Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਾ.ਦਲਜੀਤ ਸਿੰਘ ਚੀਮਾ ਵੱਲੋਂ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨਾਲ ਮੁਲਾਕਾਤ

ਕੈਬ ਸਬ ਕਮੇਟੀ ਦੀ ਰਿਪੋਰਟ 19 ਅਕੂਬਰ ਨੂੰ ਕੇਂਦਰੀ ਮੰਤਰੀ ਨੂੰ ਸੌਂਪੀ ਜਾਵੇਗੀ: ਡਾ.ਦਲਜੀਤ ਸਿੰਘ ਚੀਮਾ

Web Admin

Web Admin

5 Dariya News

ਨਵੀਂ ਦਿੱਲੀ , 14 Oct 2016

Last updated on: Oct 14, 2016, 00:00 IST

ਪੰਜਾਬ ਦੇ ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ ਜੋ ਸਰਕਾਰੀ ਸਕੂਲਾਂ ਦੇ ਸੁਧਾਰ ਲਈ ਬਣਾਈ ਗਈ ਸਿੱਖਿਆ ਬਾਰੇ ਕੇਂਦਰੀ ਸਲਾਹਕਾਰ ਬੋਰਡ (ਕੈਬ) ਦੀ ਸਬ ਕਮੇਟੀ ਦੇ ਚੇਅਰਪਰਸਨ ਵੀ ਹਨ, ਨੇ ਅੱਜ ਨਵੀਂ ਦਿੱਲੀ ਸਥਿਤ ਸਾਸ਼ਤਰੀ ਭਵਨ ਵਿਖੇ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਪ੍ਰਕਾਸ਼ ਜਾਵੜੇਕਰ ਨਾਲ ਮੁਲਾਕਾਤ ਕੀਤੀ। ਡਾ.ਚੀਮਾ ਨੇ ਇਸ ਤੋਂ ਪਹਿਲਾਂ ਪੰਜਾਬ ਭਵਨ ਵਿਖੇ ਕੈਬ ਸਬ ਕਮੇਟੀ ਦੀ ਆਖਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਰਿਪੋਰਟ ਨੂੰ ਅੰਤਿਮ ਛੋਹਾਂ ਦਿੱਤੀ ਜਿਸ ਬਾਰੇ ਡਾ.ਚੀਮਾ ਨੇ ਸ੍ਰੀ ਜਾਵੜੇਕਰ ਨੂੰ ਜਾਣਕਾਰੀ ਦਿੱਤੀ। ਮੀਟਿੰਗ ਉਪਰੰਤ ਜਾਰੀ ਪ੍ਰੈਸ ਬਿਆਨ ਰਾਹੀਂ ਡਾ.ਚੀਮਾ ਨੇ ਦੱਸਿਆ ਕੈਬ ਸਬ ਕਮੇਟੀ ਦੀ ਰਿਪੋਰਟ ਜਿਸ ਨੂੰ ਆਉਂਦੇ ਦੋ-ਤਿੰਨ ਅੰਦਰ ਲਿਖਤੀ ਰੂਪ ਦੇ ਕੇ ਤਿਆਰ ਕੀਤਾ ਜਾਵੇਗਾ ਅਤੇ 19 ਅਕਤੂਬਰ ਨੂੰ ਇਹ ਰਿਪੋਰਟ ਉਹ ਕੇਂਦਰੀ ਮੰਤਰੀ ਸ੍ਰੀ ਜਾਵੜੇਕਰ ਨੂੰ ਸੌਂਪਣਗੇ। ਉਨ੍ਹਾਂ ਦੱਸਿਆ ਕਿ ਸਬ ਕਮੇਟੀ ਵੱਲੋਂ ਇਹ ਫੈਸਲਾ ਕੀਤਾ ਗਿਆ ਕਿ ਕੈਬ ਦੀ ਮੀਟਿੰਗ ਤੋਂ ਪਹਿਲਾਂ ਇਹ ਰਿਪੋਰਟ ਸੌਂਪੀ ਜਾਵੇ ਅਤੇ ਹੁਣ ਇਹ ਰਿਪੋਰਟ ਤਿਆਰ ਹੈ ਅਤੇ 25 ਅਕਤੂਬਰ ਨੂੰ ਨਵੀਂ ਦਿੱਲੀ ਵਿਖੇ ਸ੍ਰੀ ਜਾਵੜੇਕਰ ਦੀ ਪ੍ਰਧਾਨਗੀ ਵਿੱਚ ਹੋਣ ਵਾਲੀ ਕੈਬ ਦੀ ਮੀਟਿੰਗ ਤੋਂ ਪਹਿਲਾਂ ਕੇਂਦਰੀ ਮੰਤਰੀ ਨੂੰ ਸੌਂਪ ਦਿੱਤੀ ਜਾਵੇਗੀ ਤਾਂ ਜੋ ਇਸ ਦੀਆਂ ਸਿਫਾਰਸ਼ਾਂ ਬਾਰੇ ਕੈਬ ਦੀ ਮੀਟਿੰਗ ਵਿੱਚ ਵਿਚਾਰ ਚਰਚਾ ਹੋ ਸਕੇ।

ਸਰਕਾਰੀ ਬੁਲਾਰੇ ਅਨੁਸਾਰ ਇਸ ਤੋਂ ਪਹਿਲਾਂ ਅੱਜ ਸਵੇਰ ਨਵੀਂ ਦਿੱਲੀ ਸਥਿਤ ਪੰਜਾਬ ਭਵਨ ਵਿਖੇ ਡਾ.ਚੀਮਾ ਨੇ ਕੈਬ ਸਬ ਕਮੇਟੀ ਦੀ ਸੱਤਵੀਂ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਦੌਰਾਨ ਪਿਛਲੀ ਮੀਟਿੰਗ ਦੌਰਾਨ ਮਿਲੇ ਸੁਝਾਵ ਜੋ ਰਿਪੋਰਟ ਦਾ ਹਿੱਸਾ ਬਣਾਏ ਗਏ ਹਨ, ਉਪਰ ਚਰਚਾ ਹੋਈ। ਲੱਗਭੱਗ ਤਿਆਰ ਰਿਪੋਰਟ ਉਪਰ ਲੰਬੀਆਂ ਵਿਚਾਰਾਂ ਹੋਈਆਂ ਅਤੇ ਕੁਝ ਨਵੇਂ ਸੁਝਾਵ ਵੀ ਵਿਚਾਰੇ ਗਏ। ਮੀਟਿੰਗ ਉਪਰੰਤ ਕਮੇਟੀ ਦੇ ਚੇਅਰਪਰਸਨ ਡਾ.ਚੀਮਾ ਨੇ ਮਿਲੇ ਸੁਝਾਵਾਂ ਅਤੇ ਕੁਝ ਸੋਧਾਂ ਨੂੰ ਰਿਪੋਰਟ ਦਾ ਹਿੱਸਾ ਬਣਾਉਣ ਲਈ ਕਿਹਾ। ਮੀਟਿੰਗ ਵਿੱਚ ਕਮੇਟੀ ਦੇ ਮੈਂਬਰ ਸਕੱਤਰ ਅਤੇ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਦੇ ਸੰਯੁਕਤ ਸਕੱਤਰ ਸ੍ਰੀ ਮਨੀਸ਼ ਗਰਗ, ਵਧੀਕ ਮੁੱਖ ਸਕੱਤਰ, ਸਕੂਲ ਸਿੱਖਿਆ ਪੰਜਾਬ ਡਾ.ਜੀ.ਵਜਰਾਲਿੰਗਮ, ਨਿਊਪਾ ਦੇ ਉਪ ਕੁਲਪਤੀ ਪ੍ਰੋ.ਜੇ.ਬੀ.ਜੇ.ਤਿਲਕ, ਰਮਸਾ ਦੇ ਡਾਇਰੈਕਟਰ ਮੈਡਮ ਨਿਗਾਰ ਫਾਤਿਮਾ ਹੁਸੈਨ, ਪ੍ਰੇਮ ਜੀ ਫਾਊਡੇਸ਼ਨ ਦੇ ਸੀ.ਈ.ਓ. ਦੇ ਨੁਮਾਇੰਦੇ ਸ੍ਰੀਮਤੀ ਇੰਦੂ ਪ੍ਰਸਾਦ, ਐਨ.ਸੀ.ਈ.ਆਰ.ਟੀ. ਵੱਲੋਂ ਪ੍ਰੋ. ਰੰਜਨਾ ਗਰਗ, ਸਿੱਖਿਆ ਸਾਸ਼ਤਰੀ ਪ੍ਰੋ.ਸਚਦਾਨੰਦ ਸਿਨਹਾ, ਉਤਰ ਪ੍ਰਦੇਸ਼ ਦੇ ਡਾਇਰੈਕਟਰ ਐਸ.ਸੀ.ਈ.ਆਰ.ਟੀ. ਸ੍ਰੀ ਸਰਵੇਂਦਰਾ ਵਿਕਰਮ ਸਿੰਘ, ਬੰਗਲੌਰ ਯੂਨੀਵਰਸਿਟੀ ਤੋਂ ਸ੍ਰੀ ਐਮ.ਕੇ.ਸ੍ਰੀਧਰ, ਨੋਡਲ ਅਫਸਰ ਕਮ ਡਿਪਟੀ ਡਾਇਰੈਕਟਰ ਐਸ.ਸੀ.ਈ.ਆਰ.ਟੀ. ਪੰਜਾਬ ਡਾ.ਗਿੰਨੀ ਦੁੱਗਲ ਸਮੇਤ ਅਕਾਦਮਿਕ ਮਾਹਿਰ ਸ਼ਾਮਲ ਹੋਏ।

 

Tags: Prakash Javadekar , Dr Daljit Singh Cheema

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD