Monday, 13 May 2024

 

 

ਖ਼ਾਸ ਖਬਰਾਂ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ

 

ਮੁੱਖ ਮੰਤਰੀ ਵੱਲੋਂ ਡਾ. ਅੰਬੇਡਕਰ ਦੇ ਨਾਂ 'ਤੇ ਸਿਵਲ ਸੇਵਾਵਾਂ ਲਈ ਬਠਿੰਡਾ ਵਿਖੇ ਇੱਕ ਵਿਸ਼ਵ ਪੱਧਰੀ ਕੋਚਿੰਗ ਸੈਂਟਰ ਸਥਾਪਤ ਕਰਨ ਦਾ ਐਲਾਨ

ਹਰਸਿਮਰਤ ਕੌਰ ਬਾਦਲ ਵੱਲੋਂ ਕਮਜ਼ੋਰ ਅਤੇ ਦੱਬੇ-ਕੁਚਲੇ ਵਰਗਾਂ ਦੀ ਭਲਾਈ ਸਬੰਧੀ ਕੀਤੇ ਕਾਰਜਾਂ ਲਈ ਮੁੱਖ ਮੰਤਰੀ ਦੀ ਦੂਰ ਅੰਦੇਸ਼ੀ ਦੀ ਸਰਾਹਨਾ

Web Admin

Web Admin

5 Dariya News

ਬਠਿੰਡਾ , 07 Oct 2016

ਸਿਵਲ ਸੇਵਾਵਾਂ ਵਿਚ ਕਮਜ਼ੋਰ ਵਰਗਾਂ ਦੀ ਢੁੱਕਵੀਂ ਨੁਮਾਇੰਦਗੀ ਯਕੀਨੀ ਬਣਾਉਣ ਦੀ ਕੋਸ਼ਿਸ਼ ਵਜੋਂ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਬਠਿੰਡਾ ਵਿਖੇ ਕਮਜ਼ੋਰ ਵਰਗਾਂ ਦੇ ਸਿਵਲ ਸੇਵਾਵਾਂ ਵਿਚ ਜਾਣ ਦੇ ਖਾਹਿਸ਼ਮੰਦਾਂ ਨੂੰ ਸਿਖਲਾਈ ਮੁਹੱਈਆ ਕਰਵਾਉਣ ਲਈ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੇ ਨਾਂ 'ਤੇ ਇੱਕ ਵਿਸ਼ਵ ਪੱਧਰੀ ਕੋਚਿੰਗ ਸੈਂਟਰ ਸਥਾਪਤ ਕਰਨ ਦਾ ਐਲਾਨ ਕੀਤਾ ਹੈ।ਅੱਜ ਇਥੇ ਡਾ. ਬੀ.ਆਰ. ਅੰਬੇਡਕਰ ਦੇ ਮਨਾਏ ਜਾ ਰਹੇ 125ਵੀਂ ਜਨਮ ਵਰ੍ਹੇਗੰਢ ਉੱਤੇ ਪੰਜਵੇਂ ਰਾਸ਼ਟਰੀ ਸੈਮੀਨਾਰ ਦੌਰਾਨ ਇੱਕ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਮਹਾਰਾਜਾ ਰਣਜੀਤ ਸਿੰਘ ਸਟੇਟ ਟੈਕਨੀਕਲ ਯੂਨੀਵਰਸਿਟੀ ਵਿਚ ਬਣਾਏ ਜਾ ਰਹੇ ਇਸ ਸੈਂਟਰ ਦਾ ਸਮੁੱਚਾ ਖਰਚਾ ਸਹਿਣ ਕਰੇਗੀ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਇਹ ਸੈਂਟਰ ਸਿਵਲ ਸੇਵਾਵਾਂ ਵਿਚ ਦੱਬੇ-ਕੁਚਲੇ ਲੋਕਾਂ ਦੀ ਹੋਰ ਵੀ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਮਹੱਤਵਪੂਰਨ ਸਾਬਤ ਹੋਵੇਗਾ। ਇਸੇ ਤਰ੍ਹਾਂ ਹੀ ਡਾ. ਅੰਬੇਡਕਰ ਦੇ ਜੀਵਨ ਅਤੇ ਦਰਸ਼ਨ ਉੱਤੇ ਪੀ.ਐਚ.ਡੀ ਕਰਨ ਵਾਲੇ ਹਰੇਕ ਖਾਹਿਸ਼ਮੰਦ ਨੂੰ ਪੰਜ ਲੱਖ ਰੁਪਏ ਦੀ ਸਕਾਲਰਸ਼ਿਪ ਦੇਣ ਦਾ ਐਲਾਨ ਕੀਤਾ।ਡਾ. ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਇੱਕ ਮਹਾਨ ਸਕਾਲਰ, ਕਾਨੂੰਨਦਾਨ, ਅਰਥਸਾਸ਼ਤਰੀ, ਸਮਾਜ ਸੁਧਾਰਕ ਅਤੇ ਇੱਕ ਮਹਾਨ ਸਖਸ਼ੀਅਤ ਦੱਸਿਆ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਦੁਨੀਆਂ ਭਰ ਦੇ ਇਤਿਹਾਸ ਵਿਚ ਇੱਕ ਉੱਘੀ ਸਖਸ਼ੀਅਤ ਸਨ ਜਿਨ੍ਹਾਂ ਨੇ ਲੰਡਨ ਲਾਈਬਰੇਰੀ ਦੀਆਂ ਸਾਰੀਆਂ ਕਿਤਾਬਾਂ ਪੜ੍ਹੀਆਂ ਸਨ। ਉਨ੍ਹਾਂ ਕਿਹਾ ਕਿ ਕਾਰਲ ਮਾਰਕਸ ਤੋਂ ਇਲਾਵਾ ਡਾ. ਅੰਬੇਡਕਰ ਦੁਨੀਆਂ ਦੇ ਇਕੋ-ਇੱਕ ਹੀ ਵਿਦਵਾਨ ਸਨ ਜਿਨ੍ਹਾਂ ਨੇ ਲੰਡਨ ਲਾਈਬਰੇਰੀ ਦੀਆਂ ਸਾਰੀਆਂ 50,000 ਕਿਤਾਬਾਂ ਪੜ੍ਹੀਆਂ ਸਨ। 

ਮੁੱਖ ਮੰਤਰੀ ਨੇ ਕਿਹਾ ਕਿ ਡਾ. ਅੰਬੇਡਕਰ ਇੱਕ ਗਰੀਬ ਪਰਿਵਾਰ ਦੇ ਸਨ ਪਰ ਉਨ੍ਹਾਂ ਦੇ ਮਹਾਨ ਯੋਗਦਾਨ ਨੇ ਉਨ੍ਹਾਂ ਨੂੰ ਵਿਸ਼ਵ ਆਗੂਆਂ ਦੀ ਕਤਾਰ ਵਿਚ ਖੜ੍ਹਾ ਕਰ ਦਿੱਤਾ। ਉਨ੍ਹਾਂ ਕਿਹਾ ਕਿ ਭਾਰਤ ਦਾ ਸੰਵਿਧਾਨ ਡਾ. ਅੰਬੇਡਕਰ ਦੀ ਸਖ਼ਤ ਮਿਹਨਤ, ਸਮਰਪਣ ਅਤੇ ਦੂਰ ਦ੍ਰਿਸ਼ਟੀ ਦਾ ਨਤੀਜਾ ਸੀ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਸਿਰਫ ਕਮਜ਼ੋਰ ਵਰਗਾਂ ਦੇ ਆਗੂ ਨਹੀਂ ਸਨ ਸਗੋਂ ਉਹ ਸਮੁੱਚੀ ਮਾਨਵਤਾ ਦੇ ਆਗੂ ਸਨ। ਸ. ਬਾਦਲ ਨੇ ਕਿਹਾ ਕਿ ਡਾ. ਅੰਬੇਡਕਰ ਨੇ ਸੰਵਿਧਾਨ ਤਿਆਰ ਕਰਨ ਤੋਂ ਇਲਾਵਾ ਭਾਰਤੀ ਰਿਜ਼ਰਵ ਬੈਂਕ ਦੀ ਬੁਨਿਆਦ ਵੀ ਰੱਖੀ। ਉਨ੍ਹਾਂ ਨੇ ਔਰਤ ਵਰਗ ਦੇ ਸਨਮਾਨ ਅਤੇ ਸਮਾਜ ਵਿਚ ਉਨ੍ਹਾਂ ਦੀ ਬਰਾਬਰੀ ਦੇ ਸਥਾਨ ਨੂੰ ਯਕੀਨੀ ਬਣਾਉਣ ਲਈ ਅਹਿਮ ਯੋਗਦਾਨ ਦਿੱਤਾ। ਲੋਕਾਂ ਨੂੰ ਡਾ. ਅੰਬੇਡਕਰ ਦੇ ਦੱਸੇ ਮਾਰਗ 'ਤੇ ਚਲਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਸ. ਬਾਦਲ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਜਾਤ, ਰੰਗ ਅਤੇ ਨਸਲ ਵਰਗੀਆਂ ਤੁੱਛ ਗੱਲਾਂ ਤੋਂ ਉਪਰ ਉੱਠ ਕੇ ਸਮਾਜ ਦੇ ਸਾਰੇ ਵਰਗਾਂ ਲਈ ਨਿਆਂ ਅਤੇ ਬਰਾਬਰੀ ਹਾਸਲ ਕਰਨ ਲਈ ਸਮਰਪਿਤ ਕੋਸ਼ਿਸ਼ਾਂ ਕਰਨੀਆਂ ਚਾਹੀਦੀਆਂ ਹਨ।ਮੁੱਖ ਮੰਤਰੀ ਨੇ ਕਿਹਾ ਕਿ ਡਾ. ਅੰਬੇਡਕਰ ਦੀ ਵਿਚਾਰਧਾਰਾ ਦੇ ਅਨੁਸਾਰ ਸੂਬਾ ਸਰਕਾਰ ਨੇ ਗਰੀਬ ਅਤੇ ਹੁਸ਼ਿਆਰ ਬੱਚਿਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਮੈਰੀਟੋਰੀਅਸ ਸਕੂਲ ਸਥਾਪਤ ਕੀਤੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਦਾ ਮਕਸਦ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਦੇ ਕੇ ਉਨ੍ਹਾਂ ਦੀ ਸਮਰਥਾ ਨੂੰ ਵਧਾਉਣਾ ਹੈ। ਸ. ਬਾਦਲ ਨੇ ਕਿਹਾ ਕਿ ਇਹ ਸਕੂਲ ਸਮੇਂ ਦੀ ਮੰਗ ਸਨ ਜੋ ਕਿ ਕਮਜ਼ੋਰ ਵਰਗਾਂ ਦੇ ਵਿਦਿਆਰਥੀਆਂ ਲਈ ਬਹੁਤ ਜ਼ਿਆਦਾ ਲਾਭਕਾਰੀ ਹੋ ਰਹੇ ਹਨ। 

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਦੀ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਲਈ ਲੀਹੋਂ ਹੱਟਵੀਆਂ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਅਤੇ ਗੁਰੂ ਰਵਿਦਾਸ ਜੀ ਦੀ ਯਾਦਗਾਰ ਤੋਂ ਇਲਾਵਾ ਅੰਮ੍ਰਿਤਸਰ ਵਿਖੇ ਜੰਗੀ ਯਾਦਗਾਰ ਅਤੇ ਜਲੰਧਰ ਵਿਖੇ ਜੰਗ-ਏ-ਆਜ਼ਾਦੀ ਯਾਦਗਾਰ ਸਾਡੀ ਅਮੀਰ ਵਿਰਾਸਤ ਨੂੰ ਸੰਭਾਲਣ ਲਈ ਬਣਾਈਆਂ ਜਾ ਰਹੀਆਂ ਹਨ ਜੋ ਕਿ ਆਉਂਦੇ ਸਮੇਂ ਦੌਰਾਨ ਲੋਕਾਂ ਨੂੰ ਸਮਰਪਿਤ ਕਰ ਦਿੱਤੀਆਂ ਜਾਣਗੀਆਂ। ਸ. ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੀ ਅਮੀਰ ਵਿਰਾਸਤ ਨੂੰ ਸੰਭਾਲਣ ਲਈ ਪੂਰੀ ਤਰ੍ਹਾਂ ਪਾਬੰਦ ਹੈ ਅਤੇ ਇਸ ਕਾਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਸੂਬਾ ਸਰਕਾਰ ਵੱਲੋਂ ਕੀਤੀਆਂ ਗਈਆਂ ਲੀਹੋਂ ਹੱਟਵੀਆਂ ਪਹਿਲਕਦਮੀਆਂ ਨੂੰ ਗਿਣਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਸਰਕਾਰ ਦੀਆਂ ਨਿੱਗਰ ਕੋਸ਼ਿਸ਼ਾਂ ਦੇ ਨਤੀਜੇ ਵਜੋਂ ਪੰਜਾਬ ਵਾਧੂ ਬਿਜਲੀ ਵਾਲਾ ਦੇਸ਼ ਦਾ ਇਕੋ-ਇੱਕ ਸੂਬਾ ਬਣ ਗਿਆ ਹੈ। ਇਸੇ ਤਰ੍ਹਾਂ ਹੀ ਪੰਜਾਬ ਇਸ ਸਮੇਂ ਸਿੱਖਿਆ ਦੇ ਖੇਤਰ ਵਿਚ ਦੇਸ਼ 'ਚ ਅੱਗੇ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਸ਼ਹਿਰ ਸਮੁੱਚੇ ਉੱਤਰੀ ਖਿੱਤੇ ਵਿਚ ਸਿੱਖਿਆ ਦੇ ਧੂਰੇ ਵਜੋਂ ਉਭਰ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਦੀ ਪ੍ਰਾਥਮਿਕਤਾ ਸੂਬੇ ਦਾ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਬਣਾਉਣਾ ਹੈ। 

ਇਸ ਤੋਂ ਪਹਿਲਾਂ ਆਪਣੇ ਸੰਬੋਧਨ ਵਿਚ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਡਾ. ਅੰਬੇਡਕਰ ਦਾ 125ਵਾਂ ਜਨਮ ਵਰ੍ਹਾ ਵਿਲੱਖਣ ਢੰਗ ਨਾਲ ਮਨਾਉਣ ਦੀਆਂ ਕੋਸ਼ਿਸ਼ਾਂ ਲਈ ਮੁੱਖ ਮੰਤਰੀ ਦੀ ਪ੍ਰਸੰਸ਼ਾ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਯਕੀਨੀ ਬਣਾ ਕੇ ਡਾ. ਅੰਬੇਡਕਰ ਦੇ ਕਦਮਾਂ ਉੱਤੇ ਚਲ ਰਹੀ ਹੈ। ਸ੍ਰੀਮਤੀ ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਠੋਸ ਕੋਸ਼ਿਸ਼ਾਂ ਦੇ ਨਤੀਜੇ ਵਜੋਂ ਪੰਜਾਬ ਇਸ ਸਮੇਂ ਸਿੱਖਿਆ ਦੇ ਖੇਤਰ ਵਿਚ ਦੇਸ਼ ਭਰ 'ਚ ਮੋਹਰੀ ਹੈ।ਡਾ. ਅੰਬੇਡਕਰ ਦੇ ਮਹਿਲਾ ਸਸ਼ਕਤੀਕਰਨ ਲਈ ਵਿਲੱਖਣ ਯੋਗਦਾਨ ਨੂੰ ਯਾਦ ਕਰਦੇ ਹੋਏ ਸ੍ਰੀਮਤੀ ਬਾਦਲ ਨੇ ਕਿਹਾ ਕਿ ਬਾਬਾ ਸਾਹਿਬ ਨੇ ਉਸ ਸਮੇਂ ਔਰਤਾਂ ਅਤੇ ਦੱਬੇ-ਕੁਚਲੇ ਵਰਗਾਂ ਦੇ ਹੱਕ ਵਿਚ ਆਵਾਜ਼ ਉਠਾਈ ਜਦੋਂ ਉਨ੍ਹਾਂ ਦਾ ਸੋਸ਼ਣ ਕੀਤਾ ਜਾ ਰਿਹਾ ਸੀ ਅਤੇ ਉਨ੍ਹਾਂ ਨੂੰ ਅਪਮਾਣਤ ਕੀਤਾ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਕਮਜ਼ੋਰ ਵਰਗਾਂ ਦਾ ਉਥਾਣ ਹੀ ਡਾ. ਅੰਬੇਡਕਰ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਸ੍ਰੀਮਤੀ ਬਾਦਲ ਨੇ ਕਿਹਾ ਕਿ ਦੇਸ਼ ਅਤੇ ਦੇਸ਼ ਦੇ ਲੋਕਾਂ ਲਈ ਡਾ. ਅੰਬੇਡਕਰ ਵੱਲੋਂ ਦਿੱਤੇ ਗਏ ਸ਼ਾਨਦਾਰ ਯੋਗਦਾਨ ਕਰਕੇ ਉਨ੍ਹਾਂ ਨੂੰ ਕੋਈ ਵੀ ਭੁਲਾ ਨਹੀਂ ਸਕਦਾ ਹੈ।ਇਸ ਤੋਂ ਪਹਿਲਾਂ ਆਪਣੇ ਸੰਬੋਧਨ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਨੇ ਡਾ. ਅੰਬੇਡਕਰ ਦੇ ਸਿੱਖਿਆ ਦੇ ਨਜ਼ਰੀਏ ਦੀ ਮਹੱਤਤਾ 'ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਦੇ ਬਾਨੀ ਨੇ ਸਾਰਿਆਂ ਦੀ ਮਿਆਰੀ ਸਿੱਖਿਆ ਉੱਤੇ ਜ਼ੋਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਨੇ ਕਿਸੇ ਵੀ ਖਾਸ ਭਾਈਚਾਰੇ ਵਿਰੁੱਧ ਲੜਾਈ ਨਹੀਂ ਕੀਤੀ ਸਗੋਂ ਉਨ੍ਹਾਂ ਦੀ ਲੜਾਈ ਜਾਤ-ਪਾਤ ਦੀ ਲਾਹਨਤ ਵਿਰੁੱਧ ਸੀ। 

ਡਾ. ਅਟਵਾਲ ਨੇ ਕਿਹਾ ਕਿ ਡਾ. ਅੰਬੇਡਕਰ ਵੱਲੋਂ ਦਿੱਤੀਆਂ ਗਈਆਂ ਮਹਾਨ ਸੇਵਾਵਾਂ ਮਾਓ, ਲੈਨਿਨ, ਡਾ. ਮਾਰਟਿਨ ਲੁਥਰ ਕਿੰਗ, ਨੈਲਸਨ ਮੰਡੇਲਾ ਅਤੇ ਹੋਰਨਾਂ ਸਖ਼ਸ਼ੀਅਤਾਂ ਤੋਂ ਘੱਟ ਨਹੀਂ ਸਨ।ਪੰਜਾਬ ਰਾਜ ਅਨੁਸੂਚਿਤ ਜਾਤਾਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਾਜੇਸ਼ ਬਾਘਾ ਨੇ ਇਸ ਇਤਿਹਾਸਕ ਦਿਵਸ ਨੂੰ ਮਨਾਉਣ ਲਈ ਮੁੱਖ ਮੰਤਰੀ ਦੀ ਸਰਾਹਨਾ ਕੀਤੀ ਜਿਨ੍ਹਾਂ ਨੇ ਸੂਬੇ ਭਰ ਵਿਚ ਉਨ੍ਹਾਂ ਦੇ 125ਵੇਂ ਜਨਮ ਦਿਹਾੜੇ 'ਤੇ ਛੇ ਰਾਸ਼ਟਰੀ ਸੈਮੀਨਾਰ ਆਯੋਜਿਤ ਕਰਨ ਦਾ ਪ੍ਰੋਗਰਾਮ ਬਣਾਇਆ ਹੈ। ਉਨ੍ਹਾਂ ਕਿਹਾ ਕਿ ਇਹ ਸੈਮੀਨਾਰ ਡਾ. ਅੰਬੇਡਕਰ ਵੱਲੋਂ ਦੇਸ਼ ਨੂੰ ਦਿੱਤੀਆਂ ਗਈਆਂ ਮਹਾਨ ਸੇਵਾਵਾਂ ਦੇ ਪ੍ਰਚਾਰ ਲਈ ਚਾਨਣ ਮੁਨਾਰਾ ਸਾਬਤ ਹੋਣਗੇ। ਸ੍ਰੀ ਬਾਘਾ ਨੇ ਕਿਹਾ ਕਿ ਇਹ ਸੈਮੀਨਾਰ ਲੋਕਾਂ ਵਿਚ ਖਾਸਕਰ ਨੌਜਵਾਨਾਂ ਵਿਚ ਇੱਕ ਨਵੀਂ ਜਾਗਰੁਕਤਾ ਪੈਦਾ ਕਰਨਗੇ।ਇਸ ਮੌਕੇ ਵਿਧਾਇਕ ਸ੍ਰੀ ਇੰਦਰ ਇਕਬਾਲ ਸਿੰਘ ਅਟਵਾਲ ਨੇ ਮੰਚ ਦੀ ਕਾਰਵਾਈ ਚਲਾਈ।ਇਸ ਮੌਕੇ ਹਾਜ਼ਰ ਹੋਰਨਾਂ ਵਿਚ ਵਿਧਾਇਕ ਸ੍ਰੀ ਦਰਸ਼ਨ ਸਿੰਘ ਕੋਟਫੱਤਾ, ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ, ਐਸ.ਐਸ.ਪੀ ਸ੍ਰੀ ਸਵਪਨਦੀਪ ਸ਼ਰਮਾ, ਵਾਈਸ ਚਾਂਸਲਰ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਡਾ. ਐਮ.ਪੀ. ਸਿੰਘ ਇਸ਼ਰ ਅਤੇ ਚਾਂਸਲਰ ਆਦੇਸ਼ ਯੂਨੀਵਰਸਿਟੀ ਸ੍ਰੀ ਐਚ.ਐਸ. ਗਿੱਲ ਸ਼ਾਮਲ ਸਨ। 

 

Tags: Parkash Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD