਕੀਨਨ ਸ਼ਲਾਘਾਯੋਗ ਰਿਹਾ ਜੋ ਹਾਜ਼ਰ ਮਰੀਜ਼ਾਂ ਲਈ ਖ਼ੁਸ਼ੀਆਂ ਭਰਿਆਂ ਮਾਹੌਲ ਬਣਾ ਗਿਆ। 

ਇਸ ਮੌਕੇ ਤੇ ਕੈਂਸਰ ਤੇ ਜਿੱਤ ਪਾਉਣ ਵਾਲੇ ਮਰੀਜ਼ਾਂ ਨੇ ਵੀ ਸਟੇਜ ਤੇ ਆਪਣਾ ਤਜਰਬਾ ਸਾਂਝਾ ਕਰਦੇ ਹੋਏ ਦੱਸਿਆਂ ਕਿ ਉਹ  ਆਪਣੀ ਇੱਛਾ ਸ਼ਕਤੀ ਅਤੇ ਦ੍ਰਿੜ ਸੰਕਲਪ ਨਾਲ ਹੀ ਇਸ ਨਾਮੁਰਾਦ ਬਿਮਾਰੀ ਤੋਂ ਛੁਟਕਾਰਾ ਲੈ ਸਕੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਵੀ ਪ੍ਰੇਰਨਾ ਦਿੰਦੇ ਹੋਏ ਕਿਹਾ ਕਿ ਜੇਕਰ ਉਹ ਇਕ ਸਫਲ ਇਨਸਾਨ ਬਣਨਾ ਚਾਹੁੰਦੇ ਹਨ ਤਾਂ ਦ੍ਰਿੜ ਸੰਕਲਪ ਅਤੇ ਮਜ਼ਬੂਤ ਇੱਛਾ ਸ਼ਕਤੀ ਉਨ੍ਹਾਂ ਦੀ ਸਫਲ ਜ਼ਿੰਦਗੀ ਵਿਚ ਸਹਾਇਕ ਹੋਵੇਗੀ। ਸਕੂਲ  ਦੇ ਪ੍ਰਿੰਸੀਪਲ ਸ਼ੂਰਿਤਾ ਸ਼ਰਮਾ ਨੇ ਸਕੂਲ ਕੈਂਪਸ ਵਿਚ ਆਏ ਮਹਿਮਾਨਾਂ ਨੂੰ ਜੀ ਆਇਆਂ ਕਹਿੰਦੇ ਹੋਏ ਸਭ ਦੇ ਨਿਰੋਗ ਰਹਿਣ ਦੀ ਕਾਮਨਾ ਕੀਤੀ। ਪ੍ਰਿੰਸੀਪਲ ਸ਼ਰਮਾ ਨੇ ਆਪਣੇ ਵਿਚਾਰ ਪੇਸ਼ ਕਰਦੇ ਹੋਏ ਕਿਹਾ ਕਿ ਜ਼ਿੰਦਗੀ ਵਿਚ ਜੇਕਰ ਹਰ ਤਕਲੀਫ਼ ਦਾ ਸਾਹਮਣਾ ਹੱਸਦੇ ਹੋਏ ਕੀਤਾ ਜਾਵੇ ਤਾਂ ਨਾ ਸਿਰਫ਼ ਉਹ ਤਕਲੀਫ਼ ਅੱਧੀ ਰਹਿ ਜਾਂਦੀ ਹੈ ਬਲਕਿ ਉਸ ਦਾ ਹੱਲ ਵੀ ਲੱਭ ਜਾਂਦਾ ਹੈ। ਇਸ ਮੌਕੇ ਤੇ ਵਿਦਿਆਰਥੀਆਂ ਵੱਲੋਂ ਸਟੇਜ ਤੇ ਕੀਤੀ ਪੇਸ਼ਕਾਰੀ ਵਿਚ ਕੈਂਸਰ ਪੀੜਤਾਂ ਨੇ ਵੀ ਹਿੱਸਾ ਲੈਦੇ ਹੋਏ ਉਨ੍ਹਾਂ ਦਾ ਸਾਥ ਦਿਤਾ।

 

Tags: Saupins School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD