Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਬਸਪਾ ਦੀ ਅਗਵਾਈ 'ਚ ਹੋਰਨਾਂ ਦਲਿਤ ਜੱਥੇਵੰਦੀਆਂ ਨੇ ਅਕਾਲੀ ਭਾਜਪਾ ਸਰਕਾਰ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

ਮਾਮਲਾ ਮਾਨਸਾ 'ਚ ਦਲਿਤ ਨੌਜਵਾਨ ਦਾ ਤਸੱਦਦ ਪਿੱਛੋਂ ਅੰਗ ਵੱਢ ਕੇ ਕਤਲ ਕਰਨ ਅਤੇ ਦੋਸ਼ੀਆਂ ਖਿਲਾਫ ਕੋਈ ਕਾਰਵਾਈ ਨਾ ਕਰਨ ਦਾ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 13 Oct 2016

Last updated on: Oct 13, 2016, 00:00 IST

ਮਾਨਸਾ ਜਿਲੇ ਦੇ ਪਿੰਡ ਘਰਾਗਣਾਂ ਵਿਖੇ ਪਿਛਲੇ ਦਿਨੀਂ 20 ਸਾਲ ਦੇ ਇਕ ਦਲਿਤ ਨੌਜਵਾਨ ਸੁਖਚੈਨ ਸਿੰਘ ਉਰਫ ਪਾਲੀ ਦਾ ਗੈਰ ਕਾਨੂੰਨੀ ਢੰਗ ਨਾਲ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਨੇ ਬੇਰਹਮੀ ਨਾਲ ਦੋਵੇਂ ਬਾਹਵਾਂ ਨੂੰ ਤੋੜਨ ਅਤੇ ਲੱਤਾਂ ਵੱਢਣ ਤੋਂ ਬਾਅਦ ਅੰਨਾ ਤਸੱਦਦ ਢਾਹ ਕੇ ਕਤਲ ਕਰ ਦਿੱਤਾ। ਕਤਲ ਕਰਨ ਵਾਲੇ ਸ਼ਰਾਬ ਮਾਫੀਆ ਦੇ ਅਕਾਲੀ ਦਲ ਨਾਲ ਸਬੰਧ ਹੋਣ ਕਾਰਨ ਸਥਾਨਕ ਪੁਲਿਸ ਵੱਲੋਂ ਉਨਾਂ ਖਿਲਾਫ ਕਾਰਵਾਈ ਨਾ ਕਰਨ ਅਤੇ ਸੂਬੇ ਵਿੱਚ ਦਲਿਤਾਂ ਤੇ ਦਿਨੋਂ ਦਿਨ ਵਧ ਰਹੀਆਂ ਅਜਿਹੀਆਂ ਘਟਨਾਵਾਂ ਦੇ ਰੋਸ ਵਜੋਂ ਅੱਜ ਬਸਤੀ ਯੋਧੇਵਾਲ ਚੌਂਕ ਵਿਖੇ ਬਹੁਜਨ ਸਮਾਜ ਪਾਰਟੀ ਦੀ ਅਗਵਾਈ 'ਚ ਇੱਕਠੀਆਂ ਹੋਈਆਂ ਹੋਰਨਾਂ ਦਲਿਤ ਜੱਥੇਵੰਦੀਆਂ ਦੇ ਮੈਂਬਰਾਂ ਨੇ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਦਾ ਪੁਤਲਾ ਫੂਕਿਆ ਅਤੇ ਰਾਸ਼ਟਰਪਤੀ ਤੇ ਗਵਰਨਰ ਤੋਂ ਸਰਕਾਰ ਨੂੰ ਤੁਰੰਤ ਭੰਗ ਕਰਕੇ ਰਾਸ਼ਟਰਪਤੀ ਰਾਜ ਲਾਉਣ ਦੀ ਮੰਗ ਕੀਤੀ। ਇਸ ਸਬੰਧੀ ਗੱਲ ਕਰਦਿਆਂ ਜਿਲਾ ਇੰਚਾਰਜ ਸ਼ਿਵ ਚੰਦ ਗੋਗੀ, ਜਿਲਾ ਪ੍ਰਧਾਨ ਜੀਤ ਰਾਮ ਬਸਰਾ, ਜਨਰਲ ਸਕੱਤਰ ਪ੍ਰਗਣ ਬਿਲਗਾ, ਵਿਆਨਾ ਕਾਂਡ ਸੰਘਰਸ਼ ਕਮੇਟੀ ਦੇ ਤੀਰਥ ਰਾਮ ਬਸਰਾ, ਬਹੁਜਨ ਮੁਕਤੀ ਪਾਰਟੀ ਦੇ ਜਨਰਲ ਸਕੱਤਰ ਜੋਗਿੰਦਰ ਰਾਏ ਅਤੇ ਹੋਰ ਸੰਗਠਨਾਂ ਦੇ ਆਹੁਦੇਦਾਰਾਂ ਨੇ ਕਿਹਾ ਕਿ ਸੂਬੇ ਦੀ ਅਕਾਲੀ ਭਾਜਪਾ ਸਰਕਾਰ ਵੱਖ ਵੱਖ ਪ੍ਰਕਾਰ ਦੇ ਮਾਫੀਆ ਅਤੇ ਗੁੰਡਾ ਅਨਸਰਾਂ ਦੀ ਪੁਸ਼ਤਪਨਾਹੀ ਕਰ ਰਹੀ ਹੈ ਜਿਸ ਕਾਰਨ ਸੂਬੇ ਵਿੱਚ ਦਹਿਸਤ ਦਾ ਮਾਹੌਲ ਹੈ ਅਤੇ ਹਰ ਵਿਆਕਤੀ ਅਪਣੇ ਆਪ ਨੂੰ ਅਸੱਰਖਿਅਤ ਮਹਿਸੂਸ ਕਰ ਰਿਹਾ ਹੈ। 

ਆਗੂਆਂ ਨੇ ਕਿਹਾ ਕਿ ਪੁਲਿਸ ਲੋਕਾਂ ਨੂੰ ਸੁਰੱਖਿਆ ਦੇ ਨਾਲ ਨਾਲ ਨਿਆ ਦਿੰਦੀ ਹੈ ਪਰ ਦੇਸ਼ ਭਰ ਵਿੱਚ ਜਿਥੇ ਵੀ ਭਾਜਪਾ ਦੀਆਂ ਰਾਜ ਸਰਕਾਰਾਂ ਹਨ ਉਥੇ ਦੂਸਰੇ ਸੂਬਿਆਂ ਦੇ ਮੁਕਾਬਲੇ ਦਲਿਤਾਂ ਤੇ ਜਿਆਦਾ ਤੱਸਦਦ ਹੋ ਰਿਹਾ ਹੈ। ਉਨਾਂ ਕਿਹਾ ਕਿ ਪੰਜਾਬ ਇਸ ਮਾਮਲੇ ਵਿੱਚ ਨੰਬਰ ਇੱਕ ਤੇ ਹੈ ਜਿਥੇ ਅਕਾਲੀ ਦਲ ਦੇ ਪਾਲੇ ਗੁੰਡੇ ਦਲਿਤਾਂ ਨੂੰ ਅਪਣਾ ਨਿਸਾਨਾ ਬਣਾ ਰਹੇ ਹਨ। ਉਨਾਂ ਕਿਹਾ ਕਿ ਪਹਿਲਾਂ ਸ਼ਰਾਬ ਮਾਫੀਆ ਜਿਸ ਦੀ ਅਕਾਲੀ ਦਲ ਨਾਲ ਗੂੜੀ ਨੇੜਤਾ ਸੀ ਨੇ ਭੀਮ ਟਾਂਕ ਨਾਮ ਦੇ ਦਲਿਤ ਨੌਜਵਾਨ ਦਾ ਅੰਗ ਅੰਗ ਵੱਢ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਅਤੇ ਹੁਣ ਉਸ ਨੂੰ ਦੁਹਰਾਉਂਦਿਆਂ ਸੁਖਚੈਨ ਸਿੰਘ ਦਾ ਅੰਗ ਅੰਗ ਵੱਢ ਕੇ ਕਤਲ ਕਰ ਦਿੱਤਾ ਗਿਆ। ਆਗੂਆਂ ਨੇ ਕਿਹਾ ਕਿ ਅਜਿਹੇ ਕਾਰਨਾਮੇ ਕਰਕੇ ਅਜਿਹੇ ਗੁੰਡਾ ਅਨਸ਼ਰ ਸਿਰਫ ਦਲਿਤਾਂ ਤੇ ਦਹਿਸਤ ਬਣਾਉਣਾ ਚਾਹੁੰਦੇ ਹਨ। ਆਗੂਆਂ ਨੇ ਕਿਹਾ ਦਲਿਤ ਹੁਣ ਹੋਰ ਬਰਦਾਸਤ ਨਹੀ ਕਰਨਗੇ ਅਤੇ 2017 ਵਿੱਚ ਇਸ ਸਰਕਾਰ ਦਾ ਤਖਤਾ ਪਲਟਣ ਦਾ ਸਕੰਲਪ ਲੈਂਦੇ ਹਨ। ਆਗੂਆਂ ਨੇ ਸਾਰੇ ਦੋਸ਼ੀਆਂ ਦੀ ਤੁੰਰਤ ਗ੍ਰਿਫਤਾਰੀ ਦੇ ਨਾਲ ਨਾਲ ਰਾਸ਼ਟਰਪਤੀ ਤੇ ਗਵਰਨਰ ਤੋਂ ਪੰਜਾਬ ਸਰਕਾਰ ਦੀ ਬਰਖਾਸਤਗੀ ਦੀ ਮੰਗ ਕੀਤੀ। ਇਸ ਮੌਕੇ ਤੇ ਨਰੇਸ਼ ਬਸਰਾ, ਚਰਨਦਾਸ ਮਾਂਗਟ, ਸੁਖਦੇਵ ਮਹੇ, ਪਰਮਿੰਦਰ ਕੁਮਾਰ, ਮਹਿੰਦਰ ਸਿੰਘ, ਸੁਰਿੰਦਰ ਮੇਹਰਬਾਨ, ਅਮਰਜੀਤ ਸਿੰਘ ਖਾਲਸਾ, ਬੰਟੀ ਸੂਦ, ਖਵਾਜਾ ਪ੍ਰਸਾਦ ਅਤੇ ਹੋਰ ਹਾਜਰ ਸਨ।

 

Tags: MIX PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD