Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਗਿਆਨ ਜੋਤੀ ਦੇ ਐਨ.ਸੀ.ਸੀ ਕੈਂਡਿਟਸ ਨੇ ਸਾਲਾਨਾ ਟਰੇਨਿੰਗ ਕੈਂਪ ਵਿਚ ਕੀਤਾ ਬਿਹਤਰੀਨ ਪ੍ਰਦਰਸ਼ਨ

ਖੇਡਾਂ ਅਤੇ ਡਾਂਸ ਮੁਕਾਬਲੇ 'ਚ ਵੀ ਜੇਤੂ ਰਹੇ ਕੈਂਡਿਟਸ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 15 Oct 2016

Last updated on: Oct 15, 2016, 00:00 IST

ਗਿਆਨ ਜੋਤੀ ਇੰਸਚਿਟਿਊਟ ਆਫ਼ ਮੈਂਨਜਮੈਂਟ ਅਤੇ ਟੈਕਨੌਲੋਜੀ,ਫ਼ੇਜ਼ 2, ਮੋਹਾਲੀ ਦੇ ਐਨ.ਸੀ.ਸੀ ਵਿਭਾਗ ਵਿਚ ਉਸ ਸਮੇਂ ਖ਼ੁਸ਼ੀ ਦੀ ਲਹਿਰ ਦੌੜ ਗਈ ਜਦ ਗਿਆਨ ਜੋਤੀ ਦੇ ਵਿਦਿਆਰਥੀਆਂ ਨੇ ਰੋਪੜ ਵਿਖੇ ਹੋਏ ਸਾਲਾਨਾ ਐਨ ਸੀ ਸੀ ਟਰੇਨਿੰਗ ਕੈਂਪ  ਵਿਚ ਆਪਣਾ ਬਿਹਤਰੀਨ ਪ੍ਰਦਰਸ਼ਨ ਕਰਦੇ ਹੋਏ ਪਹਿਲੀਆਂ ਪੁਜ਼ੀਸ਼ਨਾਂ ਤੇ ਕਾਬਜ਼ ਰਹੇ । ਇਹ ਇਨਾਮ ਐਨ.ਸੀ ਸੀ, ਅਕੈਡਮੀ  ਵਿਖੇ ਆਯੋਜਨ 10 ਦਿਨਾਂ ਕੈਂਪ ਦੌਰਾਨ ਦਿਤਾ ਗਿਆ । ਜ਼ਿਕਰਯੋਗ ਹੈ ਕਿ ਇਸ ਕੈਂਪ ਵਿਚ ਪੰਜਾਬ ਭਰ ਦੇ 20 ਸਕੂਲਾਂ ਅਤੇ  ਕਾਲਜਾਂ ਦੇ 200 ਦੇ ਕਰੀਬ  ਚੁਣੇ ਗਏ  ਕੈਡਿਡਸ ਨੇ ਹਿੱਸਾ ਲਿਆ ਸੀ । ਇਸ ਮਹੱਤਵਪੂਰਨ ਉਪਲਬਧੀ ਲਈ ਸਾਰੇ ਕੈਂਡਿਡਸ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਫਾਇਰਿੰਗ,ਡਰਿਲ, ਜਰਨਲ ਨਾਲੇਜ਼,ਗਰੁੱਪ ਡਿਸਕਸ਼ਨ ਜਿਹੇ ਮੁਸ਼ਕਲ ਮੁਕਾਬਲੇ ਵਿਚੋਂ ਲੰਘਣਾ ਪਿਆ। ਇਸ ਦੌਰਾਨ ਅੰਡਰ ਅਫ਼ਸਰ ਸ਼ੁਭਮ ਲੂਨਾ ਅਤੇ ਕੈਡਟ ਕੋਮਲ ਧੰਜਲ ਨੇ ਲਿਖਤੀ ਟੈੱਸਟ ਵਿਚ  ਪਹਿਲੀ ਅਤੇ ਦੂਜੀ ਪੁਜ਼ੀਸ਼ਨ ਹਾਸਿਲ ਕੀਤੀ।ਜਦ ਕਿ ਸੀਨੀਅਰ ਵਿੰਗ ਲੜਕੀਆਂ ਦੇ ਆਲਉਵਰ  ਮੁਕਾਬਲਿਆਂ ਵਿਚ ਵੀ ਸ਼ੁਭਮ ਲੂਨਾ ਨੇ ਪਹਿਲੀ ਪੁਜ਼ੀਸ਼ਨ ਹਾਸਿਲ ਕੀਤੀ। ਇਸ ਦੇ ਇਲਾਵਾ ਭੰਗੜਾ ਅਤੇ ਕਸ਼ਮੀਰੀ ਡਾਂਸ ਵਿਚ ਵੀ ਗਿਆਨ ਜੋਤੀ ਦੇ ਵਿਦਿਆਰਥੀ ਪਹਿਲੀ ਪੁਜ਼ੀਸ਼ਨ ਤੇ ਰਹੇ। ਇਸ ਮੌਕੇ ਤੇ ਗਿਆਨ ਜੋਤੀ ਗਰੁੱਪ ਦੇ ਚੇਅਰਮੈਨ ਸ੍ਰੀ.ਜੇ.ਐੱਸ.ਬੇਦੀ ਨੇ  ਕੈਡਿਡਸ ਨੂੰ ਵਧਾਈ ਦਿਤੀ ਅਤੇ ਇਸੇ ਤਰਾਂ ਅੱਗੇ ਵੀ ਉਨ੍ਹਾਂ ਦੀ ਸਫਲਤਾ ਦੀ ਕਾਮਨਾ ਕੀਤੀ ।ਚੇਅਰਮੈਨ ਬੇਦੀ ਨੇ  ਕਿਹਾ ਕਿ  ਇਹ ਗਿਆਨ ਜੋਤੀ ਲਈ ਮਾਣ ਦੀ ਗੱਲ ਹੈ ਕਿ ਉਨ੍ਹਾਂ ਦੇ ਕਾਲਜ ਦਾ ਵਿਦਿਆਰਥੀ ਕੈਡਿਟਸ ਇਹ ਉਪਲਬਧੀਆਂ ਹਾਸਿਲ ਕਰਕੇ ਆਏ ਹਨ । ਇਸ ਦੇ ਨਾਲ ਹੀ ਉਨ੍ਹਾਂ ਦੱਸਿਆਂ ਕਿ ਗਿਆਨ ਜੋਤੀ ਗਰੁੱਪ ਦੇ ਕੈਂਡਿਡਸ ਹਰ ਸਾਲ ਦਿੱਲੀ ਵਿਖੇ ਹੋਣ ਵਾਲੀ 15 ਅਗਸਤ ਅਤੇ 26 ਜਨਵਰੀ ਦੀ  ਪਰੇਡ ਵਿਚ ਚੁਣੇ ਜਾਂਦੇ ਹਨ ਅਤੇ ਗਿਆਨ ਜੋਤੀ ਵੱਲੋਂ ਇਨ੍ਹਾਂ ਵਿਦਿਆਰਥੀਆਂ ਨੂੰ ਦੇਸ਼ ਦੀ ਸੇਵਾ ਕਰਨ ਲਈ ਫ਼ੌਜ ਵਿਚ ਭਰਤੀ ਹੋਣ ਲਈ ਪ੍ਰੇਰਨਾ ਦੇਣ ਇਸ ਤਰਾਂ ਦੇ ਕੈਂਪਾਂ ਵਿਚ ਭੇਜਿਆਂ ਜਾਂਦਾ ਹੈ ।

 

Tags: Gian Jyoti Institute

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD