Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜਗਮੀਤ ਬਰਾੜ ਦਾ ਮਲੇਰਕੋਟਲਾ 'ਚ ਆਪ ਤੇ ਲੋਕ ਹਿੱਤ ਅਭਿਆਨ ਵਰਕਰਾਂ ਵੱਲੋਂ ਸਵਾਗਤ

ਸਰਹੱਦ 'ਤੇ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਤੇ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦਿੱਤੇ ਜਾਣ ਦੀ ਮੰਗ ਕੀਤੀ

Web Admin

Web Admin

5 Dariya News

ਮਲੇਰਕੋਟਲਾ , 02 Oct 2016

Last updated on: Oct 02, 2016, 00:00 IST

ਜਗਮੀਤ ਸਿੰਘ ਬਰਾੜ ਦਾ ਮਲੇਰਕੋਟਲਾ 'ਚ ਇਕ ਸ਼ਾਨਦਾਰ ਰੋਡ ਸ਼ੋਅ ਨਾਲ ਸਵਾਗਤ ਕੀਤਾ ਗਿਆ, ਜਿਹੜਾ ਲੋਕ ਹਿੱਤ ਅਭਿਆਨ ਤੇ ਆਮ ਆਦਮੀ ਪਾਰਟੀ ਦੀਆਂ ਲੋਕਲ ਯੂਨਿਟਾਂ ਵੱਲੋਂ ਸਾਂਝੇ ਤੌਰ 'ਤੇ ਅਯੋਜਿਤ ਕੀਤਾ ਗਿਆ ਸੀ। ਰੋਡ ਸ਼ੋਅ ਸ਼ਹਿਰ ਦੇ ਮੁੱਖ ਬਜ਼ਾਰਾਂ ਤੋਂ ਹੁੰਦਾ ਹੋਇਆ ਨਿਕਲਿਆ, ਜਿਸਦਾ ਸਥਾਨਕ ਨਿਵਾਸੀਆਂ ਵੱਲੋਂ ਕਈ ਸਥਾਨਾਂ 'ਤੇ ਫੁੱਲਾਂ ਦੀਆਂ ਵਰਖਾ ਕਰਕੇ ਸਵਾਗਤ ਕੀਤਾ ਗਿਆ।ਬਾਅਦ 'ਚ ਬਰਾੜ ਨੇ ਆਪ ਤੇ ਲੋਕ ਹਿੱਤ ਅਭਿਆਨ ਦੇ ਵਰਕਰਾਂ ਨੂੰ ਹੋਟਲ ਇੰਪਾਇਰ 'ਚ ਸੰਬੋਧਨ ਕਰਦਿਆ ਉਨ੍ਹਾਂ ਵੱਲੋਂ ਚੋਣਾਂ ਦੌਰਾਨ ਸ਼ਾਨਦਾਰ ਜਿੱਤ ਦਰਜ਼ ਕਰਨ ਲਈ ਕੀਤੀ ਜਾ ਰਹੀ ਮਿਹਨਤ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਮਲੇਰਕੋਟਲਾ ਦੇ ਲੋਕਾਂ ਤੋਂ ਮਿੱਲੇ ਪਿਆਰ ਤੇ ਵਰਕਰਾਂ ਅਤੇ ਸਮਰਥਕਾਂ ਵਿਚਾਲੇ ਉਤਸਾਹ ਨੂੰ ਦੇਖ ਕੇ ਉਹ ਬਹੁਤ ਪ੍ਰਭਾਵਿਤ ਹੋਏ ਹਨ, ਜਿਹੜੇ ਆਪ ਦੀ ਰਿਕਾਰਡ ਅੰਤਰ ਨਾਲ ਜਿੱਤ ਪੁਖਤਾ ਕਰਨਗੇ।ਇਸ ਮੌਕੇ ਉਨ੍ਹਾਂ ਨੇ ਮਲੇਰਕੋਟਲਾ 'ਚ ਸਾਰੇ ਧਰਮਾਂ ਵਿਚਾਲੇ ਆਪਸੀ ਭਾਈਚਾਰੇ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਮਲੇਰਕੋਟਲਾ ਧਰਮਾਂ ਤੇ ਨਸਲਾਂ ਦਾ ਸੰਗਮ ਹੈ, ਉਹ ਭਾਰਤ ਤੇ ਪਾਕਿਸਤਾਨ ਦੇ ਆਗੂਆਂ ਨੂੰ ਮੁੜ ਕੇ ਗੱਲਬਾਤ ਦੀ ਪ੍ਰੀਕ੍ਰਿਆ ਸ਼ੁਰੂ ਕਰਨ ਦੀ ਅਪੀਲ ਕਰਦੇ ਹਨ। ਸਰਹੱਦ ਪਾਰ ਅੱਤਵਾਦ, ਸਰਜੀਕਲ ਫੌਜ਼ੀ ਹਮਲੇ, ਪਾਣੀ ਰੋਕਣ, ਲੋਕਾਂ ਨੂੰ ਇਕ ਦੂਜੇ ਨਾਲ ਮਿਲਣ ਤੋਂ ਰੋਕਣ ਨਾਲ ਕੋਈ ਹੱਲ ਨਹੀਂ ਨਿਕਲਣ ਵਾਲਾ।

ਇਸ ਦੌਰਾਨ ਆਪਣੇ ਤਿੰਨ ਰੋਜ਼ਾ ਸਰਹੱਦੀ ਕੈਂਪਾਂ ਦੇ ਦੌਰੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਭਾਵੇਂ 1947 ਹੋਵੇ, 1965 ਜਾਂ ਫਿਰ 1971, ਦੋਵੇਂ ਪਾਸੇ ਸੱਭ ਤੋਂ ਜ਼ਿਆਦਾ ਨੁਕਸਾਨ ਪੰਜਾਬੀਆਂ ਦਾ ਹੋਇਆ ਹੈ। ਪੰਜਾਬ ਵੰਡਿਆ ਗਿਆ, ਪੰਜਾਬੀ ਮਾਰੇ ਗਏ, ਪੰਜਾਬ ਨੇ ਸੱਭ ਤੋਂ ਜ਼ਿਆਦਾ ਬੁਰਾ ਵਕਤ ਝੇਲਿਆ। ਅੱਜ ਇਕ ਵਾਰ ਫਿਰ ਤੋਂ ਪੰਜਾਬ ਫੌਜ਼ ਨਾਲ ਪਹਿਲੀ ਕਤਾਰ 'ਚ ਖੜ੍ਹਿਆ ਹੈ, ਪਰ ਕੀ ਪੰਜਾਬ ਦੇ ਬਲਿਦਾਨ ਦਾ ਸਾਡੀ ਸਰਕਾਰ ਨੇ ਮੁੱਲ ਪਾਇਆ ਹੈ?ਸਰਹੱਦੀ ਜ਼ਿਲ੍ਹਿਆਂ ਤੇ ਸ਼ਰਨਾਰਥੀ ਕੈਂਪਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਲੋਕ ਪ੍ਰੇਸ਼ਾਨ ਤੇ ਡਰੇ ਹੋਏ ਹਨ। ਉਨ੍ਹਾਂ ਨੇ ਹਜ਼ਾਰਾਂ ਟਰਾਲੀਆਂ ਤੇ ਛੋਟੇ ਟਰੱਕਾਂ ਨੂੰ ਸਮਾਨ ਭਰ ਕੇ ਕੈਂਪਾਂ ਵੱਲ ਜਾਂਦੇ ਦੇਖਿਆ ਹੈ, ਜਿਥੇ ਬਹੁਤ ਘੱਟ ਇੰਤਜਾਮ ਹਨ ਤੇ ਕੋਈ ਜਾਣਕਾਰੀ ਨਹੀਂ ਹੈ। ਇਹ ਸਥਾਨਕ ਲੋਕਾਂ ਵਿਚਾਲੇ ਡਰ ਤੇ ਭੈਅ ਪੈਦਾ ਕਰ ਰਿਹਾ ਹੈ।ਉਨ੍ਹਾਂ ਨੇ ਅਖੀਰ 'ਚ ਕਿਹਾ ਕਿ ਕਿਸਾਨ ਪਹਿਲਾਂ ਹੀ ਲੋਨਾਂ ਦੇ ਭਾਰ ਹੇਠਾਂ ਦੱਬੇ ਹੋਏ ਹਨ, ਜਿਨ੍ਹਾਂ ਨੂੰ ਹੁਣ ਖੜ੍ਹੀਆਂ ਫਸਲਾਂ ਛੱਡਣ ਲਈ ਮਜ਼ਬੂਰ ਹੋਣਾ ਪਿਆ ਹੈ। ਅਜਿਹੇ 'ਚ ਜੇ ਸਰਕਾਰ ਨੇ ਤੁਰੰਤ ਮੁਆਵਜ਼ਾ ਨਾ ਦਿੱਤਾ, ਤਾਂ ਪੰਜਾਬ ਦੀ ਪੇਂਡੂ ਅਰਥ ਵਿਵਸਥਾ ਹੋਰ ਹੇਠਾਂ ਖਿਸਕ ਜਾਵੇਗੀ, ਜੋ ਆਉਂਦਿਆਂ ਦਿਨਾਂ 'ਚ ਹੋਰ ਖੁਦਕੁਸ਼ੀਆਂ ਦਾ ਕਾਰਨ ਬਣੇਗੀ। ਅੱਜ ਅਸੀਂ ਗਾਂਧੀ ਜਯੰਤੀ ਤੇ ਲਾਲ ਬਹਾਦਰ ਸ਼ਾਸਤਰੀ ਦਾ ਜਨਮ ਦਿਨ ਮਨਾਉਂਦੇ ਹਾਂ, ਇਸ ਲਈ ਗਾਂਧੀ ਦਾ ਸ਼ਾਂਤੀ ਤੇ ਸ਼ਾਸਤਰੀ ਦਾ ਜੈ ਜਵਾਨ, ਜੈ ਕਿਸਾਨ ਦਾ ਸੰਦੇਸ਼ ਨਾਲ ਚੱਲਣਾ ਚਾਹੀਦਾ ਹੈ। ਅਸੀਂ ਉੜੀ ਤੇ ਪਠਾਨਕੋਟ 'ਚ ਆਪਣੇ ਸ਼ਹੀਦਾਂ ਦਾ ਬਦਲਾ ਲੈ ਲਿਆ ਹੈ, ਹੁਣ ਸਾਨੂੰ ਕਿਸਾਨਾਂ ਨਾਲ ਖੜ੍ਹਨਾ ਚਾਹੀਦਾ ਹੈ।

 

Tags: Jagmeet Singh Brar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD