Sunday, 12 May 2024

 

 

ਖ਼ਾਸ ਖਬਰਾਂ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਪੰਜਾਬ 'ਚ ਈਕੋ ਸੈਰ ਸਪਾਟੇ ਨੂੰ ਉਤਸ਼ਾਹਤ ਕਰਾਂਗੇ - ਸਰਵਰਨ ਸਿੰਘ ਫਿਲੌਰ

ਸਰਵਰਨ ਸਿੰਘ ਫਿਲੌਰ
ਸਰਵਰਨ ਸਿੰਘ ਫਿਲੌਰ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 25 Jul 2013

ਪੰਜਾਬ ਸਰਕਾਰ ਨੇ ਸੂਬੇ 'ਚ ਵੱਡੇ ਪੱਧਰ 'ਤੇ ਈਕੋ-ਟੂਰਿਜਮ ਨੂੰ ਉਤਸ਼ਾਹਿਤ ਕਰਨ ਦੀ ਯੋਜਨਾ ਤਿਆਰ ਕੀਤੀ  ਹੈ ਅਤੇ ਇਸ ਸਬੰਧੀ ਜੰਗਲਾਤ ਅਤੇ ਵਣ ਜੀਵ ਰੱਖਿਆ ਵਿਭਾਗ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਇਸ ਮੰਤਵ ਲਈ ਵੱਖ-ਵੱਖ ਥਾਵਾਂ ਦੀ ਚੋਣ ਕਰ ਲਈ ਜਾਵੇਗੀ।ਇਸ ਸਬੰਧੀ ਜਿਆਦਾ ਜਾਣਕਾਰੀ ਦਿੰਦਿਆਂ ਸੈਰ-ਸਪਾਟਾ ਮੰਤਰੀ ਸਰਵਰਨ ਸਿੰਘ ਫਿਲੌਰ ਨੇ ਦੱਸਿਆ ਕਿ ਇਸ ਉਦੇਸ਼ ਦੀ ਪੂਰਤੀ ਲਈ ਚੇਤਨਾ ਫੈਲਾ ਕੇ ਕੁਦਰਤੀ ਸਾਧਨਾਂ ਦੀ ਸੁਰੱਖਿਆ, ਸੈਰ ਸਪਾਟੇ ਦੀ ਗਤੀਵਿਧੀਆ ਤੇ ਸਾਧਨਾਂ ਦੀ ਵਿਭਿੰਨਤਾ ਅਤੇ ਸਥਾਨਕ ਲੋਕਾਂ ਦੀ ਸ਼ਮੂਲੀਅਤ ਨਾਲ ਸੈਰ ਸਪਾਟੇ ਦੇ ਵਿਕਾਸ ਨੂੰ ਮੁੱਖ ਨਿਸ਼ਾਨਾ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਈਕੋ-ਟੂਰਿਜਮ ਨੀਤੀ ਦਾ ਟੀਚਾ  ਆਮ ਲੋਕਾਂ ਨੂੰ ਸਬੰਧਤ ਸਰਕਾਰੀ ਵਿਭਾਗਾਂ ਨਾਲ ਮਿਲ ਕੇ ਇਸ ਦ ਵਿਕਾਸ ਲਈ ਅਜਿਹੀ ਯੋਜਨਾ ਤਿਆਰ ਕਰਨਾ ਹੈ ਜਿਸ ਨਾਲ ਸਮਾਜਿਕ ਤੇ ਆਰਥਿਕ ਪੱਧਰ 'ਤੇ ਸੂਬੇ ਨੂੰ  ਲਾਭ ਹੋਵੇ। ਉਨ੍ਹਾਂ ਇਹ ਵੀ ਦੱਸਿਆ ਕਿ ਈਕੋ-ਟੂਰਿਜ਼ਮ ਲਈ ਕਈ ਸਥਾਨਾਂ ਦੀ ਚੋਣ ਵੀ ਕਰ ਲਈ ਗਈ ਹੈ ਅਤੇ ਪਾਰਕਾਂ ਤੇ ਹੋਰ ਸੈਰ ਵਾਲੀਆਂ ਥਾਵਾਂ ਵੀ ਕੁਝ ਲਈਆਂ ਗਈਆਂ ਹਨ। 

ਉਨ੍ਹਾਂ ਕਿਹਾ ਕਿ ਅਜਿਹੀਆਂ ਵੱਖ-ਵੱਖ ਥਾਵਾਂ 'ਤੇ ਰਿਹਾਇਸ਼, ਸਹਾਇਤਾ ਤੇ ਸੂਚਨਾ ਕੇਂਦਰ, ਟਰੈਕਿੰਗ ਰੂਟਾਂ, ਅਡਵੇਚਰ ਖੇਡਾਂ ਅਤੇ ਹੋਰ ਸਾਜ਼ੋ ਸਮਾਨ ਲਈ ਵਿਕਾਸ ਕਾਰਜ ਤੇ ਪਹਿਲ ਕਦਮੀਆਂ ਆਰੰਭ ਕੀਤੀਆਂ ਗਈਆਂ ਹਨ। ਅਜਿਹੀਆਂ ਕਈ ਥਾਵਾਂ ਦੀ ਨਿਸ਼ਾਨਦੇਹੀ ਜੰਗਲਾਤ ਤੇ ਵਣ ਜੀਵ ਰੱਖਿਆ ਵਿਭਾਗ ਵਲੋਂ ਕਰ ਲਈ ਗਈ ਹੈ। ਸੈਰ ਸਪਾਟਾ ਮੰਤਰੀ ਨੇ ਦੱਸਿਆ ਕਿ ਗੁਰਦਾਸਪੁਰ ਜਿਲੇ ਦੇ ਕੇਸ਼ੋਪੁਰ ਜਲਗਾਹ ਨੂੰ ਸਰਕਾਰ ਵਲੋਂ ਸੈਰ ਸਪਾਟੇ ਲਈ ਵਿਕਸਤ ਕੀਤਾ ਜਾ ਰਿਹਾ ਹੈ। 850 ਏਕੜ ਵਿਚ ਫੈਲੀ ਇਸ ਥਾਂ 'ਤੇ ਸਾਈਬੇਰੀਆ ਤੇ ਕੇਂਦਰੀ ਏਸ਼ੀਆ ਤੋਂ ਬਹੁਤ ਖੂਬਸੂਰਤ ਪ੍ਰਵਾਸੀ ਪੰਛੀ ਆਉਂਦੇ ਹਨ। ਉਨ੍ਹਾਂ ਕਿਹਾ ਕਿ ਕੇਸ਼ੋਪੁਰ ਨੂੰ ਈਕੋ-ਟੂਰਿਜ਼ਮ ਵਜੋਂ ਹੋਰ ਨਿਖਾਰਿਆ ਜਾਵੇਗਾ ਅਤੇ ਇਥੇ ਬੁਨਿਆਦੀ ਢਾਂਚੇ, ਬਰਡ ਸੇਂਚਰੀ ਤੇ ਸੈਲਾਨਿਆ ਲਈ ਹੋਰ ਸਹੂਲਤਾਂ ਸਮੇਤ ਕੇਸ਼ੋਪੁਰ ਦੀ ਕਾਇਆ ਕਲਪ ਲਈ ਸਮੂਹ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਊਨ੍ਹਾਂ ਕਿਹਾ ਕਿ  ਈਕੋ-ਟੂਰਿਜਮ ਦੇ ਵਿਕਾਸ ਲਈ ਸੂਬੇ ਦੀਆਂ ਅਜਿਹੀਆਂ ਹੋਰ ਢੁਕਵਿਆਂ ਥਾਵਾਂ ਵੀ ਲੱਭੀਆਂ ਜਾਣਗੀਆਂ ਜੋ ਹਾਲੇ ਵੀ ਲੋਕਾਂ ਦੀਆਂ ਨਜ਼ਰਾਂ ਵਿਚ ਨਹੀਂ ਆਇਆ। ਉਨ੍ਹਾਂ ਕਿਹਾ ਕਿ ਕੇਸ਼ੋਪੁਰ ਜਲਗਾਹ ਦੀ ਕਾਇਆ ਕਲਪ ਲਈ ਜੰਗਲਾਤ ਵਿਭਾਗ ਵਲੋਂ ਅਪ੍ਰੈਲ 2013 ਵਿਚ ਪੜਾਅ ਵਾਰ ਪ੍ਰਾਜੈਕਟ ਸ਼ੁਰੂ ਕੀਤਾ ਜਾ ਚੁੱਕਾ ਹੈ ਜਿਹੜਾ ਕਿ ਸਾਲ 2016 ਤੱਕ ਪੂਰਾ ਹੋਵੇਗਾ।

 

Tags: Sarvan Singh Phillor

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD