Saturday, 11 May 2024

 

 

ਖ਼ਾਸ ਖਬਰਾਂ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ ਪੰਜਾਬ ਅਧਾਰਿਤ ਐਨਜੀਓ ਨੇ ਕਿਸਾਨਾਂ ਲਈ ਨਿਰਯਾਤ ਅਤੇ ਨੌਜਵਾਨਾਂ ਲਈ ਸਟਾਰਟਅੱਪ ਮੌਕਿਆਂ ਦੀ ਸ਼ੁਰੂਆਤ ਲਈ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ

 

ਵਿਕਾਸ ਦਾ ਸਿਲਸਲਾ ਨਿਰੰਤਰ ਜਾਰੀ ਰਹੇਗਾ-ਸ਼ਰਨਜੀਤ ਸਿੰਘ ਢਿੱਲੋਂ

ਸਾਹਨੇਵਾਲ ਨਾਲ ਲੱਗਦੇ ਪਿੰਡਾਂ ਨੂੰ ਮਿਲੇਗੀ ਬਾਈਪਾਸ ਦੀ ਸਹੂਲਤ, ਸਿੰਚਾਈ ਮੰਤਰੀ ਨੇ ਆਪਣੇ ਤਰ੍ਹਾਂ ਦੀ ਬਣਨ ਵਾਲੀ 'ਰਿੰਗ ਰੋਡ' ਦਾ ਨੀਂਹ ਪੱਥਰ ਰੱਖਿਆ

Web Admin

Web Admin

5 Dariya News (अजय पाहवा)

ਸਾਹਨੇਵਾਲ , 12 Oct 2016

ਪੰਜਾਬ ਵਿੱਚ ਜਦੋਂ ਵੀ ਵਿਕਾਸ ਹੋਇਆ ਹੈ ਅਕਾਲੀ ਸਰਕਾਰਾਂ ਸਮੇ ਹੋਇਆ ਹੈ ਅਤੇ ਵਿਰੋਧੀ ਪਾਰਟੀਆਂ ਬਰਸਾਤੀ ਡੱਡੂਆਂ ਵਾਂਗ ਕੇਵਲ ਚੋਣਾਂ ਮੌਕੇ ਹੀ ਨਿਕਲਦੀਆਂ ਹਨ ਅਤੇ ਫੇਰ 5 ਸਾਲ ਲੋਕਾਂ ਦੀ ਸਾਰ ਨਹੀਂ ਲੈਂਦੀਆਂ ਹਨ, ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਨੁਮਾਇੰਦੇ ਲਗਾਤਾਰ ਲੋਕਾਂ ਵਿੱਚ ਵਿਚਰਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿੰਚਾਈ ਮੰਤਰੀ ਸ੍ਰ. ਸ਼ਰਨਜੀਤ ਸਿੰਘ ਢਿੱਲੋਂ ਨੇ ਅੱਜ ਹਲਕਾ ਸਾਹਨੇਵਾਲ ਵਿੱਚ ਲਗਭਗ ਸਾਢੇ 5 ਕਰੋੜ ਰੁਪਏ ਦੀ ਲਾਗਤ ਨਾਲ ਚੌੜੀਆਂ ਅਤੇ ਮੁਰੰਮਤ ਹੋਣ ਵਾਲੀਆਂ ਸੜਕਾਂ ਦੇ ਵੱਖ-ਵੱਖ ਜਗ੍ਹਾ ਨੀਂਹ ਪੱਥਰ ਰੱਖਣ ਮੌਕੇ ਕੀਤਾ।ਇਸ ਮੌਕੇ ਰੱਖੇ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਸ੍ਰ. ਢਿੱਲੋਂ ਨੇ ਦੱਸਿਆ ਕਿ ਕਸਬਾ ਸਾਹਨੇਵਾਲ ਅਤੇ ਨਾਲ ਲੱਗਦੇ ਪਿੰਡਾਂ ਬਿਲਗਾ, ਅਜਨੌਦ, ਮਜਾਰਾ ਵਗੈਰਾ ਪਿੰਡਾਂ ਦਾ ਘੇਰਾ ਵਧਣ ਕਰਕੇ ਟਰੈਫਿਕ ਦੀ ਬਹੁਤ ਸਮੱਸਿਆ ਆ ਗਈ ਸੀ। ਪਿਛਲੇ ਸਮੇਂ ਤੋਂ ਲੋਕ ਇਥੋਂ ਦੀਆਂ ਸੜਕਾਂ ਨੂੰ ਚੌੜਾ ਕਰਨ ਅਤੇ ਬਾਈਪਾਸ ਕੱਢਣ ਦੀ ਮੰਗ ਕਰ ਰਹੇ ਸਨ। ਇਲਾਕਾ ਨਿਵਾਸੀਆਂ ਦੀ ਮੰਗ ਪੂਰਾ ਕਰਦਿਆਂ ਸ੍ਰ. ਢਿੱਲੋਂ ਨੇ ਅੱਜ ਆਪਣੇ ਤਰ੍ਹਾਂ ਦੀ ਬਣਨ ਵਾਲੀ 'ਰਿੰਗ ਰੋਡ' ਦਾ ਨੀਂਹ ਪੱਥਰ ਰੱਖਿਆ, ਜਿਸ ਤਹਿਤ  ਜੀ. ਟੀ. ਰੋਡ ਤੋਂ ਬਿਲਗਾ ਤੋਂ ਅਜਨੌਦ ਜਾਣ ਵਾਲੀ ਸੜਕ ਨੂੰ ਚੌੜਾ ਅਤੇ ਮੁਰੰਮਤ ਕਰਨ, ਪਿੰਡ ਬਿਲਗਾ ਤੋਂ ਸੂਏ ਦੇ ਨਾਲ-ਨਾਲ ਸਾਹਨੇਵਾਲ-ਡੇਹਲੋਂ ਰੋਡ ਨੂੰ ਮਿਲਾਉਣ ਵਾਲੀ ਸੜਕ ਨੂੰ ਚੌੜਾ ਅਤੇ ਮੁਰੰਮਤ ਕਰਨ, ਗਾਰਡਨ ਸਿਟੀ ਕਲੋਨੀ ਤੋਂ ਸਾਹਨੇਵਾਲ-ਡੇਹਲੋਂ ਸੜਕ ਤੋਂ ਜੀ. ਟੀ. ਰੋਡ ਨੂੰ ਚੌੜਾ ਅਤੇ ਮੁਰੰਮਤ ਕਰਨ ਦਾ ਨੀਂਹ ਪੱਥਰ ਰੱਖਿਆ। ਇਨ੍ਹਾਂ ਸੜਕਾਂ ਦੇ ਚੌੜਾ ਹੋਣ ਨਾਲ ਇਨ੍ਹਾਂ ਪਿੰਡਾਂ ਦੀ ਟਰੈਫਿਕ ਦੀ ਸਮੱਸਿਆ ਬਿਲਕੁਲ ਹੀ ਹੱਲ ਹੋ ਜਾਵੇਗੀ। ਇਸ ਤੋਂ ਬਿਨਾ ਸ੍ਰ. ਢਿੱਲੋਂ ਨੇ ਪਿੰਡ ਰਾਮਗੜ੍ਹ ਦੀਆਂ ਸੜਕਾਂ ਦੀ ਮੁਰੰਮਤ ਕਰਨ, ਪਿੰਡ ਨੰਦਪੁਰ ਦੀਆਂ ਸੜਕਾਂ ਅਤੇ ਪਿੰਡ ਭਾਮੀਆਂ ਦੀ ਜੀ. ਕੇ. ਅਸਟੇਟ ਦੀਆਂ ਸੜਕਾਂ ਦੀ ਮੁਰੰਮਤ ਕਰਨ ਦਾ ਵੀ ਨੀਂਹ ਪੱਥਰ ਰੱਖਿਆ। ਇਹ ਸਾਰੀਆਂ ਸੜਕਾਂ 18 ਫੁੱਟ ਚੌੜੀਆਂ ਕੀਤੀਆਂ ਜਾਣਗੀਆਂ।

ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਵਿਕਾਸ ਕਰਵਾਉਣਾ ਸਰਕਾਰ ਦਾ ਮੁਢਲਾ ਫਰਜ ਹੈ ਅਤੇ ਉਨ੍ਹਾਂ ਨੇ ਸਾਹਨੇਵਾਲ ਹਲਕੇ ਦੀ ਕਮਾਨ ਸੰਭਾਲਣ ਦੇ ਪਹਿਲੇ ਦਿਨ ਤੋਂ ਹੀ ਇਸ ਫਰਜ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਹੈ । ਵਿਰੋਧੀਆਂ ਕੋਲ ਹੁਣ ਕੋਈ ਵੀ  ਮੁੱਦਾ ਨਹੀਂ ਹੈ ।ਪਹਿਲਾਂ ਉਹ ਕਹਿੰਦੇ ਸੀ ਕਿ ਸਾਹਨੇਵਾਲ ਰੇਲਵੇ ਵਾਲਾ ਪੁਲ ਨਹੀਂ ਬਣਨਾ ਉਹ ਸਮੇਂ ਸਿਰ ਮੁਕੰਮਲ ਕੀਤਾ ਫਿਰ ਉਹ ਕਹਿਣ ਲੱਗੇ ਕਿ ਕਸਬਾ ਸਾਹਨੇਵਾਲ ਦਾ ਵਿਕਾਸ ਨਹੀਂ ਹੋਣਾ, ਉਹ ਵੀ ਨਿਰੰਤਰ ਜਾਰੀ ਹੈ । ਮੱਤੇਵਾੜਾ ਨੇੜੇ 8-ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਪੁੱਲ ਲਗਭਗ ਤਿਆਰ ਹੈ ਅਤੇ ਅਗਲੇ ਮਹੀਨੇ ਉਸਦਾ ਉਦਘਾਟਨ ਕਰ ਦਿੱਤਾ ਜਾਵੇਗਾ । ਲੁਧਿਆਣਾ ਤੋਂ ਰਾਹੋਂ ਰੋਡ ਮਨਜੂਰ ਹੋ ਗਈ ਹੈ । 50 ਕਰੋੜ ਨਾਲ ਬਨਣ ਵਾਲੀ ਇਹ ਸੜਕ ਅਗਲੇ ਮਹੀਨੇ ਸ਼ੁਰੂ ਹੋ ਜਾਵੇਗੀ । ਸਾਹਨੇਵਾਲ ਤੋਂ ਡੇਹਲੋਂ ਸੜਕ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਮਨਜੂਰ ਹੋ ਗਈ ਹੈ ਅਤੇ ਦੀਵਾਲੀ ਤੋਂ ਪਹਿਲਾਂ ਇਸ ਨੂੰ ਮੁਰੰਮਤ ਕਰਕੇ ਇਲਾਕੇ ਦੇ ਵਸਨੀਕਾਂ ਨੂੰ ਦੀਵਾਲੀ ਦਾ ਤੋਹਫਾ  ਦਿੱਤਾ ਜਾਵੇਗਾ । ਉਨ੍ਹਾਂ ਕਿਹਾ ਕਿ ਵਿਕਾਸ ਦਾ ਇਹ ਸਿਲਸਿਲਾ ਜਾਰੀ ਰਹੇਗਾ ਅਤੇ ਹਲਕਾ ਸਾਹਨੇਵਾਲ ਨੂੰ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ ।ਦੱਸਣਯੋਗ ਹੈ ਕਿ ਸਾਹਨੇਵਾਲ ਦੇ ਨਾਲ ਲੱਗਦੇ ਪਿੰਡਾਂ ਲਈ ਬਣਾਏ ਜਾ ਰਹੇ ਬਾਈਪਾਸ ਨਾਲ 20 ਤੋਂ ਵਧੇਰੇ ਪਿੰਡਾਂ ਦੇ ਲੋਕਾਂ ਨੂੰ ਸਹੂਲਤ ਮਿਲੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਅਧੀਨ ਸੇਵਾਵਾਂ ਬੋਰਡ ਦੇ ਚੇਅਰਮੈਨ ਸ੍ਰ. ਸੰਤਾ ਸਿੰਘ ਉਮੈਦਪੁਰੀ, ਮਾਰਕੀਟ ਕਮੇਟੀ ਸਾਹਨੇਵਾਲ ਦੇ ਚੇਅਰਮੈਨ ਬਾਬਾ ਜਗਰੂਪ ਸਿੰਘ, ਕੁਲਵੰਤ ਸਿੰਘ ਕਾਂਤੀ ਪ੍ਰਧਾਨ ਨਗਰ ਕੌਂਸਲ ਸਾਹਨੇਵਾਲ, ਸਾਹਨੇਵਾਲ ਨਗਰ ਕੌਂਸਲ ਦੇ ਸਮੂਹ ਅਕਾਲੀ ਦਲ-ਬੀਜੇਪੀ ਦੇ ਕੌਂਸਲਰ ਇਲਾਕੇ ਦੇ ਪਿੰਡਾਂ ਦੇ ਸਰਪੰਚ,  ਪੰਚ ਅਤੇ ਹੋਰ ਮੋਹਤਬਰ ਵਸਨੀਕ ਹਾਜ਼ਰ ਸਨ।

 

Tags: Sharanjit Singh Dhillon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD