Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਝੋਨੇ ਦੀ ਖਰੀਦ ਵਿੱਚ ਬਾਰਦਾਨੇ ਦੀ ਕਮੀ ਦਰਪੇਸ਼ ਨਹੀਂ ਆਵੇਗੀ-ਚਰਨਜੀਤ ਸਿੰਘ ਅਟਵਾਲ

ਦਾਣਾ ਮੰਡੀ ਦੋਰਾਹਾ, ਪਾਇਲ ਅਤੇ ਮਲੌਦ ਵਿੱਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ, ਸਰਕਾਰੀ ਹਾਈ ਸਕੂਲ ਦੋਰਾਹਾ ਅਤੇ ਸ਼ਾਹਪੁਰ ਵਿੱਚ ਲੜਕੀਆਂ ਨੂੰ ਮੁਫ਼ਤ ਸਾਈਕਲਾਂ ਦੀ ਵੰਡ

Web Admin

Web Admin

5 Dariya News

ਦੋਰਾਹਾ/ਪਾਇਲ/ਮਲੌਦ , 05 Oct 2016

Last updated on: Oct 05, 2016, 00:00 IST

ਪੰਜਾਬ ਵਿਧਾਨ ਸਭਾ ਦੇ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਨੇ ਅੱਜ ਦੋਰਾਹਾ, ਪਾਇਲ ਅਤੇ ਮਲੌਦ ਦੀਆਂ ਦਾਣਾ ਮੰਡੀਆਂ ਵਿੱਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ ਅਤੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਖਰੀਦ ਕਾਰਜਾਂ ਲਈ ਬਾਰਦਾਨੇ ਦੀ ਕਮੀ ਦਰਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਅੱਜ ਸਰਕਾਰੀ ਖਰੀਦ ਸ਼ੁਰੂ ਕਰਵਾਉਣ ਲਈ ਵਿਸ਼ੇਸ਼ ਤੌਰ 'ਤੇ ਦਾਣਾ ਮੰਡੀ ਪੁੱਜੇ ਸ੍ਰ. ਅਟਵਾਲ ਨੇ ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਸਮੇਤ ਹਰੇਕ ਵਰਗ ਦੀ ਆਪਣੀ ਸਰਕਾਰ ਹੈ। ਪੰਜਾਬ ਸਰਕਾਰ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਝੋਨੇ ਦੀ ਖਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਵਾਰ ਝੋਨੇ ਦੀ ਖਰੀਦ ਲਈ ਬਾਰਦਾਨੇ ਦੀ ਕਮੀ ਦਰਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।ਇਸ ਮੌਕੇ ਉਨ੍ਹਾਂ ਕਿਸਾਨਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਪ੍ਰਸਾਸ਼ਨਿਕ ਅਧਿਕਾਰੀਆਂ ਨੂੰ ਹੱਲ ਕਰਨ ਦੇ ਆਦੇਸ਼ ਦਿੱਤੇ। ਵੱਡੀ ਪੱਧਰ 'ਤੇ ਇਕੱਤਰ ਹੋਏ ਕਿਸਾਨਾਂ ਅਤੇ ਆੜਤੀਆਂ ਨੇ ਸ੍ਰ. ਅਟਵਾਲ ਦਾ ਇਸ ਗੱਲੋਂ ਧੰਨਵਾਦ ਅਤੇ ਸਨਮਾਨ ਕੀਤਾ ਕਿ ਉਨ੍ਹਾਂ ਦੀ ਰਹਿਨੁਮਾਈ ਹੇਠ ਪੂਰੇ ਹਲਕੇ ਵਿੱਚ ਕਣਕ ਜਾਂ ਝੋਨੇ ਦੀ ਖਰੀਦ ਵਿੱਚ ਉਨ੍ਹਾਂ ਨੂੰ ਕੋਈ ਸਮੱਸਿਆ ਪੇਸ਼ ਨਹੀਂ ਆਈ। ਜੇਕਰ ਆਈ ਵੀ ਹੈ ਤਾਂ ਉਸ ਦਾ ਮੌਕੇ 'ਤੇ ਹੀ ਹੱਲ ਵੀ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਝੋਨੇ ਦੀ ਖਰੀਦ ਦੌਰਾਨ ਉਨ੍ਹਾਂ ਨੂੰ ਮੰਡੀਆਂ ਵਿੱਚ ਰੁੱਲਣ ਨਹੀਂ ਦਿੱਤਾ ਜਾਵੇਗਾ। 

ਉਹਨਾਂ ਖ੍ਰੀਦ ਪ੍ਰਬੰਧਾਂ 'ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਵੱਖ-ਵੱਖ ਖਰੀਦ ਏਜੰਸੀਆਂ ਅਤੇ ਪੰਜਾਬ ਮੰਡੀ ਬੋਰਡ ਸਮੇਤ ਹੋਰ ਸਬੰਧਤ ਵਿਭਾਗਾਂ ਨੂੰ ਆਦੇਸ਼ ਦਿੱਤੇ ਕਿ ਕਿਸਾਨਾਂ ਦੀ ਫ਼ਸਲ ਖਰੀਦਣ ਵਿੱਚ ਕੋਈ ਦੇਰੀ ਨਾ ਕੀਤੀ ਜਾਵੇ ਅਤੇ ਖਰੀਦ ਉਪਰੰਤ ਕਿਸਾਨਾਂ ਨੂੰ ਅਦਾਇਗੀ ਵੀ ਨਾਲੋਂ-ਨਾਲ ਕਰਵਾਉਣੀ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਖਰੀਦੀ ਹੋਈ ਫ਼ਸਲ ਦੀ ਲਿਫਟਿੰਗ ਵੀ ਤੁਰੰਤ ਕੀਤੀ ਜਾਵੇ ਤਾਂ ਜੋ ਅਚਾਨਕ ਬਰਸਾਤ ਹੋਣ 'ਤੇ ਫ਼ਸਲ ਦਾ ਕੋਈ ਨੁਕਸਾਨ ਨਾ ਹੋਵੇ।ਇਸ ਤੋਂ ਪਹਿਲਾਂ ਡਾ. ਅਟਵਾਲ ਨੇ ਸਰਕਾਰੀ ਹਾਈ ਸਕੂਲ ਦੋਰਾਹਾ ਅਤੇ ਪਿੰਡ ਸ਼ਾਹਪੁਰ ਦਾ ਦੌਰਾ ਕੀਤਾ ਅਤੇ ਵਿਦਿਆਰਥਣਾਂ ਨੂੰ ਪੰਜਾਬ ਸਰਕਾਰ ਦੀ ਮਾਈ ਭਾਗੋ ਵਿੱਦਿਆ ਯੋਜਨਾ ਤਹਿਤ ਮੁਫ਼ਤ ਸਾਈਕਲਾਂ ਦੀ ਵੰਡ ਕੀਤੀ। ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਨੇ ਸੂਬੇ ਵਿੱਚ ਸਿੱਖਿਆ ਦਾ ਮਿਆਰ ਉੱਪਰ ਚੁੱਕਣ ਲਈ ਬਹੁਤ ਉਪਰਾਲੇ ਕੀਤੇ ਹਨ। ਮਾਈ ਭਾਗੋ ਵਿੱਦਿਆ ਯੋਜਨਾ ਅਧੀਨ ਵਿਦਿਆਰਥਣਾਂ ਨੂੰ ਮੁਫ਼ਤ ਸਾਈਕਲਾਂ ਦੀ ਵੰਡ ਕੀਤੀ ਜਾ ਰਹੀ ਹੈ। ਵਿਦਿਆਰਥੀਆਂ ਨੂੰ ਕਿੱਤਾਮੁੱਖੀ ਸਿੱਖਿਆ ਮੁਹੱਈਆ ਕਰਾਉਣ ਦੇ ਨਾਲ-ਨਾਲ ਸੰਬੰਧਤ ਕੋਰਸ ਕਰਵਾਏ ਜਾ ਰਹੇ ਹਨ। ਇਸ ਤੋਂ ਇਲਾਵਾ 80 ਫੀਸਦੀ ਤੋਂ ਵਧੇਰੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਮੁਹੱਈਆ ਕਰਵਾਉਣ ਲਈ ਸੂਬੇ ਵਿੱਚ 6 ਮੈਰੀਟੋਰੀਅਸ ਸਕੂਲ ਖੋਲ੍ਹੇ ਗਏ ਹਨ। 

ਡਾ. ਅਟਵਾਲ ਨੇ ਕਿਹਾ ਕਿ ਦੇਸ਼ ਵਿੱਚ ਮੁੱਢਲੀ ਸਿੱਖਿਆ ਵਿੱਚ ਸੁਧਾਰ ਲਿਆਉਣਾ ਸਮੇਂ ਦੀ ਵੱਡੀ ਲੋੜ ਹੈ, ਇਸ ਦਿਸ਼ਾ ਵਿੱਚ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ, ਉੱਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਅਤੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਵਿੱਚ ਵੱਡੇ ਯਤਨ ਕੀਤੇ ਜਾ ਰਹੇ ਹਨ।ਉਨ੍ਹਾਂ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਸੁਨਹਿਰੀ ਭਵਿੱਖ ਦੀ ਰਾਹ ਦਿਖਾਉਣ ਹਿੱਤ ਯੋਗ ਕਿੱਤਾ ਅਪਨਾਉਣ ਲਈ ਢੁੱਕਵੀਂ ਅਗਵਾਈ ਦੇਣ, ਤਾਂ ਜੋ ਵਿਦਿਆਰਥੀ ਆਪਣੇ ਟੀਚੇ ਪ੍ਰਾਪਤ ਕਰ ਸਕਣ। ਉਨ੍ਹਾਂ ਦੱਸਿਆ ਕਿ ਉਨ੍ਹਾਂ (ਡਾ. ਅਟਵਾਲ) ਨੇ ਅੱਜ ਜੋ ਵੀ ਪ੍ਰਾਪਤ ਕੀਤਾ ਹੈ, ਉਹ ਉਨ੍ਹਾਂ ਦੇ ਆਪਣੇ ਅਧਿਆਪਕਾਂ ਦੀ ਬਦੌਲਤ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਗੀਤਾ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ.) ਸ੍ਰੀ ਅਸ਼ੀਸ਼ ਕੁਮਾਰ, ਭਾਜਪਾ ਨੇਤਾ ਸ੍ਰ. ਬਿਕਰਮ ਸਿੰਘ ਚੀਮਾ, ਅਕਾਲੀ ਆਗੂ ਸ੍ਰ. ਭੁਪਿੰਦਰ ਸਿੰਘ ਚੀਮਾ ਅਤੇ ਹੋਰ ਹਾਜ਼ਰ ਸਨ। 

 

Tags: Charanjit Singh Atwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD