Saturday, 25 July 2026

 

 

ਖ਼ਾਸ ਖਬਰਾਂ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ‘ਓਪਨ ਹੀਅਰਿੰਗ ਕੈਂਪਾਂ’ ਦੀ ਕੀਤੀ ਪ੍ਰਧਾਨਗੀ ਗੌਰਮਿੰਟ ਕਾਲਜ ਆਫ਼ ਐਜੂਕੇਸ਼ਨ ਵੱਲੋਂ "ਦੀ ਇੰਕਲੂਸਿਵ ਕਲਾਸਰੂਮ: ਬ੍ਰਿਜਿੰਗ ਗੈਪਸ ਵਿਦ ਆਡੀਓ-ਵੀਡੀਓ ਸਟ੍ਰੈਟਜੀਜ਼" ਵਿਸ਼ੇ 'ਤੇ ਤਿੰਨ-ਰੋਜ਼ਾ ਵਰਕਸ਼ਾਪ ਦਾ ਆਯੋਜਨ ਪੰਜਾਬ ਸਰਕਾਰ ਨੇ ਰਾਜਪਾਲ ਨੂੰ ਆਊਟਸੋਰਸਡ ਕਰਮਚਾਰੀ ਆਰਡੀਨੈਂਸ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ ਪਟਿਆਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਅਜੀਤਪਾਲ ਸਿੰਘ ਕੋਹਲੀ ਸ਼੍ਰੀ ਗੁਰੂ ਰਵਿਦਾਸ ਸਮਰਸਤਾ ਸੰਕਲਪ ਅਭਿਆਨ 'ਤੇ ਭਾਜਪਾ ਚੰਡੀਗੜ੍ਹ ਦੀ ਸੂਬਾ ਪੱਧਰੀ ਵਰਕਸ਼ਾਪ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅਨਾਜ ਮੰਡੀ ਸਰਦੂਲਗੜ੍ਹ ਵਿਖੇ 3.20 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਸਫ਼ਾਈ ਕਰਮਚਾਰੀਆਂ ਨਾਲ ਦੁਰਵਿਵਹਾਰ ਬਰਦਾਸ਼ਤ ਨਹੀਂ : ਚੇਅਰਮੈਨ ਚੰਦਨ ਕੁਮਾਰ ਗਰੇਵਾਲ ਸਿੱਖਿਆ ਦੇ ਖੇਤਰ 'ਚ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਵਿਦਿਆਰਥੀਆਂ ਦੇ ਭਵਿੱਖ ਨੂੰ ਕਰਨਗੀਆਂ ਹੋਰ ਮਜ਼ਬੂਤ : ਬ੍ਰਮ ਸ਼ੰਕਰ ਜਿੰਪਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਨਪੁਰ ਥਿਆੜਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ : ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਗੁਰਮੀਤ ਸਿੰਘ ਖੁੱਡੀਆ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਤਿੰਨ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ ਰਵਿੰਦਰ ਸਿੰਘ ਖੇੜਾ ਵੱਲੋਂ ਖਰੜ ਦੇ ਵਿਕਾਸ ਕਾਰਜਾਂ ਵਿੱਚ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਫੌਜੀ ਵੀਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਕੁਰਬਾਨੀ ਦੇ ਜਜ਼ਬੇ ਦਾ ਮੁੱਲ ਕੋਈ ਨਹੀਂ ਦੇ ਸਕਦਾ : ਕੁਲਤਾਰ ਸਿੰਘ ਸੰਧਵਾਂ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਗੁਰੂਗ੍ਰਾਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਹੋਈ, 15 ਵਿੱਚੋਂ 13 ਮਾਮਲਿਆਂ ਦਾ ਮੌਕੇ ਉੱਤੇ ਕੀਤਾ ਹੱਲ ਨੌਜਵਾਨਾਂ ਦੇ ਨਾਂ 'ਤੇ ਕਾਂਗਰਸ ਵੱਲੋਂ ਰਾਜਨੀਤੀ ਕਰਨਾ ਮੰਦਭਾਗਾ, ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਬਰਦਾਸ਼ਤ ਨਹੀਂ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦਾ ਉਦੇਸ਼ ਹਰ ਨਾਗਰਿਕ ਨੂੰ ਸਮੇਂ ਸਿਰ ਅਤੇ ਵਧੀਆ ਸਿਹਤ ਸੇਵਾਵਾਂ ਉਪਲੱਬਧ ਕਰਵਾਉਣਾ ਹੈ : ਸ਼ਿਆਮ ਸਿੰਘ ਰਾਣਾ ਸੂਬੇ ਨੂੰ ਮਿਲੇ 100 ਹੋਰ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 1,090 'ਤੇ ਪੁੱਜੀ : ਡਾ. ਬਲਬੀਰ ਸਿੰਘ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਬਲਾਕ ਸੀਤੋ ਗੁਨੋ ਦੇ ਪਿੰਡ ਖੁਈਖੇੜਾ ਰੁਕਨਪੁਰਾ ਵਿਖੇ ਆਮ ਆਦਮੀ ਕਲੀਨਕ ਦਾ ਉਦਘਾਟਨ

 

ਪੰਜਾਬ 'ਚ ਈਕੋ ਸੈਰ ਸਪਾਟੇ ਨੂੰ ਉਤਸ਼ਾਹਤ ਕਰਾਂਗੇ-ਫਿਲੌਰ

ਸਰਵਰਨ ਸਿੰਘ ਫਿਲੌਰ
ਸਰਵਰਨ ਸਿੰਘ ਫਿਲੌਰ

5 ਦਰਿਆ ਨਿਊਜ਼

ਚੰਡੀਗੜ੍ਹ , 26 Jul 2013

Last updated on: Jul 26, 2013, 00:00 IST

ਪੰਜਾਬ ਸਰਕਾਰ ਨੇ ਸੂਬੇ 'ਚ ਵੱਡੇ ਪੱਧਰ 'ਤੇ ਈਕੋ-ਟੂਰਿਜਮ ਨੂੰ ਉਤਸ਼ਾਹਿਤ ਕਰਨ ਦੀ ਯੋਜਨਾ ਤਿਆਰ ਕੀਤੀ  ਹੈ ਅਤੇ ਇਸ ਸਬੰਧੀ ਜੰਗਲਾਤ ਅਤੇ ਵਣ ਜੀਵ ਰੱਖਿਆ ਵਿਭਾਗ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਇਸ ਮੰਤਵ ਲਈ ਵੱਖ-ਵੱਖ ਥਾਵਾਂ ਦੀ ਚੋਣ ਕਰ ਲਈ ਜਾਵੇਗੀ। ਇਸ ਸਬੰਧੀ ਜਿਆਦਾ ਜਾਣਕਾਰੀ ਦਿੰਦਿਆਂ ਸੈਰ-ਸਪਾਟਾ ਮੰਤਰੀ ਸ. ਸਰਵਰਨ ਸਿੰਘ ਫਿਲੌਰ ਨੇ ਦੱਸਿਆ ਕਿ ਇਸ ਉਦੇਸ਼ ਦੀ ਪੂਰਤੀ ਲਈ ਚੇਤਨਾ ਫੈਲਾ ਕੇ ਕੁਦਰਤੀ ਸਾਧਨਾਂ ਦੀ ਸੁਰੱਖਿਆ, ਸੈਰ ਸਪਾਟੇ ਦੀ ਗਤੀਵਿਧੀਆ ਤੇ ਸਾਧਨਾਂ ਦੀ ਵਿਭਿੰਨਤਾ ਅਤੇ ਸਥਾਨਕ ਲੋਕਾਂ ਦੀ ਸ਼ਮੂਲੀਅਤ ਨਾਲ ਸੈਰ ਸਪਾਟੇ ਦੇ ਵਿਕਾਸ ਨੂੰ ਮੁੱਖ ਨਿਸ਼ਾਨਾ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਈਕੋ-ਟੂਰਿਜਮ ਨੀਤੀ ਦਾ ਟੀਚਾ  ਆਮ ਲੋਕਾਂ ਨੂੰ ਸਬੰਧਤ ਸਰਕਾਰੀ ਵਿਭਾਗਾਂ ਨਾਲ ਮਿਲ ਕੇ ਇਸ ਦ ੇਵਿਕਾਸ ਲਈ ਅਜਿਹੀ ਯੋਜਨਾ ਤਿਆਰ ਕਰਨਾ ਹੈ ਜਿਸ ਨਾਲ ਸਮਾਜਿਕ ਤੇ ਆਰਥਿਕ ਪੱਧਰ 'ਤੇ ਸੂਬੇ ਨੂੰ  ਲਾਭ ਹੋਵੇ।ਉਨ੍ਹਾਂ ਇਹ ਵੀ ਦੱਸਿਆ ਕਿ ਈਕੋ-ਟੂਰਿਜ਼ਮ ਲਈ ਕਈ ਸਥਾਨਾਂ ਦੀ ਚੋਣ ਵੀ ਕਰ ਲਈ ਗਈ ਹੈ ਅਤੇ ਪਾਰਕਾਂ ਤੇ ਹੋਰ ਸੈਰ ਵਾਲੀਆਂ ਥਾਵਾਂ ਵੀ ਕੁਝ ਲਈਆਂ ਗਈਆਂ ਹਨ। 

ਉਨ੍ਹਾਂ ਕਿਹਾ ਕਿ ਅਜਿਹੀਆਂ ਵੱਖ-ਵੱਖ ਥਾਵਾਂ 'ਤੇ ਰਿਹਾਇਸ਼, ਸਹਾਇਤਾ ਤੇ ਸੂਚਨਾ ਕੇਂਦਰ, ਟਰੈਕਿੰਗ ਰੂਟਾਂ, ਅੈਡਵੇਚਰ ਖੇਡਾਂ ਅਤੇ ਹੋਰ ਸਾਜ਼ੋ ਸਮਾਨ ਲਈ ਵਿਕਾਸ ਕਾਰਜ ਤੇ ਪਹਿਲ ਕਦਮੀਆਂ ਆਰੰਭ ਕੀਤੀਆਂ ਗਈਆਂ ਹਨ। ਅਜਿਹੀਆਂ ਕਈ ਥਾਵਾਂ ਦੀ ਨਿਸ਼ਾਨਦੇਹੀ ਜੰਗਲਾਤ ਤੇ ਵਣ ਜੀਵ ਰੱਖਿਆ ਵਿਭਾਗ ਵਲੋਂ ਕਰ ਲਈ ਗਈ ਹੈ। ਸੈਰ ਸਪਾਟਾ ਮੰਤਰੀ ਨੇ ਦੱਸਿਆ ਕਿ ਗੁਰਦਾਸਪੁਰ ਜਿਲੇ ਦੇ ਕੇਸ਼ੋਪੁਰ ਜਲਗਾਹ ਨੂੰ ਸਰਕਾਰ ਵਲੋਂ ਸੈਰ ਸਪਾਟੇ ਲਈ ਵਿਕਸਤ ਕੀਤਾ ਜਾ ਰਿਹਾ ਹੈ। 850 ਏਕੜ ਵਿਚ ਫੈਲੀ ਇਸ ਥਾਂ 'ਤੇ ਸਾਈਬੇਰੀਆ ਤੇ ਕੇਂਦਰੀ ਏਸ਼ੀਆ ਤੋਂ ਬਹੁਤ ਖੂਬਸੂਰਤ ਪ੍ਰਵਾਸੀ ਪੰਛੀ ਆਉਂਦੇ ਹਨ। ਉਨ੍ਹਾਂ ਕਿਹਾ ਕਿ ਕੇਸ਼ੋਪੁਰ ਨੂੰ ਈਕੋ-ਟੂਰਿਜ਼ਮ ਵਜੋਂ ਹੋਰ ਨਿਖਾਰਿਆ ਜਾਵੇਗਾ ਅਤੇ ਇਥੇ ਬੁਨਿਆਦੀ ਢਾਂਚੇ, ਬਰਡ ਸੇਂਚਰੀ ਤੇ ਸੈਲਾਨਿਆ ਲਈ ਹੋਰ ਸਹੂਲਤਾਂ ਸਮੇਤ ਕੇਸ਼ੋਪੁਰ ਦੀ ਕਾਇਆ ਕਲਪ ਲਈ ਸਮੂਹ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਊਨ੍ਹਾਂ ਕਿਹਾ ਕਿ  ਈਕੋ-ਟੂਰਿਜਮ ਦੇ ਵਿਕਾਸ ਲਈ ਸੂਬੇ ਦੀਆਂ ਅਜਿਹੀਆਂ ਹੋਰ ਢੁਕਵਿਆਂ ਥਾਵਾਂ ਵੀ ਲੱਭੀਆਂ ਜਾਣਗੀਆਂ ਜੋ ਹਾਲੇ ਵੀ ਲੋਕਾਂ ਦੀਆਂ ਨਜ਼ਰਾਂ ਵਿਚ ਨਹੀਂ ਆਇਆ। ਉਨ੍ਹਾਂ ਕਿਹਾ ਕਿ ਕੇਸ਼ੋਪੁਰ ਜਲਗਾਹ ਦੀ ਕਾਇਆ ਕਲਪ ਲਈ ਜੰਗਲਾਤ ਵਿਭਾਗ ਵਲੋਂ ਅਪ੍ਰੈਲ 2013 ਵਿਚ ਪੜਾਅ ਵਾਰ ਪ੍ਰਾਜੈਕਟ ਸ਼ੁਰੂ ਕੀਤਾ ਜਾ ਚੁੱਕਾ ਹੈ ਜਿਹੜਾ ਕਿ ਸਾਲ 2016 ਤੱਕ ਪੂਰਾ ਹੋਵੇਗਾ।

 

Tags: sarvan singh phillor

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD