ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਫੈਸਲਾ ਲੈਂਦਿਆਂ ਮਾਨਸਾ ਜ਼ਿਲ੍ਹਾ ਦੇ ਪਿੰਡ ਘਰਾਂਗਣਾ ਦੇ ਉਸ ਪੀੜਤ ਪਰਿਵਾਰ ਨੂੰ ਸਾਢੇ ਸੱਤ ਲੱਖ ਰੁਪਏ ਦੀ ਵਿੱਤੀ ਮਦਦ ਦਿੱਤੀ ਗਈ ਹੈ ਜਿਸ ਦੇ ਨੋਜਵਾਨ ਪੁੱਤਰ ਸੁਖਦੇਵ ਸਿੰਘ ਪਾਲੀ ਨੂੰ ਬੀਤੇ ਦਿਨੀ ਕਤਲ ਕਰ ਦਿੱਤਾ ਗਿਆ ਸੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅਨੂਸੂਚਿਤ ਜਾਤੀ ਤੇ ਪਛੜੀਆਂ ਸ੍ਰੇਣੀਆਂ ਭਲਾਈ ਵਿਭਾਗ ਦੇ ਮੰਤਰੀ ਗੁਲਜਾਰ ਸਿੰਘ ਰਣੀਕੇ ਨੇ ਦੱਸਿਆ ਕਿ ਇਸ ਸਬੰਧੀ ਅੱਜ ਵਿਭਾਗ ਦੇ ਉਚ ਅਧਿਕਾਰੀਆਂ ਇਕ ਹੰਗਾਮੀ ਮੀਟਿੰਗ ਕੀਤੀ ਗਈ ਜਿਸ ਦੋਰਾਨ ਉਨ੍ਹਾਂ ਹੁਕਮ ਦਿੱਤਾ ਕਿ ਪੀੜਤ ਪਰਿਵਾਰ ਨੂੰ 7.50 ਲੱਖ ਰੁਪਏ ਵਿੱਤੀ ਮਦਦ ਦਿੱਤੀ ਜਾਵੇ ਅਤੇ ਨਾਲ ਹੀ ਨਿਰਦੇਸ਼ ਦਿੱਤੇ ਕਿ ਐਲਾਨੀ ਗਈ ਮੁਆਵਜਾ ਰਾਸ਼ੀ ਦਾ 75 ਫੀਸਦੀ ਹਿੱਸਾ ਤੁਰੰਤ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਅਕਾਊਟ ਵਿੱਚ ਟਰਾਂਸਫਰ ਕਰ ਦਿੱਤਾ ਜਾਵੇ ਜਾਵੇ ਅਤੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸ਼ਨ ਨਾਲ ਸੰਪਰਕ ਕਰਕੇ ਇਹ ਰਾਸ਼ੀ ਪੀੜਤ ਪਰਿਵਾਰ ਨੂੰ ਪੁੱਜਦੀ ਕੀਤੀ ਜਾਵੇ।ਸ਼੍ਰੀ ਰਣੀਕੇ ਨੇ ਦੱਸਿਆ ਕਿ ਸਕੱਤਰ ਭਲਾਈ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਉਹ ਪੰਜਾਬ ਰਾਜ ਦੇ ਸਮੂੰਹ ਡੀ.ਸੀਜ਼. ਅਤੇ ਐਸ.ਐਸ.ਪੀਜ਼ ਨੂੰ ਪੱਤਰ ਜਾਰੀ ਕਰ ਕੇ ਹਦਾਇਤ ਕਰਨ ਕਿ ਐਸ.ਸੀ. ਲੋਕਾਂ ਦੇ ਅਧਿਕਾਰਾਂ ਦੀ ਰਾਖੀ ਨੂੰ ਯਕੀਨੀ ਬਣਾਇਆ ਜਾਵੇ ਅਤੇ ਨਾਲ ਹੀ ਇਹ ਵੀ ਯਕੀਨੀ ਬਣਾਇਆ ਜਾਵੇ ਇਨ੍ਹਾਂ ਨਾਲ ਕਿਸੇ ਪ੍ਰਕਾਰ ਦੀ ਜਿਆਦਤੀ ਜਾ ਧੱਕਾ ਨਾ ਹੋਵੇ। ਉਨ੍ਹਾ ਦੱਸਿਆ ਕਿ ਇਸ ਕਾਂਡ ਦੀ ਆਪਣੇ ਪੱਧਰ ਤੇ ਜਾਂਚ ਕਰਵਾਉਣ ਲਈ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਅਗਵਾਈ ਵਿੱਚ ਕਮੇਟੀ ਗਠਿਤ ਕੀਤੀ ਗਈ ਜੋ ਇਸ ਕਾਂਡ ਦੀ ਆਪਣੇ ਪੱਧਰ ਤੇ ਜਾਂਚ ਕਰਕੇ ਰਿਪਪੋਰਟ ਪੇਸ਼ ਕਰਨਗੇ।ਸ਼੍ਰੀ ਰਣੀਕੇ ਨੇ ਕਿਹਾ ਕਿ ਪੰਜਾਬ ਸਰਕਾਰ ਪੀੜਤ ਪਰਿਵਾਰ ਦੇ ਨਾਲ ਹੈ ਅਤੇ ਉਨ੍ਹਾਂ ਨੂੰ ਇਨਸਾਫ ਦਿਵਾਉਣ ਵਿੱਚ ਪੂਰੀ ਮਦਦ ਕਰੇਗੀ।ਅਨੂਸੂਚਿਤ ਜਾਤੀ ਤੇ ਪਛੜੀਆਂ ਸ੍ਰੇਣੀਆਂ ਭਲਾਈ ਵਿਭਾਗ ਦੇ ਸਕੱਤਰ ਸ਼੍ਰੀ ਕਿਰਪਾ ਸੰਕਰ ਸਰੋਜ ਨੇ ਦੱਸਿਆ ਕਿ ਮੁਆਵਜਾ ਰਾਸ਼ੀ ਦਾ 75 ਫੀਸਦੀ 5.62 ਲੱਖ ਰੁਪਏ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਅਕਾਊਟ ਵਿੱਚ ਟਰਾਂਸਫਰ ਕਰ ਦਿੱਤੇ ਗਏ ਹਨ।