Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਾਨਸਾ ਕਤਲ ਕਾਂਡ ਮਾਮਲੇ ਸਬੰਧੀ ਆਈ.ਜੀ. ਕਰਾਈਮ ਪੰਜਾਬ ਐਸ.ਸੀ. ਕਮਿਸ਼ਨ ਸਨਮੁੱਖ ਪੇਸ਼

ਏ.ਡੀ.ਜੀ.ਪੀ. ਕਰਾਈਮ ਅਤੇ ਐਸ.ਐਸ.ਪੀ. ਮਾਨਸਾ ਨੂੰ 19 ਅਕਤੂਬਰ ਨੂੰ ਸਮੁੱਚੀ ਰਿਪੋਰਟ ਪੇਸ਼ ਕਰਨ ਦੇ ਆਦੇਸ਼, ਪੁਲੀਸ ਵਿਭਾਗ ਨੂੰ ਸ਼ਰਾਬ ਮਾਫੀਆ ਨੂੰ ਨੱਥ ਪਾਉਣ ਲਈ ਵਿਸ਼ੇਸ਼ ਟੀਮਾਂ ਗਠਿਤ ਕਰਨ ਲਈ ਕਿਹਾ

Web Admin

Web Admin

5 Dariya News

ਚੰਡੀਗੜ੍ਹ , 14 Oct 2016

Last updated on: Oct 14, 2016, 00:00 IST

ਮਾਨਸਾ ਜ਼ਿਲ੍ਹੇ ਦੇ ਪਿੰਡ ਘਰਾਂਗਣਾ ਦੇ ਇੱਕ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਅਨੁਸੂਚਿਤ ਜਾਤੀ ਨੌਜਵਾਨ ਦੇ ਕਤਲ ਸਬੰਧੀ ਆਈ.ਜੀ. ਕਰਾਈਮ, ਪੰਜਾਬ ਪੁਲੀਸ ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਸਨਮੁੱਖ ਪੇਸ਼ ਹੋਏ। ਇਹ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਚੇਅਰਮੈਨ ਰਾਜੇਸ਼ ਬਾਘਾ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਏ.ਡੀ.ਜੀ.ਪੀ. ਕਰਾਈਮ, ਪੰਜਾਬ ਅਤੇ ਐਸ.ਐਸ.ਪੀ., ਮਾਨਸਾ ਨੂੰ 19 ਅਕਤੂਬਰ ਨੂੰ ਸਮੁੱਚੀ ਰਿਪੋਰਟ ਪੇਸ਼ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਅੱਜ ਸ੍ਰੀ ਵਰਿੰਦਰ ਕੁਮਾਰ ਆਈ.ਜੀ., ਕਰਾਈਮ, ਪੰਜਾਬ ਪੁਲੀਸ ਅਤੇ ਭਲਾਈ ਵਿਭਾਗ ਦੀ ਸੰਯੁਕਤ ਡਾਇਰੈਕਟਰ ਸ੍ਰੀਮਤੀ ਅੰਜਨਾ ਸੰਧੂ ਨੇ ਕਮਿਸ਼ਨ ਸਨਮੁੱਖ ਪੇਸ਼ ਹੋ ਕੇ ਮਾਨਸਾ ਕਤਲ ਕਾਂਡ ਦੇ ਤਾਜ਼ੇ ਵੇਰਵੇ ਸਾਂਝੇ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਵਰਿੰਦਰ ਕੁਮਾਰ ਨੇ ਜਾਣਕਾਰੀ ਦਿੱਤੀ ਹੈ ਕਿ ਇਸ ਮਾਮਲੇ ਸਬੰਧੀ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਧਾਰਾ 302, 148, 149 ਤਹਿਤ ਅਤੇ ਐਸ.ਸੀ./ਐਸ.ਸੀ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਰਹਿੰਦੇ ਦੋਸ਼ੀਆਂ ਦੀ ਤੁਰੰਤ ਗ੍ਰਿਫਤਾਰੀ ਲਈ ਟੀਮਾਂ ਗਠਿਤ ਕਰ ਦਿੱਤੀਆਂ ਗਈਆਂ ਹਨ। 

ਉਨ੍ਹਾਂ ਦੱਸਿਆ ਕਿ ਭਲਾਈ ਵਿਭਾਗ ਦੀ ਸੰਯੁਕਤ ਡਾਇਰੈਕਟਰ ਸ੍ਰੀਮਤੀ ਅੰਜਨਾ ਸੰਧੂ ਨੇ ਮ੍ਰਿਤਕ ਦੇ ਪਰਿਵਾਰ ਦੀ ਵਿੱਤੀ ਮਦਦ ਲਈ 5 ਲੱਖ 62 ਹਜ਼ਾਰ ਰੁਪਏ ਦਾ ਚੈੱਕ ਜ਼ਿਲ੍ਹਾ ਪ੍ਰਸ਼ਾਸਨ ਨੂੰ ਭੇਜ ਦਿੱਤਾ ਗਿਆ ਹੈ।ਬਾਘਾ ਨੇ ਦੱਸਿਆ ਕਿ ਪੁਲੀਸ ਵਿਭਾਗ ਨੂੰ ਸ਼ਰਾਬ ਮਾਫ਼ੀਆ ਨੂੰ ਸਖ਼ਤੀ ਨਾਲ ਨੱਥ ਪਾਉਣ ਲਈ ਵਿਸ਼ੇਸ਼ ਟੀਮਾਂ ਗਠਿਤ ਕਰਨ ਲਈ ਕਿਹਾ ਤਾਂ ਜੋ ਅਪਰਾਧੀ ਅਨਸਰਾਂ ਵਿਰੁੱਧ ਠੋਸ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ, ਮਾਨਸਾ ਮ੍ਰਿਤਕ ਦੇ ਪਰਿਵਾਰ ਨੂੰ ਬਣਦੀ ਸਮੱਚੀ ਵਿੱਤੀ ਮਦਦ ਤੁਰੰਤ ਜਾਰੀ ਕਰੇ ਅਤੇ ਪਰਿਵਾਰ ਦੀ ਮੰਗ ਅਨੁਸਾਰ ਵਿੱਤੀ ਮਦਦ ਵਧਾਉਣ ਦੀ ਮੰਗ ਨੂੰ ਵੀ ਹਮਦਰਦੀ ਨਾਲ ਵਿਚਾਰੇ। ਚੇਅਰਮੈਨ ਨੇ ਦੱਸਿਆ ਕਿ ਕਮਿਸ਼ਨ ਅਨੁਸੂਚਿਤ ਜਾਤੀ ਵਰਗ ਦੇ ਮਸਲਿਆਂ ਨੂੰ ਕਾਨੂੰਨ ਅਨੁਸਾਰ ਹੱਲ ਕੀਤੇ ਜਾਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਨਸਾ ਕਤਲ ਕਾਂਡ ਨੂੰ ਸਮੇਂ ਸਿਰ ਹੱਲ ਕਰਕੇ ਦੋਸ਼ੀਆਂ ਨੂੰ ਮਿਸਾਲੀ ਸਜਾ ਦੇਣੀ ਯਕੀਨੀ ਬਣਾਏ ਜਾਣ ਦੀ ਜ਼ਰੂਰਤ ਹੈ ਤਾਂ ਜੋ ਭਵਿੱਖ 'ਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

 

Tags: Rajesh Bagha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD