Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

'ਆਪ' ਸਰਕਾਰ ਪ੍ਰਾਰਟੀ ਬਿਜਨੈਸ ਨੂੰ ਲਿਆਏਗੀ ਮੁੜ ਲੀਹਾਂ ਤੇ: ਕੰਵਰ ਸੰਧੂ

ਕੋਲੋਨਾਈਜ਼ਰਾਂ ਤੋਂ ਹੱਟੇਗਾ ਭਾਰੀ ਟੈਕਸਾਂ ਦਾ ਬੋਝ, ਗਰੀਬਾਂ ਨੂੰ ਦੇਵਾਂਗੇ ਸਸਤੇ ਮਕਾਨ :ਕੰਵਰ ਸੰਧੂ

Web Admin

Web Admin

5 Dariya News

ਲੁਧਿਆਣਾ , 05 Oct 2016

ਆਮ ਆਦਮੀ ਪਾਰਟੀ ਦੀ ਚੋਣ ਮਨੋਰਥ ਪੱਤਰ ਤਿਆਰ ਕਰਨ ਲਈ ਬਣਾਈ  ਕਮੇਟੀ ਦੇ ਮੁੱਖੀ ਕੰਵਰ ਸੰਧੂ ਵਲੋਂ ਵਪਾਰ, ਸਨਅੱਤਾਂ ਅਤੇ ਟਰਾਂਸਪੋਰਟ ਲਈ ਮੈਨੀਫੈਸਟੋ ਤਿਆਰ ਕਰਨ ਲਈ ਵਿਖੇ ਇਕ 'ਪੰਜਾਬ ਬੋਲਦਾ' ਪ੍ਰੋਗਰਾਮ ਦਾ ਆਯੋਜ਼ਨ ਕੀਤਾ ਗਿਆ, ਜਿਸ ਵਿਚ ਖਾਸ ਕਰਕੇ ਰੀਅਲ ਅਸਟੇਟ ਨਾਲ ਸਬੰਧਿਤ ਕਰੀਬ ਦੋ ਦਰਜਨ ਐਸੋਸੀeਸ਼ਨਾਂ  ਦੇ ਨੁਮਾਇੰਦਿਆਂ  ਪ੍ਰਾਪਰਟੀ ਵਪਾਰੀਆਂ ਅਤੇ ਕੋਲੋਨਾਈਜ਼ਰਾਂ ਦੀਆਂ  ਮੁਸ਼ਕਿਲਾਂ ਦੀ ਜਾਣਕਾਰੀ ਦਿੱਤੀ ਅਤੇ ਉਨਾਂ ਦੇ ਹੱਲ ਲਈ ਸੁਝਾਅ ਵੀ ਦਿੱਤੇ।ਇਸ ਸਮੇਂ ਸਮਾਗਮ ਨੂੰ ਸੰਬੋਧਨ ਕਰਦੇ, ਸ. ਸੰਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਬਣਨ ਤੇ ਭ੍ਰਿਸ਼ਟਾਚਾਰ  ਦਾ ਮੁਕੰਮਲ ਖਾਤਮਾ ਕੀਤਾ ਜਾਵੇਗਾ ਅਤੇ ਰੀਅਲ ਅਸਟੇਟ ਕਾਰੋਬਾਰ ਨੂੰ ਮੁੜ ਤੋਂ ਲੀਹਾਂ ਤੇ ਲਿਆਉਣ ਲਈ ਇਕ ਠੋਸ ਤਰਕਸੰਗਤ ਨੀਤੀ ਬਣਾਏਗੀ। ਉਨਾਂ ਕਿਹਾ ਕਿ  ਜਿਥੇ ਗਰੀਬ ਲੋਕਾਂ ਨੂੰ ਸਸਤੇ ਮਕਾਨ ਉਪਲੱਭਤ ਕਰਾਏ ਜਾਣਗੇ, ਉਥੇ ਹੀ ਕੋਲੋਨਾਈਜ਼ਰਾਂ ਅਤੇ ਦੂਜੇ ਪ੍ਰਾਪਰਟੀ ਕਾਰੋਬਾਰੀਆਂ ਦੀਆਂ ਸਾਰੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾਵੇਗਾ।ਉਨਾਂ ਕਿਹਾ ਕਿ ਪਹਿਲਾਂ ਹੀ ਮੌਜੂਦ ਸਾਰੀਆਂ ਕਲੋਨੀਆਂ ਨੂੰ ਇਕੋ ਵਾਰ ਰੈਗੂਲਰ ਕਰਕੇ ਮੁੱੜ ਤੋਂ ਅਣਅਧਿਕਾਰਤ ਕਲੋਨੀਆਂ ਨਹੀਂ ਬਣਨ ਦਿਤੀਆਂ ਜਾਣਗੀਆਂ। ਸ. ਸੰਧੂ ਨੇ ਯਕੀਨ ਦਵਾਇਆ ਕਿ ਕੋਲੋਨੀਆਂ ਵਿਕਸਤ ਕਰਨ ਤੇ ਬਾਦਲ ਸਰਕਾਰ ਵਲੋਂ ਲਗਾਏ ਭਾਰੀ ਈ ਡੀ ਸੀ ਅਤੇ ਸੀ ਐਲ ਯੂ ਚਾਰਜ  ਘੱਟ ਕਰਕੇ ਕਲੋਨੀਆਂ ਪਾਸ ਕਰਨ ਲਈ ਸਹੀ ਸਿੰਗਲ ਵਿੰਡੋ ਸਿਸਟਮ ਲਾਗੂ ਕੀਤਾ ਜਾਵੇਗਾ।ਉਨਾਂ ਕਿਹਾ ਕਿ ਆਪ ਸਰਕਾਰ ਬਣਨ ਤੇ ਸੂਬੇ ਵਿਚ ਪ੍ਰਾਪਰਟੀ ਦੇ ਕਾਰੋਬਾਰ ਨੂੰ  ਬੜਾਵਾ ਦੇਣ ਲਈ ਕਲੋਨੀਆਂ ਦੇ ਲਾਈਸੈਂਸ ਜਾਰੀ ਕਰਨ ਦਾ ਅਧਿਕਾਰ ਵੀ ਹੇਠਲੇ ਪੱਧਰ ਤੇ ਦੇ ਦਿਤਾ ਜਾਵੇਗਾ। ਉਨਾਂ ਕਿਹਾ ਕਿ ਸਮੇਂ ਸਮੇਂ ਤੇ ਇਸ ਕਾਰੋਬਾਰ ਨਾਲ ਜੁੜੇ ਲੋਕਾਂ ਨਾਲ ਵਿਚਾਰ ਕਰਕੇ ਸਰਕਾਰ ਆਪਣੀ ਨੀਤੀ ਵਿਚ ਲੋੜ ਅਨੁਸਾਰ ਸੋਧਾਂ ਕਰਦੀ ਰਹੇਗੀ।

ਸ. ਸੰਧੂ ਨੇ ਅਗੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਦੀਆਂ ਗਲਤ ਨੀਤੀਆਂ ਨੇ ਪੰਜਾਬ ਦੀ ਸਨਅੱਤ ਅਤੇ ਵਪਾਰ ਨੂੰ ਪੂਰੀ ਤਰਾਂ ਤਬਾਹ ਕਰਕੇ ਰੱਖ ਦਿਤਾ ਹੈ, ਜਿਥੇ ੧੮੦੦੦ ਤੋਂ ਵਧੇਰੈ ਸਨਅੱਤਾਂ ਦੂਜੇ ਸੂਬਿਆਂ ਵਿਚ  ਸ਼ਿਫਟ ਹੋ ਚੁਕੀਆਂ ਹਨ, ਉਥੇ ਹੀ ਰੀਅਲ਼ ਅਸਟੇਟ ਦਾ ਕਾਰੋਬਾਰ ਵੀ ਪੂਰੀ ਤਰਾਂ ਤਬਾਹ ਹੋ ਚੁੱਕਾ ਹੈ। ਉਨਾਂ ਕਿਹਾ ਕਿ ਆਪ ਵਲੋਂ ਲੋਕਾਂ ਨਾਲ ਵਿਚਾਰ ਕਰਕੇ ਹੀ ਚੋਣ ਮਨੋਰਥ ਪੱਤਰ ਤਿਆਰ ਕੀਤੇ ਜਾਂਦੇ ਹਨ ਹੁਣ ਤਕ ਯੂਥ ਅਤੇ ਕਿਸਾਨਾਂ ਅਤੇ ਲੇਬਰ ਨਾਲ ਸਬੰਧਤ ਚੋਣ ਮਨੋਰਥ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਜਲਦੀ ਹੀ  ਦਲਿਤਾਂ ਅਤੇ ਵਪਾਰ ਅਤੇ ਸਨਅੱਤਾਂ ਲਈ ਮੈਨੀਫੈਸਟੋ ਜਾਰੀ ਕੀਤੇ ਜਾਣਗੇ।ਉਨਾਂ  ਕਿਹਾ ਕਿ ਸਾਡੇ ਲਈ ਚੋਣ ਮਨੋਰਥ ਪਤਰ ਮਹਿਜ ਇਕ ਸਾਧਾਰਨ ਡਾਕੂਮੈਂਟ ਨਹੀਂ ਹੈ , ਇਸ ਵਿਚ ਦਰਜ ਹਰ ਵਾਅਦਾ ਸਰਕਾਰ ਬਣਨ ਤੇ ਪੂਰਾ ਕੀਤਾ ਜਾਵੇਗਾ।ਸਮਾਗਮ ਨੂੰ ਸੰਬੋਧਨ ਕਰਦੇ ਟੀਟੀਆਈ ਵਿੰਗ ਦੇ ਸੂਬਾ ਪ੍ਰਦਾਨ ਅਮਨ ਅਰੋੜਾ ਨੇ ਕਿਹਾ ਕਿ ਪੰਜaਬ ਵਿਚ ਵਪਾਰ ਅਤੇ ਸਨਅੱਤ ਵਿਰੋਧੀ ਨੀਤੀਆਂ ਨੇ ਇਨਾਂ ਸੈਕਟਰਾਂ ਦਾ ਲੱਕ ਤੋੜ ਕੇ ਰੱਖ ਦਿਤਾ ਹੈ। ਉਨਾਂ ਮੋਦੀ ਸਰਕਾਰ ਵਲੋਂ ਵਪਾਰੀਆਂ ਵਿਰੁਧ ਸ਼ੁਰੁ ਕੀਤੇ ਛਾਪੇ ਦੇ ਮਾਰਨ ਪ੍ਰੋਗਰਾਮ ਦੀ ਸਖਤ ਨਿਖੇਧੀ ਕੀਤੀ।ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਮੈਨੀਫੈਸਟੋ ਕਮੇਟੀ ਦੀ ਮੈਂਬਰ ਚੰਦਰ ਸੁੱਤਾ ਡੋਗਰਾ, ਟੀਟੀਆਈ ਵਿੰਗ ਦੇ ਜਨਰਲ ਸਕੱਤਰ ਸੁਰਿੰਦਰ ਸਿੰਘ ਅਰੋੜਾ, ਸਟੇਟ ਮੀਡੀਆ ਕਮੇਟੀ ਦੇ ਮੈਂਬਰ ਦਰਸ਼ਨ ਸਿੰਘ ਸ਼ੰਕਰ ਡੀ ਪੀ  ਆਰ ਓ (ਰਿ.), ਟੀਟੀਆਈ ਵਿੰਗ ਦੇ ਜ਼ੋਨ ਉਪ ਪ੍ਰਧਾਨ ਪੁਨੀਤ ਮਲਹੋਤਰਾ ਅਤੇ  ਵਿਕਰਮ ਦੱਤ ਕਪੂਰ ਨੇ ਵੀ ਸੰਬੋਧਨ ਕੀਤਾ।ਇਸ ਮੌਕੇ ਕਰਨਲ ਬਾਦੀਸ਼ ਜਿੰਦਲ, ਇਕਬਾਲ ਸਿੰਘ ਪੰਨੂ,  ਸ. ਜਗਰੂਪ ਸਿੰਘ ਜਰਖੜ, ਰਵਿੰਦਰਪਾਲ ਸਿੰਘ ਪਾਲੀ, ਮਾਸਟਰ ਹਰੀ ਸਿੰਘ, ਸੁਖਰਾਜ ਸਿੰਘ ਗਿੱਲ ਅਤੇ ਅਮਰੀਕ ਸਿੰਘ ਬਤਰਾ ਵੀ ਹਾਜਰ ਸਨ।    

 

Tags: Kanwar Sandhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD