Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਵੱਲੋਂ ਪੰਜ ਪਿੰਡਾਂ ਨੂੰ ਸੜਕਾਂ ਦੇ ਤੋਹਫ਼ੇ

ਪਿੰਡ ਨੂਰਵਾਲਾ, ਸੁਜਾਤਪੁਰ, ਚੂਹੜਵਾਲ, ਮੰਗਲੀ ਟਾਂਡਾ ਅਤੇ ਗੜੀ ਸ਼ੇਰੂ ਵਿੱਚ ਰੱਖੇ ਸੜਕਾਂ ਦੇ ਨੀਂਹ ਪੱਥਰ, 1.75 ਕਰੋੜ ਰੁਪਏ ਲਾਗਤ ਵਾਲੇ ਕੰਮਾਂ ਨਾਲ ਡੇਢ ਦਰਜਨ ਪਿੰਡਾਂ ਦੇ ਲੋਕਾਂ ਨੂੰ ਮਿਲੇਗੀ ਸਹੂਲਤ-ਸਿੰਚਾਈ ਮੰਤਰੀ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 06 Oct 2016

Last updated on: Oct 06, 2016, 00:00 IST

ਪੰਜਾਬ ਸਰਕਾਰ ਦੇ ਸਿੰਚਾਈ ਮੰਤਰੀ ਸ੍ਰ. ਸ਼ਰਨਜੀਤ ਸਿੰਘ ਢਿੱਲੋਂ ਨੇ ਅੱਜ ਹਲਕਾ ਸਾਹਨੇਵਾਲ ਦੇ ਪੰਜ ਪਿੰਡਾਂ ਨੂੰ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਤੋਹਫ਼ਾ ਦਿੰਦਿਆਂ ਵੱਖ-ਵੱਖ ਸੜਕਾਂ ਦਾ ਨੀਂਹ ਪੱਥਰ ਰੱਖਿਆ ਅਤੇ ਕੰਮ ਦੀ ਸ਼ੁਰੂਆਤ ਕਰਵਾਈ। ਕਰੀਬ 1.75 ਕਰੋੜ ਰੁਪਏ ਲਾਗਤ ਨਾਲ ਮੁਕੰਮਲ ਹੋਣ ਵਾਲੇ ਵਿਕਾਸ ਕਾਰਜਾਂ ਦੇ ਮੁਕੰਮਲ ਹੋਣ ਨਾਲ ਇਨ੍ਹਾਂ ਪੰਜ ਪਿੰਡਾਂ ਦੇ ਨਾਲ-ਨਾਲ ਹਲਕੇ ਦੇ ਡੇਢ ਦਰਜਨ ਪਿੰਡਾਂ ਦੇ ਲੋਕਾਂ ਨੂੰ ਸਹੂਲਤ ਮਿਲੇਗੀ। ਪਿੰਡ ਨੂਰਵਾਲਾ ਵਿਖੇ ਫਿਰਨੀ ਅਤੇ ਗੁਰਦੁਆਰਾ ਨਾਨਕਸਰ ਦੀ ਸੜਕ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ. ਢਿੱਲੋਂ ਨੇ ਦੱਸਿਆ ਕਿ ਅੱਜ ਸ਼ੁਰੂ ਹੋਏ ਕੰਮਾਂ ਤਹਿਤ ਪਿੰਡ ਨੂਰਵਾਲਾ ਦੀ ਫਿਰਨੀ, ਗੁਰਦੁਆਰਾ ਨਾਨਕਸਰ ਦੀ ਸੜਕ, ਪਿੰਡ ਸੁਜਾਤਵਾਲ ਦੀ ਸੜਕ, ਪਿੰਡ ਚੂਹੜਵਾਲ ਦੀ ਸੜਕ, ਪਿੰਡ ਗੜ੍ਹੀ ਸ਼ੇਰੂ ਦੀ ਸੜਕ ਨਵੀਂ ਬਣਾਈ ਜਾਵੇਗੀ ਅਤੇ ਪਿੰਡ ਮੰਗਲੀ ਟਾਂਡਾ ਦੀ ਸੜਕ ਦੀ ਰਿਪੇਅਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੀਆਂ ਸੜਕਾਂ ਦੀ ਲੰਬਾਈ ਅੰਦਾਜ਼ਨ 5 ਕਿਲੋਮੀਟਰ ਬਣਦੀ ਹੈ, ਜਿਸ 'ਤੇ 1.75 ਕਰੋੜ ਰੁਪਏ ਦੀ ਲਾਗਤ ਆਵੇਗੀ। ਸ੍ਰ. ਢਿੱਲੋਂ ਨੇ ਕਿਹਾ ਕਿ ਇਹ ਸੜਕਾਂ ਇਨ੍ਹਾਂ ਪਿੰਡਾਂ ਦੀਆਂ ਸਾਹ ਰਗ ਹਨ, ਜਿੱਥੋਂ ਦੀ ਰੋਜ਼ਾਨਾ ਹਜ਼ਾਰਾਂ ਲੋਕ ਆਪਣੇ ਕੰਮ ਧੰਦਿਆਂ ਲਈ ਗੁਜਰਦੇ ਹਨ। ਇਨ੍ਹਾਂ ਸੜਕਾਂ ਦੇ ਬਣਨ ਨਾਲ ਇਕੱਲੇ ਇਨ੍ਹਾਂ ਪਿੰਡਾਂ ਨੂੰ ਹੀ ਨਹੀਂ ਸਗੋਂ ਇਸ ਖੇਤਰ ਦੇ ਕਰੀਬ ਡੇਢ ਦਰਜਨ ਪਿੰਡਾਂ ਦੇ ਲੋਕਾਂ ਨੂੰ ਬਹੁਤ ਸਹੂਲਤ ਮਿਲੇਗੀ। ਮੁੱਢਲੀ ਲੋੜ ਸੜਕਾਂ ਬਣਨ ਦੇ ਨਾਲ ਇਨ੍ਹਾਂ ਪਿੰਡਾਂ ਦੇ ਅਧੂਰੇ ਪਏ ਵਿਕਾਸ ਕਾਰਜ ਵੀ ਸ਼ੁਰੂ ਕਰਵਾ ਕੇ ਜਲਦ ਮੁਕੰਮਲ ਕਰਨੇ ਸੌਖੇ ਹੋ ਜਾਣਗੇ। ਇਸ ਮੌਕੇ ਉਨ੍ਹਾਂ ਸਥਾਨਕ ਲੋਕਾਂ ਨੂੰ ਉਨ੍ਹਾਂ ਦੀ ਚਿਰੋਕਣੀ ਮੰਗ ਪੂਰੀ ਹੋਣ 'ਤੇ ਵਧਾਈ ਵੀ ਦਿੱਤੀ ਅਤੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ।

ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਯੋਜਨਾਬੱਧ ਤਰੀਕੇ ਨਾਲ ਸਿਰਤੋੜ ਯਤਨ ਕਰ ਰਹੀ ਹੈ। ਸੂਬੇ ਵਿੱਚ ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਵੱਲ ਸਭ ਤੋਂ ਵਧੇਰੇ ਤਵੱਜੋ ਦਿੱਤੀ ਜਾ ਰਹੀ ਹੈ। ਸ੍ਰ. ਢਿੱਲੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੀ ਦੇਸ਼ ਦੇ ਹੋਰ ਸੂਬੇ ਵੀ ਨਕਲ ਕਰ ਰਹੇ ਹਨ। ਕੋਈ ਸਮਾਂ ਸੀ, ਜਦੋਂ ਪੰਜਾਬ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਫਾਡੀ ਸੂਬਾ ਬਣ ਕੇ ਰਹਿ ਗਿਆ ਸੀ ਪਰ ਹੁਣ ਪਿਛਲੇ ਸਾਢੇ 9 ਸਾਲਾਂ ਦੌਰਾਨ ਹੋਏ ਵਿਕਾਸ ਨਾਲ ਸੂਬਾ ਦੇਸ਼ ਦਾ ਸਰਬੋਤਮ ਸੂਬਾ ਬਣ ਗਿਆ ਹੈ। ਇਸ ਮੌਕੇ ਉਨ੍ਹਾਂ ਆਮ ਆਦਮੀ ਪਾਰਟੀ ਆਗੂਆਂ 'ਤੇ ਸੱਤਾ ਦੇ ਲਾਲਚੀ ਹੋਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਇਸ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਤਲੁੱਜ ਯਮੁਨਾ ਲਿੰਕ ਨਹਿਰ ਬਾਰੇ ਸੁਪਰੀਮ ਕੋਰਟ ਵਿੱਚ ਪੰਜਾਬ ਵਿਰੋਧੀ  ਹਲਫ਼ਨਾਮਾ ਦਾਇਰ ਕਰਕੇ ਪੰਜਾਬ ਅਤੇ ਇਥੋਂ ਦੇ ਕਿਸਾਨਾਂ ਦਾ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਇਸ ਤੋਂ ਇਲਾਵਾ ਬੀਤੇ ਦਿਨੀਂ ਭਾਰਤੀ ਫੌਜ ਦਾ ਮਨੋਬਲ ਡੇਗਣ ਵਾਲੇ ਦਿੱਤੇ ਬਿਆਨ ਨਾਲ ਇਹ ਸਪੱਸ਼ਟ ਹੋ ਗਿਆ ਹੈ ਕਿ ਇਸ ਪਾਰਟੀ ਨੂੰ ਪੰਜਾਬ ਜਾਂ ਦੇਸ਼ ਭਾਰਤ ਨਾਲ ਕੋਈ ਲੈਣਾ ਦੇਣਾ ਨਹੀਂ ਹੈ। ਸਗੋਂ ਇਹ ਤਾਂ ਕਥਿਤ ਤੌਰ 'ਤੇ ਵਿਦੇਸ਼ੀ ਤਾਕਤਾਂ ਦੇ ਇਸ਼ਾਰਿਆਂ 'ਤੇ ਕੰਮ ਕਰ ਰਹੇ ਹਨ, ਜੋ ਕਿ ਦੇਸ਼ ਲਈ ਘਾਤਕ ਹੈ। ਇਸ ਮੌਕੇ ਉਨ੍ਹਾਂ ਨਾਲ ਜਥੇਦਾਰ ਗੁਰਚਰਨ ਸਿੰਘ ਮੇਹਰਬਾਨ, ਐਕਸੀਅਨ ਸ੍ਰੀ ਰਾਜਿੰਦਰ ਕੁਮਾਰ ਅਤੇ ਇਲਾਕੇ ਦੀਆਂ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਸਨ।

 

Tags: Sharanjit Singh Dhillon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD