Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੁਐਸਟ ਗਰੁੱਪ ਆਫ਼ ਇੰਸੀਟਿਊਸ਼ਨਜ ਫਰੈਸ਼ਮੇਨੀਆ 2016 ਫਰੈਸ਼ਰ ਡੇ ਪਾਰਟੀ ਦਾ ਆਯੋਜਨ

ਵਿਦਿਆਰਥੀਆਂ ਵੱਲੋਂ ਵੱਖ-ਵੱਖ ਰਾਜਾਂ ਦੇ ਲੋਕ ਨ੍ਰਿਤਾਂ ਦਾ ਕੀਤਾ ਪ੍ਰਦਰਸ਼ਨ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 12 Oct 2016

Last updated on: Oct 12, 2016, 00:00 IST

ਕੁਐਸਟ ਗਰੁੱਪ ਆਫ਼ ਇੰਸੀਟਿਊਸ਼ਨਜ਼, ਝੰਜੇੜੀ 'ਚ ਨਵੇਂ ਆਏ ਵਿਦਿਆਰਥੀਆਂ ਨੂੰ ਜੀ ਆਇਆਂ ਕਹਿੰਦੇ ਹੋਏ ਫਰੈਸ਼ਰ ਡੇ ਪਾਰਟੀ  ਦਾ ਆਯੋਜਨ ਕੀਤਾ।  ਇਸ ਖ਼ੂਬਸੂਰਤ ਰੰਗਾਂ ਨਾਲ ਭਰੇ ਪ੍ਰੋਗਰਾਮ ਦੀ ਸ਼ੁਰੂਆਤ ਕੁਐਸਟ ਗਰੁੱਪ ਦੇ ਚੇਅਰਮੈਨ ਡੀ ਐੱਸ ਸੇਖੋਂ ਵੱਲੋਂ ਦੀਪ ਜਗਾ ਕੇ ਕੀਤੀ ਗਈ। ਗਰੁੱਪ ਦੇ ਵਾਈਸ ਚੇਅਰਮੈਨ ਐੱਚ ਐੱਸ ਕਾਂਡਾ ਅਤੇ ਜੇ ਪੀ ਐੱਸ ਧਾਲੀਵਾਲ ਨੇ ਸਾਰੇ ਵਿਦਿਆਰਥੀਆਂ ਦੇ ਉੱਜਲ ਭਵਿਖ ਦੀ ਕਾਮਨਾ ਕਰਦੇ ਹੋਏ ਉਨ੍ਹਾਂ ਨੂੰ ਆਸ਼ੀਰਵਾਦ ਦਿਤਾ। ਇਸ ਮੌਕੇ 'ਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਕੁਐਸਟ ਗਰੁੱਪ 'ਚ ਪੜ੍ਹਨ ਆਏ ਵਿਦਿਆਰਥੀਆਂ ਨੇ ਆਪਣੇ ਰਾਜਾਂ ਦੇ ਨ੍ਰਿਤ ਪੇਸ਼ ਕਰ ਕੇ ਭਾਰਤ ਦੇ ਵੱਖ-ਵੱਖ ਰੰਗਾਂ ਦੇ ਸੁਮੇਲ ਨੂੰ ਪ੍ਰਤੱਖ ਰੂਪ 'ਚ ਲੈ ਆਂਦਾ। ਇਸ ਦੇ ਨਾਲ ਹੀ ਵਿਦਿਆਰਥੀਆਂ ਨੇ ਸੋਲੋ ਤੇ ਗਰੁੱਪ ਡਾਂਸ, ਨਾਟਕ ਅਤੇ ਮਿਮਕਰੀ ਦੀ ਖ਼ੂਬਸੂਰਤ ਪੇਸ਼ਕਾਰੀ ਕਰ ਕੇ  ਹਾਜ਼ਰ ਦਰਸ਼ਕਾਂ ਦਾ ਮਨੋਰੰਜਨ ਕੀਤਾ । ਨਵੇਂ ਆਏ ਵਿਦਿਆਰਥੀ ਨੇ ਸੀਨੀਅਰ ਵਿਦਿਆਰਥੀਆਂ ਨਾਲ ਸੰਗੀਤ, ਡਾਂਸ, ਸਕਿੱਟ, ਭੰਗੜਾ ਅਤੇ ਮਾਡਲਿੰਗ ਦੀ ਪੇਸ਼ਕਾਰੀ ਕੀਤੀ।ਫਰੈਸ਼ਰ ਡੇ ਪਾਰਟੀ ਦੇ ਆਕਰਸ਼ਨ ਦਾ ਕੇਂਦਰ ਮਿਸ ਫਰੈਸ਼ਰ ਅਤੇ ਮਿਸਟਰ ਫਰੈਸ਼ਰ ਦਾ ਮੁਕਾਬਲਾ ਰਿਹਾ। ਜਿਸ ਵਿਚ  ਵਿਦਿਆਰਥੀਆਂ ਨੇ ਵੱਧ ਚੜ ਕੇ ਹਿੱਸਾ ਲਿਆ।

ਇਸ ਖ਼ੂਬਸੂਰਤ ਸ਼ਾਮ ਵਿਚ ਪ੍ਰਤੀਯੋਗੀਆਂ ਨੇ ਰੈਂਪ ਤੇ ਆਪਣੇ ਜਲਵੇ ਦਿਖਾਏ। ਪ੍ਰਸ਼ਨ-ਉੱਤਰ ਦੇ ਦੌਰ ਵਿਚ ਪ੍ਰਤੀਯੋਗੀਆਂ ਦੀ ਬੁੱਧੀ ਦੀ ਪਰਖ ਕੀਤੀ ਗਈ। ਇਸ ਸਭ ਤੋਂ ਬਾਅਦ  ਜ਼ਹੂਰ ਅਹਿਮਦ ਨੂੰ ਮਿਸਟਰ ਫਰੈਸ਼ਰ ਅਤੇ ਅਤੇ ਅਵਲੀਨ  ਨੂੰ ਮਿਸ ਫਰੈਸ਼ਰ ਚੁਣਿਆ ਗਿਆ।ਜਦ ਕਿ  ਇਸ ਦੇ ਇਲਾਵਾ  ਸੂਰਜ ਅਤੇ ਪ੍ਰਿਆ  ਨੂੰ ਬੈੱਸਟ ਡਰੈੱਸ ਦਾ ਖ਼ਿਤਾਬ ਦਿਤਾ ਗਿਆ। ਇਸ ਦੇ ਇਲਾਵਾ ਹੋਰ ਕਈ ਵਿਦਿਆਰਥੀਆਂ  ਨੂੰ ਈਵੈਂਟ ਦੌਰਾਨ ਬਿਹਤਰੀਨ ਪੇਸ਼ਕਾਰੀ ਲਈ ਇਨਾਮ ਨਾਲ ਨਿਵਾਜਿਆ ਗਿਆ।ਇਸ ਮੌਕੇ 'ਤੇ ਚੇਅਰਮੈਨ ਸੇਖੋਂ ਨੇ ਨਵੇਂ ਆਏ ਵਿਦਿਆਰਥੀਆਂ ਦਾ ਸਵਾਗਤ ਕਰਦੇ ਹੋਏ ਸਾਰੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ, ਅਨੁਸ਼ਾਸਨ, ਚੰਗੀ ਸੋਚ ਤੇ ਸਮੇਂ ਦੇ ਪਾਬੰਦ ਬਣਨ ਦੀ ਪ੍ਰੇਰਨਾ ਦਿਤੀ। ਕੁਐਸਟ ਗਰੁੱਪ ਦੇ ਵਾਇਸ ਚੇਅਰਮੈਨ ਜੇ.ਪੀ.ਐੱਸ ਧਾਲੀਵਾਲ ਅਤੇ ਹਰਿੰਦਰ ਕਾਂਡਾ ਨੇ ਸਾਰੇ ਵਿਦਿਆਰਥੀਆਂ ਨੂੰ ਸਹੀ ਰਸਤੇ 'ਤੇ ਚੱਲਣ ਦੀ ਪ੍ਰੇਰਨਾ ਦਿੰਦੇ ਹੋਏ ਕਿਹਾ ਕਿ ਸਭਿਆਚਾਰਕ ਗਤੀਵਿਧੀਆਂ ਵੀ ਪੜ੍ਹਾਈ ਦਾ ਇੱਕ ਅਜਿਹਾ ਜ਼ਰੂਰੀ ਅੰਗ ਹਨ ਜੋ ਸਦਭਾਵਨਾ ਪੈਦਾ ਕਰਦੀਆਂ ਹਨ ਤੇ ਵਾਤਾਵਰਨ ਨੂੰ ਰਸਮਈ ਬਣਾਉਂਦੀਆਂ ਹਨ। ਸਮਾਗਮ ਦਾ ਮੁੱਖ ਆਕਰਸ਼ਨ ਅਖੀਰ 'ਚ ਕੁਐਸਟ ਗਰੁੱਪ  ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤਾ ਗਿਆ ਗਿੱਧਾ ਅਤੇ ਭੰਗੜਾ ਰਿਹਾ। 

 

Tags: Quest Group of Institutions

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD