Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਪੰਜਾਬ ਸੈਰ ਸਪਾਟਾ ਵਿਭਾਗ ਨੂੰ 'ਉੱਤਮ ਕਾਰਗੁਜਾਰੀ ਪ੍ਰਾਜੈਕਟ ਐਵਾਰਡ-2015' ਨਾਲ ਨਿਵਾਜਿਆ ਗਿਆ : ਸੋਹਣ ਸਿੰਘ ਠੰਡਲ

Web Admin

Web Admin

5 Dariya News

ਚੰਡੀਗੜ੍ਹ , 04 Oct 2016

Last updated on: Oct 04, 2016, 00:00 IST

ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਨੇ ਇੱਕ ਨਵੀਂ ਜ਼ਿਕਰਯੋਗ ਪ੍ਰਾਪਤੀ ਕਰਦਿਆਂ ਸਾਲ 2015 ਦਾ 'ਉੱਤਮ ਕਾਰਗੁਜਾਰੀ ਪ੍ਰਾਜੈਕਟ ਐਵਾਰਡ' ਹਾਸਲ ਕੀਤਾ ਹੈ। ਇਹ ਐਵਾਰਡ ਵਿਸ਼ੇਸ਼ ਤੌਰ 'ਤੇ ਸੱਭਿਆਚਾਰਕ ਤੇ ਸੈਰ ਸਪਾਟਾ ਪ੍ਰਾਜੈਕਟਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਨਿਵੇਸ਼ ਦੀ ਉੱਤਮ ਵਰਤੋਂ ਲਈ ਦਿੱਤਾ ਗਿਆ ਹੈ। ਕੇਂਦਰ ਸਰਕਾਰ ਵਲੋਂ ਮਲੇ ਇਸ ਮਾਣਮੱਤੇ ਐਵਾਰਡ 'ਤੇ ਖੁਸ਼ੀ ਜ਼ਾਹਰ ਕਰਦਿਆਂ ਸ. ਸੋਹਣ ਸਿੰਘ ਠੰਡਲ, ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨੇ ਵਿਭਾਗ ਦੇ ਸਮੂਹ ਅਧਿਅਕਾਰੀਆਂ ਤੇ ਕਰਮਚਾਰੀਆਂ ਨੂੰ ਵਧਾਈ ਪੇਸ਼ ਕੀਤੀ। ਉਨ੍ਹਾਂ ਇਹ ਆਸ ਵੀ ਪ੍ਰਗਟਾਈ ਕਿ ਇਸ ਐਵਾਰਡ ਦੇ ਨਾਲ ਪੰਜਾਬ ਦੀ ਸੈਰ ਸਪਾਟਾ ਸਨਅਤ ਵਧੇ-ਫੁੱਲੇਗੀ ਅਤੇ ਅਤੇ ਸੱਭਿਆਚਾਰਕ ਮਹੱਤਤਾ ਵਾਲੇ ਸਥਾਨਾਂ 'ਤੇ ਸੈਲਾਨੀਆਂ ਦੀ ਗਿਣਤੀ ਵਿੱਚ ਚੋਖਾ ਵਾਧਾ ਹੋਵੇਗਾ।ਇਸ ਸਬੰਧੀ ਹੋਰ ਵੇਰਵੇ ਦਿੰਦੇ ਹੋਏ ਸ. ਠੰਡਲ ਨੇ ਦੱਸਿਆ ਕਿ ਜਿਨ੍ਹਾਂ ਪ੍ਰਾਜੈਕਟਾਂ ਦੀ ਸਬੰਧ ਵਿੱਚ ਇਹ ਐਵਾਰਡ ਦਿੱਤਾ ਗਿਆ ਹੈ ਉਨ੍ਹਾ ਵਿੱਚ ਖਾਸ ਤੌਰ 'ਤੇ ਅੰਮ੍ਰਿਤਸਰ ਵਿਖੇ ਸਥਿਤ ਗੋਬਿੰਦਗੜ੍ਹ ਕਿਲ੍ਹੇ ਦੀ ਇਤਿਹਾਸਕ ਦਿੱਖ ਨੂੰ ਬਰਕਰਾਰ ਰੱਖਣਾ, ਅਟਾਰੀ ਪਾਰਕਿੰਗ ਦੀ ਉਸਾਰੀ, ਅੰਮ੍ਰਿਤਸਰ ਮਿਊਂਸੀਪਲ ਕਾਰਪੋਰੇਸ਼ਨ ਦੀ ਇਮਾਰਤ ਅਤੇ ਕੇਸ਼ੋਪੁਰ ਵੈੱਟਲੈਂਡ ਦਾ ਵਿਕਾਸ ਸ਼ਾਮਲ ਹਨ ਜੋ ਕਿ ਛੇਤੀ ਹੀ ਮੁੰਕਮਲ ਹੋ ਜਾਣਗੇ। 

ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰਾਜੈਕਟਾਂ ਨੂੰ ਅਸਲੀ ਅਰਥਾਂ ਵਿੱਚ ਅਮਲੀ ਜਾਮਾ ਪਹਿਨਾਉਣ ਲਈ ਹੀ ਪੰਜਾਬ ਸਰਕਾਰ ਨੂੰ ਇਹ ਵਿਲੱਖਣ 'ਉੱਤਮ ਕਾਰਗੁਜਾਰੀ ਪ੍ਰਾਜੈਕਟ ਐਵਾਰਡ' ਏਸ਼ੀਅਨ ਡਿਵੈਲਪਮੈਂਟ ਬੈਂਕ ਅਤੇ ਕੇਂਦਰ ਸਰਕਾਰ ਦੇ ਆਰਥਿਕ ਮਾਮਲਿਆਂ ਬਾਰੇ ਵਿਭਾਗ ਵਲੋਂ ਸਾਂਝੇ ਤੌਰ 'ਤੇ ਦਿੱਤਾ ਗਿਆ ਹੈ।ਸਰਕਾਰੀ ਬੁਲਾਰੇ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟੂਰਿਜਮ ਲਈ ਬੁਨਿਆਦੀ ਢਾਂਚਾ ਵਿਕਾਸ ਅਤੇ ਨਿਵੇਸ਼ ਸਬੰਧੀ ਪ੍ਰਾਜੈਕਟ ਜੋ ਕਿ ਏਸ਼ੀਅਨ ਡਿਵੈਲਪਮੈਂਟ ਬੈਂਕ ਦੀ ਸਹਾਇਤਾ ਨਾਲ ਲਾਏ ਜਾ ਰਹੇ ਹਨ, ਦੀ ਸਮੀਖਿਆ ਸਬੰਧੀ ਬੀਤੇ ਦਿਨੀਂ ਕੇਂਦਰ ਸਰਕਾਰ ਦੇ ਆਰਥਿਮ ਮਾਮਲਿਆਂ ਬਾਰੇ ਵਿਭਾਗ ਅਤੇ ਏਸ਼ੀਅਨ ਡਿਵੈਲਪਮੈਂਟ ਬੈਂਕ ਵਲੋਂ ਨਵੀਂ ਦਿੱਲੀ ਵਿਖੇ ਮੀਟਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸਮੀਖਿਆ ਵਿੱਚ ਪੰਜਾਬ ਹੈਰੀਟੇਜ ਅਤੇ ਟੂਰਿਜਮ ਪ੍ਰਮੋਸ਼ਨ ਬੋਰਡ ਵਲੋਂ ਚਲਾਏ ਜਾ ਰਹੇ ਇਨ੍ਹਾਂ ਪ੍ਰਾਜੈਕਟਾਂ ਦੀ ਸਮੀਖਿਆ ਬਹੁਤ ਹੀ ਤਸੱਲੀਬਖ਼ਸ ਰਹੀ। ਇਸ ਮੀਟਿੰਗ ਵਿੱਚ ਪੰਜਾਬ ਟੂਰਿਜਮ ਵਿਭਾਗ ਦੀ ਪ੍ਰਮੁੱਖ ਸਕੱਤਰ ਸ੍ਰੀਮਤੀ ਅੰਜਲੀ ਭਾਵਰਾ ਨੇ ਲਾਗੂ ਕੀਤੇ ਜਾ ਰਹੇ ਪ੍ਰਾਜੈਕਟਾਂ ਸਬੰਧੀ ਵਿਸਥਾਰਪੂਰਬਕ ਪੇਸ਼ਕਾਰੀ ਦਿੱਤੀ। ਇਸ ਮੀਟਿੰਗ ਵਿੱਚ ਪੰਜਾਬ ਦੀ ਕਾਰਗੁਜਾਰੀ ਨੂੰ ਉੱਤਮ ਮੰਨਦੇ ਹੋਏ ਸੂਬੇ ਨੂੰ 'ਉੱਤਮ ਕਾਰਗੁਜਾਰੀ ਪ੍ਰਾਜੈਕਟ ਐਵਾਰਡ-2015' ਨਾਲ ਨਿਵਾਜਿਆ ਗਿਆ।

 

Tags: Sohan Singh Thandal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD