Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ਼ਗਨ ਸਕੀਮ ਅਧੀਨ 5,55,946 ਪਰਿਵਾਰਾਂ ਨੂੰ 833.76 ਕਰੋੜ ਰੁਪਏ ਦੀ ਰਾਸ਼ੀ ਵੰਡੀ - ਗੁਲਜ਼ਾਰ ਸਿੰਘ ਰਣੀਕੇ

ਸ਼ਗਨ ਸਕੀਮਾਂ ਦੁਆਰਾ ਵੱਡੇ ਪੱਧਰ ਤੇ ਲੋੜਵੰਦ ਲੋਕਾਂ ਨੂੰ ਵਿੱਤੀ ਸਹਾਇਤਾ ਦਿੱਤੀ ਗਈ

Web Admin

Web Admin

5 Dariya News

ਚੰਡੀਗੜ੍ਹ , 29 Sep 2016

Last updated on: Sep 29, 2016, 00:00 IST

ਪੰਜਾਬ ਸਰਕਾਰ ਨੇ ਸ਼ਗਨ ਸਕੀਮ ਨੂੰ ਸੂਬੇ ਵਿੱਚ ਸਫਲਤਾਪੂਰਵਕ ਲਾਗੂ ਕੀਤਾ ਹੈ, ਜਿਸ ਦੁਆਰਾ ਵੱਡੇ ਪੱਧਰ ਤੇ ਲੋੜਵੰਦ ਲੋਕਾਂ ਨੂੰ ਵਿਤੀ ਸਹਾਇਤਾ ਦੇ ਕੇ ਇਤਿਹਾਸ ਰਚਿਆ ਹੈ। ਇਸ ਸਕੀਮ ਅਧੀਨ ਸੂਬੇ ਦੇ ਆਰਥਿਕ ਪੱਖੋਂ ਕਮਜ਼ੋਰ ਲੋੜਵੰਦ 5,55,946 ਪਰਿਵਾਰਾਂ ਨੂੰ 833.76 ਕਰੋੜ ਰੁਪਏ ਦੀ ਰਾਸ਼ੀ ਵੰਡ ਕੇ ਵਿੱਤੀ ਸਹਾਇਤਾ ਦਿੱਤੀ ਗਈ।  ਇਸ ਬਾਰੇ ਜਾਣਕਾਰੀ ਦਿੰਦਿਆਂ ਅਨੁਸੂਚਿਤ ਜਾਤੀਆਂ ਅਤੇ ਪੱਛੜੀ ਸ਼੍ਰੇਣੀਆਂ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਦੱਸਿਆ ਕਿ ਅਕਾਲੀ-ਭਾਜਪਾ ਸਰਕਾਰ ਨੇ ਸ਼ਗਨ ਸਕੀਮ ਅਧੀਨ  ਲੋੜਵੰਦ ਪਰਿਵਾਰਾਂ ਨੂੰ ਵੱਡੇ ਪੱਧਰ ਤੇ ਵਿਤੀ ਸਹਾਇਤਾ ਦਿੱਤੀ ਹੈ ਜੋ ਅੱਜ ਤੱਕ ਕਿਸੇ ਵੀ ਸੂਬਾ ਸਰਕਾਰ ਵੱਲੋਂ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਭਲਾਈ ਵਿਭਾਗ ਦੁਆਰਾ ਚਲਾਈ ਜਾ ਰਹੀ ਸ਼ਗਨ ਸਕੀਮ ਤਹਿਤ ਲੜਕੀਆਂ ਦੇ ਵਿਆਹਾਂ ਲਈ ਆਰਥਿਕ ਸਹਾਇਤਾ ਦਿੱਤੀ ਜਾਂਦੀ ਹੈ ਅਤੇ ਸਕੀਮ ਦੇ ਸਫਲ ਤਜਰਬੇ ਨੂੰ ਦੇਖਦੇ ਹੋਏ ਇਸ ਵਿਸ਼ੇਸ਼ ਸਕੀਮ ਨੂੰ ਵਿਆਪਕ ਪੱਧਰ ਤੇ ਲਾਗੂ ਕਰਕੇ ਲੱਖਾਂ ਪਰਿਵਾਰਾਂ ਨੂੰ ਲਾਭ ਦਿੱਤਾ ਗਿਆ ਹੈ। ਭਲਾਈ ਮੰਤਰੀ ਨੇ ਦੱਸਿਆ ਕਿ ਸਕੀਮ ਤਹਿਤ ਯੋਗ ਬਿਨੈਕਾਰਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਲਈ 1 ਅਪ੍ਰੈਲ 2009 ਤੋਂ 31 ਮਾਰਚ 2016 ਤੱਕ ਦੇ ਲੱਗਭੱਗ 30,000 ਯੋਗ ਮਾਮਲੇ ਨੂੰ ਮੁੜ ਵਿਚਾਰ ਕੇ ਸ਼ਗਨ ਸਕੀਮ ਦਾ ਲਾਭ  ਦਿੱਤਾ ਗਿਆ ਹੈ ਜੋ ਸੂਬਾ ਸਰਕਾਰ ਦਾ ਸ਼ਲਾਘਾ-ਯੋਗ ਫੈਸਲਾ ਸਾਬਿਤ ਹੋਇਆ ਹੈ।

ਭਲਾਈ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ  ਦੱਸਿਆ ਕਿ  ਵਿੱਤੀ ਸਾਲ 2007-08 ਵਿੱਚ 26,658 ਲਾਭਪਾਤਰੀਆਂ ਨੂੰ 39.99 ਕਰੋੜ ਰੁਪਏ, 2008-09 ਵਿੱਚ 59,989 ਲਾਭਪਾਤਰੀਆਂ ਨੂੰ 89.98 ਕਰੋੜ ਰੁਪਏ, 2009-10 ਵਿੱਚ 23,332 ਲਾਭਪਾਤਰੀਆਂ ਨੂੰ 35.00 ਕਰੋੜ ਰੁਪਏ, 2010-11 ਵਿੱਚ 53,331 ਲਾਭਪਾਤਰੀਆਂ ਨੂੰ 80.00 ਕਰੋੜ ਰੁਪਏ, 2011-12 ਵਿੱਚ 48,284 ਲਾਭਪਾਤਰੀਆਂ ਨੂੰ 72.27 ਕਰੋੜ ਰੁਪਏ, 2012-13 ਵਿੱਚ 82,867 ਲਾਭਪਾਤਰੀਆਂ ਨੂੰ 124.30 ਕਰੋੜ ਰੁਪਏ, 2013-14 ਵਿੱਚ 80,810 ਲਾਭਪਾਤਰੀਆਂ ਨੂੰ 121.21 ਕਰੋੜ ਰੁਪਏ, 2014-15 ਵਿੱਚ 58,362 ਲਾਭਪਾਤਰੀਆਂ ਨੂੰ 87.54 ਕਰੋੜ ਰੁਪਏ, 2015-16 ਵਿੱਚ 59,979 ਲਾਭਪਾਤਰੀਆਂ  ਨੂੰ 89.97 ਕਰੋੜ ਰੁਪਏ ਅਤੇ ਸਾਲ 2016-17 ਵਿੱਚ ਅਗਸਤ ਮਹੀਨੇ ਤੱਕ 62,334 ਲਾਭਪਾਤਰੀਆਂ ਨੂੰ 93.50 ਕਰੋੜ ਰੁਪਏ ਦੀ ਰਾਸ਼ੀ ਸ਼ਗਨ ਸਕੀਮ ਅਧੀਨ ਵੰਡੀ ਗਈ ਹੈ।

 

Tags: Gulzar Singh Ranike

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD