Monday, 13 May 2024

 

 

ਖ਼ਾਸ ਖਬਰਾਂ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ

 

ਮਹਾਤਮਾ ਗਾਂਧੀ ਦੀ ਸੋਚ ਨੂੰ ਸਫ਼ਲ ਕਰਨ ਦਾ ਕੰਮ ਸਿਰਫ਼ ਨਰੇਂਦਰ ਮੋਦੀ ਨੇ ਕੀਤਾ : ਪ੍ਰਭਾਤ ਝਾਅ

ਭਾਜਪਾ ਆਗੂਆਂ ਤੇ ਵਰਕਰਾਂ ਨੂੰ ਪੰਡਤ ਦੀਨ ਦਿਆਲ ਉਪਾਧਿਆਏ ਦੇ ਪਦਚਿੰਨ੍ਹਾਂ 'ਤੇ ਚੱਲਣ ਦਾ ਸੱਦਾ

Web Admin

Web Admin

5 Dariya News

ਚੰਡੀਗੜ੍ਹ , 02 Oct 2016

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਮੀਤ ਪ੍ਰਧਾਨ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਪ੍ਰਭਾਤ ਝਾਅ ਨੇ ਅੱਜ 2 ਅਕਤੂਬਰ ਨੂੰ ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸ਼ਤਰੀ ਦੇ ਜਨਮ ਦਿਵਸ ਮੌਕੇ ਕਿਹਾ ਹੈ ਕਿ ਭਾਰਤੀ ਰਾਜਨੀਤੀ ਵਿਚ ਬਹੁਤ ਸਾਰੇ ਨੇਤਾਵਾਂ ਨੇ ਮਹਾਤਮਾਂ ਗਾਂਧੀ ਦੇ ਨਾਮ ਦਾ ਸਹਾਰਾ ਲਿਆ ਹੈ, ਲੇਕਿਨ ਮਹਾਤਮਾ ਗਾਂਧੀ ਦੀ ਸੋਚ ਨੂੰ ਸਫ਼ਲ ਕਰਨ ਦਾ ਕੰਮ ਸਿਰਫ਼ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕੀਤਾ ਹੈ। ਸ੍ਰੀ ਝਾਅ ਭਾਜਪਾ ਦੀ ਪੰਜਾਬ ਇਕਾਈ ਦੀ ਕਾਰਜਕਾਰਨੀ ਬੈਠਕ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਦੇਸ਼ ਲਾਲ ਬਹਾਦਰ ਸ਼ਾਸ਼ਤਰੀ ਨੂੰ ਵੀ ਕਦੇ ਨਹੀਂ ਭੁਲਾ ਸਕੇਗਾ, ਜਿਸਨੇ ਜੈ ਜਵਾਨ ਜੈ ਕਿਸਾਨ ਦਾ ਨਾਅਰਾ ਦਿੱਤਾ। ਉਨ੍ਹਾਂ ਕਿਹਾ ਕਿ ਸਾਲ 1965 ਵਿਚ ਜਦੋਂ ਪਾਕਿਸਤਾਨ ਅੱਖ ਵਿਖਾਉÎਣ ਲੱਗਾ ਤਾਂ ਸ਼ਾਸ਼ਤਰੀ ਜੀ ਦੀ ਅਗਵਾਈ ਵਿਚ ਭਾਰਤ ਨੇ ਪਾਕਿਸਤਾਨ ਦੀਆਂ ਦੋਵੇਂ ਅੱਖਾਂ ਕੱਢ ਦੇਣ ਦਾ ਕੰਮ ਕੀਤਾ, ਜਦੋਂ ਪਾਕਿਸਤਾਨ ਦੇ ਘਰ 'ਚ ਵੜ੍ਰ੍ਹ ਕੇ ਯੁੱਧ ਜਿੱਤ ਲਿਆ।ਰਾਜ ਸਭਾ ਮੈਂਬਰ ਪ੍ਰਭਾਤ ਝਾਅ ਨੇ ਕਾਰਜਕਾਰਨੀ ਬੈਠਕ ਦੇ ਮਾਧਿਅਮ ਨਾਲ ਭਾਰਤੀ ਸੈਨਾ ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਪਾਕਿਸਤਾਨ ਕਬਜ਼ੇ ਵਾਲੇ ਖੇਤਰ ਵਿਚ ਘੁਸ ਕੇ ਅੱਤਵਾਦੀਆਂ ਦੇ ਅੱਡੇ ਤਬਾਹ ਕਰਨ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸੈਨਾ ਤੇ ਪ੍ਰਧਾਨ ਮੰਤਰੀ ਉਪਰ ਦੇਸ਼ ਦੀ 125 ਕਰੋੜ ਅਬਾਦੀ ਦੀ ਸੁਰੱਖਿਆ ਦਾ ਜਿੰਮ੍ਹਾ ਹੈ ਅਤੇ ਉਨ੍ਹਾਂ ਅਪਣਾ ਫਰਜ਼ ਬਾਖੂਬੀ ਨਿਭਾਇਆ ਹੈ। 

ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਭਾਰਤ ਨੇ ਕਦੇ ਵੀ ਕਿਸੇ 'ਤੇ ਹਮਲਾ ਨਹੀਂ ਕੀਤਾ, ਲੇਕਿਨ ਜੰਮੂ ਕਸ਼ਮੀਰ ਦੇ ਉੜੀ ਸੈਕਟਰ ਵਿਚ ਪਾਕਿਸਤਾਨ ਵਲੋਂ ਭਾਰਤ ਦੇ 18 ਸੈਨਿਕਾਂ ਨੂੰ ਸ਼ਹੀਦ ਕਰਨ ਉਪਰੰਤ ਸਰਕਾਰ ਨੇ ਉਸੇ ਸਮੇਂ ਇਹ ਨਿਰਣਾ ਕਰ ਲਿਆ ਸੀ ਕਿ ਸ਼ਹੀਦ ਸੈਨਿਕਾਂ ਦੀ ਕੁਰਬਾਨੀ ਅਜਾਈਂ ਨਹੀਂ ਜਾਏਗੀ।ਭਾਜਪਾ ਆਗੂ ਪ੍ਰਭਾਤ ਝਾਅ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਲੋਂ ਦੇਸ਼ ਭਰ ਵਿਚ ਏਕਤਾ ਦਾ ਸੁਨੇਹਾ ਦੇਣ ਵਾਲੇ ਪੰਡਤ ਦੀਨ ਦਿਆਲ ਉਪਾਧਿਆਏ ਨੂੰ ਸਮਰਪਿਤ ਵਰ੍ਹਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਪਾਰਟੀ ਵਰਕਰਾਂ ਨੂੰ ਕਿਹਾ ਕਿ ਅੱਜ ਦੇ ਸਮੇਂ ਸਮਾਜਿਕ ਸਰੋਕਾਰਾਂ ਤੋਂ ਦੂਰ ਰਹਿ ਕੇ ਰਾਜਨੀਤੀ ਹੋ ਰਹੀ ਹੈ, ਜਦਕਿ ਏਨੇ ਵਰ੍ਹੇ ਪਹਿਲਾਂ ਹੀ ਸ੍ਰੀ ਉਪਾਧਿਆਏ ਨੇ ਸਮਾਜ ਦੀ ਸੇਵਾ ਕਰਦਿਆਂ ਰਾਜਨੀਤਿਕ ਫਰਜ਼ ਨਿਭਾਉਣ ਦਾ ਸੁਨੇਹਾ ਦੇ ਦਿੱਤਾ ਸੀ। ਉਨ੍ਹਾਂ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਪੰਡਤ ਦੀਨ ਦਿਆਲ ਉਪਾਧਿਆਏ ਦੀ ਸ਼ਖਸੀਅਤ ਤੋਂ ਸਿੱਖਿਆ ਲੈਂਦਿਆਂ ਉਨ੍ਹਾਂ ਦੇ ਪਦਚਿੰਨ੍ਹਾਂ 'ਤੇ ਚੱਲਣ ਦਾ ਸੱਦਾ ਦਿੱਤਾ ਅਤੇ ਨਸੀਹਤ ਦਿੱਤੀ ਕਿ ਮੀਡੀਆ 'ਚ ਤਸਵੀਰ ਖਿਚਵਾਉਣ ਨੂੰ ਤਰਜ਼ੀਹ ਦੇਣ ਦੀ ਜਗ੍ਹਾ ਅਤੇ ਹੋਰ ਅਜਿਹੀਆਂ ਛੋਟੀਆਂ ਚੀਜ਼ਾਂ 'ਤੇ ਵੱਡੀ ਕਰਨ ਦੀ ਬਜਾਇ ਸਮਾਜ ਦੇ ਦਿਲ ਜਿੱਤ ਕੇ ਦੇਸ਼ ਪ੍ਰੇਮ ਦੀ ਭਾਵਨਾ ਨਾਲ ਕੁਝ ਅਜਿਹਾ ਕੀਤਾ ਜਾਵੇ ਕਿ ਲੋਕ ਤੁਹਾਨੂੰ ਸਦਾ ਯਾਦ ਕਰਨ।

 

Tags: BJP NATIONAL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD