Thursday, 16 May 2024

 

 

ਖ਼ਾਸ ਖਬਰਾਂ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ

 

ਪੰਜਾਬ ਵਿੱਚ ਵਿੱਤੀ ਐਮਰਜੇਂਸੀ ਦਾ ਸ਼ਿਕਾਰ ਬਣੇ ਕਰਮਚਾਰੀਆਂ ਅਤੇ ਪੈਂਸ਼ਨਰਾਂ ਦੇ ਹੱਕ ਵਿੱਚ ਆਈ ‘ਆਪ’, ਸਰਕਾਰ ਨੂੰ ਜੱਮਕੇ ਕੋਸਿਆ

Web Admin

Web Admin

5 Dariya News

ਚੰਡੀਗੜ , 28 Sep 2016

ਪੰਜਾਬ ਦੀ ਪ੍ਰਕਾਸ਼ ਸਿੰਘ ਬਾਦਲ ਸਰਕਾਰ ਨੂੰ ਵਿੱਤੀ ਪ੍ਰਬੰਧ ਵਿੱਚ ਪੂਰੀ ਤਰਾਂ ਅਸਫਲ ਸਰਕਾਰ ਕਰਾਰ ਦਿੰਦੇ ਹੋਏ ਆਮ ਆਦਮੀ ਪਾਰਟੀ (ਆਪ) ਨੇ ਰਾਜ ਦੇ ਸਰਕਾਰੀ ਕਰਮਚਾਰੀਆਂ ਅਤੇ ਪੈਂਸ਼ਨਰਾਂ ਦੇ ਹੱਕ ਵਿੱਚ ਅਵਾਜ ਬੁਲੰਦ ਕੀਤੀ ਹੈ।  ਬੁੱਧਵਾਰ ਨੂੰ ‘ਆਪ’ ਵਲੋਂ ਜਾਰੀ ਪ੍ਰੈਸ ਬਿਆਨ ਵਿੱਚ ਪਾਰਟੀ ਦੇ ਪ੍ਰਦੇਸ਼ ਸਕੱਤਰ ਗੁਲਸ਼ਨ ਛਾਬੜਾ ਅਤੇ ਪ੍ਰਬੰਧਕੀ ਅਤੇ ਸ਼ਿਕਾਇਤ ਨਿਵਾਰਨ ਸੈਲ ਦੇ ਮੁੱਖੀ ਜਸਬੀਰ ਸਿੰਘ ਬੀਰ (ਸੇਵਾ ਮੁਕਤ ਆਈਏਐਸ) ਨੇ ਕਿਹਾ ਕਿ ਬਾਦਲ ਸਰਕਾਰ ਦੇ ਮਾੜੇ ਪ੍ਰਬੰਧਾਂ ਅਤੇ ਭਿ੍ਰਸ਼ਟਾਚਾਰ ਕਾਰਨ ਅਣਐਲਾਨੀ ਵਿੱਤੀ ਐਮਰਜੈਂਸੀ ਲਗਾ ਦਿੱਤੀ ਹੈ। ਜਿਸ ਕਾਰਨ ਸੂਬੇ ਦੇ 7 ਲੱਖ ਤੋਂ ਜਿਆਦਾ ਸਰਕਾਰੀ ਕਰਮਚਾਰੀ ਅਤੇ ਪੈਂਸ਼ਨਰਾਂ ਪ੍ਰਤੱਖ ਅਤੇ ਅਪ੍ਰਤੱਖ ਰੂਪ ਤੋਂ ਪ੍ਰਭਾਵਿਤ ਹੋ ਰਹੇ ਹਨ ਅਤੇ ਰੋਸ਼ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ। ਗੁਲਸ਼ਨ ਛਾਬੜਾ ਅਤੇ ਜਸਬੀਰ ਸਿੰਘ ਬੀਰ ਨੇ ਦੱਸਿਆ ਕਿ ਅੱਜ ਦੀ ਤਾਰੀਖ ਵਿੱਚ ਸਰਕਾਰੀ ਖਜਾਨੇ ਵਿੱਚੋਂ ਕਰਮਚਾਰੀਆਂ ਅਤੇ ਪੈਂਸ਼ਨਰਾਂ ਨੂੰ ਉਨਾਂ ਦੇ ਮੈਡੀਕਲ ਬਿਲ,  ਜੀਪੀਐਫ ( ਜਰਨਲ ਪ੍ਰਾਵਿਡੈਂਟ ਫੰਡ ) ਵਿੱਚੋਂ ਬੱਚਿਆਂ ਦੇ ਵਿਆਹ-ਸ਼ਾਦੀ, ਫੀਸ ਅਤੇ ਹੋਰ ਖਰਚ ਅਤੇ ਬਾਕੀ ਰਾਸ਼ੀ ਸਮੇਤ ਸੇਵਾ ਮੁਕਤ ਮੁਨਾਫ਼ਾ ਆਦਿ ਦੀ ਇੱਕ ਰੁਪਏ ਦੀ ਵੀ ਅਦਾਇਗੀ ਨਹੀਂ ਹੋ ਰਹੀ।  ‘ਆਪ’ ਆਗੂਆਂ ਦੇ ਅਨੁਸਾਰ ਇਹ ਹਾਲਾਤ ਪਿਛਲੀ 15 ਜੁਲਾਈ ਤੋਂ ਬਣੇ ਹੋਏ ਹਨ ਅਤੇ ਓਵਰ-ਡਰਾਫਟ ਦੀ ਹਾਲਤ ਵਿੱਚ ਅਗਲੇ ਦਿਨਾਂ ਵਿੱਚ ਵੀ ਸੁਧਾਰ ਦੀ ਕੋਈ ਉਮੀਦ ਨਜ਼ਰ ਨਹੀਂ ਆ ਰਹੀ ਹੈ।  

ਜਸਬੀਰ ਸਿੰਘ ਬੀਰ ਨੇ ਦੱਸਿਆ ਕਿ ਸਰਕਾਰ  ਦੇ ਵਿੱਤੀ ਸੰਕਟ ਦਾ ਅੰਦਾਜਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਸਰਕਾਰੀ ਕਰਮਚਾਰੀ ਅਤੇ ਪਂੈਸ਼ਨਰਾਂ ਸਾਲ 2014 ਦੀ ਮਹਿੰਗਾਈ ਭੱਤੇ ( ਡੀਏ) ਦੀ ਦੋ ਬਾਕੀ ਕਿਸ਼ਤਾਂ ਦਾ ਅੱਜ ਤੱਕ ਇੰਤਜਾਰ ਕਰ ਰਹੇ ਹਨ। ਜਨਵਰੀ 2016 ਨੂੰ ਐਲਾਨ ਕੀਤੇ 6 ਪ੍ਰਤੀਸ਼ਤ ਡੀਏ ਦੀ ਕਿਸ਼ਤ ਵੀ ਅੱਜ ਤੱਕ ਜਾਰੀ ਨਹੀਂ ਕੀਤੀ ਗਈ। ਸੰਘਰਸ਼ ਕਰਨ ਲਈ ਮਜਬੂਰ ਕਰਮਚਾਰੀ ਸੰਗਠਨਾਂ ਨਾਲ ਖ਼ਜ਼ਾਨਾ-ਮੰਤਰੀ ਤੋਂ ਲੈ ਕੇ ਮੁੱਖ ਮੰਤਰੀ ਤੱਕ ਵਲੋਂ ਕੀਤੇ ਗਏ ਵਾਅਦੇ ਵਫਾ ਨਹੀਂ ਹੋ ਰਹੇ ।  ‘ਆਪ’ ਆਗੂਆਂ ਨੇ ਪੰਜਾਬ ਦੇ ਸਰਕਾਰੀ ਕਰਮਚਾਰੀਆਂ ਅਤੇ ਪੈਂਸ਼ਨਰਾਂ ਨੂੰ ਭਰੋਸਾ ਦਿੱਤਾ ਕਿ ਵਰਤਮਾਨ ਸਰਕਾਰ ਤੋਂ ਉਨਾਂ ਨੂੰ ਕੋਈ ਉਮੀਦ ਨਹੀਂ ਪਰੰਤੂ 2017 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਸਰਕਾਰੀ ਕਰਮਚਾਰੀਆਂ, ਅਧਿਕਾਰੀਆਂ ਅਤੇ ਸੇਵਾ ਮੁਕਤ ਪੈਂਸ਼ਨਰਾਂ ਦੇ ਹਿਤਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ, ਕਿਉਂਕਿ ਅਕਾਲੀ ਦਲ ਅਤੇ ਕਾਂਗਰਸ ਸਰਕਾਰਾਂ ਦੇ ਭਿ੍ਰਸ਼ਟਾਚਾਰ ਅਤੇ ਵਿੱਤੀ ਮਾੜੇ ਪ੍ਰਬੰਧਾਂ ਦੇ ਕਾਰਨ ਅੱਜ ਸਰਕਾਰੀ ਕਰਮਚਾਰੀ ਅਤੇ ਅਧਿਕਾਰੀ ਬੇਹੱਦ ਦਬਾਅ ਵਿੱਚ ਕੰਮ ਕਰਨ ਨੂੰ ਮਜਬੂਰ ਹਨ ।  ਇੱਕ-ਇੱਕ ਕਰਮਚਾਰੀ ਅਤੇ ਅਧਿਕਾਰੀ ਉਤੇ ਕਈ-ਕਈ ਸੀਟਾਂ ਦਾ ਕਾਰਜਭਾਰ ਹੈ ।    

 

Tags: Jasbir Singh Bir

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD