Saturday, 11 May 2024

 

 

ਖ਼ਾਸ ਖਬਰਾਂ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

 

ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ- ਸ਼ਰਨਜੀਤ ਸਿੰਘ ਢਿੱਲੋਂ

ਕਿਹਾ! ਵਿਰੋਧੀ ਪਾਰਟੀਆਂ ਕੋਲ ਗਠਜੋੜ ਸਰਕਾਰ ਵਿਰੁਧ ਕੋਈ ਮੁੱਦਾ ਨਹੀਂ , ਪਿੰਡ ਕਡਿਆਣਾ ਅਤੇ ਮਾਂਗਟ ਸਕੂਲ ਦੀਆਂ ਵਿਦਿਆਰਥਣਾਂ ਨੂੰ ਸਾਈਕਲਾਂ ਦੀ ਵੰਡ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 29 Sep 2016

ਪੰਜਾਬ ਸਰਕਾਰ ਦੇ ਸਿੰਚਾਈ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਪੰਜਾਬ ਦੀ ਅਕਾਲੀ ਭਾਜਪਾ ਗਠਜੋੜ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗਠਜੋੜ ਸਰਕਾਰ ਵਿਰੁਧ ਕੋਈ ਮੁੱਦਾ ਨਹੀਂ ਹੈ, ਜਿਸ ਕਾਰਨ ਜਿਸ ਕਾਰਨ ਇਹ ਲੋਕਾਂ ਵਿੱਚ ਗੁੰਮਰਾਹਕੁੰਨ ਅਤੇ ਮਨਘੜਤ ਪ੍ਰਚਾਰ ਕਰਨ 'ਤੇ ਲੱਗੀਆਂ ਹੋਈਆਂ ਹਨ। ਪਰ ਸੂਬੇ ਦੇ ਲੋਕ ਬਹੁਤ ਸਿਆਣੇ ਹਨ ਅਤੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਲਈ ਕਰਵਾਏ ਗਏ ਕੰਮਾਂ ਤੋਂ ਜਾਣੂ ਹਨ, ਜਿਸ ਕਾਰਨ ਉਹ ਵਿਰੋਧੀਆਂ ਦੀਆਂ ਗੱਲਾਂ ਵਿੱਚ ਨਹੀਂ ਆਉਣਗੇ।ਪਿੰਡ ਕਡਿਆਣਾ ਕਲਾਂ ਅਤੇ ਪਿੰਡ ਮਾਂਗਟ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿਖੇ ਵਿਦਿਆਰਥਣਾਂ ਨੂੰ ਮਾਈ ਭਾਗੋ ਵਿਦਿਆ ਯੋਜਨਾ ਤਹਿਤ ਮੁਫ਼ਤ ਸਾਈਕਲਾਂ ਦੀ ਵੰਡ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ. ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ ਅਤੇ ਉੱਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਦਾ ਇੱਕ ਨੁਕਾਤੀ ਮਿਸ਼ਨ ਸੂਬੇ ਦਾ ਸਰਬਪੱਖੀ ਵਿਕਾਸ ਕਰਨਾ ਹੈ, ਜਿਸ ਤਹਿਤ ਸੂਬੇ ਵਿੱਚ ਕਈ ਲੋਕ ਹਿੱਤ ਵਾਲੀਆਂ ਭਲਾਈ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬੇਰੁਜ਼ਗਾਰਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣ ਲਈ 1.14 ਲੱਖ ਨੌਕਰੀਆਂ 'ਤੇ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਬਿਲਕੁਲ ਪਾਰਦਰਸ਼ੀ ਢੰਗ ਨਾਲ ਯੋਗ ਉਮੀਦਵਾਰਾਂ ਨੂੰ ਭਰਤੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਬੁਢਾਪਾ ਪੈਨਸ਼ਨ 250 ਰੁਪਏ ਤੋਂ ਵਧਾ ਕੇ 500 ਰੁਪਏ ਕਰ ਦਿੱਤੀ ਹੈ। ਜਦਕਿ ਇਸ ਤੋਂ ਇਲਾਵਾ ਹੋਰ ਕਈ ਭਲਾਈ ਯੋਜਨਾਵਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਅਗਲੇ ਸਮੇਂ ਦੌਰਾਨ 100 ਫੀਸਦੀ ਘਰਾਂ ਨੂੰ ਪੀਣ ਵਾਲਾ ਸਾਫ਼ ਪਾਣੀ ਅਤੇ ਪਖ਼ਾਨਾ ਸਹੂਲਤਾਂ ਨਾਲ ਲੈੱਸ ਕਰ ਦਿੱਤਾ ਜਾਵੇਗਾ।ਇਸ ਤੋਂ ਪਹਿਲਾਂ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸ੍ਰ. ਢਿੱਲੋਂ ਨੇ ਕਿਹਾ ਕਿ ਉਹ ਜੀਵਨ ਵਿੱਚ ਕੁਝ ਬਣਨ ਲਈ ਪੂਰੀ ਮਿਹਨਤ ਕਰਨ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਆਪਣੇ ਨਿਸ਼ਾਨੇ ਤੈਅ ਕਰਕੇ ਉਨ੍ਹਾਂ ਨੂੰ ਪ੍ਰਾਪਤ ਕਰਨ ਲਈ ਯਤਨ ਕਰਨ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਖੇਡਾਂ ਅਤੇ ਹੋਰ ਗਤੀਵਿਧੀਆਂ ਵਿੱਚ ਭਾਗ ਲੈਣ ਦੇ ਨਾਲ-ਨਾਲ ਰੋਜ਼ਾਨਾ ਅਖ਼ਬਾਰ ਪੜਨ ਅਤੇ ਕੰਪਿਊਟਰ ਸਿੱਖਿਆ ਵਿੱਚ ਮੁਹਾਰਤ ਹਾਸਿਲ ਕਰਨ ਦੇ ਯਤਨ ਕਰਨ। ਸਮਾਗਮਾਂ ਦੌਰਾਨ ਸੀਨੀਅਰ ਅਕਾਲੀ ਆਗੂ ਸ੍ਰ. ਗੁਰਚਰਨ ਸਿੰਘ ਮੇਹਰਬਾਨ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

 

Tags: Sharanjit Singh Dhillon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD