Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਜ਼ਿਲ੍ਹਾ ਯੋਜਨਾ ਕਮੇਟੀ ਦੀ ਮੀਟਿੰਗ ਹੀਰਾ ਸਿੰਘ ਗਾਬੜੀਆ ਦੀ ਪ੍ਰਧਾਨਗੀ ਹੇਠ ਬੱਚਤ ਭਵਨ ਵਿਖੇ ਆਯੋਜਿਤ

ਸਮੂਹ ਵਿਭਾਗਾਂ ਨੂੰ ਵਿਕਾਸ ਕੰਮਾਂ ਦੀਆਂ ਗ੍ਰਾਂਟਾਂ ਦੇ ਵਰਤੋਂ ਸਰਟੀਫਿਕੇਟ ਇੱਕ ਹਫਤੇ ਦੇ ਅੰਦਰ-ਅੰਦਰ ਪੇਸ਼ ਕਰਨ ਦੇ ਹੁਕਮ, ਕਮੇਟੀ ਦੇ ਚੁਣੇ ਮੈਂਬਰ ਵਿਕਾਸ ਕੰਮਾਂ/ਜਾਰੀ ਫੰਡਾਂ ਦੀ ਚੈਕਿੰਗ ਕਰਨ ਲਈ ਅਧਿਕਾਰਤ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 15 Oct 2016

Last updated on: Oct 15, 2016, 00:00 IST

ਅੱਜ ਬੱਚਤ ਭਵਨ ਵਿਖੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ੍ਰ. ਹੀਰਾ ਸਿੰਘ ਗਾਬੜੀਆ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਯੋਜਨਾ ਕਮੇਟੀ ਦੀ ਰੀਵਿਊ ਮੀਟਿੰਗ ਆਯੋਜਿਤ ਕੀਤੀ ਗਈ। ਅੱਜ ਦੀ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਜਾ ਵਿਕਾਸ ਕੰਮਾਂ ਅਤੇ ਸਕੀਮਾਂ ਦਾ ਜਾਇਜ਼ਾ ਲਿਆ ਗਿਆ ਅਤੇ ਵਿਕਾਸ ਕੰਮਾਂ ਵਿੱਚ ਹੋਰ ਤੇਜੀ ਲਿਆਉਣ ਦੇ ਆਦੇਸ਼ ਦਿੱਤੇ ਗਏ।ਗਾਬੜੀਆ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਪਲਾਨ ਸਕੀਮਾਂ ਅਧੀਨ ਸਾਲ 2016-17 ਦੌਰਾਨ ਲੁਧਿਆਣਾ ਜ਼ਿਲ੍ਹੇ ਨੂੰ 189.17 ਲੱਖ ਰੁਪਏ ਦਾ ਬਜਟ 100 ਪ੍ਰਤੀਸ਼ਤ ਖਰਚ ਕਰਨ ਦੀ ਪ੍ਰਵਾਨਗੀ ਸਮੇਤ ਪ੍ਰਾਪਤ ਹੋਇਆ ਹੈ, ਜਿਸ ਵਿੱਚੋਂ 77.26 ਲੱਖ ਰੁਪਏ ਪੇਂਡੂ ਖੇਤਰ ਅਤੇ 111.91 ਲੱਖ ਰੁਪਏ ਸ਼ਹਿਰੀ ਖੇਤਰ ਨੂੰ ਜਾਰੀ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਇਹ ਬਜਟ ਸਬੰਧਤ ਵਿਭਾਗਾਂ ਨੂੰ ਜਾਰੀ ਕੀਤਾ ਜਾ ਚੁੱਕਾ ਹੈ ਪ੍ਰੰਤੂ ਬਹੁਤੇ ਵਿਭਾਗਾਂ ਵੱਲੋਂ ਵਰਤੋਂ ਸਰਟੀਫਿਕੇਟ ਨਹੀਂ ਦਿੱਤੇ ਗਏ ਹਨ, ਜਿਸ ਕਾਰਨ ਸਰਕਾਰ ਪਾਸੋਂ ਹੋਰ ਗ੍ਰਾਂਟ ਲੈਣ ਵਿੱਚ ਮੁਸ਼ਕਲ ਆ ਰਹੀ ਹੈ। ਉਹਨਾਂ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਆਦੇਸ਼ ਦਿੱਤੇ ਕਿ ਜਾਰੀ ਗ੍ਰਾਂਟਾਂ ਦੀ ਤੁਰੰਤ ਵਰਤੋਂ ਕੀਤੀ ਜਾਵੇ ਅਤੇ ਬਕਾਇਆ ਪਏ ਵਰਤੋਂ ਸਰਟੀਫਿਕੇਟ ਦੇਣੇ ਯਕੀਨੀ ਬਣਾਏ ਜਾਣ ਤਾਂ ਜੋਂ ਰਹਿੰਦੇ ਵਿਕਾਸ ਕੰਮਾਂ ਲਈ ਸਰਕਾਰ ਪਾਸੋਂ ਹੋਰ ਬਜਟ ਮੰਗਿਆ ਜਾ ਸਕੇ। ਉਹਨਾਂ ਦੱਸਿਆ ਕਿ ਜੇਕਰ ਕੋਈ ਵਿਭਾਗ ਵਰਤੋਂ ਸਰਟੀਫਿਕੇਟ ਇੱਕ ਹਫਤੇ ਦੇ ਅੰਦਰ-ਅੰਦਰ ਪੇਸ਼ ਨਹੀਂ ਕਰੇਗਾ ਤਾਂ ਉਸ ਵਿਭਾਗ ਖਿਲਾਫ਼ ਕਾਰਵਾਈ ਲਈ ਸਰਕਾਰ ਨੂੰ ਲਿਖ ਦਿੱਤਾ ਜਾਵੇਗਾ। ਉਹਨਾਂ ਇਹ ਵੀ ਕਿਹਾ ਕਿ ਵਿਭਾਗੀ ਅਧਿਕਾਰੀ ਮੀਟਿੰਗ ਵਿੱਚ ਆਉਣਾ ਯਕੀਨੀ ਬਣਾਉਣ, ਭਵਿੱਖ ਵਿੱਚ ਗੈਰ-ਹਾਜ਼ਰ ਰਹਿਣ ਵਾਲੇ ਅਧਿਕਾਰੀਆਂ ਖਿਲਾਫ਼ ਅਨੁਸ਼ਾਸ਼ਨੀ ਕਾਰਵਾਈ ਲਈ ਪੰਜਾਬ ਸਰਕਾਰ ਨੂੰ ਲਿਖ ਦਿੱਤਾ ਜਾਵੇਗਾ। 

ਸ੍ਰ. ਗਾਬੜੀਆ ਨੇ ਦੱਸਿਆ ਕਿ ਵਿਕਾਸ ਕੰਮਾਂ ਵਿੱਚ ਤੇਜੀ ਲਿਆਉਣ ਅਤੇ ਫੰਡਾਂ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੁਣੇ ਹੋਏ ਮੈਂਬਰਾਂ ਨੂੰ ਚੈਕਿੰਗ ਲਈ ਅਧਿਕਾਰਤ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਆਮ ਦੇਖਣ ਵਿੱਚ ਆਇਆ ਹੈ ਕਿ ਸਰਕਾਰ ਵੱਲੋਂ ਜਿਸ ਮੰਤਵ ਜਾਂ ਲੋੜਵੰਦਾਂ ਲਈ ਭਲਾਈ ਸਕੀਮਾਂ ਬਣਾਈਆਂ ਜਾਂਦੀਆਂ ਹਨ, ਉਹਨਾਂ ਤੱਕ ਪੂਰਨ ਰੂਪ ਵਿੱਚ ਨਹੀਂ ਪਹੁੰਚ ਰਹੀਆ ਹਨ। ਉਹਨਾਂ ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨੀਲਾ ਕਾਰਡ ਧਾਰਕਾਂ ਦੀ ਸਮੁੱਚੀ ਜਾਣਕਾਰੀ ਹਲਕਾ ਵਾਈਜ਼ ਬਣਾ ਕੇ ਕਮੇਟੀ ਨੂੰ ਭੇਜ਼ੀ ਜਾਵੇ ਤਾਂ ਜੋ ਜੇਕਰ ਕਿਸੇ ਨੀਲਾ ਕਾਰਡ ਧਾਰਕ ਨੂੰ ਮੁਸ਼ਕਲ ਪੇਸ਼ ਆ ਰਹੀ ਹੈ, ਉਸ ਦਾ ਢੁੱਕਵਾਂ ਹੱਲ ਕੀਤਾ ਜਾ ਸਕੇ। ਇਸ ਮੌਕੇ ਉਹਨਾਂ ਐਸ.ਸੀ.ਐਸ.ਪੀ.ਸਕੀਮ ਅਤੇ ਵਿਸ਼ੇਸ ਕੇਂਦਰੀ ਸਹਾਇਤਾ ਪ੍ਰਾਪਤ ਵੱਖ-ਵੱਖ ਸਕੀਮਾਂ ਦੀ ਪ੍ਰਗਤੀ ਦਾ ਵੀ ਜਾਇਜਾ ਲਿਆ। ਮੀਟਿੰਗ ਦੌਰਾਨ ਸਮਾਜਿਕ ਸੁਰੱਖਿਆ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਬੁਢਾਪਾ ਅਤੇ ਹੋਰ ਪੈਨਸ਼ਨਾਂ ਦਾ ਕੋਈ ਬਕਾਇਆ ਲੰਬਿਤ ਨਹੀਂ ਹੈ, ਸਾਰੇ ਬਿੱਲ ਖ਼ਜ਼ਾਨਾ ਦਫ਼ਤਰ ਵਿੱਚ ਭੇਜ਼ੇ ਜਾ ਚੁੱਕੇ ਹਨ, ਜਲਦੀ ਹੀ ਪੈਨਸ਼ਨਾਂ ਲਾਭਪਾਤਰੀਆਂ ਨੂੰ ਵੰਡਣ ਲਈ ਪਿੰਡਾਂ ਦੇ ਸਰਪੰਚਾਂ ਦੇ ਖਾਤਿਆਂ/ ਲਾਭਪਾਤਰੀ ਦੇ ਖਾਤਿਆਂ ਵਿੱਚ ਪਾ ਦਿੱਤੀਆਂ ਜਾਣਗੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਅਪਨੀਤ ਰਿਆਤ, ਚੇਅਰਮੈਨ ਪੱਛੜੀਆ ਸ੍ਰੈਣੀਆ ਸ੍ਰ. ਨਿਰਮਲ ਸਿੰਘ ਐਸ.ਐਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Hira Singh Gabria

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD