Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

'ਚਿੱਟਾ ਰਾਵਣ' ਕਾਂਗਰਸ ਲਈ 'ਚਿੱਟਾ ਕੱਫਣ' ਸਾਬਿਤ ਹੋਵੇਗਾ: ਮਹੇਸ਼ ਇੰਦਰ ਸਿੰਘ ਗਰੇਵਾਲ

Web Admin

Web Admin

5 Dariya News

ਚੰਡੀਗੜ੍ਹ , 15 Oct 2016

Last updated on: Oct 15, 2016, 00:00 IST

ਕੈਪਟਨ ਅਮਰਿੰਦਰ ਸਿੰਘ ਨੇ ਸਿਆਸੀ ਲਾਹਾ ਲੈਣ ਲਈ ਸਾਡੀ ਸਦੀਆਂ ਪੁਰਾਣੀ ਰਾਵਣ ਜਲਾਉਣ ਦੀ ਸੱਭਿਆਚਾਰਕ ਵਿਰਾਸਤ ਦਾ ਮਜ਼ਾਕ ਉਡਾਇਆ ਹੈ। ਉਸ ਦਾ 'ਚਿੱਟਾ ਰਾਵਣ' ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਲਈ 'ਚਿੱਟਾ ਕੱਫਣ' ਸਾਬਿਤ ਹੋਵੇਗਾ। ਇਹ ਸ਼ਬਦ ਅਕਾਲੀ ਦਲ ਦੇ ਤਰਜਮਾਨ ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਇੱਥੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਕਹੇ। ਉਹ ਕੈਪਟਨ ਅਮਰਿੰਦਰ ਸਿੰਘ ਦੁਆਰਾ ਆਪਣੀ ਪਾਰਟੀ ਮੈਂਬਰਾਂ ਨੂੰ ਪੰਜਾਬ ਦੇ 117 ਹਲਕਿਆਂ ਵਿਚ 'ਚਿੱਟੇ ਰਾਵਣ' ਜਲਾਉਣ ਲਈ ਦਿੱਤੇ ਹੁਕਮ ਉੱਤੇ ਆਪਣੀ ਪ੍ਰਤੀਕ੍ਰਿਆ ਦੇ ਰਹੇ ਸਨ। ਉਹਨਾਂ ਕਿਹਾ ਕਿ ਕਾਂਗਰਸ ਨੂੰ ਰੋਸ ਵਿਖਾਵਾ ਕਰਨ ਦਾ ਪੂਰਾ ਅਧਿਕਾਰ ਹੈ, ਪਰ ਇਸ ਵਾਸਤੇ ਉਹਨਾਂ ਨੂੰ ਸਾਡੀ ਸਦੀਆਂ ਪੁਰਾਣੀ ਸੱਭਿਆਚਾਰਕ ਵਿਰਾਸਤ ਨਾਲ ਛੇੜਖਾਣੀ ਨਹੀਂ ਕਰਨੀ ਚਾਹੀਦੀ। 

ਉਹਨਾਂ ਕਿਹਾ ਕਿ ਸਾਨੂੰ ਵਿਭਿੰਨ ਭਾਈਚਾਰਿਆਂ ਵਾਲੇ ਦੇਸ਼ ਨੂੰ ਸਾਂਝੀ ਸੱਭਿਆਚਾਰਕ ਵਿਰਾਸਤ ਨੇ ਇੱਕ ਧਾਗੇ ਵਿਚ ਬੰਨ੍ਹ ਕੇ ਰੱਖਿਆ ਹੈ। ਇਸ ਸੱਭਿਆਚਾਰਕ ਵਿਰਾਸਤ ਦਾ ਮਜ਼ਾਕ ਉਡਾਉਣਾ ਮੂਰਖਤਾ ਦੀ ਨਿਸ਼ਾਨੀ ਹੈ। ਇਸ ਤਰ੍ਹਾਂ ਲੱਗਦਾ ਹੈ ਕਿ ਕੈਪਟਨ ਸਾਹਮਣੇ ਦਿਸਦੀ ਹਾਰ ਨੂੰ ਵੇਖ ਕੇ ਆਪਣਾ ਦਿਮਾਗੀ ਸਤੁੰਲਨ ਖੋ ਬੈਠਿਆ ਹੈ।ਕਾਂਗਰਸ ਪਾਰਟੀ ਦੁਆਰਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰੀ ਕੋਠੀ ਅੱਗੇ ਦਿੱਤੇ ਜਾ ਰਹੇ ਧਰਨੇ ਉੱਤੇ ਟਿੱਪਣੀ ਕਰਦਿਆਂ ਸ਼ ਗਰੇਵਾਲ ਨੇ ਕਿਹਾ ਕਿ ਸਮਝ ਨਹੀਂ ਆ ਰਹੀ ਕਿ ਕੈਪਟਨ ਅਤੇ ਉਹਨਾਂ ਦੀ ਕੰਪਨੀ ਇਸ ਧਰਨੇ  ਰਾਂਹੀ ਕੀ ਹਾਸਿਲ ਕਰਨਾ ਚਾਹੁੰਦੇ ਹਨ। ਪਿੰਡਾਂ ਵਿਚ ਜਾਕੇ ਲੋਕਾਂ ਨਾਲ ਰਾਬਤਾ ਬਣਾਉਣ ਦੀ ਥਾਂ ਕਾਂਗਰਸ ਪਾਰਟੀ ਦੀ ਸਾਰੀ ਲੀਡਰਸ਼ਿਪ ਚੰਡੀਗੜ੍ਹ ਵਿਚ ਇੱਕ ਟੈਂਟ ਅੰਦਰ ਦੁਬਕੀ ਬੈਠੀ ਹੈ। ਜੇ ਉਹਨਾਂ ਨੂੰ ਇਹ ਸਭ ਕਰਨਾ ਠੀਕ ਲੱਗ ਰਿਹਾ ਹੈ ਤਾਂ ਸਾਨੂੰ ਇਸ ਨਾਲ ਕੋਈ ਸਮੱਸਿਆ ਨਹੀਂ ਹੈ। 

 

Tags: MAHESHINDER SINGH GREWAL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD