Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸ਼ਤਾਬਦੀ ਐਕਸਪ੍ਰੈਸ ਦਾ ਰੂਟ ਫਿਰੋਜ਼ਪੁਰ ਕੈਂਟ ਤੱਕ ਵਧਣ ਨਾਲ ਮਾਲਵਾ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਹੋਈ-ਹਰਸਿਮਰਤ ਕੌਰ ਬਾਦਲ

ਕੇਂਦਰੀ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਤੇ ਰੇਲ ਮੰਤਰੀ ਦਾ ਧੰਨਵਾਦ , ਰੇਲ ਗੱਡੀ ਬਠਿੰਡਾ ਤੋਂ ਫਿਰੋਜ਼ਪੁਰ ਕੈਂਟ ਵੱਲ ਝੰਡੀ ਵਿਖਾ ਕੇ ਰਵਾਨਾ ਕੀਤੀ

Web Admin

Web Admin

5 Dariya News

ਬਠਿੰਡਾ , 07 Oct 2016

Last updated on: Oct 07, 2016, 00:00 IST

ਨਵੀਂ ਦਿੱਲੀ ਤੋਂ ਬਠਿੰਡਾ ਦਰਮਿਆਨ ਚੱਲ ਰਹੀ ਸ਼ਤਾਬਦੀ ਐਕਸਪ੍ਰੇਸ ਰੇਲ ਗੱਡੀ ਦਾ ਰੂਟ ਫਿਰੋਜ਼ਪੁਰ ਕੈਂਟ ਤੱਕ ਵਧਾਉਣ 'ਤੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਅਤੇ ਕੇਂਦਰੀ ਰੇਲਵੇ ਮੰਤਰੀ ਸ੍ਰੀ ਸੁਰੇਸ਼ ਪ੍ਰਭੂ ਦਾ ਧੰਨਵਾਦ ਕਰਦਿਆਂ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਆਖਿਆ ਕਿ ਇਸ ਰੇਲ ਸੇਵਾ ਨਾਲ ਮਾਲਵਾ ਖਾਸ ਦੀ ਚਿਰੋਕਣੀ ਮੰਗ ਪੂਰੀ ਹੋਈ ਹੈ। ਉਨ੍ਹਾਂ ਕਿਹਾ ਇਸ ਰੇਲ ਸੇਵਾ ਨਾਲ ਮਾਲਵਾ ਖੇਤਰ ਦੇ ਲੋਕਾਂ ਨੂੰ ਵੱਡੀ ਸਹੂਲਤ ਹਾਸਲ ਹੋਣ ਦੇ ਨਾਲ-ਨਾਲ ਵਪਾਰਕ ਗਤੀਵਿਧੀਆਂ ਨੂੰ ਵੀ ਹੁਲਾਰਾ ਮਿਲੇਗਾ।ਅੱਜ ਇੱਥੇ ਸ਼ਤਾਬਦੀ ਐਕਸਪ੍ਰੈਸ ਰੇਲਗੱਡੀ ਨੂੰ ਬਠਿੰਡਾ ਤੋਂ ਫਿਰੋਜ਼ਪੁਰ ਕੈਂਟ ਵੱਲ ਰਵਾਨਾ ਕਰਨ ਮੌਕੇ ਕੇਂਦਰੀ ਮੰਤਰੀ ਨੇ ਕਿਹਾ ਕਿ ਇਸ ਰੇਲਗੱਡੀ ਦਾ ਰੂਟ ਫਿਰੋਜ਼ਪੁਰ ਤੱਕ ਵਧਣ ਨਾਲ ਮਾਲਵਾ ਦੇ ਇਲਾਕੇ ਦੀ ਚਿਰੋਕਣੀ ਮੰਗ ਪੂਰੀ ਹੋਈ ਹੈ। ਸ੍ਰੀਮਤੀ ਬਾਦਲ ਨੇ ਕਿਹਾ ਕਿ ਉਹ ਖੁਦ ਵੀ ਲੰਮੇ ਸਮੇਂ ਤੋਂ ਇਸ ਮੰਗ ਨੂੰ ਉਠਾਉਂਦੇ ਰਹੇ ਅਤੇ ਕੇਂਦਰ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਐਨ.ਡੀ.ਏ. ਸਰਕਾਰ ਨੇ ਮਾਲਵਾ ਵਾਸੀਆਂ ਦੀ ਇਹ ਮੰਗ ਪੂਰੀ ਕੀਤੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਲੋਕਾਂ ਦੀ ਮੰਗ 'ਤੇ ਇਸ ਰੇਲ ਗੱਡੀ ਦਾ ਸਮਾਂ-ਸਾਰਣੀ ਵੀ ਤਬਦੀਲ ਕਰ ਦਿੱਤਾ ਗਿਆ ਹੈ। ਇਹ ਰੇਲ ਗੱਡੀ ਮਾਨਸਾ, ਬਠਿੰਡਾ, ਕੋਟਕਪੂਰਾ ਅਤੇ ਫਰੀਦਕੋਟ ਵਿਖੇ ਰੁਕਿਆ ਕਰੇਗੀ।

ਇਸ ਮੌਕੇ ਪੱਤਰਕਾਰਾਂ ਵੱਲੋਂ ਪੁੱਛੇ ਇਕ ਸੁਆਲ ਦੇ ਜਵਾਬ ਵਿੱਚ ਕੇਂਦਰੀ ਮੰਤਰੀ ਨੇ ਕਿਹਾ ਕਿ ਬਠਿੰਡਾ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਕਰਨ ਬਾਰੇ ਕੇਂਦਰ ਸਰਕਾਰ ਵੱਲੋਂ ਇਸ ਨੂੰ ਤਰਜੀਹ ਦੇ ਆਧਾਰ 'ਤੇ ਵਿਚਾਰਿਆ ਜਾ ਰਿਹਾ ਹੈ ਅਤੇ ਬਹੁਤ ਛੇਤੀ ਹੀ ਇਸ ਹਵਾਈ ਅੱਡੇ ਤੋਂ ਵੀ ਉਡਾਣਾਂ ਸ਼ੁਰੂ ਹੋਣਗੀਆਂ।ਮਾਲਵਾ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੇਂਦਰ ਸਰਕਾਰ ਵੱਲੋਂ ਦਿੱਤੇ ਵੱਡੇ ਪ੍ਰਾਜੈਕਟ ਦਾ ਜ਼ਿਕਰ ਕਰਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰੀ ਮੋਦੀ ਵੱਲੋਂ ਛੇਤੀ ਹੀ ਬਠਿੰਡਾ ਵਿਖੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸ (ਏਮਜ਼) ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਨਾਲ ਮਾਲਵਾ ਖੇਤਰ ਵਿਕਾਸ ਦੀਆਂ ਨਵੀਆਂ ਸਿਖਰਾਂ ਨੂੰ ਛੂਹੇਗਾ।ਇਸ ਦੌਰਾਨ ਕੇਂਦਰੀ ਮੰਤਰੀ ਨੇ ਸ਼ਤਾਬਦੀ ਐਕਸਪ੍ਰੈਸ ਨੂੰ ਝੰਡੀ ਵਿਖਾ ਕੇ ਬਠਿੰਡਾ ਤੋਂ ਫਿਰੋਜ਼ਪੁਰ ਕੈਂਟ ਵੱਲ ਰਵਾਨਾ ਕੀਤਾ।ਇਸ ਮੌਕੇ ਵਿਧਾਇਕ ਸ੍ਰੀ ਸਰੂਪ ਚੰਦ ਸਿੰਗਲਾ, ਮੇਅਰ ਸ੍ਰੀ ਬਲਵੰਤ ਰਾਏ ਨਾਥ, ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਸ਼ੇਨਾ ਅਗਰਵਾਲ ਹਾਜ਼ਰ ਸਨ।

 

Tags: Harsimrat Kaur Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD